ਸਿਹਤ ਲਈ ਬੇਹੱਦ ਲਾਹੇਵੰਦ ਹੈ ਜੀਰੇ ਦਾ ਪਾਣੀ, ਕਬਜ਼ ਸਣੇ ਕਈ ਸਮੱਸਿਆਵਾਂ ਤੋਂ ਦਿਵਾਉਂਦੈ ਨਿਜ਼ਾਤ

02/28/2021 11:27:41 AM

ਨਵੀਂ ਦਿੱਲੀ—ਜੀਰੇ ਦੀ ਵਰਤੋਂ ਹਰ ਘਰ ਵਿਚ ਕੀਤੀ ਜਾਂਦੀ ਹੈ। ਇਹ ਮਸਾਲੇ ਦੇ ਤੌਰ ਤੇ ਵਰਤਿਆ ਜਾਂਦਾ ਹੈ। ਇਸ ਨਾਲ ਸਬਜ਼ੀ ਦਾ ਸੁਆਦ ਹੋਰ ਜ਼ਿਆਦਾ ਵੱਧ ਜਾਂਦਾ ਹੈ। ਇਸ ਦੀ ਵਰਤੋਂ ਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਠੀਕ ਹੋ ਜਾਂਦੀਆਂ ਹਨ ਕਿਉਂਕਿ ਇਸ ਵਿਚ ਬਹੁਤ ਸਾਰੇ ਗੁਣ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਲਈ ਲਾਹੇਵੰਦ ਹਨ। ਇਸ ਵਿਚ ਐਂਟੀ-ਸੈਪਟਿਕ ਅਤੇ ਵਿਟਾਮਿਨਸ, ਮਿਨਰਲਸ ਜਿਹੇ ਗੁਣ ਭਰਪੂਰ ਮਾਤਰਾ ਵਿਚ ਹੁੰਦੇ ਹਨ। ਇਸ ਤਰ੍ਹਾਂ ਹੀ ਜੀਰੇ ਦੇ ਪਾਣੀ ਦੇ ਬਹੁਤ ਲਾਭ ਹਨ। ਜੇਕਰ ਜੀਰੇ ਦੇ ਪਾਣੀ ਨੂੰ ਸਵੇਰੇ ਖਾਲੀ ਢਿੱਡ ਪੀਤਾ ਜਾਵੇ ਤਾਂ ਇਸ ਦੇ ਫ਼ਾਇਦੇ ਹੋਰ ਜ਼ਿਆਦਾ ਵਧ ਜਾਂਦੇ ਹਨ।

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਦੇ ਫ਼ਾਇਦੇ ਅਤੇ ਉਹ ਬਿਮਾਰੀਆਂ ਜੋ ਜੀਰੇ ਦਾ ਪਾਣੀ ਪੀਣ ਨਾਲ ਬਿਲਕੁਲ ਠੀਕ ਹੋ ਜਾਂਦੀਆਂ ਹਨ।

PunjabKesari
ਪਾਚਨ ਤੰਤਰ ਦੀਆਂ ਸਮੱਸਿਆ

ਅੱਜ ਕੱਲ ਗਲਤ ਖਾਣ ਪੀਣ ਕਾਰਨ ਪਾਚਨ ਤੰਤਰ ਖ਼ਰਾਬ ਹੋਣ ਦੀ ਸਮੱਸਿਆ ਆਮ ਹੋ ਗਈ ਹੈ ਪਰ ਜੇਕਰ ਖਾਲੀ ਢਿੱਡ ਜੀਰੇ ਦਾ ਪਾਣੀ ਪੀਤਾ ਜਾਵੇ ਤਾਂ ਇਸ ਨਾਲ ਪਾਚਨ ਤੰਤਰ ਤੰਦਰੁਸਤ ਰਹਿੰਦਾ ਹੈ ਕਿਉਂਕਿ ਜੀਰੇ ਦੇ ਪਾਣੀ 'ਚ ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਮਿਨਰਲਸ ਗੁਣ ਹੁੰਦੇ ਹਨ ਜੋ ਸਾਡੇ ਡਾਈਜੇਸ਼ਨ ਨੂੰ ਠੀਕ ਰੱਖਦੇ ਹਨ। ਇਸ ਲਈ ਰੋਜ਼ਾਨਾ ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਨਾਲ ਪਾਚਨ ਤੰਤਰ ਤੰਦਰੁਸਤ ਰਹਿੰਦਾ ਹੈ ਅਤੇ ਖਾਧਾ ਹੋਇਆ ਖਾਣਾ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ।

ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ

PunjabKesari
ਸਰਦੀ-ਜ਼ੁਕਾਮ ਦੀ ਸਮੱਸਿਆ ਲਈ ਲਾਭਕਾਰੀ
ਬਹੁਤ ਸਾਰੇ ਲੋਕਾਂ ਨੂੰ ਸਰਦੀ-ਜ਼ੁਕਾਮ ਦੀ ਸਮੱਸਿਆ ਰਹਿੰਦੀ ਹੈ ਅਤੇ ਬਦਲਦੇ ਮੌਸਮ ਸਮੇਂ ਸਰਦੀ ਜ਼ੁਕਾਮ ਹੋ ਜਾਂਦਾ ਹੈ ਪਰ ਜੀਰੇ ਦਾ ਪਾਣੀ ਸਰਦੀ-ਜ਼ੁਕਾਮ ਅਤੇ ਵਾਇਰਲ ਬੁਖ਼ਾਰ ਜਿਹੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ ਕਿਉਂਕਿ ਜੀਰੇ ਵਿਚ ਭਰਪੂਰ ਮਾਤਰਾ ਵਿਚ ਐਂਟੀ-ਆਕਸੀਡੈਂਟ ਹੁੰਦੇ ਹਨ। ਜੋ ਸਰੀਰ ਵਿਚ ਮੌਜੂਦ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦੇ ਹਨ।
ਗੈਸ ਅਤੇ ਕਬਜ਼ ਦੀ ਸਮੱਸਿਆ
ਅੱਜ ਕੱਲ ਬਹੁਤ ਸਾਰੇ ਲੋਕ ਗੈਸ ਅਤੇ ਕਬਜ਼ ਦੀ ਬਿਮਾਰੀ ਤੋਂ ਪ੍ਰੇਸ਼ਾਨ ਹਨ ਪਰ ਜੀਰੇ ਦਾ ਪਾਣੀ ਖਾਲੀ ਢਿੱਡ ਪੀਣ ਨਾਲ ਕਬਜ਼ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਂਦੀ ਹੈ। ਇਸ ਲਈ ਇਕ ਚਮਚ ਜੀਰੇ ਨੂੰ ਰਾਤ ਭਰ ਇਕ ਗਿਲਾਸ ਪਾਣੀ ਵਿਚ ਭਿਉਂ ਕੇ ਰੱਖੋ ਅਤੇ ਸਵੇਰੇ ਖਾਲੀ ਢਿੱਡ ਇਹ ਪਾਣੀ ਪੀ ਲਓ। ਇਸ ਨਾਲ ਲੀਵਰ ਮਜ਼ਬੂਤ ਹੁੰਦਾ ਹੈ ਅਤੇ ਗੈਸ ਅਤੇ ਕਬਜ਼ ਦੀ ਸਮੱਸਿਆ ਠੀਕ ਹੋ ਜਾਂਦੀ ਹੈ।

PunjabKesari
ਇਮਿਊਨਿਟੀ ਲਈ ਫ਼ਾਇਦੇਮੰਦ
ਜੇਕਰ ਤੁਹਾਡੀ ਇਮਿਊਨਿਟੀ ਕਮਜ਼ੋਰ ਹੈ ਅਤੇ ਤੁਸੀਂ ਵਾਰ-ਵਾਰ ਬਿਮਾਰ ਹੋ ਜਾਂਦੇ ਹੋ ਤਾਂ ਜੀਰੇ ਦਾ ਪਾਣੀ ਤੁਹਾਡੇ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੈ ਕਿਉਂਕਿ ਜੀਰੇ ਦੇ ਪਾਣੀ ਵਿਚ ਆਇਰਨ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਏ ਅਤੇ ਵਿਟਾਮਿਨ ਸੀ ਵੀ ਹੁੰਦਾ ਹੈ ਜਿਸ ਨਾਲ ਇਮਿਊਨਿਟੀ ਦਾ ਲੇਬਲ ਵਧਦਾ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਠੀਕ ਹੋ ਜਾਂਦੀਆਂ ਹਨ।

PunjabKesari
ਨੀਂਦ ਦੀ ਸਮੱਸਿਆ
ਅੱਜ ਕੱਲ ਭੱਜ ਦੌੜ ਭਰੀ ਜ਼ਿੰਦਗੀ ਅਤੇ ਤਣਾਅ ਦੇ ਚੱਲਦੇ ਬਹੁਤ ਸਾਰੇ ਲੋਕਾਂ ਨੂੰ ਨੀਂਦ ਘੱਟ ਆਉਣ ਦੀ ਸਮੱਸਿਆ ਹੈ। ਇਸ ਤਰ੍ਹਾਂ ਦੇ ਲੋਕਾਂ ਨੂੰ ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਇਸ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਬਹੁਤ ਜਲਦ ਦੂਰ ਹੋ ਜਾਂਦੀ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।


Aarti dhillon

Content Editor

Related News