ਲੀਵਰ ਨੂੰ ਸਿਹਤਮੰਦ ਤੇ ਬਲੱਡ ਪ੍ਰੈਸ਼ਰ ਕੰਟਰੋਲ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਖਾਓ ਮੂਲੀ, ਹੋਣਗੇ ਕਈ ਫ਼ਾਇਦੇ

Monday, Mar 25, 2024 - 03:37 PM (IST)

ਲੀਵਰ ਨੂੰ ਸਿਹਤਮੰਦ ਤੇ ਬਲੱਡ ਪ੍ਰੈਸ਼ਰ ਕੰਟਰੋਲ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਖਾਓ ਮੂਲੀ, ਹੋਣਗੇ ਕਈ ਫ਼ਾਇਦੇ

ਜਲੰਧਰ (ਬਿਊਰੋ) - ਸਿਹਤਮੰਦ ਰਹਿਣ ਲਈ ਸਹੀ ਖਾਣਾ-ਪੀਣਾ ਬਹੁਤ ਜ਼ਰੂਰੀ ਹੈ। ਇਸ ਲਈ ਆਪਣੀ ਖੁਰਾਕ 'ਚ ਹਰੀਆਂ ਸਬਜ਼ੀਆਂ, ਅਨਾਜ, ਫਲ ਸਮੇਤ ਕਈ ਚੀਜ਼ਾਂ ਨੂੰ ਸ਼ਾਮਲ ਕਰੋ, ਜਿਸ ਨਾਲ ਗੰਭੀਰ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਮੂਲੀ ਖਾਣ ਨਾਲ ਵੀ ਸਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ। ਮੂਲੀ 'ਚ ਪ੍ਰੋਟੀਨ, ਵਿਟਾਮਿਨ-ਏ, ਆਈਰਨ, ਕੈਲਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਸ ਨੂੰ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ। ਮੂਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ੂਗਰ, ਬਲੱਡ ਪ੍ਰੈਸ਼ਰ, ਢਿੱਡ ਦੀਆਂ ਬੀਮਾਰੀਆਂ ਤੇ ਪਾਚਨ ਸਬੰਧੀ ਕਈ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਮੂਲੀ ਖਾਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ...

ਰੋਜ਼ਾਨਾ ਮੂਲੀ ਖਾਣ ਨਾਲ ਸਰੀਰ ਨੂੰ ਹੋਣਗੇ ਫ਼ਾਇਦੇ

ਬਾਡੀ ਨੂੰ ਕਰੇ ਡਿਟਾਕਸੀਫਾਈ
ਮੂਲੀ 'ਚ ਮੌਜੂਦ ਕਈ ਪੌਸ਼ਕ ਤੱਤਾਂ ਕਾਰਨ ਇਸ ਨੂੰ ਕੁਦਰਤੀ ਕਲੀਂਜਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਸੇਵਨ ਕਰਨ ਜਾਂ ਇਸ ਦਾ ਰਸ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ, ਜਿਸ ਨਾਲ ਸਰੀਰ 'ਚ ਮੌਜੂਦ ਜ਼ਹਿਰੀਲੇ ਪਦਾਰਥ ਸੌਖੇ ਤਰੀਕੇ ਨਾਲ ਬਾਹਰ ਨਿਕਲ ਜਾਂਦੇ ਹਨ।

ਢਿੱਡ ਦੀਆਂ ਸਮੱਸਿਆਵਾਂ ਕਰੇ ਦੂਰ
ਢਿੱਡ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਰੋਜ਼ਾਨਾ ਮੂਲੀ ਦਾ ਸੇਵਨ ਕਰੋ। ਮੂਲੀ ਦੇ ਰਸ 'ਚ ਅਦਰਕ ਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਵੀ ਸਰੀਰ ਨੂੰ ਫ਼ਾਇਦਾ ਹੁੰਦਾ ਹੈ। ਇਸ ਨਾਲ ਤੁਹਾਨੂੰ ਢਿੱਡ ਨਾਲ ਜੁੜੀਆਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲੇਗਾ। 

ਮਜ਼ਬੂਤ ਪਾਚਨ ਤੰਤਰ
ਕੱਚੀ ਮੂਲੀ ਨੂੰ ਖਾਣ ਨਾਲ ਜਾਂ ਇਸ ਦੇ ਰਸ 'ਚ ਲੂਣ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਢਿੱਡ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ। ਮੂਲੀ 'ਤੇ ਸੇਂਧਾ ਲੂਣ ਲਗਾ ਕੇ ਖਾਣ ਨਾਲ ਢਿੱਡ 'ਚ ਹੋਣ ਵਾਲੀ ਗੈਸ ਦੀ ਸਮੱਸਿਆ ਠੀਕ ਹੋ ਜਾਂਦੀ ਹੈ। ਇਸ ਨਾਲ ਢਿੱਡ ਦਾ ਭਾਰੀਪਨ ਵੀ ਠੀਕ ਹੁੰਦਾ ਹੈ।

ਦਿਲ ਨੂੰ ਸਿਹਤਮੰਦ ਰੱਖਦੀ ਹੈ 
ਬਦਲਦੀ ਜੀਵਨਸ਼ੈਲੀ ਅਤੇ ਗਲਤ ਖਾਣ-ਪੀਣ ਕਾਰਨ ਤੁਸੀਂ ਦਿਲ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਮੂਲੀ ਨੂੰ ਸ਼ਾਮਲ ਕਰ ਸਕਦੇ ਹੋ। ਪੌਸ਼ਟਿਕ ਤੱਤਾਂ ਨਾਲ ਭਰਪੂਰ ਮੂਲੀ ਖਾਣ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲ ਸਕਦੀ ਹੈ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਦਾ ਖ਼ਤਰਾ ਵੀ ਘਟ ਹੁੰਦਾ ਹੈ।

ਲੀਵਰ ਲਈ ਫ਼ਾਇਦੇਮੰਦ
ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਤੁਹਾਨੂੰ ਨਿਯਮਿਤ ਰੂਪ ਨਾਲ ਮੂਲੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਪੀਲੀਆ ਰੋਗ
ਮੂਲੀ ਪੀਲੀਆ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਜਿਨ੍ਹਾਂ ਲੋਕਾਂ ਨੂੰ ਪੀਲੀਆ ਹੋ ਚੁੱਕਾ ਹੈ ਜਾਂ ਜਿਹੜੇ ਇਸ ਤੋਂ ਰਿਕਵਰ ਕਰ ਰਹੇ ਹਨ, ਉਨ੍ਹਾਂ ਨੂੰ ਮੂਲੀ ਨਮਕ ਨਾਲ ਖਾਣੀ ਚਾਹੀਦੀ ਹੈ। ਇਸ ਨਾਲ ਪੀਲੀਆ ਜਲਦੀ ਠੀਕ ਹੋ ਜਾਂਦਾ ਹੈ।

ਬਵਾਸੀਰ ਦਾ ਇਲਾਜ
ਘੁਲਣਸ਼ੀਲ ਫਾਈਬਰ ਹੋਣ ਕਾਰਨ ਇਸ ਨਾਲ ਬਵਾਸੀਰ ਦੀ ਸਮੱਸਿਆ ਵੀ ਕੁਝ ਹੀ ਮਹੀਨਿਆਂ 'ਚ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮੂਲੀ ਠੰਡਕ ਦੇਣ ਦਾ ਕੰਮ ਵੀ ਕਰਦੀ ਹੈ, ਜਿਸ ਨਾਲ ਬਵਾਸੀਰ 'ਚ ਜਲਨ ਤੋਂ ਰਾਹਤ ਮਿਲਦੀ ਹੈ।

ਬਲੱਡ ਪ੍ਰੈਸ਼ਰ ਕਰੇ ਕੰਟਰੋਲ
ਮੂਲੀ 'ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣ 'ਚ ਤੁਹਾਡੀ ਮਦਦ ਕਰਦੇ ਹਨ।

ਇਮਿਊਨ ਸਿਸਟਮ ਨੂੰ ਮਜ਼ਬੂਤ
ਮੂਲੀ 'ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਮੂਲੀ ਦਾ ਰੋਜ਼ਾਨਾ ਸੇਵਨ ਕਰਨ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਸੀਂ ਰੋਜ਼ਾਨਾ ਸੀਮਿਤ ਮਾਤਰਾ 'ਚ ਮੂਲੀ ਖਾਂਦੇ ਹੋ, ਤਾਂ ਸਰਦੀ ਅਤੇ ਖੰਘ ਦੀ ਸਮੱਸਿਆਂ ਤੋਂ ਰਾਹਤ ਪਾ ਸਕਦੇ ਹੋ।

ਗਠੀਆ
ਮੂਲੀ ਦੇ ਇਕ ਕੱਪ ਰਸ 'ਚ 15-20 ਬੂੰਦਾਂ ਅਦਰਕ ਦੇ ਰਸ ਦੀਆਂ ਪਾ ਕੇ ਇਕ ਹਫ਼ਤਾ ਸਵੇਰੇ-ਸ਼ਾਮ 2 ਵਾਰ ਪੀਣ ਨਾਲ ਗਠੀਆ ਠੀਕ ਹੋ ਜਾਂਦਾ ਹੈ। ਇਕ ਹਫ਼ਤਾ ਰੋਜ਼ਾਨਾ ਮੂਲੀ ਦੇ ਬੀਜ ਪੀਸ ਕੇ ਤਿਲਾਂ ਦੇ ਤੇਲ 'ਚ ਭੁੰਨ ਲੈਣੇ ਚਾਹੀਦੇ ਹਨ। ਗਠੀਆ ਤੋਂ ਪ੍ਰਭਾਵਿਤ ਅੰਗਾਂ 'ਤੇ ਇਸ ਦਾ ਲੇਪ ਕਰਕੇ ਪੱਟੀ ਬੰਨ੍ਹਣ ਨਾਲ ਬਹੁਤ ਫ਼ਾਇਦਾ ਮਿਲਦਾ ਹੈ।

ਚਿਹਰੇ ਦੇ ਦਾਗ-ਛਾਈਆਂ
ਭੋਜਨ 'ਚ ਪੋਟਾਸ਼ੀਅਮ ਦੀ ਕਮੀ ਹੋਣ ਨਾਲ ਚਿਹਰੇ 'ਤੇ ਦਾਗ ਪੈ ਜਾਂਦੇ ਹਨ ਤੇ ਛਾਈਆਂ ਬਣ ਜਾਂਦੀਆਂ ਹਨ। ਇਕ ਹਫ਼ਤਾ ਰੋਜ਼ਾਨਾ 1 ਕੱਪ ਮੂਲੀ ਤੇ ਉਸ ਦੇ ਪੱਤਿਆਂ ਦਾ ਰਸ ਪੀਣ ਨਾਲ ਚਿਹਰੇ ਦੇ ਦਾਗ ਤੇ ਛਾਈਆਂ ਦੂਰ ਹੋ ਜਾਂਦੀਆਂ ਹਨ ਤੇ ਚਿਹਰਾ ਨਿਖ਼ਰ ਜਾਂਦਾ ਹੈ।

ਵਾਲ ਝੜਨਾ
ਫਾਸਫੋਰਸ ਦੀ ਕਮੀ ਹੋਣ ਨਾਲ ਵਾਲ ਝੜਨ ਲੱਗਦੇ ਹਨ। ਬਿਨਾਂ ਛਿੱਲੇ ਮੂਲੀ ਤੇ ਉਸ ਦੇ ਨਰਮ ਪੱਤਿਆਂ ਨੂੰ ਖਾਂਦੇ ਰਹਿਣ ਨਾਲ ਵਾਲ ਝੜਨੇ ਬੰਦ ਹੋ ਜਾਂਦੇ ਹਨ।


author

rajwinder kaur

Content Editor

Related News