Health Tips: ਸਰੀਰ ਨੂੰ ਫਿੱਟ ਰੱਖਣ ਲਈ ਨਾਰੀਅਲ ਦੇ ਤੇਲ ਤੋਂ ਬਣੇ ਭੋਜਨ ਦਾ ਕਰੋ ਸੇਵਨ, ਮੋਟਾਪਾ ਵੀ ਹੋਵੇਗਾ ਦੂਰ
Tuesday, Jan 23, 2024 - 04:43 PM (IST)
ਜਲੰਧਰ (ਬਿਊਰੋ) - ਨਾਰੀਅਲ ਦੇ ਤੇਲ ਨੂੰ ਕੁਦਰਤੀ ਔਸ਼ਧੀ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਜ਼ਿਆਦਾਤਰ ਲੋਕ ਚਿਹਰੇ ਅਤੇ ਵਾਲਾਂ ਦੀ ਦੇਖਭਾਲ ਕਰਨ ਲਈ ਕਰਦੇ ਹਨ। ਨਾਰੀਅਲ ਦੇ ਤੇਲ 'ਚ ਸਿਹਤ ਸਬੰਧੀ ਬਹੁਤ ਸਾਰੇ ਗੁਣ ਪਾਏ ਜਾਂਦੇ ਹਨ। ਇਹ ਤੇਲ ਚਮੜੀ ਅਤੇ ਵਾਲਾਂ ਨੂੰ ਕੁਦਰਤੀ ਤੌਰ ’ਤੇ ਨਰਮ ਅਤੇ ਚਮਕਦਾਰ ਬਣਾਉਂਦਾ ਹੈ। ਚਮੜੀ ਨੂੰ ਮਾਸਚਰਾਇਜਰ ਕਰਨਾ ਹੋਵੇ ਜਾਂ ਵਾਲਾਂ ਦੀ ਕੰਡੀਸ਼ਨਿੰਗ, ਨਾਰੀਅਲ ਦਾ ਤੇਲ ਸਭ ਤੋਂ ਚੰਗਾ ਵਿਕਲਪ ਹੈ। ਨਾਰੀਅਲ ਦੇ ਤੇਲ ਦਾ ਇਸਤੇਮਾਲ ਖਾਣਾ ਬਣਾਉਣ ਵਿਚ ਕਰਨ ਨਾਲ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਅਤੇ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਨਾਰੀਅਲ ਦੇ ਤੇਲ ਵਾਲਾ ਖਾਣਾ ਖਾਣ ਨਾਲ ਸਰੀਰ ਨੂੰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ....
ਦਿਮਾਗ ਲਈ ਫ਼ਾਇਦੇਮੰਦ
ਨਾਰੀਅਲ ਦੇ ਤੇਲ 'ਚ ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸਰੀਰ ਅਤੇ ਦਿਮਾਗ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰਦੀਆਂ ਦੇ ਮੌਸਮ 'ਚ ਇਸ ਤੇਲ ਦੀ ਵਰਤੋਂ ਕਰਨ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਲਈ ਨਾਰੀਅਲ ਦੇ ਤੇਲ 'ਚ ਖਾਣਾ ਪਕਾ ਕੇ ਖਾਣ ਨਾਲ ਸਿਹਤ ਨੂੰ ਫ਼ਾਇਦਾ ਹੋਣ ਦੇ ਨਾਲ-ਨਾਲ ਦਿਮਾਗੀ ਸਿਹਤ ਵੀ ਠੀਕ ਰਹਿੰਦੀ ਹੈ।
ਭੁੱਖ ਕੰਟਰੋਲ ਕਰੇ
ਜੇਕਰ ਤੁਹਾਨੂੰ ਵਾਰ-ਵਾਰ ਭੁੱਖ ਲੱਗਦੀ ਹੈ ਤਾਂ ਤੁਸੀਂ ਨਾਰੀਅਲ ਦੇ ਤੇਲ ਤੋਂ ਬਣੇ ਭੋਜਨ ਦਾ ਸੇਵਨ ਕਰ ਸਕਦੇ ਹੋ। ਨਾਰੀਅਲ ਦੇ ਤੇਲ 'ਚ ਕਾਰਬੋਹਾਈਡ੍ਰੇਟ ਅਤੇ ਕੈਲੋਰੀ ਦੀ ਮਾਤਰਾ ਕਾਫੀ ਜ਼ਿਆਦਾ ਹੁੰਦੀ ਹੈ, ਜੋ ਤੁਹਾਡੀ ਭੁੱਖ ਨੂੰ ਕੰਟਰੋਲ 'ਚ ਰੱਖਣ ਦਾ ਕੰਮ ਕਰਦੀ ਹੈ।
ਘੱਟ ਹੁੰਦਾ ਹੈ ਭਾਰ
ਭਾਰ ਘਟਾਉਣ ਲਈ ਲੋਕ ਨਾਰੀਅਲ ਦੇ ਤੇਲ ਦਾ ਸੇਵਨ ਕਰਨ। ਇਸ ਤੇਲ 'ਚ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਨਾਰੀਅਲ ਤੇਲ ਯੁਕਤ ਭੋਜਨ ਦਾ ਸੇਵਨ ਕਰਨ ਨਾਲ ਸਰੀਰ ਦੀ ਚੁਸਤੀ-ਫੁਰਤੀ ਵਿਚ ਵਾਧਾ ਹੁੰਦਾ ਹੈ ਅਤੇ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ। ਇਸ ਨਾਲ ਸਰੀਰ ਦੀ ਮਾਲਿਸ਼ ਵੀ ਕਰਨੀ ਚਾਹੀਦੀ ਹੈ, ਜਿਸ ਨਾਲ ਸਰੀਰ ਨੂੰ ਫ਼ਾਇਦੇ ਹੋਵੇਗਾ।
ਹੱਡੀਆਂ ਨੂੰ ਮਜ਼ਬੂਤ ਬਣਾਉਣ ਦਾ ਕੰਮ
ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਨਾਰੀਅਲ ਦਾ ਤੇਲ ਬਹੁਤ ਜ਼ਰੂਰੀ ਹੈ। ਇਸ ਤੇਲ ਵਿੱਚ ਕੈਲਸ਼ੀਅਮ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਜੋੜਾਂ ਅਤੇ ਹੱਡੀਆਂ ਨੂੰ ਮਜ਼ਬੂਤ ਕਰਦੀ ਹੈ। ਰੋਜ਼ਾਨਾ ਨਾਰੀਅਲ ਦੇ ਤੇਲ ਵਿੱਚ ਪਕਾਏ ਜਾਣ ਵਾਲੇ ਭੋਜਨ ਦਾ ਸੇਵਨ ਕਰਨ ਨਾਲ ਹੱਡੀਆਂ ਲੰਬੀ ਉਮਰ ਤੱਕ ਮਜ਼ਬੂਤ ਰਹਿੰਦੀਆਂ ਹਨ।
ਮਜ਼ਬੂਤ ਹੁੰਦਾ ਹੈ ਪਾਚਨ ਤੰਤਰ
ਨਾਰੀਅਲ ਦੇ ਤੇਲ ਵਿੱਚ ਪਕਾਏ ਗਏ ਭੋਜਨ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਨਾਰੀਅਲ ਦੇ ਤੇਲ ਨਾਲ ਬਣਿਆ ਭੋਜਨ ਜਲਦੀ ਹਜ਼ਮ ਹੋ ਜਾਂਦਾ ਹੈ। ਇਸ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਪੋਸ਼ਕ ਤੱਤ ਮਿਲਦੇ ਹਨ, ਜੋ ਸਰੀਰ ਲਈ ਫ਼ਾਇਦੇਮੰਦ ਹੁੰਦੇ ਹਨ।
ਕੰਟਰੋਲ 'ਚ ਰਹਿੰਦਾ ਹੈ ਥਾਇਰਾਇਡ
ਨਾਰੀਅਲ ਦੇ ਤੇਲ ਵਿੱਚ ਬਣੇ ਭੋਜਨ ਦਾ ਸੇਵਨ ਕਰਨ ਨਾਲ ਥਾਇਰਾਇਡ ਨੂੰ ਕੰਟਰੋਲ ਵਿੱਚ ਰੱਖਿਆ ਜਾ ਸਕਦਾ ਹੈ। ਜੇਕਰ ਤੁਹਾਨੂੰ ਥਾਇਰਾਇਡ ਹੈ ਤਾਂ ਨਾਰੀਅਲ ਦੇ ਤੇਲ 'ਚ ਤਿਆਰ ਭੋਜਨ ਹੀ ਖਾਓ। ਇਹ ਤੁਹਾਡੇ ਥਾਇਰਾਇਡ ਨੂੰ ਕੰਟਰੋਲ ਵਿੱਚ ਰੱਖਣ ਵਿੱਚ ਤੁਹਾਡੀ ਮਦਦ ਕਰੇਗਾ।