Health Tips: ਖੰਡ ਦੀ ਥਾਂ ਰੋਜ਼ਾਨਾ ਪੀਓ ਗੁੜ ਵਾਲੀ ਚਾਹ, ‘ਥਕਾਵਟ’ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

10/08/2022 5:42:33 PM

ਜਲੰਧਰ (ਬਿਊਰੋ) - ਗੁੜ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਗੁੜ 'ਚ ਵਿਟਾਮਿਨ, ਆਇਰਨ, ਕੈਲਸੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਗੁੜ ਦਾ ਸੇਵਨ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ, ਭਾਰ ਘੱਟ ਕਰਨ ਤੋਂ ਲੈ ਕੇ ਕਈ ਬੀਮਾਰੀਆਂ ਨੂੰ ਦੂਰ ਕਰਨ ‘ਚ ਵੀ ਸਹਾਇਕ ਹੁੰਦਾ ਹੈ। ਗੁੜ ਦੀ ਚਾਹ ਕਈ ਬੀਮਾਰੀਆਂ ਨੂੰ ਦੂਰ ਕਰਨ ‘ਚ ਸਹਾਇਕ ਹੁੰਦੀ ਹੈ। ਇਸ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ....

ਭਾਰ ਰਹੇਗਾ ਕੰਟਰੋਲ
ਗੁੜ ਨੂੰ ਕੁਦਰਤੀ ਖੰਡ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਸੁਆਦ ਅਤੇ ਸਿਹਤ ਦੋਵਾਂ ਨੂੰ ਬਰਕਰਾਰ ਰੱਖਦੀ ਹੈ। ਇਸ ਨਾਲ ਭਾਰ ਕੰਟਰੋਲ ’ਚ ਰਹਿੰਦਾ ਹੈ। ਸਰਦੀਆਂ 'ਚ ਲੋਕ ਵਾਰ-ਵਾਰ ਚਾਹ ਪੀਣਾ ਪਸੰਦ ਕਰਦੇ ਹਨ। ਅਜਿਹੇ 'ਚ ਖੰਡ ਦੀ ਜਗ੍ਹਾ ਉਨ੍ਹਾਂ ਨੂੰ ਗੁੜ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਸਿਹਤ ਲਈ ਠੀਕ ਹੈ।

ਇਮਿਊਨਿਟੀ 
ਇਸ ਨੂੰ ਐਨਰਜ਼ੀ ਬੂਸਟਰ ਫੂਡ ਲਿਸਟ 'ਚ ਸ਼ਾਮਲ ਕੀਤਾ ਜਾਂਦਾ ਹੈ। ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵੱਧਣ ਦੇ ਨਾਲ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਨਾਲ ਹੀ ਦਿਨ ਭਰ ਸਰੀਰ ਤਰੋਤਾਜ਼ਾ ਰਹਿੰਦਾ ਹੈ। 

ਖੂਨ ਦੀ ਘਾਟ 
ਆਇਰਨ ਨਾਲ ਭਰਪੂਰ ਗੁੜ ਦੀ ਵਰਤੋਂ ਕਰਨ ਨਾਲ ਖੂਨ ਦੀ ਘਾਟ ਪੂਰੀ ਹੋਣ 'ਚ ਮਦਦ ਮਿਲਦੀ ਹੈ। ਅਜਿਹੇ 'ਚ ਅਨੀਮੀਆ ਦੇ ਮਰੀਜ਼ਾਂ ਨੂੰ ਚਾਹ 'ਚ ਗੁੜ ਮਿਲਾ ਕੇ ਪੀਣ ਨਾਲ ਫ਼ਾਇਦਾ ਹੁੰਦਾ ਹੈ। 

ਢਿੱਡ ਦੀ ਚਰਬੀ 
ਢਿੱਡ ਦੀ ਚਰਬੀ ਤੋਂ ਪਰੇਸ਼ਾਨ ਲੋਕਾਂ ਨੂੰ ਗੁੜ ਦੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਢਿੱਡ ਦੀ ਚਰਬੀ ਘੱਟ ਹੁੰਦੀ ਹੈ ਅਤੇ ਸਰੀਰ ਸਿਹਤਮੰਦ ਰਹਿੰਦਾ ਹੈ।

ਥਕਾਵਟ ਅਤੇ ਕਮਜ਼ੋਰੀ 
ਗੂੜ ਦੀ ਚਾਹ ਪੀਣ ਨਾਲ ਸਰੀਰ 'ਚ ਖੂਨ ਦੀ ਮਾਤਰਾ ਵੱਧਦੀ ਹੈ ਅਤੇ ਥਕਾਵਟ ਅਤੇ ਕਮਜ਼ੋਰੀ ਤੋਂ ਵੀ ਰਾਹਤ ਮਿਲਦੀ ਹੈ। ਨਾਲ ਹੀ ਇਸ ਨਾਲ ਸਰੀਰ ਦੇ ਸਾਰੇ ਅੰਗਾਂ 'ਚ ਆਕਸੀਜਨ ਸਹੀ ਮਾਤਰਾ 'ਚ ਪਹੁੰਚਦੀ ਹੈ।

ਪਾਚਨ ਤੰਤਰ 
ਗੁੜ ਦੀ ਚਾਹ ਪੀਣ ਨਾਲ ਪਾਚਨ ਤੰਤਰ ‘ਚ ਸੁਧਾਰ ਆਉਂਦਾ ਹੈ। ਗੁੜ ਦਾ ਸੇਵਨ ਸੀਨੇ ‘ਚ ਹੋਣ ਵਾਲੀ ਜਲਨ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ।

ਮਾਈਗ੍ਰੇਨ 
ਮਾਈਗ੍ਰੇਨ ਜਾਂ ਸਿਰ ਦਰਦ ਦੇ ਮਰੀਜ਼ਾਂ ਨੂੰ ਗਾਂ ਦੇ ਦੁੱਧ ਵਾਲੀ ਗੁੜ ਵਾਲੀ ਚਾਹ ਬਣਾ ਕੇ ਪੀਣੀ ਚਾਹੀਦੀ ਹੈ। ਇਸ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ।  

ਢਿੱਡ ਦੀਆਂ ਸਮੱਸਿਆਵਾਂ
ਗੁੜ ਦੀ ਚਾਹ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਅਸਲ 'ਚ ਇਸ ਨੂੰ ਬਣਾਉਣ 'ਚ ਬਹੁਤ ਥੋੜੀ ਜਿਹੀ ਮਾਤਰਾ 'ਚ ਆਰਟੀਫ਼ੀਸ਼ੀਅਲ਼ ਸਵਿਟੀਨਰ ਦੀ ਵਰਤੋਂ ਕੀਤੀ ਜਾਂਦੀ ਹੈ। ਅਜਿਹੇ 'ਚ ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਢਿੱਡ ਦੀਆਂ ਸਮੱਸਿਆਵਾਂ ਦਾ ਖ਼ਤਰਾ ਘੱਟ ਹੁੰਦਾ ਹੈ।


rajwinder kaur

Content Editor

Related News