ਸਰਦੀਆਂ ''ਚ ਜ਼ਰੂਰ ਖਾਓ ਦੇਸੀ ਘਿਓ, ਹੋਣਗੇ ਹੈਰਾਨੀਜਨਕ ਫ਼ਾਇਦੇ

12/09/2020 12:35:04 PM

ਜਲੰਧਰ: ਜ਼ਿਆਦਾਤਰ ਲੋਕਾਂ ਨੂੰ ਦੇਸੀ ਘਿਓ ਖਾਣਾ ਘੱਟ ਹੀ ਪਸੰਦ ਹੁੰਦਾ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਘਿਓ ਖਾਣ ਨਾਲ ਭਾਰ ਵੱਧਦਾ ਹੈ ਪਰ ਅਜਿਹਾ ਨਹੀਂ ਹੁੰਦਾ। ਇਸ 'ਚ ਵਿਟਾਮਿਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਸਿਰਫ ਸਿਹਤ ਲਈ ਹੀ ਨਹੀਂ ਸਗੋਂ ਇਹ ਸਕਿਨ ਅਤੇ ਵਾਲਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ 1 ਚਮਚ ਘਿਓ ਖਾਣ ਨਾਲ ਸਰੀਰ ਨੂੰ ਅਣਗਿਣਤ ਫ਼ਾਇਦੇ ਮਿਲਦੇ ਹਨ। ਅੱਜ ਅਸੀਂ ਤੁਹਾਨੂੰ ਦੇਸੀ ਘਿਓ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਆਓ ਜਾਣਦੇ ਹਾਂ ਇਨ੍ਹਾਂ ਫ਼ਾਇਦਿਆਂ ਦੇ ਬਾਰੇ...


ਅੱਖਾਂ ਲਈ ਫ਼ਾਇਦੇਮੰਦ
ਇਕ ਚਮਚ ਦੇਸੀ ਘਿਓ 'ਚ ਇਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖਾਲੀ ਪੇਟ ਅਤੇ ਰਾਤ ਨੂੰ ਸੌਣ ਸਮੇਂ ਖਾਓ। ਇਸ ਨਾਲ ਅੱਖਾਂ ਦੀ ਰੌਸ਼ਨੀ ਵਧੇਗੀ। ਬੱਚਿਆਂ ਲਈ ਤਾਂ ਇਹ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
ਗਰਭ ਅਵਸਥਾ 'ਚ ਫ਼ਾਇਦੇਮੰਦ
ਗਰਭਵਤੀ ਔਰਤਾਂ ਦੇ ਸਰੀਰ ਨੂੰ ਜ਼ਿਆਦਾ ਤਾਕਤ ਦੀ ਲੋੜ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਦੇਸੀ ਘਿਓ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।


ਕੈਂਸਰ ਨਾਲ ਲੜਣ 'ਚ ਕਰਦਾ ਹੈ ਮਦਦ
ਖਾਣੇ ਦਾ ਸੁਆਦ ਵਧਾਉਣ ਦੇ ਨਾਲ ਹੀ ਦੇਸੀ ਘਿਓ ਕੈਂਸਰ ਸੈੱਲਸ ਨਾਲ ਲੜਣ 'ਚ ਵੀ ਮਦਦ ਕਰਦਾ ਹੈ। ਇਸ 'ਚ ਲਿਨੋਲਿਕ ਐਸਿਡ ਹੁੰਦਾ ਹੈ ਜੋ ਕੈਂਸਰ ਦੀ ਗੰਢ ਨੂੰ ਵਧਣ ਤੋਂ ਰੋਕਦਾ ਹੈ।


ਦਿਲ ਲਈ ਫ਼ਾਇਦੇਮੰਦ
ਦੇਸੀ ਘਿਓ ਦੀ ਵਰਤੋਂ ਕਰਨ ਨਾਲ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਇਹ ਦਿਲ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕੋਲੈਸਟਰੋਲ ਘੱਟ ਹੁੰਦਾ ਹੈ।
ਪਾਚਨ ਸ਼ਕਤੀ ਵਧਾਏ
ਦੇਸੀ ਘਿਓ ਦੀ ਵਰਤੋਂ ਕਰਨ ਨਾਲ ਸਰੀਰ ਦਾ ਮੈਟਾਬੋਲੀਜ਼ਮ ਠੀਕ ਰਹਿੰਦਾ ਹੈ ਅਤੇ ਇਸ 'ਚ ਫੈਟ ਐਸਿਡ ਘੱਟ ਹੁੰਦਾ ਹੈ, ਜਿਸ ਨਾਲ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ। ਇਸ ਤੋਂ ਇਲਾਵਾ ਦੇਸੀ ਘਿਓ ਦੀ ਵਰਤੋਂ ਕਰਨ ਨਾਲ ਢਿੱਡ ਦੀਆਂ ਕਈ ਬੀਮਾਰੀਆਂ ਜਿਵੇਂ ਕਬਜ਼ ਅਤੇ ਅਲਸਰ ਠੀਕ  ਹੁੰਦਾ ਹੈ।


ਜੋੜਾਂ ਦਾ ਦਰਦ ਦੂਰ ਕਰੇ
ਦੇਸੀ ਘਿਓ ਦੀ ਵਰਤੋਂ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅਜਿਹੇ 'ਚ ਜਿਨ੍ਹਾਂ ਲੋਕਾਂ ਦੇ ਗੋਡਿਆਂ 'ਚ ਦਰਦ ਰਹਿੰਦਾ ਹੈ ਉਨ੍ਹਾਂ ਨੂੰ ਦੇਸੀ ਘਿਓ ਜ਼ਰੂਰ ਖਾਣਾ ਚਾਹੀਦਾ ਹੈ।


ਭਾਰ ਘੱਟ ਕਰੇ
ਇਸ 'ਚ ਕਾਫ਼ੀ ਮਾਤਰਾ 'ਚ ਸੀ. ਐੱਲ. ਏ. ਹੁੰਦਾ ਹੈ, ਜਿਸ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਇਸ ਤੋਂ ਇਲਾਵਾ ਸੀ. ਐੱਲ. ਏ. ਸਰੀਰ 'ਚ ਇੰਸੁਲਿਨ ਦੀ ਮਾਤਰਾ ਨੂੰ ਘੱਟ ਰੱਖਦਾ ਹੈ, ਜਿਸ ਨਾਲ ਭਾਰ ਦੇ ਨਾਲ-ਨਾਲ ਸ਼ੂਗਰ ਵੀ ਕੰਟਰੋਲ 'ਚ ਰਹਿੰਦੀ ਹੈ।
ਦਿਮਾਗ ਲਈ ਫ਼ਾਇਦੇਮੰਦ
ਦੇਸੀ ਘਿਓ ਦੀ ਵਰਤੋਂ ਕਰਨ ਨਾਲ ਦਿਮਾਗ ਤੇਜ਼ੀ ਨਾਲ ਕੰਮ ਕਰਦਾ ਹੈ। ਘਿਓ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਦੇਸੀ ਘਿਓ ਸਾਡੇ ਸਰੀਰ 'ਚ ਅਜਿਹੀਆਂ ਕੋਸ਼ਿਕਾਵਾਂ ਨੂੰ ਪੈਦਾ ਕਰਦਾ ਹੈ ਜੋ ਤਣਾਅ ਨੂੰ ਦੂਰ ਕਰਦੀਆਂ ਹਨ।

Aarti dhillon

This news is Content Editor Aarti dhillon