ਸਾਵਧਾਨ! ਜ਼ਿਆਦਾ ਗਰਮ ਪਾਣੀ ਪੀਣ ਨਾਲ ਹੁੰਦੇ ਹਨ ਸਿਹਤ ਨੂੰ ਭਾਰੀ ਨੁਕਸਾਨ

Friday, Dec 25, 2020 - 12:25 PM (IST)

ਸਾਵਧਾਨ! ਜ਼ਿਆਦਾ ਗਰਮ ਪਾਣੀ ਪੀਣ ਨਾਲ ਹੁੰਦੇ ਹਨ ਸਿਹਤ ਨੂੰ ਭਾਰੀ ਨੁਕਸਾਨ

ਨਵੀਂ ਦਿੱਲੀ: ਸਰਦੀਆਂ ’ਚ ਠੰਡ ਤੋਂ ਬਚਣ ਲਈ ਬਹੁਤ ਸਾਰੇ ਲੋਕ ਗਰਮ ਪਾਣੀ ਦੀ ਵਰਤੋਂ ਕਰਦੇ ਹਨ। ਇਸ ਨਾਲ ਢਿੱਡ ਸਾਫ਼ ਹੋਣ ਦੇ ਨਾਲ-ਨਾਲ ਸਰੀਰ ’ਚ ਮੌਜੂਦ ਗੰਦਗੀ ਨੂੰ ਬਾਹਰ ਕੱਢਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਡਾਕਟਰ ਵੀ ਗਰਮ ਪਾਣੀ ਪੀਣ ਦੀ ਸਲਾਹ ਦਿੰਦੇ ਹਨ ਪਰ ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਕਿਸੀ ਵੀ ਚੀਜ਼ ਦੀ ਜ਼ਿਆਦਾ ਵਰਤੋਂ ਕਰਨ ਨਾਲ ਫ਼ਾਇਦੇ ਦੀ ਜਗ੍ਹਾ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਜ਼ਿਆਦਾ ਗਰਮ ਪਾਣੀ ਪੀਣ ਨਾਲ ਸਰੀਰ ਨੂੰ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਗਰਮ ਪਾਣੀ ਪੀਣ ਦੇ ਫ਼ਾਇਦਿਆਂ ਅਤੇ ਨੁਕਸਾਨਾਂ ਬਾਰੇ ਦੱਸਦੇ ਹਾਂ…ਤਾਂ ਆਓ ਜਾਣਦੇ ਹਾਂ ਜ਼ਿਆਦਾ ਗਰਮ ਪਾਣੀ ਪੀਣ ਦੇ ਫ਼ਾਇਦੇ...…

PunjabKesari
ਥਕਾਵਟ ਕਰੇ ਦੂਰ
ਇਸ ਨਾਲ ਸਰੀਰ ਨੂੰ ਪੌਸ਼ਟਿਕ ਤੱਤਾਂ ਨੂੰ ਜਜ਼ਬ ਕਰਨ ’ਚ ਮਦਦ ਮਿਲਦੀ ਹੈ। ਨਾਲ ਹੀ ਦਿਨ ਭਰ ਦੀ ਥਕਾਵਟ ਦੂਰ ਹੋਣ ਦੇ ਨਾਲ ਸਰੀਰ ਰਿਲੈਕਸ ਹੁੰਦਾ ਹੈ।
ਭਾਰ ਘੱਟ 
ਗਰਮ ਪਾਣੀ ਦੀ ਵਰਤੋਂ ਕਰਨ ਨਾਲ ਢਿੱਡ ਲੰਬੇ ਸਮੇਂ ਤੱਕ ਭਰਿਆ ਹੋਇਆ ਮਹਿਸੂਸ ਕਰਦਾ ਹੈ। ਅਜਿਹੇ ‘ਚ ਭੁੱਖ ਘੱਟ ਲੱਗਣ ਨਾਲ ਭਾਰ ਕੰਟਰੋਲ ਕਰਨ ‘ਚ ਸਹਾਇਤਾ ਮਿਲਦੀ ਹੈ।

PunjabKesari
ਬਿਹਤਰ ਬਲੱਡ ਸਰਕੁਲੇਸ਼ਨ
ਗਰਮ ਪਾਣੀ ਸਰੀਰ ‘ਚ ਬਲੱਡ ਸਰਕੂਲੇਸ਼ਨ ਨੂੰ ਵਧੀਆ ਕਰਨ ‘ਚ ਸਹਾਇਤਾ ਕਰਦਾ ਹੈ। ਬਲੱਡ ਸਰਕੂਲੇਸ਼ਨ ਵਧੀਆ ਹੋਣ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ।
ਪੀਰੀਅਡਜ ਦੇ ਦਰਦ ਤੋਂ ਆਰਾਮ
ਪੀਰੀਅਡਜ ਦੌਰਾਨ ਔਰਤਾਂ ਨੂੰ ਢਿੱਡ ‘ਚ ਨਾ ਬਰਦਾਸ਼ਤ ਹੋਣ ਵਾਲੀ ਦਰਦ, ਜਲਣ, ਕੜਵੱਲ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਗਰਮ ਪਾਣੀ ਪੀਣ ਨਾਲ ਇਨ੍ਹਾਂ ਮੁਸੀਬਤਾਂ ਤੋਂ ਰਾਹਤ ਮਿਲਣ ਦੇ ਨਾਲ ਢਿੱਡ ਸਾਫ ਹੋਣ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਗਰਮ ਪਾਣੀ ਦਾ ਬੈਗ ਜਾਂ ਬੋਤਲ ਨਾਲ ਢਿੱਡ ਨੂੰ ਸੇਕ ਦੇਣ ਨਾਲ ਪੀਰੀਅਡ ਦਰਦ ਤੋਂ ਵੀ ਰਾਹਤ ਮਿਲਦੀ ਹੈ।

ਇਹ ਵੀ ਪੜ੍ਹੋ:ਦਿਲ ਦਾ ਮਰੀਜ਼ ਬਣਾ ਦੇਵੇਗੀ ਪ੍ਰੋਟੀਨ ਦੀ ਜ਼ਿਆਦਾ ਵਰਤੋਂ, ਜਾਣੋ ਕਿੰਝ
ਸਕਿਨ ਕਰੇ ਗਲੋਅ
ਗਰਮ ਪਾਣੀ ਪੀਣ ਸਰੀਰ ਦੀ ਗੰਦਗੀ ਪਸੀਨੇ ਦੇ ਰੂਪ ‘ਚ ਬਾਹਰ ਨਿਕਲਦੀ ਹੈ। ਇਸ ਨਾਲ ਸਕਿਨ ਪੋਰਸ ਦੀ ਡੂੰਘਾਈ ਤੋਂ ਸਫ਼ਾਈ ਹੋ ਕੇ ਪੋਸ਼ਿਤ ਹੁੰਦੇ ਹਨ। ਅਜਿਹੇ ‘ਚ ਚਿਹਰੇ ‘ਤੇ ਪਏ ਦਾਗ-ਧੱਬੇ, ਪਿੰਪਲਸ, ਫ੍ਰੀਕਲ, ਝੁਰੜੀਆਂ ਦੂਰ ਹੋ ਕੇ ਸਕਿਨ ‘ਤੇ ਨੈਚੁਰਲ ਗਲੋਅ ਆਉਂਦਾ ਹੈ।
ਤਾਂ ਆਓ ਜਾਣਦੇ ਹਾਂ ਜ਼ਿਆਦਾ ਗਰਮ ਪਾਣੀ ਪੀਣ ਦੇ ਨੁਕਸਾਨ…
ਮੂੰਹ ’ਚ ਛਾਲੇ 
ਬਹੁਤ ਜ਼ਿਆਦਾ ਗਰਮ ਪਾਣੀ ਪੀਣ ਨਾਲ ਮੂੰਹ ‘ਚ ਛਾਲੇ ਹੋ ਸਕਦੇ ਹਨ। ਇਸ ਦੇ ਨਾਲ ਹੀ ਮੂੰਹ ‘ਚ ਜਲਣ ਦੀ ਸ਼ਿਕਾਇਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

PunjabKesari
ਅੰਦਰੂਨੀ ਅੰਗਾਂ ਨੂੰ ਨੁਕਸਾਨ 
ਗਰਮ ਅਤੇ ਜ਼ਿਆਦਾ ਮਾਤਰਾ ‘ਚ ਗਰਮ ਪਾਣੀ ਦੀ ਵਰਤੋਂ ਕਰਨ ਨਾਲ ਸਰੀਰ ਦਾ ਤਾਪਮਾਨ ਜ਼ਿਆਦਾ ਹੋਣ ਲੱਗਦਾ ਹੈ। ਅਜਿਹੇ ‘ਚ ਇਸ ਨਾਲ ਅੰਦਰੂਨੀ ਅੰਗਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ ਪਾਚਨ ਤੰਤਰ ਵੀ ਖ਼ਰਾਬ ਹੋਣ ਲੱਗਦਾ ਹੈ।

ਇਹ ਵੀ : ਸਰੀਰ ਲਈ ਬੇਹੱਦ ਲਾਭਕਾਰੀ ਹੈ ਸੰਤਰਾ, ਜ਼ਰੂਰ ਕਰੋ ਖੁਰਾਕ ’ਚ ਸ਼ਾਮਲ
ਕਿਡਨੀ ਨੂੰ ਨੁਕਸਾਨ 
ਕਿਡਨੀ ਸਰੀਰ ’ਚੋਂ ਜ਼ਹਿਰੀਲੇ ਤੱਤਾਂ ਨੂੰ ਦੂਰ ਕਰਨ ’ਚ ਮਦਦ ਕਰਦੀ ਹੈ ਪਰ ਬਹੁਤ ਜ਼ਿਆਦਾ ਗਰਮ ਪਾਣੀ ਪੀਣ ਨਾਲ ਕਿਡਨੀ ਨੂੰ ਨੁਕਸਾਨ ਹੋ ਸਕਦਾ ਹੈ। ਇਹ ਕਿਡਨੀ ਨੂੰ ਆਪਣਾ ਕੰਮ ਵਧੀਆ ਤਰੀਕੇ ਨਾਲ ਕਰਨ ਤੋਂ ਰੋਕਦਾ ਹੈ।
ਦਿਮਾਗ ’ਚ ਸੋਜ
ਗਰਮ ਪਾਣੀ ਦੀ ਜ਼ਿਆਦਾ ਮਾਤਰਾ ‘ਚ ਵਰਤੋਂ ਦਿਮਾਗ ਦੇ ਸੈੱਲਾਂ ‘ਚ ਸੋਜ਼ ਦਾ ਕਾਰਨ ਬਣ ਸਕਦੀ ਹੈ। ਇਸ ਨਾਲ ਸਰੀਰ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


ਨੋਟ: ਤੁਹਾਨੂੰ ਸਾਡਾ ਇਹ ਆਰਟੀਕਲ ਕਿਸ ਤਰ੍ਹਾਂ ਲੱਗਾ ਕੁਮੈਂਟ ਕਰਕੇ ਦੱਸੋ। 


author

Aarti dhillon

Content Editor

Related News