ਕਬਜ਼ ਅਤੇ ਸਰਦੀ-ਜ਼ੁਕਾਮ ਤੋਂ ਨਿਜ਼ਾਤ ਦਿਵਾਉਂਦੈ ਜੀਰੇ ਦਾ ਪਾਣੀ, ਜਾਣੋ ਹੋਰ ਵੀ ਫ਼ਾਇਦੇ

08/12/2021 12:28:03 PM

ਨਵੀਂ ਦਿੱਲੀ- ਸਬਜ਼ੀ ਬਣਾਉਂਦੇ ਸਮੇਂ ਜੇਕਰ ਜੀਰੇ ਦਾ ਤੜਕਾ ਲਗਾਇਆ ਜਾਵੇ ਤਾਂ ਉਸ ਨਾਲ ਖਾਣੇ ਦਾ ਸੁਆਦ ਹੋਰ ਦੁੱਗਣਾ ਹੋ ਜਾਂਦਾ ਹੈ। ਕਈ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਲੱਗਦਾ ਕਿ ਜੀਰਾ ਸਿਰਫ ਦਾਲ ਅਤੇ ਸਬਜ਼ੀ ਦਾ ਸੁਆਦ ਵਧਾਉਣ ਦੇ ਕੰਮ ਆਉਂਦਾ ਹੈ ਪਰ ਅਜਿਹਾ ਨਹੀਂ। ਖਾਣੇ ਦੇ ਸੁਆਦ ਦੇ ਨਾਲ-ਨਾਲ ਜੀਰਾ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਣ ਲਈ ਵੀ ਲਾਹੇਵੰਦ ਹੁੰਦਾ ਹੈ। ਜੀਰੇ 'ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ, ਐਂਟੀ-ਇੰਫਲੇਮੇਟਰੀ ਵਰਗੇ ਗੁਣ ਸਿਹਤ ਨੂੰ ਦਰੁਸਤ ਰੱਖਣ 'ਚ ਮਦਦ ਕਰਦੇ ਹਨ। ਜੀਰੇ 'ਚ 100 ਦੇ ਕਰੀਬ ਕੈਮੀਕਲਸ ਯੋਗਿਕ ਹੁੰਦੇ ਹਨ, ਜੋ ਫਾਈਬਰ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਜ਼ਿੰਕ, ਵਿਟਾਮਿਨ ਆਦਿ ਪੋਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕਰਦੇ ਹਨ। ਸਵੇਰੇ ਉੱਠਦੇ ਸਾਰ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਜੀਰੇ ਦਾ ਪਾਣੀ ਪੀਣ ਨਾਲ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ...
1. ਸਰਦੀ-ਜ਼ੁਕਾਮ ਤੋਂ ਛੁਟਕਾਰਾ
ਜੀਰੇ ਦਾ ਪਾਣੀ ਸਰਦੀ-ਜ਼ੁਕਾਮ ਤੋਂ ਵੀ ਛੁਟਕਾਰਾ ਦਿਵਾਉਣ 'ਚ ਲਾਹੇਵੰਦ ਹੁੰਦਾ ਹੈ। ਮੌਸਮ ਬਦਲਣ ਦੇ ਨਾਲ ਸਰਦੀ-ਜ਼ੁਕਾਮ ਦੀ ਸਮੱਸਿਆ ਹੋਣਾ ਆਮ ਗੱਲ ਹੈ। ਜੀਰੇ ਦਾ ਪਾਣੀ ਸਰਦੀ-ਜ਼ੁਕਾਮ ਅਤੇ ਵਾਇਰਲ ਬੁਖਾਰ ਜਿਹੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਜੀਰੇ 'ਚ ਭਰਪੂਰ ਮਾਤਰਾ ਵਿਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਸਰੀਰ ਚ ਇਕੱਠੇ ਹੋ ਰਹੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦੇ ਹਨ।  

weight loss tips one glass cumin water helps in fast weight loss read  amazing benifit brmp | बस एक गिलास जीरा पानी कर देगा आपको पतला, तेजी से  घटेगा वजन, बस जान
2. ਨੀਂਦ ਦੀ ਘਾਟ ਕਰੇ ਦੂਰ
ਜੀਰੇ ਦਾ ਪਾਣੀ ਨੀਂਦ ਦੀ ਘਾਟ ਦੂਰ ਕਰਨ 'ਚ ਵੀ ਲਾਹੇਵੰਦ ਮੰਨਿਆ ਜਾਂਦਾ ਹੈ। ਭੱਜਦੌੜ ਭਰੀ ਜ਼ਿੰਦਗੀ ਅਤੇ ਤਣਾਅ ਦੇ ਚਲਦੇ ਜੇਕਰ ਤੁਹਾਨੂੰ ਵੀ ਨੀਂਦ ਆਉਣੀ ਬੰਦ ਹੋ ਗਈ ਹੈ ਤਾਂ ਤੁਹਾਨੂੰ ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਨੀਂਦ ਦੀ ਘਾਟ ਦੂਰ ਹੁੰਦੀ ਹੈ।
3. ਕਬਜ਼ ਤੋਂ ਦੇਵੇ ਛੁਟਕਾਰਾ
ਗਲਤ ਖਾਣ-ਪੀਣ ਦੇ ਕਾਰਨ ਗੈਸ ਅਤੇ ਕਬਜ਼ ਦੀ ਸਮੱਸਿਆ ਹੋਣਾ ਵੀ ਆਮ ਗੱਲ ਹੋ ਗਈ ਹੈ। ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਨਾਲ ਇਹ ਕਬਜ਼ ਨੂੰ ਜੜ੍ਹ ਤੋਂ ਖਤਮ ਕਰਦਾ ਹੈ। 
4. ਗੈਸ ਦੀ ਸਮੱਸਿਆ ਨਹੀਂ ਹੁੰਦੀ
ਜੇਕਰ ਤੁਸੀਂ ਜੀਰੇ ਦਾ ਪਾਣੀ ਰਾਤ ਭਰ ਭਿਓ ਕੇ ਸਵੇਰੇ ਢਿੱਡ ਪੀਂਦੇ ਹੋ ਤਾਂ ਇਸ ਨਾਲ ਤੁਹਾਡਾ ਲੀਵਰ ਵੀ ਮਜ਼ਬੂਤ ਹੁੰਦਾ ਹੈ ਅਤੇ ਢਿੱਡ 'ਚ ਗੈਸ ਦੀ ਸਮੱਸਿਆ ਵੀ ਨਹੀਂ ਹੁੰਦੀ।
5. ਸਰੀਰ ’ਚ ਫੈਟ ਇਕੱਠੀ ਨਹੀਂ ਹੋਵੇਗੀ
ਜ਼ੀਰਾ ਇੱਕ ਐਂਟੀ-ਆਕਸੀਡੈਂਟ ਹੈ, ਜੋ ਮੈਟਾਬਾਲਿਜ਼ਮ ਨੂੰ ਤੇਜ਼ ਕਰਨ ’ਚ ਮਦਦ ਕਰਦਾ ਹੈ। ਜੇਕਰ ਮੈਟਾਬਾਲਿਜ਼ਮ ਤੇਜ਼ ਹੋਵੇਗਾ ਤਾਂ ਸਰੀਰ ਦਾ ਫੈਟ ਇਕੱਠੀ ਨਹੀਂ ਹੋਵੇਗਾ।
6. ਭਾਰ ਘੱਟ ਕਰਨ ’ਚ ਕਰੇ ਮਦਦ
ਜ਼ੀਰੇ ਵਿੱਚ ਵਿਟਾਮਿਨ, ਕੈਲਸ਼ੀਅਮ, ਮੈਗਨੀਜ਼, ਕਾਪਰ, ਆਇਰਨ ਅਤੇ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ ਵਿਚ ਹੁੰਦੇ ਹਨ। ਜਿਹੜੇ ਬਿਨਾਂ ਕਿਸੇ ਸਾਈਡ ਇਫੈਕਟ ਤੋਂ ਭਾਰ ਘੱਟ ਕਰਨ ’ਚ ਮਦਦ ਕਰਦੇ ਹਨ।

How to make Jeera Water / Drink for Weight Loss? - All About Diet l Best  Dietitian in Bandra l Weight loss diet plan
7. ਅਨੀਮੀਆ 
ਅਨੀਮੀਆ ਖ਼ਾਸ ਕਰ ਔਰਤਾਂ ਦੀ ਸਿਹਤ ਨੂੰ ਪ੍ਰਭਾਵਤ ਕਰਦਾ ਹੈ। ਇਹ ਸਮੱਸਿਆ ਹੈ ਤਾਂ ਖਾਣੇ ਵਿਚ ਜੀਰੇ ਦਾ ਸੇਵਨ ਰੋਜ਼ਾਨਾ ਕਰੋ। ਇਸ ਵਿਚ ਮੌਜੂਦ ਆਇਰਨ ਅਨੀਮੀਆ ਨੂੰ ਖ਼ਤਮ ਕਰਨ ਦੇ ਨਾਲ ਥਕਾਵਟ ਅਤੇ ਤਣਾਅ ਨੂੰ ਘੱਟ ਕਰੇਗਾ। 
8. ਪਾਚਨ ਤੰਤਰ ਬਣਾਏ ਮਜ਼ਬੂਤ
ਗਲਤ ਖਾਣ-ਪੀਣ ਕਰਕੇ ਅੱਜ ਕਲ੍ਹ ਲੋਕਾਂ ਦਾ ਪਾਚਨ ਤੰਤਰ ਖਰਾਬ ਹੁੰਦਾ ਜਾ ਰਿਹਾ ਹੈ। ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਜੀਰੇ ਦੇ ਪਾਣੀ 'ਚ ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਮਿਨਰਲਸ ਜਿਹੇ ਗੁਣ ਹੁੰਦੇ ਹਨ, ਜੋ ਇਨਫੈਕਸ਼ਨ ਦੀ ਸਮੱਸਿਆ ਤੋਂ ਮੁਕਤੀ ਦਿਵਾਉਂਦੇ ਹਨ। ਜੀਰੇ ਦਾ ਪਾਣੀ ਪੀਣ ਨਾਲ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।
9. ਇਮਿਊਨਿਟੀ ਸਿਸਟਮ ਵਧਾਏ
ਜੀਰੇ ਦੇ ਪਾਣੀ ਨੂੰ ਆਇਰਨ ਦਾ ਵੱਡਾ ਸਰੋਤ ਮੰਨਿਆਂ ਜਾਂਦਾ ਹੈ। ਇਸ ਦੇ ਪਾਣੀ 'ਚ ਵਿਟਾਮਿਨ-1 ਅਤੇ ਵਿਟਾਮਿਨ-3 ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਸਵੇਰੇ ਖਾਲੀ ਢਿੱਡ ਜੀਰੇ ਦਾ ਪਾਣੀ ਪੀਣ ਨਾਲ ਸਾਡਾ ਇਮਿਊਨਿਟੀ ਦਾ ਪੱਧਰ ਵਧਦਾ ਹੈ।  


Aarti dhillon

Content Editor

Related News