Health Tips : ਰੋਜ਼ਾਨਾ ਸਵੇਰੇ ਖਾਓ ਇਕ ਸੇਬ, ਸਰੀਰ ਦੀਆਂ ਕਈ ਬੀਮਾਰੀਆਂ ਤੋਂ ਮਿਲੇਗੀ ਜਲਦ ਨਿਜ਼ਾਤ

Wednesday, Sep 13, 2023 - 05:48 PM (IST)

ਜਲੰਧਰ - ਸਿਹਤ ਲਈ ਸੇਬ ਬਹੁਤ ਫ਼ਾਇਦੇਮੰਦ ਹੁੰਦੇ ਹਨ। ਸੇਬ ਸੁਆਦ ਹੋਣ ਦੇ ਨਾਲ-ਨਾਲ ਪੋਸ਼ਕ ਤੱਤਾਂ ਨਾਲ ਭਰਪੂਰ ਵੀ ਹੁੰਦੇ ਹਨ। ਰੋਜ਼ਾਨਾ ਇਕ ਸੇਬ ਖਾਣ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਬਿਲਕੁਲ ਠੀਕ ਹੋ ਜਾਂਦੀਆਂ ਹਨ। ਜੇਕਰ ਸੇਬ ਦਾ ਸੇਵਨ ਖਾਲੀ ਢਿੱਡ ਕੀਤਾ ਜਾਵੇ ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ। ਸੇਬ ਵਿੱਚ ਬਹੁਤ ਸਾਰੇ ਵਿਟਾਮਿਨਸ, ਮਿਨਰਲਸ, ਆਇਰਨ, ਫ਼ੋਲਿਕ ਐਸਿਡ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਜਿੰਕ, ਪੋਸ਼ਕ ਤੱਤ ਹੁੰਦੇ ਹਨ। ਇਸ ਨਾਲ ਚਮੜੀ ਦੇ ਰੋਗ, ਦਿਲ ਦੀਆਂ ਸਮੱਸਿਆਵਾਂ, ਬੁਖ਼ਾਰ, ਕਬਜ਼ ਦੀ ਸਮੱਸਿਆ, ਗਠੀਆ, ਪਥਰੀ, ਖੂਨ ਦੀ ਘਾਟ ਆਦਿ ਦੂਰ ਹੁੰਦੀ ਹੈ। ਰੋਜ਼ਾਨਾ ਸੇਬ ਖਾਣ ਨਾਲ ਸਰੀਰ ਨੂੰ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ.....

ਅੱਖਾਂ ਦੀ ਰੋਸ਼ਨੀ ਤੇਜ਼ ਕਰੇ
ਸੇਬ ਵਿੱਚ ਐਂਟੀ ਆਕਸੀਡੈਂਟ, ਫਾਈਬਰ, ਵਿਟਾਮਿਨ-ਸੀ ਅਤੇ ਵਿਟਾਮਿਨ-ਬੀ ਦੇ ਭਰਪੂਰ ਗੁਣ ਪਾਏ ਜਾਂਦੇ ਹਨ। ਰੋਜ਼ਾਨਾ ਇਕ ਸੇਬ ਖਾਣ ਨਾਲ ਅੱਖਾਂ ਦੀਆਂ ਸਮੱਸਿਆਵਾਂ ਜਿਵੇਂ ਅੱਖਾਂ ਤੋਂ ਘੱਟ ਦਿਖਣਾ, ਮੋਤੀਏ ਦੀ ਸਮੱਸਿਆ, ਗਲੁਕੋਮਾ ਦੀ ਸਮੱਸਿਆ ਆਦਿ ਬਹੁਤ ਜਲਦੀ ਠੀਕ ਹੋ ਜਾਂਦੀ ਹੈ। ਇਸ ਲਈ ਸੇਬ ਖਾਓ।

ਖੰਘ ਦੀ ਸਮੱਸਿਆ
ਜੇਕਰ ਤੁਹਾਨੂੰ ਖੰਘ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ, ਤਾਂ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਢਿੱਡ ਇੱਕ ਗਿਲਾਸ ਸੇਬ ਦੇ ਰਸ ਵਿੱਚ ਮਿਸ਼ਰੀ ਮਿਲਾ ਕੇ ਇਸ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਸੁੱਕੀ ਖੰਘ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਂਦੀ ਹੈ ।

ਮਜ਼ਬੂਤ ਹੁੰਦਾ ਪਾਚਨ 
ਸੇਬ ਦਾ ਸੇਵਨ ਕਰਨ ਨਾਲ ਢਿੱਡ ਦੇ ਬਹੁਤ ਸਾਰੇ ਰੋਗ ਠੀਕ ਹੋ ਜਾਂਦੇ ਹਨ। ਰੋਜ਼ਾਨਾ ਇਕ ਸੇਬ ਖਾਣ ਨਾਲ ਢਿੱਡ ਦੇ ਕੀੜੇ ਵੀ ਬਾਹਰ ਨਿਕਲ ਜਾਂਦੇ ਹਨ। ਸੇਬ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ ਅਤੇ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ।

ਬਦਹਜ਼ਮੀ ਦੀ ਸਮੱਸਿਆ
ਰੋਜ਼ਾਨਾ ਇਕ ਸੇਬ ਖਾਣ ਨਾਲ ਖਾਣਾ ਜਲਦੀ ਹਜ਼ਮ ਹੋ ਜਾਂਦਾ ਹੈ। ਜੇਕਰ ਤੁਸੀਂ ਬਦਹਜ਼ਮੀ, ਗੈਸ, ਐਸੀਡਿਟੀ ਵਰਗੀਆਂ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਸੇਬ ਦੇ ਮੁਰੱਬੇ ਦਾ ਸੇਵਨ ਕਰ ਸਕਦੇ ਹੋ। ਸੇਬ ਦਾ ਸੇਵਨ ਕਰਨ ਨਾਲ ਅੰਤੜੀਆਂ ਤੰਦਰੁਸਤ ਰਹਿੰਦੀਆਂ ਹਨ। 

ਕੈਂਸਰ ਦੀ ਸਮੱਸਿਆ
ਕੈਂਸਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਸੇਬ ਦਾ ਸੇਵਨ ਕਰਨ। ਸੇਬ ਵਿੱਚ ਐਂਟੀ ਕੈਂਸਰ ਗੁਣ ਪਾਏ ਜਾਂਦੇ ਹਨ, ਜੋ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦੇ ਹਨ। ਜੇਕਰ ਤੁਸੀਂ ਰੋਜ਼ਾਨਾ ਇਕ ਸੇਬ ਦਾ ਸੇਵਨ ਕਰਦੇ ਹੋ, ਤਾਂ ਕੈਂਸਰ ਹੋਣ ਦੀ ਸੰਭਾਵਨਾ ਘਟ ਜਾਂਦੀ ਹੈ।

ਇਮਿਊਨਿਟੀ ਤੇਜ਼ ਕਰੇ
ਸੇਬ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਜੇਕਰ ਤੁਹਾਡੀ ਇਮਿਊਨਿਟੀ ਕਮਜ਼ੋਰ ਹੈ ਅਤੇ ਤੁਸੀਂ ਵਾਰ-ਵਾਰ ਬੀਮਾਰ ਹੋ ਜਾਂਦੇ ਹੋ, ਤਾਂ ਰੋਜ਼ਾਨਾ ਇਕ ਸੇਬ ਦਾ ਸੇਵਨ ਜ਼ਰੂਰ ਕਰੋ। ਸੇਬ ਵਿੱਚ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਇਮਿਊਨਿਟੀ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ। 


rajwinder kaur

Content Editor

Related News