ਤੰਦਰੁਸਤ ਲੀਵਰ ਲਈ ਜ਼ਰੂਰ ਪੀਓ ਹਲਦੀ ਵਾਲਾ ਪਾਣੀ, ਮਿਲਣਗੇ ਹੋਰ ਵੀ ਬੇਮਿਸਾਲ ਫ਼ਾਇਦੇ

Saturday, Jan 23, 2021 - 06:07 PM (IST)

ਤੰਦਰੁਸਤ ਲੀਵਰ ਲਈ ਜ਼ਰੂਰ ਪੀਓ ਹਲਦੀ ਵਾਲਾ ਪਾਣੀ, ਮਿਲਣਗੇ ਹੋਰ ਵੀ ਬੇਮਿਸਾਲ ਫ਼ਾਇਦੇ

ਨਵੀਂ ਦਿੱਲੀ: ਹਲਦੀ ਵਿੱਚ ਬਹੁਤ ਸਾਰੀਆਂ ਦਵਾਈਆਂ ਵਾਲੇ ਗੁਣ ਹੁੰਦੇ ਹਨ । ਇਹ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰ ਦਿੰਦੀ ਹੈ । ਇਸ ਦਾ ਬਹੁਤ ਸਾਰੇ ਲੋਕ ਕਈ ਸਮੱਸਿਆਵਾਂ ਵਿਚ ਸੇਵਨ ਕਰਦੇ ਹਨ । ਹਲਦੀ ਵਾਲੇ ਦੁੱਧ ਦਾ ਸੇਵਨ ਸੱਟ ਲੱਗਣ ਅਤੇ ਜੋੜਾਂ ਦੇ ਦਰਦ ਦੇ ਇਲਾਜ ਲਈ ਕੀਤਾ ਜਾਂਦਾ ਹੈ । ਪਰ ਹਲਦੀ ਵਾਲਾ ਪਾਣੀ ਦਾ ਸੇਵਨ ਸਿਹਤ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੈ । ਹਲਦੀ ਵਾਲਾ ਪਾਣੀ ਪੀਣ ਨਾਲ ਖੂਨ ਨਹੀਂ ਜੰਮਦਾ ਅਤੇ ਇਹ ਖੂਨ ਸਾਫ ਕਰਨ ਵਿਚ ਮਦਦਗਾਰ ਹੁੰਦਾ ਹੈ । ਜੇਕਰ ਤੁਸੀਂ ਸਵੇਰੇ ਖਾਲੀ ਪੇਟ ਹਲਦੀ ਵਾਲਾ ਪਾਣੀ ਦੇ ਸੇਵਨ ਕਰਦੇ ਹੋ , ਤਾਂ ਇਹ ਦਿਮਾਗ ਲਈ ਬਹੁਤ ਫ਼ਾਇਦੇਮੰਦ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਸਮੱਸਿਆਵਾਂ ਅਤੇ ਬਿਮਾਰੀਆਂ । ਜੋ ਹਲਦੀ ਵਾਲਾ ਪਾਣੀ ਪੀਣਾ ਬਿਲਕੁਲ ਠੀਕ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ:Cooking Tips : ਘਰ ਦੀ ਰਸੋਈ 'ਚ ਇੰਝ ਬਣਾਓ ਗੁਡ਼਼ ਵਾਲੇ ਸ਼ੱਕਰਪਾਰੇ

ਹਲਦੀ ਵਾਲਾ ਪਾਣੀ ਬਣਾਉਣ ਦੀ ਵਿਧੀ

ਅੱਧਾ ਨਿੰਬੂ

ਹਲਦੀ ਇੱਕ ਚੋਥਾਈ ਚਮਚ

ਇਕ ਗਿਲਾਸ ਗਰਮ ਪਾਣੀ

ਸ਼ਹਿਦ ਥੋੜ੍ਹਾ ਜਿਹਾ

ਹਲਦੀ ਵਾਲਾ ਪਾਣੀ ਬਣਾਉਣ ਦੇ ਲਈ ਇਕ ਗਿਲਾਸ ਗਰਮ ਪਾਣੀ ਵਿੱਚ ਅੱਧਾ ਨਿੰਬੂ ਨਿਚੋੜੋ ਅਤੇ ਹਲਦੀ ਮਿਲਾ ਲਓ ਅਤੇ ਇਸ ਵਿੱਚ ਇੱਕ ਚਮਚ ਸ਼ਹਿਦ ਮਿਲਾ ਕੇ ਸਵੇਰੇ ਖਾਲੀ ਢਿੱਡ ਵਰਤੋਂ ਕਰੋ।

ਹਲਦੀ ਵਾਲਾ ਪਾਣੀ ਪੀਣ ਦੇ ਫਾਇਦੇ

PunjabKesari

ਕੈਂਸਰ ਦੀ ਸਮੱਸਿਆ

ਹਲਦੀ ਵਿਚ ਕਰਕੁਮਿਨ ਨਾਮਕ ਤੱਤ ਹੁੰਦਾ ਹੈ । ਜੋ ਇਕ ਤਾਕਤਵਰ ਐਂਟੀ-ਆਕਸੀਡੈਂਟ ਬਣਾਉਂਦਾ ਹੈ । ਇਹ ਤੱਤ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ । ਇਸ ਲਈ ਹਲਦੀ ਦੀ ਵਰਤੋਂ ਕਰਨ ਨਾਲ ਕੈਂਸਰ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ

ਪਾਚਨ ਦੀ ਸਮੱਸਿਆ

ਹਲਦੀ ਦੀ ਵਰਤੋਂ ਕਰਨ ਨਾਲ ਪਿੱਤ ਰਸ ਜ਼ਿਆਦਾ ਬਣਦਾ ਹੈ। ਜਿਸ ਨਾਲ ਖਾਣਾ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ। ਇਸ ਲਈ ਖਾਣਾ ਜਲਦੀ ਹਜ਼ਮ ਹੋਣ ਨਾਲ ਢਿੱਡ ਸਬੰਧੀ ਬਿਮਾਰੀਆਂ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਇਸ ਲਈ ਆਪਣੇ ਹਾਜ਼ਮੇ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਹਲਦੀ ਵਾਲੇ ਪਾਣੀ ਦੀ ਵਰਤੋਂ ਜ਼ਰੂਰ ਕਰੋ।

PunjabKesari

ਸਰੀਰ ਦੀ ਸੋਜ ਘੱਟ ਕਰੇ

ਹਲਦੀ ਵਿੱਚ ਮੌਜੂਦ ਕਰਕਿਊਮਿਨ ਨਾਮਕ ਕੈਮੀਕਲ ਇਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਹ ਸਰੀਰ ਦੀ ਸੋਜ ਨੂੰ ਘੱਟ ਕਰਨ ਵਿਚ ਸਹਾਇਕ ਹੁੰਦਾ ਹੈ। ਸਰੀਰ ਵਿੱਚ ਚਾਹੇ ਜਿੰਨੀ ਵੀ ਸੋਜ ਹੋਵੇ ਹਲਦੀ ਵਾਲਾ ਪਾਣੀ ਨੂੰ ਪੀਓ। ਇਸ ਨਾਲ ਇਹ ਸੋਚ ਘੱਟ ਹੋ ਜਾਵੇਗੀ। ਇਸ ਤੋਂ ਇਲਾਵਾ ਕਰਕੁਮਿਨ ਨਾਮਕ ਤੱਤ ਜੋੜਾਂ ਵਿੱਚ ਦਰਦ ਅਤੇ ਸੋਜ ਨੂੰ ਦੂਰ ਕਰਨ ਵਿੱਚ ਦਵਾਈਆਂ ਤੋਂ ਵੀ ਜ਼ਿਆਦਾ ਕੰਮ ਕਰਦਾ ਹੈ।

ਦਿਮਾਗ ਤੇਜ਼ ਕਰੇ

ਹਲਦੀ ਸਾਡੇ ਦਿਮਾਗ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ ਜੇਕਰ ਸਵੇਰੇ ਖਾਲੀ ਢਿੱਡ ਹਲਦੀ ਵਾਲਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਭੁੱਲਣ ਦੀ ਬੀਮਾਰੀ। ਜਿਵੇਂ ਡਿਮੇਸ਼ੀਆ ਅਤੇ ਅਲਜ਼ਾਈਮਰ ਦੀ ਸਮੱਸਿਆ ਨੂੰ ਬਿਲਕੁਲ ਘੱਟ ਕੀਤਾ ਜਾ ਸਕਦਾ ਹੈ।

PunjabKesari

ਦਿਲ ਲਈ ਫਾਇਦੇਮੰਦ

ਹਲਦੀ ਦਿਲ ਦੀ ਸਿਹਤ ਲਈ ਬਹੁਤ ਚੰਗੀ ਹੁੰਦੀ ਹੈ । ਇਸ ਪਾਣੀ ਨੂੰ ਪੀਣ ਨਾਲ ਖੂਨ ਨਹੀਂ ਜੰਮਦਾ ਅਤੇ ਖੂਨ ਸਾਫ ਕਰਨ ਵਿਚ ਮਦਦਗਾਰ ਹੁੰਦਾ ਹੈ । ਇਸ ਤੋਂ ਇਲਾਵਾ ਖ਼ੂਨ ਦੀਆਂ ਨਸਾਂ ਵਿਚ ਜੰਮਿਆ ਹੋਇਆ ਕੋਲੈਸਟ੍ਰੋਲ ਘਟ ਜਾਂਦਾ ਹੈ । ਜੇਕਰ ਤੁਹਾਨੂੰ ਵੀ ਦਿਲ ਸੰਬੰਧੀ ਕੋਈ ਵੀ ਸਮੱਸਿਆ ਰਹਿੰਦੀ ਹੈ , ਤਾਂ ਹਲਦੀ ਵਾਲਾ ਪਾਣੀ ਦਾ ਸੇਵਨ ਜ਼ਰੂਰ ਕਰੋ । ਇਸ ਨਾਲ ਦਿਲ ਤੰਦਰੁਸਤ ਰਹਿੰਦਾ ਹੈ।

PunjabKesari

ਲੀਵਰ ਲਈ ਫਾਇਦੇਮੰਦ

ਹਲਦੀ ਵਾਲਾ ਪਾਣੀ ਟੌਕਸਿਸ ਚੀਜ਼ਾਂ ਤੋਂ ਸਾਡੇ ਲੀਵਰ ਨੂੰ ਠੀਕ ਰੱਖਦਾ ਹੈ ਅਤਿ ਖ਼ਰਾਬ ਲੀਵਰ ਸੈੱਲਸ ਨੂੰ ਦੁਬਾਰਾ ਠੀਕ ਕਰਨ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਲਿਵਰ ਦੇ ਕੰਮਕਾਜ ਨੂੰ ਠੀਕ ਕਰਨ ਵਿਚ ਮਦਦ ਕਰਦਾ ਹੈ । ਜਿਸ ਨਾਲ ਲੀਵਰ ਸਿਹਤਮੰਦ ਰਹਿੰਦਾ ਹੈ।

ਚਮੜੀ ਦੀਆਂ ਸਮੱਸਿਆਵਾਂ

ਗਰਮ ਪਾਣੀ 'ਚ ਨਿੰਬੂ ਹਲਦੀ ਪਾਊਡਰ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸਰੀਰ ਦੇ ਵਿਸ਼ੈਲੇ ਤੱਤ ਬਾਹਰ ਨਿਕਲ ਜਾਂਦੇ ਹਨ। ਜਿਸ ਨਾਲ ਚਮੜੀ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਚਮੜੀ ਤੇ ਪੈਣ ਵਾਲੀਆਂ ਝੁਰੜੀਆਂ ਵੀ ਘੱਟ ਹੋ ਜਾਂਦੀਆਂ ਹਨ। ਜਿਸ ਨਾਲ ਸਰੀਰ ਤੇ ਉਮਰ ਦਾ ਅਸਰ ਘੱਟ ਦਿਖਾਈ ਦਿੰਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।


author

Aarti dhillon

Content Editor

Related News