ਕੀ ਤੁਸੀਂ ਜਾਣਦੇ ਹੋ ''ਅਰਬੀ'' ਦੇ ਪੱਤਿਆਂ ਨੂੰ ਉਬਾਲ ਕੇ ਪਾਣੀ ਪੀਣ ਦੇ ਫ਼ਾਇਦੇ, ਇਨ੍ਹਾਂ ਬਿਮਾਰੀਆਂ ਤੋਂ ਮਿਲੇਗੀ ਨਿਜ਼ਾਤ

09/12/2020 12:03:39 PM

ਜਲੰਧਰ (ਬਿਊਰੋ) — ਅਰਬੀ ਦੀ ਸਬਜ਼ੀ ਦਾ ਨਾਂ ਆਉਂਦੇ ਹੀ ਹਰ ਇੱਕ ਦੇ ਮੂੰਹ ਵਿਚ ਪਾਣੀ ਆ ਜਾਂਦਾ ਹੈ ਕਿਉਂਕਿ ਅਰਬੀ ਖਾਣ ਵਿਚ ਸਵਾਦਿਸ਼ਟ ਤਾਂ ਹੁੰਦੀ ਹੀ ਹੈ ਸਗੋਂ ਸਿਹਤ ਲਈ ਵੀ ਬਹੁਤ ਫ਼ਾਇਦੇਮਦ ਹੈ। ਅਰਬੀ ਵਿਚ ਵਿਟਾਮਿਨ-ਏ, ਵਿਟਾਮਿਨ-ਬੀ, ਵਿਟਾਮਿਨ-ਸੀ, ਕੈਲਸ਼ੀਅਮ, ਪੋਟਾਸ਼ੀਅਮ ਤੇ ਐਂਟੀਆਕਸੀਡੈਂਟ ਤੱਤਾਂ ਨਾਲ ਭਰਪੂਰ ਹੁੰਦੀ ਹੈ। ਅਰਬੀ ਦੇ ਪੱਤੇ ਵੀ ਸਾਨੂੰ ਕਈ ਬੀਮਾਰੀਆਂ ਤੋਂ ਬਚਾ ਸਕਦੇ ਹਨ। ਆਓ ਇਸ ਖ਼ਬਰ ਰਾਹੀਂ ਜਾਣਦੇ ਹਾਂ ਅਰਬੀ ਦੇ ਪੱਤਿਆਂ ਦੇ ਫ਼ਾਇਦਿਆਂ ਬਾਰੇ :-

ਅੱਖਾਂ ਦੀ ਰੋਸ਼ਨੀ
ਅਰਬੀ ਦੇ ਪੱਤਿਆਂ ਵਿਚ ਵਿਟਾਮਿਨ ਏ ਹੁੰਦਾ ਹੈ, ਜਿਹੜਾ ਕਿ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੈ। ਪੱਤਿਆਂ ਦਾ ਸੇਵਨ ਨਾ ਸਿਰਫ਼ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਦਾ ਹੈ ਸਗੋਂ ਇਸ ਨਾਲ ਅੱਖਾਂ ਦੀਆਂ ਮਾਸਪੇਸ਼ੀਆਂ ਵੀ ਮਜ਼ਬੂਤ ਹੁੰਦੀਆਂ ਹਨ।
PunjabKesari
ਜੋੜਾਂ ਦਾ ਦਰਦ
ਅਰਬੀ ਦੀ ਸਬਜ਼ੀ ਜਾਂ ਇਸ ਦੇ ਪੱਤਿਆਂ ਦਾ ਕਾੜ੍ਹਾ ਬਣਾ ਕੇ ਪੀਣ ਨਾਲ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਪੇਟ ਦੀਆਂ ਬਿਮਾਰੀਆਂ ਹੁੰਦੀਆਂ ਹਨ ਦੂਰ
ਅਰਬੀ ਦੇ ਪੱਤੇ ਪਾਣੀ ਵਿਚ ਉਬਾਲ ਕੇ ਉਸ ਵਿਚ ਥੋੜ੍ਹਾ ਜਿਹਾ ਘਿਓ ਮਿਲਾ ਲਵੋ। ਇਸ ਨਾਲ ਢਿੱਡ ਸਬੰਧੀ ਸਮੱਸਿਆਵਾਂ ਦੂਰ ਹੋਣਗੀਆਂ।
PunjabKesari
ਬਲੱਡ ਪ੍ਰੈਸ਼ਰ
ਅਰਬੀ ਦੇ ਪੱਤਿਆਂ ਵਿਚ ਸੋਡੀਅਮ, ਪੋਟਾਸ਼ੀਅਮ ਤੇ ਮੈਗਨੀਸ਼ੀਅਮ ਵਰਗੇ ਤੱਤ ਹੁੰਦੇ ਹਨ। ਇਸ ਲਈ ਇਨ੍ਹਾਂ ਪੱਤਿਆਂ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਵਿਚ ਮਦਦ ਕਰਦਾ ਹੈ।

ਕੈਂਸਰ ਤੋਂ ਬਚਾਅ
ਜੇਕਰ ਰੋਜ਼ਾਨਾ ਅਰਬੀ ਦੇ ਪੱਤਿਆਂ ਤੋਂ ਬਣੇ ਖ਼ੁਰਾਕੀ ਪਦਾਰਥਾਂ ਦਾ ਸੇਵਨ ਕੀਤਾ ਜਾਵੇ ਤਾਂ ਕੈਂਸਰ ਵਰਗੀਆਂ ਖ਼ਤਰਨਾਕ ਬੀਮਾਰੀਆਂ ਤੋਂ ਬਚਾਅ ਵਿਚ ਮਦਦ ਮਿਲਦੀ ਹੈ।
PunjabKesari
ਭਾਰ ਘਟਾਉਣ ਵਿਚ ਮਦਦਗਾਰ
ਅਰਬੀ ਦੇ ਪੱਤਿਆਂ ਵਿਚ ਫ਼ਾਈਬਰ ਕਾਫ਼ੀ ਜ਼ਿਆਦਾ ਹੁੰਦਾ ਹੈ, ਜਿਸ ਨਾਲ ਮੈਟਾਬੋਲਿਜ਼ਮ ਦਰੁਸਤ ਰਹਿੰਦਾ ਹੈ ਅਤੇ ਭਾਰ ਘੱਟ ਕਰਨ ਵਿਚ ਮਦਦ ਮਿਲਦੀ ਹੈ।


sunita

Content Editor

Related News