Health Tips: ਦਿਨ 'ਚ 2 ਵਾਰ ਰੋਜ਼ਾਨਾ ਪੀਓ ਬਲੈਕ ਕੌਫ਼ੀ, ਇਕ ਨਹੀਂ ਸਗੋਂ ਕਈ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ
Friday, Jun 30, 2023 - 05:33 PM (IST)

ਨਵੀਂ ਦਿੱਲੀ - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਦੁੱਧ ਵਾਲੀ ਕੌਫ਼ੀ ਦੀ ਥਾਂ ਬਲੈਕ ਕੌਫ਼ੀ ਪੀਣ ਦੇ ਸ਼ੌਕਿਨ ਹੁੰਦੇ ਹਨ। ਬਲੈਕ ਕੌਫੀ ਵਿੱਚ ਕਾਫ਼ੀ ਮਾਤਰਾ ਵਿੱਚ ਕੈਫੀਨ ਮੌਜੂਦ ਹੁੰਦਾ ਹੈ, ਜੋ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਕਈ ਗੰਭੀਰ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਇਸ ਵਿੱਚ ਮੈਗਨੀਸ਼ੀਅਮ, ਵਿਟਾਮਿਨ ਬੀ3, ਮੈਂਗਨੀਜ਼, ਪੋਟਾਸ਼ੀਅਮ, ਵਿਟਾਮਿਨ ਬੀ5, ਵਿਟਾਮਿਨ ਬੀ2 ਪਾਇਆ ਜਾਂਦਾ ਹੈ, ਜੋ ਸਾਡੇ ਦਿਮਾਗ ਨੂੰ ਵਧੀਆ ਢੰਗ ਨਾਲ ਕੰਮ ਕਰਨ ਵਿੱਚ ਮਦਦ ਕਰਦਾ ਹੈ। ਬਲੈਕ ਕੌਫ਼ੀ ਪੀਣ ਨਾਲ ਸਰੀਰ ਨੂੰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ......
ਡਿਪਰੈਸ਼ਨ ਤੋਂ ਛੁਟਕਾਰਾ
ਬਲੈਕ ਕੌਫ਼ੀ ਡਿਪਰੈਸ਼ਨ, ਚਿੰਤਾ, ਤਣਾਅ ਨੂੰ ਦੂਰ ਕਰਨ ਦਾ ਕੰਮ ਕਰਦੀ ਹੈ। ਇਸ ਵਿੱਚ ਮੌਜੂਦ ਕੈਫੀਨ ਤੁਹਾਡੇ ਦਿਮਾਗ ਅਤੇ ਨਰਵਸ ਸਿਸਟਮ ਨੂੰ ਉਤਸ਼ਾਹਿਤ ਕਰਦੀ ਹੈ। ਇਹ ਸਰੀਰ ਵਿੱਚ ਗਰਮੀ ਪੈਦਾ ਕਰਕੇ ਵੱਧਦੇ ਭਾਰ ਨੂੰ ਘੱਟ ਕਰਨ ਵਿੱਚ ਮਦਦ ਕਰਦੀ ਹੈ। ਬਲੈਕ ਕੌਫੀ ਪੀਣ ਨਾਲ ਸਰੀਰ ਨੂੰ ਊਰਜਾ ਵੀ ਮਿਲਦੀ ਹੈ।
ਦਿਲ ਨੂੰ ਰੱਖੇ ਸਿਹਤਮੰਦ
ਰੋਜ਼ਾਨਾ ਇੱਕ ਤੋਂ ਦੋ ਕੱਪ ਬਲੈਕ ਕੌਫ਼ੀ ਪੀਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਹੁੰਦਾ ਹੈ ਅਤੇ ਸਰੀਰ ਦੇ ਅੰਦਰਲੀ ਇਨਫੈਕਸ਼ਨ ਦੂਰ ਹੁੰਦੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਸ਼ੂਗਰ ਦੇ ਮਰੀਜ਼ਾਂ ਨੂੰ ਬਲੈਕ ਕੌਫ਼ੀ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਹ ਸ਼ੂਗਰ ਦੇ ਖ਼ਤਰੇ ਨੂੰ ਘੱਟ ਕਰਨ ਦਾ ਕੰਮ ਕਰਦੀ ਹੈ। ਬਲੈਕ ਕੌਫ਼ੀ ਸਰੀਰ 'ਚ ਇਨਸੁਲਿਨ ਦੇ ਉਤਪਾਦਨ 'ਚ ਮਦਦ ਕਰਦੀ ਹੈ, ਜਿਸ ਨਾਲ ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ।
ਲੀਵਰ ਲਈ ਫ਼ਾਇਦੇਮੰਦ
ਲੀਵਰ ਨੂੰ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਮੰਨਿਆ ਜਾਂਦਾ ਹੈ, ਕਿਉਂਕਿ ਇਹ ਬਹੁਤ ਸਾਰੇ ਕੰਮ ਕਰਦਾ ਹੈ। ਦੱਸ ਦੇਈਏ ਕਿ ਬਲੈਕ ਕੌਫ਼ੀ ਲੀਵਰ ਦੇ ਕੈਂਸਰ, ਹੈਪੇਟਾਈਟਸ, ਫੈਟੀ ਲਿਵਰ ਅਤੇ ਅਲਕੋਹਲਿਕ ਸਿਰੋਸਿਸ ਵਰਗੀਆਂ ਬੀਮਾਰੀਆਂ ਤੋਂ ਮੁਕਤ ਕਰਦੀ ਹੈ।
ਮਨ ਰਹਿੰਦਾ ਹੈ ਖੁਸ਼
ਬਲੈਕ ਕੌਫ਼ੀ ਪੀਣ ਨਾਲ ਤੁਹਾਡਾ ਮੂਡ ਬਿਹਤਰ ਰਹਿੰਦਾ ਹੈ ਅਤੇ ਚਿਹਰੇ ਤੋਂ ਉਦਾਸੀ ਤੋਂ ਦੂਰ ਹੋ ਜਾਂਦੀ ਹੈ। ਬਲੈਕ ਕੌਫੀ ਤੁਹਾਡੇ ਦਿਮਾਗ ਦੇ ਉਨ੍ਹਾਂ ਹਿੱਸਿਆਂ ਨੂੰ ਸਰਗਰਮ ਕਰਦੀ ਹੈ, ਜੋ ਚੰਗੇ ਮੂਡ ਲਈ ਜ਼ਿੰਮੇਵਾਰ ਹੁੰਦੇ ਹਨ।
ਤੁਹਾਨੂੰ ਊਰਜਾਵਾਨ ਬਣਾਉਂਦੀ ਹੈ
ਕੌਫੀ ਵਿੱਚ ਕਾਫੀ ਮਾਤਰਾ ਵਿੱਚ ਕੈਫੀਨ ਹੁੰਦਾ ਹੈ, ਜੋ ਤੁਹਾਨੂੰ ਊਰਜਾਵਾਨ ਅਤੇ ਤਾਜ਼ਗੀ ਮਹਿਸੂਸ ਕਰਨ ਵਿੱਚ ਮਦਦ ਕਰਦਾ ਹੈ। ਇਹ ਦਿਮਾਗੀ ਪ੍ਰਣਾਲੀ ਨੂੰ ਉਤੇਜਿਤ ਕਰਦਾ ਹੈ, ਜਿਸ ਕਾਰਨ ਤੁਹਾਡਾ ਦਿਮਾਗ ਤੇਜ਼ੀ ਨਾਲ ਕੰਮ ਕਰਦਾ ਹੈ। ਅਜਿਹੇ 'ਚ ਤੁਹਾਨੂੰ ਰੋਜ਼ਾਨਾ ਬਲੈਕ ਕੌਫੀ ਦਾ ਸੇਵਨ ਕਰਨਾ ਚਾਹੀਦਾ ਹੈ।
ਯਾਦਦਾਸ਼ਤ ਵਧਾਉਣ ਵਿੱਚ ਪ੍ਰਭਾਵਸ਼ਾਲੀ
ਜਿਵੇਂ-ਜਿਵੇਂ ਉਮਰ ਵਧਦੀ ਜਾਂਦੀ ਹੈ, ਬਹੁਤ ਸਾਰੇ ਲੋਕਾਂ ਦਾ ਦਿਮਾਗ ਕਮਜ਼ੋਰ ਹੁੰਦਾ ਜਾਂਦਾ ਹੈ, ਜਿਸ ਕਾਰਨ ਅਲਜ਼ਾਈਮਰ ਅਤੇ ਪਾਰਕਿੰਸਨ ਵਰਗੀਆਂ ਬੀਮਾਰੀਆਂ ਦਾ ਖ਼ਤਰਾ ਪੈਦਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਬਲੈਕ ਕੌਫੀ ਦਾ ਸੇਵਨ ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ 'ਚ ਮਦਦਗਾਰ ਹੋ ਸਕਦਾ ਹੈ। ਇਹ ਤੁਹਾਡੀ ਯਾਦਦਾਸ਼ਤ ਅਤੇ ਚੀਜ਼ਾਂ ਨੂੰ ਪਛਾਣਨ ਦੀ ਸਮਰੱਥਾ ਨੂੰ ਵਧਾਉਂਦਾ ਹੈ। ਅਜਿਹੇ 'ਚ ਤੁਹਾਨੂੰ ਰੋਜ਼ਾਨਾ ਬਲੈਕ ਕੌਫੀ ਦਾ ਸੇਵਨ ਕਰਨਾ ਚਾਹੀਦਾ ਹੈ।
ਜਾਣੋ ਬਲੈਕ ਕੌਫੀ ਕਿਵੇਂ ਬਣਾਈਏ
ਜੇਕਰ ਤੁਸੀਂ ਬਲੈਕ ਕੌਫੀ ਪੀਣਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾਂ ਇਕ ਗਿਲਾਸ ਪਾਣੀ ਲੈ ਕੇ ਉਸ ਨੂੰ ਚੰਗੀ ਤਰ੍ਹਾਂ ਉਬਾਲ ਲਓ। ਇਸ ਪਾਣੀ ਵਿੱਚ 1 ਚਮਚ ਬਲੈਕ ਕੌਫੀ ਮਿਲਾ ਲਓ। ਹੁਣ ਤੁਸੀਂ ਸੁਆਦ ਦੇ ਹਿਸਾਬ ਨਾਲ ਇਸ ਵਿੱਚ ਖੰਡ ਪਾ ਲਓ ਅਤੇ ਇਸ ਦਾ ਸੇਵਨ ਕਰੋ। ਬਲੈਕ ਕੌਫ਼ੀ ਦਾ ਸੇਵਨ ਕਦੇ ਵੀ ਖਾਲੀ ਢਿੱਡ ਨਾ ਕਰੋ।