ਨਾਰੀਅਲ ਪਾਣੀ ਪੀਣ ਨਾਲ ਹੁੰਦੇ ਹਨ ਕਈ ਫਾਇਦੇ

09/26/2018 12:18:12 PM

ਜਲੰਧਰ— ਨਾਰੀਅਲ ਦਾ ਪਾਣੀ ਸਿਹਤ ਅਤੇ ਚਮੜੀ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਤੱਤ ਸਰੀਰ ਦੀਆਂ ਕਈ ਕਮੀਆ ਨੂੰ ਪੂਰਾ ਕਰਨ 'ਚ ਮਦਦ ਕਰਦਾ ਹੈ। ਰੋਜ਼ਾਨਾ ਨਾਰੀਅਲ ਪਾਣੀ ਪੀਣ ਨਾਲ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਸਿਹਤਮੰਦ ਰਹਿਣ ਲਈ ਹਫਤੇ 'ਚ ਇਕ ਵਾਰ ਨਾਰੀਅਲ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਨਾਰੀਅਲ ਪਾਣੀ ਪੀਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
1. ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਇਸ 'ਚ ਮੌਜੂਦ ਫਾਈਬਰਸ, ਕਬਜ਼ ਅਤੇ ਗੈਸ ਵਰਗੀਆਂ ਹੋਣ ਵਾਲੀਆਂ ਸਮੱਸਿਆਵਾ ਤੋਂ ਬਚਾਉਂਦਾ ਹੈ।
2. ਨਾਰੀਅਲ ਪਾਣੀ ਪੀਣ ਨਾਲ ਸਰੀਰ 'ਚ ਪਾਣੀ ਦੀ ਕਮੀ ਪੂਰੀ ਹੁੰਦੀ ਹੈ।
3. ਸਿਰਦਰਦ ਹੋਣ 'ਤੇ ਨਾਰੀਅਲ ਦਾ ਪਾਣੀ ਪੀਣ ਨਾਲ ਦਰਦ ਤੋਂ ਛੁਟਕਾਰਾ ਮਿਲਦਾ ਹੈ। ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਵੀ ਨਾਰੀਅਲ ਦਾ ਪਾਣੀ ਪੀਣਾ ਚਾਹੀਦਾ ਹੈ।
4. ਜੇਕਰ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਨਾਰੀਅਲ ਦਾ ਪਾਣੀ ਪੀਣਾ ਸ਼ੁਰੂ ਕਰ ਦਿਓ। ਇਸ ਤੋਂ ਇਲਾਵਾ ਇਸ ਦੇ ਇਸਤੇਮਾਲ ਨਾਲ ਚਮੜੀ ਚਮਕਦਾਰ ਵੀ ਹੁੰਦੀ ਹੈ।
5. ਨਾਰੀਅਲ ਦੇ ਪਾਣੀ 'ਚ ਕੈਲਸ਼ੀਅਮ ਬਹੁਤ ਮਾਤਰਾ 'ਚ ਪਾਇਆ ਜਾਂਦਾ ਹੈ। ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
6. ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਲਈ ਨਾਰੀਅਲ ਦੇ ਪਾਣੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ 'ਚ ਪਾਏ ਜਾਣ ਵਾਲੇ ਤੱਤ ਵਿਟਾਮਿਨ-ਸੀ, ਪੋਟਾਸ਼ੀਅਮ ਅਤੇ ਮੈਗੀਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।