ਦੁੱਧ ਵਿਚ ਦਾਲਚੀਨੀ ਮਿਲਾ ਕੇ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

10/02/2017 9:57:03 AM

ਨਵੀਂ ਦਿੱਲੀ— ਦੁੱਧ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਤਾਂ ਅਸੀਂ ਸਾਰੇ ਹੀ ਜਾਣਦੇ ਹਾਂ ਕਿ ਦੁੱਧ ਸਿਹਤ ਲਈ ਕਿਨ੍ਹਾਂ ਫਾਇਦੇਮੰਦ ਹੈ ਪਰ ਕਿ ਤੁਸੀਂ ਦੁੱਧ 'ਚ ਦਾਲਚੀਨੀ ਮਿਲਾ ਕੇ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਜਾਣਦੇ ਹੋ। ਅੱਜ ਅਸੀਂ ਤੁਹਾਨੂੰ ਦੁੱਧ 'ਚ ਦਾਲਚੀਨੀ ਦਾ ਪਾਊਡਰ ਮਿਲਾ ਕੇ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।ਆਓ ਜਾਣਦੇ ਹਾਂ ਇਨ੍ਹਾਂ ਬਾਰੇ... 
1. ਦਾਲਚੀਨੀ ਅਤੇ ਦੁੱਧ ਪੀਣ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ। ਇਸ ਦੇ ਵਰਤੋਂ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹੋ। ਇਹ ਗਠੀਏ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। 
2. ਜਿਨ੍ਹਾਂ ਲੋਕਾਂ ਦੀਆਂ ਹੱਡੀਆਂ ਕਮਜ਼ੋਰ ਜਾਂ ਫਿਰ ਹੱਡੀਆਂ 'ਚ ਦਰਦ ਰਹਿੰਦਾ ਹੈ, ਉਨ੍ਹਾਂ ਨੂੰ ਦੁੱਧ 'ਚ ਦਾਲਚੀਨੀ ਮਿਲਾ ਕੇ ਪੀਣਾ ਚਾਹੀਦਾ ਹੈ। 
3. ਇਸ ਤੋਂ ਇਲਾਵਾ ਦਾਲਚੀਨੀ ਵਾਲੇ ਦੁੱਧ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਣ ਦੀ ਸ਼ਕਤੀ ਸਰੀਰ 'ਚ ਪੈਦਾ ਹੁੰਦੀ ਹੈ। 
4. ਇਹ ਚਿਹਰੇ ਦੇ ਦਾਗ-ਧੱਬੇ ਅਤੇ ਕਮਜ਼ੋਰ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।ਇਸ ਤੋਂ ਇਲਾਵਾ ਗਲੇ ਦੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਵੀ ਦਾਲਚੀਨੀ ਦਾ ਪਾਊਡਰ ਵੀ ਬਹੁਤ ਮਦਦਗਾਰ ਹੈ।ਨਾਲ ਹੀ ਇਸ ਨਾਲ ਸ਼ੂਗਰ ਦਾ ਪੱਧਰ ਵੀ ਕੰਟਰੋਲ ਕਰਦਾ ਹੈ।