ਸਾਵਧਾਨ! ਇਹ ਲੋਕ ਭੁੱਲ ਕੇ ਵੀ ਨਾ ਖਾਣ ਬੈਂਗਣ, ਹੋਵੇਗਾ ਸਿਹਤ ਨੂੰ ਨੁਕਸਾਨ

02/07/2021 10:57:22 AM

ਨਵੀਂ ਦਿੱਲੀ: ਬੈਂਗਣ ਦਾ ਭਰਥਾ ਕਿਸ ਨੂੰ ਪਸੰਦ ਨਹੀਂ ਹੁੰਦਾ। ਇਸ ਨੂੰ ਸਾਰੇ ਬਹੁਤ ਚਾਅ ਨਾਲ ਖਾਂਦੇ ਹਨ। ਆਲੂ ਦੇ ਨਾਲ ਵੀ ਬੈਂਗਣ ਦੀ ਸਬਜ਼ੀ ਲਾਜਵਾਬ ਲੱਗਦੀ ਹੈ। ਬੈਂਗਣ ਖਾਣ ਨਾਲ ਤੁਹਾਨੂੰ ਕਈ ਫ਼ਾਇਦੇ ਵੀ ਹੁੰਦੇ ਹਨ ਪਰ ਇਹ ਸੁਆਦਿਸ਼ਟ ਬੈਂਗਣ ਤੁਹਾਡੀ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ। ਜੀ ਹਾਂ ਤੁਹਾਨੂੰ ਕੁਝ ਸਮੱਸਿਆਵਾਂ ’ਚ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਚੱਲੋ ਤੁਹਾਨੂੰ ਇਸ ਦੇ ਬਾਰੇ ’ਚ ਵਿਸਤਾਰ ਨਾਲ ਦੱਸਦੇ ਹਾਂ ਕਿ ਤੁਹਾਨੂੰ ਕਿਨ੍ਹਾਂ ਸਮੱਸਿਆਵਾਂ ’ਚ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਖ਼ੂਨ ਦੀ ਕਮੀ
ਜੇਕਰ ਤੁਹਾਡੇ ਸਰੀਰ ’ਚ ਖ਼ੂਨ ਦੀ ਕਮੀ ਹੈ ਤਾਂ ਤੁਹਾਨੂੰ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਡਾਕਟਰ ਵੀ ਬੈਂਗਣ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੰਦੇ ਹਨ। ਇਸ ਦਾ ਕਾਰਨ ਹੈ ਕਿ ਇਸ ਨੂੰ ਖਾਣ ਨਾਲ ਪ੍ਰੇਸ਼ਾਨੀ ਹੋਰ ਵਧ ਜਾਂਦੀ ਹੈ। 

PunjabKesari
ਬਵਾਸੀਰ ਦੇ ਮਰੀਜ਼ 
ਜੇਕਰ ਤੁਹਾਨੂੰ ਬਵਾਸੀਰ ਹੈ ਤਾਂ ਵੀ ਤੁਹਾਨੂੰ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜੇਕਰ ਤੁਹਾਨੂੰ ਵੀ ਖ਼ੂਨੀ ਬਵਾਸੀਰ ਹੈ ਤਾਂ ਤੁਹਾਨੂੰ ਬੈਂਗਣ ਤੋਂ ਦੂਰੀ ਬਣਾ ਕੇ ਰੱਖੋ ਕਿਉਂਕਿ ਜੇਕਰ ਤੁਸੀਂ ਅਜਿਹੀ ਸਥਿਤੀ ’ਚ ਬੈਂਗਣ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੀ ਸਮੱਸਿਆ ਵਧ ਸਕਦੀ ਹੈ ਅਤੇ ਇਹ ਤੁਹਾਡੇ ਸਰੀਰ ਲਈ ਜਾਨਲੇਵਾ ਵੀ ਹੋ ਸਕਦੀ ਹੈ।

PunjabKesari

ਇਹ ਵੀ ਪੜ੍ਹੋ:ਅੱਖਾਂ ਦੀ ਰੌਸ਼ਨੀ ਬਰਕਰਾਰ ਰੱਖਣ ਲਈ ਜ਼ਰੂਰ ਖਾਓ ਚੀਕੂ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਅਲਰਜੀ ਦੀ ਸਮੱਸਿਆ ਹੋਣ ’ਤੇ
ਜੇਕਰ ਤੁਹਾਨੂੰ ਅਲਰਜੀ ਦੀ ਸਮੱਸਿਆ ਹੈ ਤਾਂ ਤੁਹਾਨੂੰ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਬੈਂਗਣ ਦੀ ਵਰਤੋਂ ਨਾਲ ਅਲਰਜੀ ਹੋਰ ਵੱਧ ਜਾਂਦੀ ਹੈ। ਤੁਹਾਡੇ ਖਾਰਸ਼ ਅਤੇ ਦਾਦ ਹੋਰ ਜ਼ਿਆਦਾ ਹੋਣ ਲੱਗਦੇ ਹਨ। ਇਸ ਲਈ ਅਜਿਹੀ ਸਥਿਤੀ ’ਚ ਤੁਹਾਨੂੰ ਬੈਂਗਣ ਨਹੀਂ ਖਾਣਾ ਚਾਹੀਦਾ।

PunjabKesari
ਗਰਭਅਵਸਥਾ ’ਚ
ਗਰਭਵਤੀ ਔਰਤਾਂ ਵੀ ਬੈਂਗਣ ਦੀ ਵਰਤੋਂ ਸੋਚ-ਸਮਝ ਕੇ ਹੀ ਕਰਨ। ਬੈਂਗਣ ਖਾਣ ਤੋਂ ਗਰਭਵਤੀ ਔਰਤਾਂ ਨੂੰ ਇਸ ਲਈ ਰੋਕਿਆ ਜਾਂਦਾ ਹੈ ਕਿਉਂਕਿ ਬੈਂਗਣ ਕਾਫ਼ੀ ਗਰਮ ਤਾਸੀਰ ਵਾਲੇ ਹੁੰਦੇ ਹਨ ਜਿਸ ਨਾਲ ਔਰਤਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋ ਸਕਦੀ ਹੈ ਇਸ ਲਈ ਤੁਸੀਂ ਬੈਂਗਣ ਤੋਂ ਦੂਰੀ ਬਣਾ ਕੇ ਰੱਖੋ। 
ਪੱਥਰੀ ਦੀ ਸਮੱਸਿਆ
ਪੱਥਰੀ ਦੇ ਮਰੀਜ਼ਾਂ ਨੂੰ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਦਾ ਕਾਰਨ ਇਹ ਹੈ ਕਿ ਬੈਂਗਣ ’ਚ ਆਕਸਲੇਟ ਪਾਇਆ ਜਾਂਦਾ ਹੈ ਜੋ ਕਿਡਨੀ ਲਈ ਨੁਕਸਾਨਦੇਹ ਹੁੰਦਾ ਹੈ। ਇਸ ਲਈ ਤੁਹਾਨੂੰ ਬੈਂਗਣ ਘੱਟ ਖਾਣਾ ਚਾਹੀਦਾ ਹੈ। 

PunjabKesari
ਬਲੱਡ ਪ੍ਰੈੱਸ਼ਰ ਦੀ ਸਮੱਸਿਆ ’ਚ 
ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈੱਸ਼ਰ ਦੀ ਸਮੱਸਿਆ ਹੁੰਦੀ ਹੈ ਉਨ੍ਹਾਂ ਨੂੰ ਵੀ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਖ਼ਾਸ ਕਰਕੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਲੋਅ ਬਲੱਡ ਪ੍ਰੈੱਸ਼ਰ ਦੀ ਸਮੱਸਿਆ ਹੁੰਦੀ ਹੈ ਉਨ੍ਹਾਂ ਨੂੰ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜੇਕਰ ਤੁਸੀਂ ਲਗਾਤਾਰ ਬੈਂਗਣ ਦੀ ਵਰਤੋਂ ਕਰ ਰਹੇ ਹੋ ਤਾਂ ਤੁਸੀਂ ਇਕ ਵਾਰ ਡਾਕਟਰ ਦੀ ਸਲਾਹ ਜ਼ਰੂਰ ਲਓ। 

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ

PunjabKesari
ਜ਼ਿਆਦਾ ਮੋਟਾਪੇ ਦੀ ਸਮੱਸਿਆ ’ਚ
ਜੇਕਰ ਤੁਹਾਡਾ ਭਾਰ ਕਾਫ਼ੀ ਜ਼ਿਆਦਾ ਹੈ ਤਾਂ ਤੁਹਾਨੂੰ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ’ਚ ਫੈਟ ਦੀ ਮਾਤਰਾ ਕਾਫ਼ੀ ਜ਼ਿਆਦਾ ਹੁੰਦੀ ਹੈ ਅਤੇ ਇਸ ਦੀ ਵਰਤੋਂ ਨਾਲ ਤੁਹਾਡੇ ਦਿਲ ਅਤੇ ਦਿਮਾਗ ਨੂੰ ਨੁਕਸਾਨ ਹੋ ਸਕਦਾ ਹੈ। ਇਸ ਲਈ ਅਜਿਹੇ ਲੋਕਾਂ ਨੂੰ ਬੈਂਗਣ ਦੀ ਵਰਤੋਂ ਘੱਟ ਕਰਨੀ ਚਾਹੀਦੀ। 
ਢਿੱਡ ਨਾਲ ਜੁੜੀਆਂ ਸਮੱਸਿਆਵਾਂ
ਅਜਿਹੇ ਬਹੁਤ ਸਾਰੇ ਲੋਕ ਹਨ ਜਿਨ੍ਹਾਂ ਨੂੰ ਬੈਂਗਣ ਦੀ ਵਰਤੋਂ ਕਰਨ ਨਾਲ ਢਿੱਡ ਦਰਦ, ਉਲਟੀ ਅਤੇ ਸਿਰਦਰਦ ਦੀ ਸਮੱਸਿਆ ਹੋਣ ਲੱਗਦੀ ਹੈ। ਇਸ ਲਈ ਉਨ੍ਹਾਂ ਨੂੰ ਬੈਂਗਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।


Aarti dhillon

Content Editor

Related News