Health Tips: ਸਵੇਰੇ ਬੁਰਸ਼ ਕਰਨ ਤੋਂ ਪਹਿਲਾਂ ਕੋਸਾ ਪਾਣੀ ਪੀਣ ਦੇ ਅਨੇਕਾਂ ਫ਼ਾਇਦੇ, ਮੋਟਾਪਾ ਵੀ ਹੋਵੇਗਾ ਛੂ-ਮੰਤਰ

09/12/2023 5:15:29 PM

ਜਲੰਧਰ (ਬਿਊਰੋ) - ਸਵੇਰੇ ਉੱਠਦੇ ਸਾਰ ਪਾਣੀ ਪੀਣ ਨਾਲ ਸਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਬੁਰਸ਼ ਕੀਤੇ ਬਿਨਾਂ ਪਾਣੀ ਪੀਣਾ ਨਾ ਸਿਰਫ਼ ਫ਼ਾਇਦੇਮੰਦ ਹੁੰਦਾ ਹੈ ਸਗੋਂ ਸਿਹਤ ਲਈ ਰਾਮਬਾਣ ਸਾਬਤ ਹੁੰਦਾ ਹੈ।ਰਾਤ ​​ਨੂੰ ਸੌਂਦੇ ਸਮੇਂ ਸਾਡੇ ਮੂੰਹ ਵਿੱਚ ਪੈਦਾ ਹੋਣ ਵਾਲੀ ਲਾਰ ਸਾਡੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰਦੀ ਹੈ। ਲਾਰ ਮੂੰਹ 'ਚ ਬਣਨ ਵਾਲਾ ਤਰਲ ਪਦਾਰਥ ਹੈ, ਜੋ ਐਂਟੀਸੈਪਟਿਕ ਵਾਂਗ ਕੰਮ ਕਰਦਾ ਹੈ। ਇਹ ਸਰੀਰ ਨੂੰ ਕਈ ਤਰ੍ਹਾਂ ਦੇ ਰੋਗਾਂ ਤੋਂ ਬਚਾ ਕੇ ਰੱਖਦਾ ਹੈ। ਲਾਰ 'ਚ ਮੌਜੂਦ ਐਂਜ਼ਾਈਮ ਭੋਜਨ ਨੂੰ ਪਚਾਉਣ ’ਚ ਮਦਦ ਕਰਦੇ ਹਨ। ਇਹ ਦੰਦਾਂ ਦੇ ਵਿਚਕਾਰ ਫਸੇ ਹੋਏ ਭੋਜਨ ਨੂੰ ਤੋੜ ਕੇ ਬੈਕਟੀਰੀਆ ਤੋਂ ਵੀ ਬਚਾਉਂਦੀ ਹੈ। ਰੋਜ਼ਾਨਾ ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਪਾਣੀ ਪੀਣ ਨਾਲ ਲਾਰ ਢਿੱਡ 'ਚ ਜਾ ਕੇ ਕਈ ਰੋਗਾਂ ਤੋਂ ਨਿਜ਼ਾਤ ਦਿਵਾਉਂਦੀ ਹੈ। ਇਸ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ.....

ਮੋਟਾਪਾ ਘੱਟ ਹੁੰਦੈ
ਅੱਜ ਦੇ ਸਮੇਂ 'ਚ ਕਈ ਲੋਕ ਮੋਟਾਪੇ ਦਾ ਸ਼ਿਕਾਰ ਹੋ ਰਹੇ ਹਨ। ਮੋਟਾਪਾ ਬੀਮਾਰੀ ਨਹੀਂ ਹੈ। ਜਿਹੜੇ ਲੋਕਾਂ ਦਾ ਭਾਰ ਜ਼ਰੂਰਤ ਤੋਂ ਜ਼ਿਆਦਾ ਹੈ, ਉਹ ਸਵੇਰੇ ਉੱਠ ਕੇ ਦੰਦਾਂ ਨੂੰ ਬੁਰਸ਼ ਕਰਨ ਤੋਂ ਪਹਿਲਾਂ 1 ਗਲਾਸ ਕੋਸਾ ਪਾਣੀ ਜ਼ਰੂਰ ਪੀਣ। ਤੁਸੀਂ ਚਾਹੋ ਤਾਂ ਪਾਣੀ 'ਚ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ। ਇਹ ਪਾਣੀ ਭਾਰ ਘਟਾਉਣ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ 'ਚ ਕਰਦਾ ਹੈ। 

ਗੋਡਿਆਂ ਦੇ ਦਰਦ ਤੋਂ ਰਾਹਤ
ਅੱਜ ਦੇ ਸਮੇਂ 'ਚ ਬਹੁਤ ਸਾਰੇ ਬਜ਼ੁਰਗ ਅਤੇ ਲੋਕ ਅਜਿਹੇ ਹਨ, ਜਿਹਨਾਂ ਦੇ ਗੋਡਿਆਂ ਵਿੱਚ ਦਰਦ ਹੁੰਦਾ ਰਹਿੰਦਾ ਹੈ। ਅਜਿਹੇ ਲੋਕ ਸਵੇਰੇ ਬੁਰਸ਼ ਕਰਨ ਤੋਂ ਪਹਿਲਾਂ ਪਾਣੀ ਜ਼ਰੂਰ ਪੀਣ। ਇਸ ਨਾਲ ਉਹਨਾਂ ਨੂੰ ਦਰਦ ਤੋਂ ਰਾਹਤ ਮਿਲ ਸਕਦੀ ਹੈ। ਆਯੁਰਵੇਦ ਅਨੁਸਾਰ ਸਵੇਰ ਦੀ ਲਾਰ ਹੱਡੀਆਂ ਨੂੰ ਮਜ਼ਬੂਤ ​​​​ਕਰਨ ਅਤੇ ਉਨ੍ਹਾਂ ਦੀ ਲੁਬਰੀਕੇਸ਼ਨ ਨੂੰ ਬਣਾਈ ਰੱਖਣ ਵਿੱਚ ਮਦਦ ਕਰਦੀ ਹੈ।

ਫ਼ੰਗਲ ਇਨਫ਼ੈਕਸ਼ਨ ਤੋਂ ਨਿਜ਼ਾਤ
ਬਹੁਤ ਸਾਰੇ ਲੋਕ ਅਜਿਹੇ ਹਨ, ਜਿਹਨਾਂ ਦੇ ਹੱਥਾਂ-ਪੈਰਾਂ ਦੀਆਂ ਉਂਗਲੀਆਂ ਵਿਚਾਲੇ ਫੰਗਲ ਇਨਫੈਕਸ਼ਨ ਹੋ ਜਾਂਦੀ ਹੈ। ਅਜਿਹੇ ਲੋਕਾਂ ਨੂੰ ਲਾਰ ਲਗਾਉਣੀ ਚਾਹੀਦੀ ਹੈ। ਰੋਜ਼ਾਨਾ ਅਜਿਹਾ ਕਰਨ ਨਾਲ ਫ਼ੰਗਲ ਇਨਫ਼ੈਕਸ਼ਨ ਤੋਂ ਬਹੁਤ ਜਲਦੀ ਨਿਜ਼ਾਤ ਮਿਲਦੀ ਹੈ।

ਮੁਹਾਸੇ ਜਾਂ ਦਾਗ-ਧੱਬੇ ਤੋਂ ਛੁਟਕਾਰਾ
ਜੇਕਰ ਤੁਹਾਡੇ ਚਿਹਰੇ 'ਤੇ ਮੁਹਾਸੇ ਜਾਂ ਦਾਗ-ਧੱਬੇ ਹਨ, ਤਾਂ ਸਵੇਰੇ ਉੱਠਦੇ ਹੀ ਚਿਹਰੇ 'ਤੇ ਬਾਸੀ ਲਾਰ ਲਗਾਓ। ਅਜਿਹਾ ਕਰਨ ਨਾਲ 7 ਤੋਂ 8 ਦਿਨਾਂ 'ਚ ਮੁਹਾਸੇ ਆਪਣੇ-ਆਪ ਗਾਇਬ ਹੋ ਜਾਣਗੇ। ਰੋਜ਼ ਸਵੇਰੇ ਉੱਠਣ ਤੋਂ ਬਾਅਦ ਅਜਿਹਾ ਕਰੋ। ਲਾਰ ਲਗਾਉਣ ਦੇ ਨਾਲ-ਨਾਲ ਬਾਸੀ ਮੂੰਹ ਪਾਣੀ ਪੀਣਾ ਨਾ ਭੁੱਲੋ।

ਆਂਦਰਾਂ ਦੀ ਸਫ਼ਾਈ 
ਸਵੇਰੇ ਉੱਠਦੇ ਸਾਰ ਪਾਣੀ ਪੀਣ ਨਾਲ ਆਂਦਰਾਂ ਵਿੱਚ ਜਮ੍ਹਾ ਗੰਦਗੀ ਅਤੇ ਫਾਲਤੂ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ। ਇਹ ਅੰਤੜੀਆਂ ਵਿੱਚ ਬਚੇ ਭੋਜਨ ਨੂੰ ਸੌਖੇ ਤਰੀਕੇ ਨਾਲ ਬਾਹਰ ਕੱਢਦੀ ਹੈ। ਇਸ ਨਾਲ ਤੁਹਾਡੀ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਬਦਹਜ਼ਮੀ, ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਨਿਜ਼ਾਤ ਮਿਲਦੀ ਹੈ।

rajwinder kaur

This news is Content Editor rajwinder kaur