ਸਾਵਧਾਨ! ਇਹ ਲੋਕ ਭੁੱਲ ਕੇ ਵੀ ਨਾ ਕਰਨ ਸੌਂਫ਼ ਦੀ ਵਰਤੋਂ, ਫ਼ਾਇਦੇ ਦੀ ਜਗ੍ਹਾ ਹੋਵੇਗਾ ਨੁਕਸਾਨ

Saturday, Feb 06, 2021 - 10:50 AM (IST)

ਨਵੀਂ ਦਿੱਲੀ: ਸੌਂਫ਼ ਇੱਕ ਤਰ੍ਹਾਂ ਦਾ ਮਸਾਲਾ ਹੈ ਅਤੇ ਇਹ ਹਰ ਘਰ ਵਿੱਚ ਪਾਈ ਜਾਂਦੀ ਹੈ। ਜ਼ਿਆਦਾਤਰ ਲੋਕ ਖਾਣਾ ਖਾਣ ਤੋਂ ਬਾਅਦ ਸੌਂਫ਼ ਖਾਣਾ ਪਸੰਦ ਕਰਦੇ ਹਨ। ਸੌਂਫ਼ ਸਾਡੀ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਜੇਕਰ ਅਸੀਂ ਇਸ ਦੀ ਰੋਜ਼ਾਨਾ ਵਰਤੋਂ ਕਰਦੇ ਹਾਂ ਤਾਂ ਇਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਨਾਲ ਸਾਡੀ ਪਾਚਨ ਸ਼ਕਤੀ ਵਧਦੀ ਹੈ ਅਤੇ ਢਿੱਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ।ਸੌਂਫ਼ ਨਾਲ ਬਹੁਤ ਸਾਰੀਆਂ ਦਵਾਈਆਂ ਬਣਦੀਆਂ ਹਨ। ਇਸ ਲਈ ਬਹੁਤ ਸਾਰੇ ਘਰੇਲੂ ਨੁਸਖ਼ਿਆਂ ਵਿਚ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਕਈ ਸਮੱਸਿਆਵਾਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜਿਨ੍ਹਾਂ ਵਿੱਚ ਸੌਂਫ਼ ਦੀ ਬਿਲਕੁਲ ਵਰਤੋਂ ਨਹੀਂ ਕਰਨੀ ਚਾਹੀਦੀ।ਸੌਂਫ਼ ਸਾਡੀ ਸਿਹਤ ਲਈ ਉਦੋਂ ਤਕ ਫ਼ਾਇਦੇਮੰਦ ਹੈ ਜਦੋਂ ਤਕ ਅਸੀਂ ਇਸਦੀ ਘੱਟ ਮਾਤਰਾ ਵਿਚ ਵਰਤੋਂ ਕਰਦੇ ਹਾਂ। ਸੌਂਫ਼ ਦੇ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ। ਬਹੁਤ ਸਾਰੇ ਲੋਕ ਸੌਂਫ਼ ਦੇ ਨੁਕਸਾਨ ਤੋਂ ਬਿਲਕੁਲ ਅਣਜਾਣ ਹੁੰਦੇ ਹਨ।

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ

ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਲੋਕ ਜਿਨ੍ਹਾਂ ਨੂੰ ਸੌਂਫ਼ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ।

PunjabKesari

ਹਾਰਮੋਨਸ ਦੀ ਸਮੱਸਿਆ

ਸੌਂਫ਼ ਵਿੱਚ ਇਸ ਤਰ੍ਹਾਂ ਦੇ ਗੁਣ ਮੌਜੂਦ ਹੁੰਦੇ ਹਨ ਜੋ ਸਾਡੇ ਹਾਰਮੋਨਸ ਦੇ ਲੈਵਲ ਨੂੰ ਪ੍ਰਭਾਵਿਤ ਕਰਦੇ ਹਨ। ਸੌਂਫ ਵਿੱਚ ਇਕ ਪ੍ਰੋਲੈਕਟਿਨ ਹੁੰਦਾ ਹੈ। ਜੋ ਸਾਡੇ ਹਾਰਮੋਨਸ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਸੌਂਫ਼ ਦੀ ਜ਼ਿਆਦਾ ਵਰਤੋਂ ਕਰਨ ਨਾਲ ਹਾਰਮੋਨਸ ਅਣ-ਬੈਲੇਂਸ ਹੋ ਸਕਦੇ ਹਨ। ਜਿਨ੍ਹਾਂ ਮਹਿਲਾਵਾਂ ਨੂੰ ਓਵੇਰੀਅਨ ਕੈਂਸਰ ਜਾਂ ਫਿਰ ਬੱਚੇਦਾਨੀ ਵਿਚ ਕੋਈ ਵੀ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਸੌਂਫ਼ ਦੀ ਵਰਤੋਂ ਘੱਟ ਤੋਂ ਘੱਟ ਜਾਂ ਫਿਰ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ। ਗਰਭਵਤੀ ਮਹਿਲਾਵਾਂ ਨੂੰ ਵੀ ਸੌਂਫ਼ ਦੀ ਵਰਤੋਂ ਘੱਟ ਤੋਂ ਘੱਟ ਹੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ:ਅੱਖਾਂ ਦੀ ਰੌਸ਼ਨੀ ਬਰਕਰਾਰ ਰੱਖਣ ਲਈ ਜ਼ਰੂਰ ਖਾਓ ਚੀਕੂ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

ਅਜਵੈਣ ਅਤੇ ਗਾਜਰ ਤੋਂ ਅਲਰਜੀ

ਜਿਨ੍ਹਾਂ ਲੋਕਾਂ ਨੂੰ ਅਜਵੈਣ ਅਤੇ ਗਾਜਰ ਤੋਂ ਅਲਰਜੀ ਹੈ ਉਨ੍ਹਾਂ ਨੂੰ ਵੀ ਸੌਂਫ਼ ਦੀ ਵਰਤੋਂ ਘੱਟ ਤੋਂ ਘੱਟ ਜਾਂ ਫਿਰ ਬਿਲਕੁਲ ਨਹੀਂ ਕਰਨੀ ਚਾਹੀਦੀ। ਜੇਕਰ ਉਹ ਲੋਕ ਸੌਂਫ਼ ਦੀ ਵਰਤੋਂ ਕਰਦੇ ਹਨ ਤਾਂ ਉਨ੍ਹਾਂ ਨੂੰ ਚਮੜੀ ਦੀਆਂ ਸਮੱਸਿਆਵਾਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।

PunjabKesari

ਸਨਬਰਨ ਦੀ ਸਮੱਸਿਆ

ਸੌਂਫ਼ ਦੇ ਬੀਜਾਂ ਵਿਚ ਇਕ ਤਰ੍ਹਾਂ ਦਾ ਤੱਤ ਪਾਇਆ ਜਾਂਦਾ ਹੈ। ਇਹ ਤੱਤ ਸਾਡੀ ਚਮੜੀ ਨੂੰ ਸੂਰਜ ਦੀਆਂ ਕਿਰਨਾਂ ਦੇ ਪ੍ਰਤੀ ਸੰਵੇਦਨਸ਼ੀਲ ਬਣਾ ਸਕਦਾ ਹੈ।ਇਸ ਨਾਲ ਚਮੜੀ ਤੇ ਸਨਬਰਨ ਦੀ ਸਮੱਸਿਆ ਵਧ ਜਾਂਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਸਨਬਰਨ ਦੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਲੋਕਾਂ ਨੂੰ ਸੌਂਫ਼ ਦੀ ਵਰਤੋਂ ਘੱਟ ਤੋਂ ਘੱਟ ਜਾਂ ਫਿਰ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ।

PunjabKesari

ਜੋ ਲੋਕ ਦਵਾਈਆਂ ਲੈਂਦੇ ਹਨ

ਬਹੁਤ ਸਾਰੇ ਲੋਕ ਦਵਾਈਆਂ ਲੈਂਦੇ ਹਨ ਪਰ ਕਈ ਦਵਾਈਆਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ। ਜੋ ਸੌਂਫ਼ ਦੇ ਬੀਜਾਂ ਵਿੱਚ ਮੌਜੂਦ ਤੱਤਾਂ ਨਾਲ ਮਿਲ ਕੇ ਸਿਹਤ ਨੂੰ ਖਰਾਬ ਕਰ ਸਕਦੀਆਂ ਹਨ। ਜੇਕਰ ਤੁਸੀਂ ਵੀ ਕਿਸੇ ਵੀ ਤਰ੍ਹਾਂ ਦੀ ਦਵਾਈ ਲੈ ਰਹੇ ਹੋ ਤਾਂ ਡਾਕਟਰ ਦੀ ਸਲਾਹ ਤੋਂ ਬਿਨਾਂ ਸੌਂਫ਼ ਦੀ ਵਰਤੋਂ ਨਾ ਕਰੋ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।


Aarti dhillon

Content Editor

Related News