ਕੀ ਤੁਹਾਨੂੰ ਵੀ ਦੁੱਧ ਪੀਣਾ ਨਹੀਂ ਹੈ ਪਸੰਦ? ਡਾਈਟ ’ਚ ਸ਼ਾਮਲ ਕਰੋ ਇਹ ਚੀਜ਼ਾਂ, ਮਿਲੇਗੀ ਦੁੱਧ ਜਿੰਨੀ ਤਾਕਤ

Thursday, Aug 17, 2023 - 02:31 PM (IST)

ਕੀ ਤੁਹਾਨੂੰ ਵੀ ਦੁੱਧ ਪੀਣਾ ਨਹੀਂ ਹੈ ਪਸੰਦ? ਡਾਈਟ ’ਚ ਸ਼ਾਮਲ ਕਰੋ ਇਹ ਚੀਜ਼ਾਂ, ਮਿਲੇਗੀ ਦੁੱਧ ਜਿੰਨੀ ਤਾਕਤ

ਜਲੰਧਰ (ਬਿਊਰੋ)– ਜ਼ਿਆਦਾਤਰ ਲੋਕ ਦੁੱਧ ਪੀਣਾ ਪਸੰਦ ਕਰਦੇ ਹਨ। ਦੁੱਧ ਪੀਣ ਨਾਲ ਸਰੀਰ ਦੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਤੇ ਸਰੀਰ ਨੂੰ ਕਈ ਗੰਭੀਰ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਇਸ ਦੇ ਨਾਲ ਹੀ ਕਈ ਲੋਕ ਦੁੱਧ ਪੀਣਾ ਪਸੰਦ ਨਹੀਂ ਕਰਦੇ ਤੇ ਕਈਆਂ ਨੂੰ ਦੁੱਧ ਤੋਂ ਐਲਰਜੀ ਵੀ ਹੁੰਦੀ ਹੈ। ਜਿਸ ਕਾਰਨ ਉਹ ਦੁੱਧ ਪੀਣ ਦੇ ਯੋਗ ਨਹੀਂ ਹਨ। ਲੰਬੇ ਸਮੇਂ ਤੱਕ ਦੁੱਧ ਨਾ ਪੀਣ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ, ਸਰੀਰ ’ਚ ਥਕਾਵਟ ਬਣੀ ਰਹਿੰਦੀ ਹੈ ਤੇ ਔਸਟੀਓਪੋਰੋਸਿਸ ਦੀ ਸੰਭਾਵਨਾ ਕਈ ਗੁਣਾ ਵੱਧ ਜਾਂਦੀ ਹੈ। ਅਕਸਰ ਮੰਨਿਆ ਜਾਂਦਾ ਹੈ ਕਿ ਦੁੱਧ ਸਿਰਫ ਬੱਚਿਆਂ ਲਈ ਜ਼ਰੂਰੀ ਹੁੰਦਾ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਦੁੱਧ ਬਾਲਗ ਸਰੀਰ ਲਈ ਵੀ ਓਨਾ ਹੀ ਜ਼ਰੂਰੀ ਹੈ।

ਅੱਜ ਅਸੀਂ ਤੁਹਾਨੂੰ ਇਸ ਲੇਖ ’ਚ ਅਜਿਹੇ ਭੋਜਨਾਂ ਬਾਰੇ ਦੱਸਾਂਗੇ, ਜਿਨ੍ਹਾਂ ’ਚ ਦੁੱਧ ਜਿੰਨਾ ਕੈਲਸ਼ੀਅਮ ਹੁੰਦਾ ਹੈ ਤੇ ਇਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ’ਚ ਦੁੱਧ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਨ ਦੇ ਨਾਲ-ਨਾਲ ਇਹ ਭੋਜਨ ਹੱਡੀਆਂ ਨੂੰ ਵੀ ਮਜ਼ਬੂਤ ਕਰਦੇ ਹਨ, ਆਓ ਜਾਣਦੇ ਹਾਂ ਇਨ੍ਹਾਂ ਬਾਰੇ–

ਪਨੀਰ
ਪਨੀਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ’ਚ ਸੋਡੀਅਮ, ਕੈਲਸ਼ੀਅਮ, ਪ੍ਰੋਟੀਨ, ਜ਼ਿੰਕ ਤੇ ਵਿਟਾਮਿਨ ਏ ਪਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਹੱਡੀਆਂ ਮਜ਼ਬੂਤ ਹੋਣ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ ’ਚ ਰਹਿੰਦਾ ਹੈ। 100 ਗ੍ਰਾਮ ਪਨੀਰ ’ਚ 42 ਫ਼ੀਸਦੀ ਕੈਲਸ਼ੀਅਮ ਹੁੰਦਾ ਹੈ। ਜੇਕਰ ਤੁਸੀਂ ਦੁੱਧ ਨੂੰ ਪਸੰਦ ਨਹੀਂ ਕਰਦੇ ਹੋ ਤਾਂ ਪਨੀਰ ਨੂੰ ਖੁਰਾਕ ’ਚ ਸ਼ਾਮਲ ਕੀਤਾ ਜਾ ਸਕਦਾ ਹੈ।

ਬਦਾਮ
ਬਦਾਮ ਸਰੀਰ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ’ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜਿਵੇਂ ਕਿ ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ, ਫਾਈਬਰ ਤੇ ਵਿਟਾਮਿਨ ਸੀ। ਇਸ ਦਾ ਸੇਵਨ ਕਰਨ ਨਾਲ ਹੱਡੀਆਂ ਨੂੰ ਮਜ਼ਬੂਤੀ ਮਿਲਦੀ ਹੈ ਤੇ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਹੱਡੀਆਂ ਨੂੰ ਸਿਹਤਮੰਦ ਰੱਖਣ ਲਈ ਦਿਨ ਭਰ ’ਚ 4 ਤੋਂ 5 ਬਦਾਮ ਖਾਓ। ਇਸ ਦੀ ਵਰਤੋਂ ਨਾਲ ਪਾਚਨ ਤੰਤਰ ਵੀ ਮਜ਼ਬੂਤ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਨਸਿਕ ਤੌਰ ’ਤੇ ਬੀਮਾਰ ਕਰਦੀ ਹੈ ਫੋਨ ਤੇ ਲੈਪਟਾਪ ਦੀ ਵਧੇਰੇ ਵਰਤੋਂ, ਜਾਣੋ ਕਿਵੇਂ ਛੱਡੀਏ ਇਹ ਆਦਤ?

ਦਹੀਂ
ਦੁੱਧ ਦੀ ਬਜਾਏ ਦਹੀਂ ਨੂੰ ਵੀ ਖੁਰਾਕ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਦਹੀਂ ’ਚ ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ, ਫਾਈਬਰ ਤੇ ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਢਿੱਡ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ। ਦਹੀਂ ਦੇ ਸੇਵਨ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ ਤੇ ਸ਼ੂਗਰ ਵੀ ਕੰਟਰੋਲ ਹੁੰਦੀ ਹੈ।

ਸੋਇਆ ਦੁੱਧ
ਜੇਕਰ ਤੁਹਾਨੂੰ ਵੀ ਰੈਗੂਲਰ ਦੁੱਧ ਪਸੰਦ ਨਹੀਂ ਹੈ ਤਾਂ ਸੋਇਆ ਦੁੱਧ ਨੂੰ ਡਾਈਟ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ’ਚ ਪ੍ਰੋਟੀਨ, ਫਾਈਬਰ ਤੇ ਕੈਲਸ਼ੀਅਮ ਪਾਇਆ ਜਾਂਦਾ ਹੈ। ਇਸ ਨੂੰ ਪੀਣ ਨਾਲ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।

ਹਰੀਆਂ ਪੱਤੇਦਾਰ ਸਬਜ਼ੀਆਂ
ਹਰੀਆਂ ਪੱਤੇਦਾਰ ਸਬਜ਼ੀਆਂ ਸਰੀਰ ਲਈ ਫ਼ਾਇਦੇਮੰਦ ਹੁੰਦੀਆਂ ਹਨ। ਇਸ ’ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜਿਵੇਂ ਕਿ ਸੋਡੀਅਮ, ਪ੍ਰੋਟੀਨ, ਪੋਟਾਸ਼ੀਅਮ, ਆਇਰਨ, ਕੈਲਸ਼ੀਅਮ ਤੇ ਵਿਟਾਮਿਨ ਸੀ। ਇਸ ਦੀ ਵਰਤੋਂ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਤੇ ਹੱਡੀਆਂ ਦਾ ਦਰਦ ਵੀ ਦੂਰ ਹੁੰਦਾ ਹੈ। ਹਰੀਆਂ ਸਬਜ਼ੀਆਂ ’ਚ ਪਾਲਕ, ਸ਼ਕਰਕੰਦੀ, ਬੀਨਜ਼, ਗਾਜਰ ਤੇ ਕੱਦੂ ਦਾ ਸੇਵਨ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਜੇਕਰ ਤੁਸੀਂ ਵੀ ਦੁੱਧ ਪੀਣਾ ਪਸੰਦ ਨਹੀਂ ਕਰਦੇ ਤਾਂ ਇਨ੍ਹਾਂ ਕੈਲਸ਼ੀਅਮ ਨਾਲ ਭਰਪੂਰ ਭੋਜਨਾਂ ਨੂੰ ਡਾਈਟ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਹਾਲਾਂਕਿ ਜੇਕਰ ਤੁਹਾਨੂੰ ਕੋਈ ਬੀਮਾਰੀ ਜਾਂ ਐਲਰਜੀ ਦੀ ਸਮੱਸਿਆ ਹੈ ਤਾਂ ਡਾਕਟਰ ਤੋਂ ਪੁੱਛਣ ’ਤੇ ਹੀ ਇਸ ਦਾ ਸੇਵਨ ਕਰੋ।


author

Rahul Singh

Content Editor

Related News