ਕੱਚੇ ਅੰਬ ਦੀ ਵਰਤੋ ਕਰਨ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Friday, Mar 30, 2018 - 06:24 PM (IST)

ਨਵੀਂ ਦਿੱਲੀ— ਕੱਚੇ ਅੰਬ ਜਾਂ ਕੈਰੀ ਦਾ ਨਾਮ ਸੁਣਦੇ ਹੀ ਮੂੰਹ 'ਚ ਪਾਣੀ ਆਉਣ ਲੱਗਦਾ ਹੈ। ਗਰਮੀਆਂ ਆਉਂਦੇ ਹੀ ਬਾਜ਼ਾਰ ਅਤੇ ਸਬਜ਼ੀ ਮੰਡੀ 'ਚ ਖੁਸ਼ਬੂਦਾਰ ਅਤੇ ਹਰੇ-ਹਰੇ ਕੱਚੇ ਅੰਬ ਦੇਖ ਕੇ ਮਨ ਲਲਚਾ ਜਾਂਦਾ ਹੈ। ਹਾਲਾਂਕਿ ਗਰਮੀਆਂ ਸ਼ੁਰੂ ਹੁੰਦੇ ਹੀ ਘਰਾਂ 'ਚ ਕੱਚੇ ਅੰਬ ਦੀ ਚਟਨੀ ਜਾਂ ਕੈਰੀ ਦਾ ਆਚਾਰ ਅਤੇ ਕੈਰੀ ਦਾ ਪੰਨਾ ਮੁੱਖ ਤੌਰ 'ਤੇ ਬਣਾਇਆ ਜਾਂਦਾ ਹੈ। ਗਰਮੀਆਂ ਦੇ ਮੌਸਮ 'ਚ ਨਾ ਸਿਰਫ ਖੱਟਾ-ਮਿੱਠਾ ਕੱਚੇ ਅੰਬ ਦੀ ਕੈਰੀ ਸੁਆਦ ਲੱਗਦੀ ਹੈ ਸਗੋਂ ਇਹ ਸਰੀਰ ਲਈ ਇਸ ਮੌਸਮ 'ਚ ਖੂਬ ਫਾਇਦੇਮੰਦ ਵੀ ਹੁੰਦੀ ਹੈ। ਜੇ ਤੁਹਾਨੂੰ ਕੱਚੇ ਅੰਬ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਪਤਾ ਚਲ ਜਾਵੇ ਤਾਂ ਤੁਸੀਂ ਵੀ ਇਸ ਨੂੰ ਖਾਣਾ ਸ਼ੁਰੂ ਕਰ ਦੇਵੋਗੇ। ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰੀਰ ਤੋਂ ਦੂਰ ਰੱਖਦਾ ਹੈ। ਕੱਚੇ ਅੰਬ 'ਚ ਵਿਟਾਮਿਨ ਸੀ ਦੀ ਮਾਤਰਾ ਸ਼ਭ ਤੋਂ ਜ਼ਿਆਦਾ ਹੁੰਦੀ ਹੈ। ਆਓ ਜਾਣਦੇ ਹਾਂ ਗਰਮੀਆਂ 'ਚ ਕੱਚਾ ਅੰਬ ਖਾਣ ਦੇ ਫਾਇਦਿਆਂ ਬਾਰੇ...
1. ਐਸੀਡਿਟੀ
ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ 'ਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰੋ।
2. ਗਰਮੀ ਤੋਂ ਬਚਾਉਂਦਾ ਹੈ
ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ।
3. ਖੂਨ ਸਾਫ ਕਰੇ
ਕੱਚੇ ਅੰਬ 'ਚ ਵਿਟਾਮਿਨ ਸੀ ਕਾਫੀ ਜ਼ਿਆਦਾ ਮਾਤਰਾ 'ਚ ਮੌਜੂਦ ਹੁੰਦਾ ਹੈ ਜਿਸ ਵਜ੍ਹਾ ਨਾਲ ਖੂਨ 'ਚ ਮੌਜੂਦ ਕਿਸੇ ਵੀ ਤਰ੍ਹਾਂ ਦੀ ਅਸ਼ੁੱਧੀ ਨੂੰ ਦੂਰ ਕਰ ਸਕਦੇ ਹਨ।
4. ਥਕਾਵਟ
ਗਰਭਵਤੀ ਔਰਤਾਂ ਨੂੰ ਆਚਾਰ ਜਾਂ ਹੋਰ ਕੁਝ ਖੱਟਾ ਖਾਣ ਦਾ ਮਨ ਕਰਦਾ ਹੈ। ਇਸ ਲਈ ਕੱਚੇ ਹਰੇ ਅੰਬ ਨਾਲ ਉਨ੍ਹਾਂ ਦੀ ਸਰੀਰਕ ਥਕਾਵਟ ਵੀ ਦੂਰ ਹੋ ਜਾਂਦੀ ਹੈ।
5. ਪਿੱਤ ਤੋਂ ਛੁਟਕਾਰਾ
ਪਿੱਤ ਲਈ ਇਹ ਬਹੁਤ ਹੀ ਚੰਗਾ ਉਪਾਅ ਹੈ। ਸਗੋਂ ਇਸ 'ਚ ਕੁਝ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਤੁਹਾਨੂੰ ਸੂਰਜ ਦੇ ਪ੍ਰਭਾਵ ਤੋਂ ਬਚਾਉਂਦੇ ਹਨ।
6. ਇੰਊਨਿਟੀ ਵਧਾਏ
ਕੱਚਾ ਅੰਬ ਸਰੀਰ ਨੂੰ ਰੋਗਾਂ ਪ੍ਰਤੀਰੋਧਕ ਸ਼ਮਤਾ ਮਤਲਬ ਇੰਊਨਿਟੀ ਨੂੰ ਵਧਾਉਂਦਾ ਹੈ। ਨਾਲ ਹੀ ਇਹ ਸਾਨੂੰ ਰੋਗਾਂ ਨਾਲ ਲੜਣ ਦੀ ਤਾਕਤ ਵੀ ਮਿਲਦੀ ਹੈ।
7. ਭਾਰ ਨਹੀਂ ਵਧਣ ਦਿੰਦਾ
ਅੰਬ 'ਚ ਉੱਚ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ ਜੋ ਸਾਡੇ ਸਰੀਰ 'ਚੋਂ ਫਾਲਤੂ ਚਰਬੀ ਨੂੰ ਦੂਰ ਕਰਦਾ ਹੈ। ਨਾਲ ਹੀ ਇਸ 'ਚ ਖੰਡ ਦੀ ਮਾਤਰਾ ਵੀ ਘੱਟ ਹੀ ਮੌਜੂਦ ਹੁੰਦੀ ਹੈ ਜਿਸ ਨਾਲ ਭਾਰ ਵੀ ਨਹੀਂ ਵਧਦਾ।
8. ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ
ਕੱਚਾ ਅੰਬ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੁੰਦਾ ਹੈ। ਸ਼ੂਗਰ ਲੇਵਲ ਨੂੰ ਘੱਟ ਕਰਨ ਲਈ ਕੱਚੇ ਅੰਬ ਨੂੰ ਦਹੀਂ ਅਤੇ ਚੌਲਾਂ ਨਾਲ ਖਾ ਸਕਦੇ ਹੋ।