Health Tips: ਸਵੇਰੇ ਖਾਲੀ ਢਿੱਡ ਕੋਸੇ ਪਾਣੀ 'ਚ ਮਿਲਾ ਕੇ ਪੀਓ 'ਸ਼ਹਿਦ', ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗੀ ਰਾਹਤ

Saturday, Feb 24, 2024 - 05:39 PM (IST)

Health Tips: ਸਵੇਰੇ ਖਾਲੀ ਢਿੱਡ ਕੋਸੇ ਪਾਣੀ 'ਚ ਮਿਲਾ ਕੇ ਪੀਓ 'ਸ਼ਹਿਦ', ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗੀ ਰਾਹਤ

ਜਲੰਧਰ (ਬਿਊਰੋ) - ਸ਼ਹਿਦ ਇਕ ਅਜਿਹਾ ਪਦਾਰਥ ਹੈ, ਜੋ ਖਾਣ 'ਚ ਬਹੁਤ ਮਿੱਠਾ ਅਤੇ ਸੁਆਦੀ ਹੁੰਦਾ ਹੈ। ਸ਼ਹਿਦ ਦਾ ਸੇਵਨ ਕਰਨ ਨਾਲ ਸਰੀਰ ਦੀਆਂ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ। ਸ਼ਹਿਦ ਵਿੱਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਤੱਤ ਸਰੀਰ ਲਈ ਫ਼ਾਇਦੇਮੰਦ ਹੁੰਦੇ ਹਨ ਅਤੇ ਸਿਹਤ ਨੂੰ ਤੰਦਰੁਸਤ ਬਣਾਉਣ 'ਚ ਮਦਦ ਕਰਦੇ ਹਨ। ਗੁਣਗੁਣੇ ਪਾਣੀ ਦਾ ਸੇਵਨ ਲਗਾਤਾਰ ਵਧ ਰਹੇ ਭਾਰ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਗੁਣਗੁਣੇ ਪਾਣੀ ਵਿੱਚ 1 ਚਮਚ ਸ਼ਹਿਦ ਪਾ ਕੇ ਖਾਲੀ ਢਿੱਡ ਪੀਂਦੇ ਹੋ ਤਾਂ ਇਸ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਗੁਣਗੁਣੇ ਪਾਣੀ ਵਿੱਚ ਸ਼ਹਿਦ ਪਾ ਕੇ ਪੀਣ ਨਾਲ ਕਿਹੜੇ ਫ਼ਾਇਦੇ ਹੋਣਗੇ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ....

ਭਾਰ ਘਟਾਉਂਦਾ ਹੈ
ਜੇਕਰ ਤੁਸੀਂ ਆਪਣੇ ਸਰੀਰ ਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਗੁਣਗੁਣੇ ਪਾਣੀ ਵਿੱਚ ਸ਼ਹਿਦ ਮਿਲਾ ਕੇ ਪੀਓ। ਇਸ ਪਾਣੀ ਨੂੰ ਪੀਣ ਨਾਲ ਭੁੱਖ ਘੱਟ ਲੱਗਦੀ ਹੈ, ਜਿਸ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਇਸ ਨਾਲ ਤੁਹਾਡੇ ਸਰੀਰ ਦਾ ਐਨਰਜੀ ਪੱਧਰ ਵੀ ਬਣਿਆ ਰਹਿੰਦਾ ਹੈ।

PunjabKesari

ਮਜ਼ਬੂਤ ਹੁੰਦਾ ਹੈ ਇਮਿਊਨ ਸਿਸਟਮ 
ਰੋਜ਼ਾਨਾ ਸ਼ਹਿਦ ਵਾਲਾ ਕੋਸਾ ਪਾਣੀ ਪੀਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧਦੀ ਹੈ। ਇਸ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਸ਼ਹਿਦ ਵਿੱਚ ਵਿਟਾਮਿਨ, ਪੌਸ਼ਟਿਕ ਤੱਤ, ਐਂਟੀਆਕਸੀਡੈਂਟਸ ਅਤੇ ਐਂਟੀਮਾਈਕ੍ਰੋਬਾਇਲ ਗੁਣ ਹੁੰਦੇ ਹਨ, ਜੋ ਸੈੱਲਾਂ ਨੂੰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।

ਕਬਜ਼ ਦੀ ਸਮੱਸਿਆ ਤੋਂ ਰਾਹਤ
ਸਰੀਰਕ ਕਸਰਤ ਕਰਨ ਵਾਲਿਆਂ ਨੂੰ ਜਾਂ ਬੈਠਕ ਵਾਲੇ ਕੰਮ ਕਰਨ ਵਾਲੇ ਜ਼ਿਆਦਾਤਰ ਲੋਕਾਂ ਨੂੰ ਢਿੱਡ ਸੰਬੰਧੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਲੋਕਾਂ ਨੂੰ ਕਬਜ਼ ਹੋਣਾ ਇਕ ਆਮ ਸਮੱਸਿਆ ਹੈ। ਕਬਜ਼ ਕਈ ਬੀਮਾਰੀਆਂ ਦੀ ਜੜ੍ਹ ਹੈ। ਇਸ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਸ਼ਹਿਦ ਵਾਲਾ ਪਾਣੀ ਪੀ ਸਕਦੇ ਹੋ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ।

ਜ਼ੁਕਾਮ ਅਤੇ ਖੰਘ ਦੀ ਸਮੱਸਿਆ
ਸ਼ਹਿਦ ਵਾਲਾ ਕੋਸਾ ਪਾਣੀ ਪੀਣ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਤੋਂ ਨਿਜ਼ਾਤ ਮਿਲਦੀ ਹੈ। ਇਸ ਦੇ ਐਂਟੀ-ਇੰਫਲੇਮੇਟਰੀ ਗੁਣ ਖੰਘ ਨੂੰ ਘੱਟ ਕਰਨ ਵਿੱਚ ਫ਼ਾਇਦੇਮੰਦ ਹੋ ਸਕਦੇ ਹਨ। ਬੱਚਿਆਂ ਨੂੰ ਮੌਸਮ ਬਦਲਣ ਦੇ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਹੋ ਜਾਂਦੀ ਹੈ। ਇਸ ਮੌਕੇ ਸ਼ਹਿਦ ਦੇਣ ਨਾਲ ਬੱਚਿਆਂ ਨੂੰ ਰਾਹਤ ਮਿਲਦੀ ਹੈ।

PunjabKesari

ਖੂਨ ਸਾਫ਼ ਕਰਨ ’ਚ ਮਦਦਗਾਰ
ਰੋਜ਼ਾਨਾ ਨਿਯਮਿਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ। ਇਸ ਨਾਲ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਅਜਿਹਾ ਕਰਨ ਨਾਲ ਫੋੜੇ-ਫਿਨਸੀਆਂ ਵੀ ਘੱਟ ਜਾਂਦੀਆਂ ਹਨ।

ਪਾਚਨ ਕਿਰਿਆ ਲਈ ਫ਼ਾਇਦੇਮੰਦ
ਕੋਸੇ ਪਾਣੀ ਵਿੱਚ ਸ਼ਹਿਦ ਮਿਲਾ ਕੇ ਪੀਣ ਨਾਲ ਢਿੱਡ ਅਤੇ ਪਾਚਨ ਨਾਲ ਜੁੜੀਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਨਿਜ਼ਾਤ ਮਿਲਦੀ ਹੈ। ਇਸ ਨਾਲ ਮੈਟਾਬੋਲਿਜ਼ਮ ਵਧਦਾ ਹੈ। ਖਾਣਾ ਖਾਣ ਤੋਂ ਪਹਿਲਾਂ ਗਰਮ ਪਾਣੀ ਅਤੇ ਸ਼ਹਿਦ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਬਦਹਜ਼ਮੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

ਜੋੜਾਂ ਦੇ ਦਰਦ ਨੂੰ ਵੀ ਕਰੇ ਦੂਰ
ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਕੋਸੇ ਪਾਣੀ ਵਿੱਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਜੋੜਾਂ ਵਿੱਚ ਹੋਣ ਵਾਲੇ ਦਰਦਾਂ ਤੋਂ ਬਹੁਤ ਜਲਦੀ ਰਾਹਤ ਮਿਲਦੀ ਹੈ। 

PunjabKesari


author

rajwinder kaur

Content Editor

Related News