ਸਰਦੀਆਂ ''ਚ ਜ਼ਰੂਰ ਖਾਓ ਮੱਕੀ ਦੀ ਰੋਟੀ, ਦਿਲ ਦੀਆਂ ਬੀਮਾਰੀਆਂ ਸਮੇਤ ਕਈ ਰੋਗਾਂ ਤੋਂ ਮਿਲੇਗੀ ਨਿਜ਼ਾਤ

Saturday, Dec 05, 2020 - 05:49 PM (IST)

ਜਲੰਧਰ: ਸਰਦੀਆਂ 'ਚ ਮੱਕੀ ਦੀ ਵਰਤੋਂ ਕਰਨੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ, ਚਾਹੇ ਇਸ ਨੂੰ ਦਾਣੇ ਦੇ ਰੂਪ 'ਚ ਖਾਓ ਜਾਂ ਰੋਟੀ ਬਣਾ ਕੇ ਖਾਓ। ਇਸ 'ਚ ਵਿਟਾਮਿਨ-ਏ, ਬੀ, ਈ ਅਤੇ ਕਈ ਤਰ੍ਹਾਂ ਦੇ ਮਿਨਰਲਜ਼ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ 'ਚ ਹੁੰਦੇ ਹਨ। ਇਹ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਆਪਣੀ ਖ਼ੁਰਾਕ 'ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਦੇ ਬਾਰੇ 'ਚ...

ਇਹ ਵੀ ਪੜ੍ਹੋ:ਸਰਦੀਆਂ 'ਚ ਜ਼ਰੂਰ ਬਣਾ ਕੇ ਖਾਓ ਅਲਸੀ ਦੀਆਂ ਪਿੰਨੀਆਂ, ਜਾਣੋ ਵਿਧੀ

PunjabKesari
-ਮੱਕੀ ਦੀ ਵਰਤੋਂ ਕਰਨੀ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ 'ਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ 'ਚ ਮਿਲਦਾ ਹੈ, ਜੋ ਫੇਫੜਿਆਂ ਦੇ ਕੈਂਸਰ, ਲੀਵਰ ਅਤੇ ਛਾਤੀ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ। ਇਹ ਕੈਲੇਸਟਰੋਲ ਨੂੰ ਘੱਟ ਕਰਕੇ ਕਾਰਡਿਉਵਰਸਕੁਲਰ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਇਸ ਤੋਂ ਇਲਾਵਾ ਇਹ ਹਾਈ ਬੀ.ਪੀ. ਦੀ ਸਮੱਸਿਆ ਨੂੰ ਵੀ ਘੱਟ ਕਰ ਕੇ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਕਰਦਾ ਹੈ। ਇਸ ਨੂੰ ਲਗਾਤਾਰ ਖਾਣ ਨਾਲ ਸਰੀਰ 'ਚੋਂ ਮਾੜੇ ਕੈਲੇਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।

PunjabKesari

ਇਹ ਵੀ ਪੜ੍ਹੋ:Health Tips: ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
-ਮੱਕੀ ਦੀ ਛੱਲੀ ਨੂੰ ਭੁੰਨ ਕੇ ਉਸ ਦੀ ਰਾਖ ਨੂੰ ਪੀਸ ਲਓ ਫਿਰ ਇਸ 'ਚ ਸਵਾਦ ਮੁਤਾਬਕ ਨਮਕ ਪਾ ਕੇ ਦਿਨ 'ਚ 4 ਵਾਰ 1 ਚਮਚਾ ਇਸ ਦੀ ਵਰਤੋਂ ਕਰੋ। ਇਸ ਨਾਲ ਖਾਂਸੀ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ। ਮੱਕੀ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ 'ਚ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ 'ਚ ਮੌਜੂਦ ਜ਼ਿੰਕ ਅਤੇ ਫ਼ਾਸਫ਼ੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।


Aarti dhillon

Content Editor

Related News