ਨਾਰੀਅਲ ਪਾਣੀ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦਾ ਹੈ ਜੜ੍ਹ ਤੋਂ ਖਤਮ

08/25/2018 10:36:28 AM

ਨਵੀਂ ਦਿੱਲੀ— ਨਾਰੀਅਲ ਦੇ ਪਾਣੀ 'ਚ ਐਂਟੀ-ਆਕਸੀਡੈਂਟ ਅਤੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਸੀ, ਮੈਗਨੀਸ਼ੀਅਮ, ਮੈਗਨੀਜ਼, ਪੋਟਾਸ਼ੀਅਮ, ਸੋਡੀਅਮ ਅਤੇ ਕੈਲਸ਼ੀਅਮ ਮੌਜੂਦ ਹੁੰਦੇ ਹਨ। ਇਹ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ। ਗਰਮੀਆਂ 'ਚ ਇਸ ਦੀ ਵਰਤੋਂ ਕਰਨਾ ਸਿਹਤ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਨਾਰੀਅਲ ਦਾ ਪਾਣੀ ਸਰੀਰ 'ਚ ਪੀ. ਐੱਚ ਬਣਾਈ ਰੱਖਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟਸ ਸਰੀਰ 'ਚ ਮੌਜੂਦ ਫ੍ਰੀ-ਰੈਡੀਕਲਸ ਨੂੰ ਖਤਮ ਕਰਦਾ ਹੈ ਅਤੇ ਕਈ ਬੀਮਾਰੀਆਂ ਤੋਂ ਰਾਹਤ ਦਿਵਾਉਂਦਾ ਹੈ।
 

1. ਡਾਇਬਿਟੀਜ਼ ਤੋਂ ਬਚਾਏ
ਸ਼ੂਗਰ ਲੈਵਲ ਵਧਣ ਕਾਰਨ ਸਰੀਰ 'ਚ ਇੰਸੁਲਿਨ ਹਾਰਮੋਨਸ ਦੀ ਕਮੀ ਹੁੰਦੀ ਹੈ। ਨਾਰੀਅਲ ਪਾਣੀ 'ਚ ਮੌਜੂਦ ਐਂਟੀ-ਆਕਸੀਡੈਂਟਸ ਇੰਸੁਲਿਨ ਦੇ ਸਤ੍ਰਾਵ 'ਚ ਮਦਦ ਕਰਦਾ ਹੈ। ਇਸ ਲਈ ਇਹ ਡਾਇਬਿਟੀਜ਼ ਦੇ ਰੋਗੀ ਲਈ ਕਾਫੀ ਫਾਇਦੇਮੰਦ ਹੁੰਦੇ ਹਨ।
 

2. ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਨਾਰੀਅਲ ਦਾ ਪਾਣੀ ਬਹੁਤ ਹੀ ਮਦਦਗਾਰ ਹੈ। ਜੇ ਤੁਸੀਂ ਵੀ ਹਾਈ ਬਲੱਡ ਪ੍ਰੈਸ਼ਰ ਤੋਂ ਪ੍ਰੇਸ਼ਾਨ ਹੋ ਤਾਂ ਇਕ ਕੱਪ ਨਾਰੀਅਲ ਪਾਣੀ ਦਿਨ 'ਚ ਦੋ ਵਾਰ ਪੀਓ। ਇਸ ਲਈ ਡਿੱਬਾ ਬੰਦ ਨਾਰੀਅਲ ਪਾਣੀ ਨਾ ਲਓ ਕਿਉਂਕਿ ਇਹ ਹਾਨੀਕਾਰਕ ਹੁੰਦਾ ਹੈ।
 

3. ਕਿਡਨੀ ਸਟੋਨ ਕੱਢੇ
ਕਿਡਨੀ 'ਚ ਪੱਥਰੀ ਹੋਣ 'ਤੇ ਡਾਕਟਰ ਜ਼ਿਆਦਾ ਤੋਂ ਜ਼ਿਆਦਾ ਤਰਲ ਪਦਾਰਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ। ਇਸ ਲਈ ਨਾਰੀਅਲ ਪਾਣੀ ਬੈਸਟ ਆਪਸ਼ਨ ਹੈ। ਇਹ ਪੱਥਰੀ ਨੂੰ ਬਾਹਰ ਕੱਢਣ 'ਚ ਕਾਫੀ ਮਦਦ ਕਰਦਾ ਹੈ।
 

4. ਗਰਭ ਅਵਸਥਾ 'ਚ ਫਾਇਦੇਮੰਦ
ਨਾਰੀਅਲ ਪਾਣੀ ਗਰਭਵਤੀ ਔਰਤਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਹ ਬੱਚਿਆਂ ਦੇ ਵਿਕਾਸ ਕਰਨ 'ਚ ਮਦਦ ਕਰਦਾ ਹੈ। ਗਰਭ ਅਵਸਥਾ ਦੌਰਾਨ ਹੋਣ ਵਾਲੀ ਥਕਾਵਟ, ਕਬਜ਼ ਅਤੇ ਜੀਅ ਮਿਚਲਾਉਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।
 

5. ਭਾਰ ਨੂੰ ਕੰਟਰੋਲ ਕਰੇ
ਮੋਟਾਪੇ ਤੋਂ ਪ੍ਰੇਸ਼ਾਨ ਲੋਕ ਕਈ ਤਰ੍ਹਾਂ ਦੀਆਂ ਕਸਰਤ ਅਤੇ ਡਾਈਟ ਚਾਰਟ ਅਪਣਾਉਂਦੇ ਹਨ। ਉਨ੍ਹਾਂ ਲਈ ਨਾਰੀਅਲ ਪਾਣੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਪੇਟ ਪੂਰਾ ਦਿਨ ਭਰਿਆ-ਭਰਿਆ ਰਹਿੰਦਾ ਹੈ ਅਤੇ ਭੁੱਖ ਵੀ ਘੱਟ ਲੱਗਦੀ ਹੈ।
 

6. ਪਾਣੀ ਦੀ ਕਮੀ ਪੂਰੀ ਕਰੇ
ਨਾਰੀਅਲ ਪਾਣੀ ਪੀਣ ਨਾਲ ਸਰੀਰ 'ਚ ਪਾਣੀ ਦੀ ਕਮੀ ਪੂਰੀ ਹੁੰਦੀ ਹੈ।ਇਸ ਲਈ ਪਾਣੀ ਦੀ ਕਮੀ ਹੋਣ 'ਤੇ ਇਸ ਦੀ ਵਰਤੋਂ ਜ਼ਰੂਰ ਕਰੋ।
 

7. ਸਿਰਦਰਦ ਤੋਂ ਛੁਟਕਾਰਾ
ਸਿਰਦਰਦ ਹੋਣ 'ਤੇ ਨਾਰੀਅਲ ਦਾ ਪਾਣੀ ਪੀਣ ਨਾਲ ਦਰਦ ਤੋਂ ਛੁਟਕਾਰਾ ਮਿਲਦਾ ਹੈ। ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਵੀ ਨਾਰੀਅਲ ਦਾ ਪਾਣੀ ਪੀਣਾ ਚਾਹੀਦਾ ਹੈ।
 

8. ਹੱਡੀਆਂ ਨੂੰ ਮਜ਼ਬੂਤ ਕਰੇ
ਨਾਰੀਅਲ ਪਾਣੀ 'ਚ ਕੈਲਸ਼ੀਅਮ ਬਹੁਤ ਮਾਤਰਾ 'ਚ ਪਾਇਆ ਜਾਂਦਾ ਹੈ। ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।


Related News