ਸਰਦੀ ਦੇ ਮੌਸਮ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਰੋਜ਼ਾਨਾ ਖਾਓ ‘ਚਵਨਪਰਾਸ਼’, ਹੋਣਗੇ ਕਈ ਫਾਇਦੇ
Friday, Oct 09, 2020 - 06:03 PM (IST)
ਜਲੰਧਰ (ਬਿਊਰੋ) - ਸਰਦੀਆਂ ਦੇ ਮੌਸਮ 'ਚ ਸਰਦੀ-ਖਾਂਸੀ ਹੋਣਾ ਦਾ ਖਤਰਾ ਜ਼ਿਆਦਾ ਰਹਿੰਦਾ ਹੈ। ਰੋਜ਼-ਰੋਜ਼ ਦਵਾਈਆਂ ਖਾਣ ਨਾਲ ਸਿਹਤ ਸਬੰਧੀ ਹੋਰ ਬਹੁਤ ਸਾਰੀਆਂ ਬੀਮਾਰੀਆਂ ਹੋਣ ਦਾ ਡਰ ਰਹਿੰਦਾ ਹੈ। ਜ਼ਰੂਰੀ ਨਹੀਂ ਕਿ ਕੋਈ ਵੀ ਛੋਟੀ-ਮੋਟੀ ਬੀਮਾਰੀ ਹੋਵੇ ਤਾਂ ਡਾਕਟਰ ਕੋਲ ਜਾਓ ਅਤੇ ਦਵਾਈਆਂ ਖਾਓ। ਸਰਦੀਆਂ ਦੇ ਮੌਸਮ 'ਚ ਚਵਨਪਰਾਸ਼ ਖਾ ਕੇ ਅਸੀਂ ਸਰਦੀਆਂ ਦੀਆਂ ਛੋਟੀਆਂ-ਮੋਟੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਨੂੰ ਖਾਣ ਨਾਲ ਰੋਗਾਂ ਨਾਲ ਲੜਣ ਦੀ ਸ਼ਕਤੀ ਵੱਧਦੀ ਹੈ। ਆਓ ਜਾਣਦੇ ਹਾਂ ਚਵਨਪਰਾਸ਼ ਇਸ ਤੋਂ ਹੋਣ ਵਾਲੇ ਹੋਰ ਬਹੁਤ ਸਾਰੇ ਫਾਇਦਿਆਂ ਬਾਰੇ।
1. ਦਿਮਾਗ ਤੇਜ਼
ਇਸ 'ਚ ਆਂਵਲਾਂ, ਬ੍ਰਹਮੀ ,ਬਾਦਾਮ ਦਾ ਤੇਲ, ਅਸ਼ਵਗੰਧਾ ਵਰਗੀਆਂ ਔਸ਼ਧੀਆਂ ਹੁੰਦੀਆਂ ਹਨ, ਜੋ ਦਿਮਾਗ ਨੂੰ ਤੇਜ਼ ਕਰਦੀਆਂ ਹਨ। ਜਿਸ ਦੇ ਨਾਲ ਕਿਸੇ ਵੀ ਚੀਜ਼ ਨੂੰ ਸਿੱਖਣ ਅਤੇ ਯਾਦ ਰੱਖਣ ਦੀ ਸਮਰੱਥਾ ਵੱਧਦੀ ਹੈ।
2. ਦਿਲ ਲਈ ਫਾਇਦੇਮੰਦ
ਅੱਜਕੱਲ੍ਹ ਹਰ 5 'ਚੋਂ 2 ਲੋਕ ਕੋਲੇਸਟ੍ਰੋਲ ਦੇ ਵੱਧਣ ਕਾਰਨ ਪਰੇਸ਼ਾਨ ਹਨ। ਰੋਜ਼ਾਨਾ ਦੁੱਧ ਦੇ ਨਾਲ ਇਕ ਚਮਚ ਚਨਵਪਰਾਸ਼ ਖਾਣ ਨਾਲ ਖੂਨ ਦਾ ਦੌਰਾ ਤੇਜ਼ ਹੁੰਦਾ ਹੈ। ਜਿਸ ਕਾਰਨ ਦਿਲ ਦੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।
ਪੜ੍ਹੋ ਇਹ ਵੀ ਖਬਰ - Beauty Tips : ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਤਰੀਕਿਆਂ ਨਾਲ ਕਰੋ ਮੁੜ ਤੋਂ ‘ਕਾਲਾ’
3. ਪਾਚਨ ਸ਼ਕਤੀ ਤੇਜ਼
ਭੋਜਨ ਅਸਾਨੀ ਨਾਲ ਪਚਾਉਣ ਲਈ ਚਵਨਪਰਾਸ਼ ਦੀ ਵਰਤੋਂ ਕਰੋ। ਇਸ ਨਾਲ ਬਹੁਤ ਫਾਇਦਾ ਹੁੰਦਾ ਹੈ। ਇਸ ਨਾਲ ਰੋਗਾਂ ਨਾਲ ਲੜਣ ਦੀ ਸ਼ਕਤੀ ਵੀ ਵਧਦੀ ਹੈ।
4. ਕਬਜ਼ ਦੂਰ
ਜੇਕਰ ਤੁਸੀਂ ਢਿੱਡ ਨਾਲ ਸਬੰਧਿਤ ਸਮੱਸਿਆਵਾਂ ਅਤੇ ਕਬਜ਼ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਚਵਨਪਰਾਸ਼ ਖਾਣਾ ਚਾਹੀਦਾ ਹੈ। ਇਹ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ।
ਪੜ੍ਹੋ ਇਹ ਵੀ ਖਬਰ - Beauty Tips: ਮੇਕਅੱਪ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਨਹੀਂ ਹੋਵੇਗਾ ਚਮੜੀ ਨੂੰ ਕੋਈ ਨੁਕਸਾਨ
5. ਖੂਨ ਦੇ ਗੇੜ ਨੂੰ ਬਿਹਤਰ ਬਣਾਉਂਦਾ
ਚਵਨਪਰਾਸ਼ ਖੂਨ ਦੇ ਗੇੜ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਰੀਰ ’ਚ ਪੈਦਾ ਹੋਣ ਵਾਲੇ ਨੁਕਸਾਨਦੇਹ ਜ਼ਹਿਰਾਂ ਨੂੰ ਵੀ ਖ਼ਤਮ ਕਰਨ ’ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਤੁਹਾਡੀ ਪਾਚਨ ਪ੍ਰਣਾਲੀ ’ਚ ਵੀ ਸੁਧਾਰ ਲਿਆਉਂਦਾ ਹੈ।
6. ਮਾਸਪੇਸ਼ੀਆਂ ਮਜ਼ਬੂਤ
ਚਵਨਪਰਾਸ਼ ਤੁਹਾਡੇ ਸਰੀਰ ’ਚ ਤਾਕਤ ਵਧਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਇਹ ਤੁਹਾਡੀਆਂ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ।
ਪੜ੍ਹੋ ਇਹ ਵੀ ਖਬਰ - ਕੈਂਸਰ ਤੇ ਸ਼ੂਗਰ ਜਿਹੇ ਭਿਆਨਕ ਰੋਗਾਂ ਤੋਂ ਬਚਣ ਲਈ ਰੋਜ਼ਾਨਾ ਖਾਓ 'ਅਖਰੋਟ', ਹੋਣਗੇ ਹੋਰ ਵੀ ਕਈ ਫਾਇਦੇ
7. ਚਿੱਟੇ ਲਹੂ ਦੇ ਸੈੱਲਾਂ ਨੂੰ ਵਧਾਉਂਦਾ
ਚਵਨਪਰਾਸ਼ ਤੁਹਾਡੇ ਸਰੀਰ ਦੇ ਅੰਗਾਂ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦਾ ਹੈ। ਇਹ ਹੀਮੋਗਲੋਬਿਨ ਦੇ ਨਾਲ-ਨਾਲ ਚਿੱਟੇ ਲਹੂ ਦੇ ਸੈੱਲਾਂ ਨੂੰ ਵੀ ਵਧਾਉਂਦਾ ਹੈ।