ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਦਾ ਵੀ ਖ਼ਿਆਲ ਰੱਖਦੈ ‘ਕੜੀ ਪੱਤਾ’, ਜਾਣੋ ਹੋਰ ਵੀ ਫ਼ਾਇਦੇ

11/26/2020 5:47:36 PM

ਜਲੰਧਰ (ਬਿਊਰੋ) - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਆਪਣੇ ਖਾਣੇ ਦਾ ਸੁਆਦ ਵਧਾਉਣ ਲਈ ਸਭ ਤੋਂ ਵੱਧ ਕੜੀ ਪੱਤੇ ਦੀ ਵਰਤੋਂ ਕਰਦੇ ਹਨ। ਕੜੀ ਪੱਤਾ ਸਿਰਫ਼ ਖਾਣੇ ਦਾ ਸੁਆਦ ਹੀ ਨਹੀਂ ਵਧਾਉਂਦਾ ਸਗੋਂ ਖਾਣੇ ਦੀ ਖੁਸ਼ਬੂ ਨੂੰ ਵੀ ਵਧਾਉਣ ਦਾ ਕੰਮ ਕਰਦਾ ਹੈ। ਕੜੀ ਪੱਤੇ ਦੀ ਵਰਤੋਂ ਵਿਕਲਪਿਕ ਜਵਾਈ ਦੇ ਰੂਪ ’ਚ ਕਈ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾਂਦੀ ਹੈ। ਕੜੀ ਪੱਤੇ ’ਚ ਕਾਰਬਾਜ਼ੋਲ ਐਲਕਾਲੋਇਡ, ਐਂਟੀ-ਬੈਕਟੀਰੀਅਲ, ਐਂਟੀ-ਫਲੂਮਿਨੇਟਰੀ ਵਰਗੇ ਗੁਣ ਪਾਏ ਜਾਂਦੇ ਹਨ। ਸ਼ੂਗਰ ਅਤੇ ਭਾਰ ’ਤੇ ਕਾਬੂ ਪਾਉਣ ਵਾਲੇ ਔਸ਼ਧੀ ਗੁਣ ਵੀ ਕੜੀ ਪੱਤੇ ’ਚ ਮੌਜੂਦ ਹੁੰਦੇ ਹਨ, ਜੋ ਸਰੀਰ ਲਈ ਬੇਹੱਦ ਲਾਭਕਾਰੀ ਹਨ। 

ਕੜੀ ਪੱਤੇ ਦੀ ਵਰਤੋਂ ਕਰਨ ’ਤੇ ਹੋਣ ਵਾਲੇ ਫ਼ਾਇਦੇ...

1. ਢਿੱਡ ਦੀਆਂ ਬੀਮਾਰੀਆਂ ਨੂੰ ਦੂਰ ਕਰੇ
ਕੜੀ ਪੱਤਾ ਐਂਟੀ-ਬੈਕਟੀਰੀਅਲ ਦੀ ਤਰ੍ਹਾਂ ਕੰਮ ਕਰਦਾ ਹੈ, ਜਿਸ ਨਾਲ ਢਿੱਡ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਲਗਾਤਾਰ ਕਬਜ਼ ਦੀ ਪ੍ਰੇਸ਼ਾਨੀ ਤੋਂ ਜੂਝ ਰਹੇ ਲੋਕਾਂ ਨੂੰ ਰੋਜ਼ਾਨਾ ਸਵੇਰੇ ਕੜੀ ਪੱਤੇ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਫ਼ਾਇਦਾ ਹੋਵੇਗਾ।

PunjabKesari

2. ਇਨਫੈਕਸ਼ਨ ਤੋਂ ਬਚਾਅ
ਕੜੀ ਪੱਤੇ 'ਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਐਂਟੀ-ਫੰਗਲ ਵਰਗੇ ਗੁਣ ਪਾਏ ਜਾਂਦੇ ਹਨ। ਇਹ ਸਾਰੇ ਗੁਣ ਚਮੜੀ ਨੂੰ ਕਈ ਤਰ੍ਹਾਂ ਦੇ ਇਨਫੈਕਸ਼ਨ ਤੋਂ ਬਚਾ ਕੇ ਰੱਖਦੇ ਹਨ। 

3. ਅੱਖਾਂ ਲਈ ਗੁਣਕਾਰੀ
ਕੜੀ ਪੱਤੇ 'ਚ ਵਿਟਾਮਿਨ-ਏ ਪਾਇਆ ਜਾਂਦਾ ਹੈ, ਜੋ ਅੱਖਾਂ ਲਈ ਬਹੁਤ ਜ਼ਰੂਰੀ ਹੈ। ਇਸ ਵਿਟਾਮਿਨ ਦੀ ਕਮੀ ਨਾਲ ਰਤੌਂਦੀ ਰੋਗ ਹੋ ਜਾਂਦਾ ਹੈ, ਜਿਸ ਨਾਲ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ। ਖਾਲੀ ਢਿੱਡ ਕੜੀ ਪੱਤੇ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। 

ਪੜ੍ਹੋ ਇਹ ਵੀ ਖਬਰ - Health Tips: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਕਰਨ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋਵੇਗਾ ਫ਼ਾਇਦਾ

PunjabKesari

4. ਸੋਜ ਤੋਂ ਛੁਟਕਾਰਾ
ਕੜੀ ਪੱਤੇ ਨੂੰ ਖਾਣੇ 'ਚ ਸ਼ਾਮਲ ਕਰਨ ਨਾਲ ਸਰੀਰ 'ਚੋਂ ਸੌਜ ਦੀ ਪ੍ਰੇਸ਼ਾਨੀ ਦੂਰ ਹੋ ਜਾਂਦੀ ਹੈ। ਇਸ ਨਾਲ ਰੋਗ ਪ੍ਰਤੀਰੋਧੀ ਸਮਰੱਥਾ 'ਚ ਸੁਧਾਰ ਹੁੰਦਾ ਹੈ। 

5. ਕੈਂਸਰ ਤੋਂ ਬਚਾਅ
ਕੜੀ ਪੱਤੇ 'ਚ ਫੇਨੋਲਸ ਲਿਊਕੇਮੀਆ, ਪ੍ਰੋਸਟੇਟ ਕੈਂਸਰ ਅਤੇ ਕੋਲੋਰੈਕਟਲ ਪਾਇਆ ਜਾਂਦਾ ਹੈ, ਜੋ ਕੈਂਸਰ ਤੋਂ ਬਚਾਅ ਕਰਦਾ ਹੈ। ਇਸ ਦੇ ਸੇਵਨ ਨਾਲ ਕੈਂਸਰ ਹੋਣ ਦਾ ਖ਼ਤਰਾ ਨਹੀਂ ਰਹਿੰਦਾ। 

ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ‘ਭਾਰ ਘਟਾਉਣ’ ਦੇ ਚਾਹਵਾਨ ਲੋਕ ਖ਼ੁਰਾਕ ’ਚ ਕਦੇ ਨਾ ਸ਼ਾਮਲ ਕਰਨ ਇਹ ਚੀਜ਼ਾਂ

6. ਅਨੀਮੀਆ ਦੀ ਬੀਮਾਰੀ ਲਈ ਲਾਹੇਵੰਦ
ਦਿਲ ਨਾਲ ਸਬੰਧਿਤ ਸਮੱਸਿਆਵਾਂ ਨੂੰ ਹਟਾ ਕੇ ਅਨੀਮੀਆ ਦੀ ਬੀਮਾਰੀ ਨੂੰ ਖ਼ਤਮ ਕਰਨ ’ਚ ਕੜੀ ਪੱਤਾ ਲਾਹੇਵੰਦ ਹੁੰਦਾ ਹੈ। ਘੱਟ ਲੋਹਾ ਅਤੇ ਫੋਲਿਕ ਐਸਿਡ ਕਾਰਨ ਅਨੀਮੀਆ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ - Beauty Tips : ਚਿਹਰੇ ਤੇ ਵਾਲਾਂ ਦੀ ਖ਼ੂਬਸੂਰਤੀ ਵਧਾਉਣ ਲਈ ਇਸ ‘ਪਾਣੀ’ ਦੀ ਕਰੋ ਵਰਤੋਂ

7. ਭਾਰ ਘਟਾਉਣ 'ਚ ਕਾਰਗਾਰ
ਕੜੀ ਪੱਤੇ ਦੀ ਵਰਤੋਂ ਤੁਹਾਨੂੰ ਆਪਣੀ ਖ਼ੁਰਾਕ ’ਚ ਜ਼ਰੂਰ ਕਰਨੀ ਚਾਹੀਦੀ ਹੈ। ਇਹ ਖੂਨ ’ਚ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾ ਦਿੰਦਾ ਹੈ। ਇਹ ਭਾਰ ਘਟਾਉਣ 'ਚ ਵੀ ਕਾਰਗਾਰ ਹੈ।

ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

8. ਬਲੱਡ ਸ਼ੂਗਰ ਦਾ ਪੱਧਰ ਘਟਾਉਣ ’ਚ ਮਦਦਗਾਰ
ਕੜੀ ਪੱਤੇ ’ਚ ਆਇਰਨ ਅਤੇ ਫੋਲਿਕ ਐਸਿਡ ਪਾਇਆ ਜਾਂਦਾ ਹੈ। ਇਸ ’ਚ ਬਹੁਤ ਸਾਰੇ ਫ਼ਾਈਬਰ ਵੀ ਹੁੰਦੇ ਹਨ, ਜੋ ਇਨਸੁਲਿਨ ਨੂੰ ਪ੍ਰਭਾਵਿਤ ਕਰਕੇ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ’ਚ ਮਦਦ ਕਰਦੇ ਹਨ।

PunjabKesari


rajwinder kaur

Content Editor

Related News