ਸਰਦੀ ਦੇ ਮੌਸਮ ''ਚ ਜ਼ਰੂਰ ਖਾਓ ਪਾਲਕ, ਕਈ ਗੰਭੀਰ ਬੀਮਾਰੀਆਂ ਤੋਂ ਮਿਲੇਗਾ ਛੁਟਕਾਰਾ

11/19/2020 12:42:00 PM

ਜਲੰਧਰ: ਸਰਦੀਆਂ ਦੇ ਮੌਮਸ 'ਚ ਹਰੇ ਪੱਤੇਦਾਰ ਸਬਜ਼ੀਆਂ ਸਭ ਤੋਂ ਜ਼ਿਆਦਾ ਵਿਕਦੀਆਂ ਹਨ। ਇਨ੍ਹਾਂ 'ਚੋਂ ਪਾਲਕ ਸਭ ਤੋਂ ਜ਼ਿਆਦਾ ਖਾਧੀ ਜਾਂਦੀ ਹੈ। ਪਾਲਕ ਦੀ ਸਬਜ਼ੀ, ਸੂਪ, ਪਰਾਂਠੇ, ਪਕੌੜੇ ਬਣਾਏ ਜਾ ਸਕਦੇ ਹਨ। ਪਾਲਕ 'ਚ ਵਿਟਾਮਿਨਸ, ਮਿਨਰਲਸ, ਐਂਟੀ-ਆਕਸੀਡੈਂਟਸ ਗੁਣ ਹੁੰਦੇ ਹਨ। ਅਜਿਹੇ 'ਚ ਇਨ੍ਹਾਂ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਬਲੱਡ ਪ੍ਰੈੱਸ਼ਰ ਅਤੇ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ। ਆਓ ਜਾਣਦੇ ਹਾਂ ਪਾਲਕ ਦੀ ਵਰਤੋਂ ਕਰਨ ਦੇ ਅਨਗਿਣਤ ਫ਼ਾਇਦਿਆਂ ਦੇ ਬਾਰੇ 'ਚ...

PunjabKesari
ਕੈਂਸਰ ਤੋਂ ਬਚਾਏ
ਇਸ 'ਚ ਐਂਟੀ-ਆਕਸੀਡੈਂਟਸ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ 'ਚ ਇਹ ਸਰੀਰ 'ਚ ਕੈਂਸਰ ਦੀਆਂ ਕੋਸ਼ਿਸ਼ਕਾਵਾਂ ਨੂੰ ਵਧਣ ਤੋਂ ਰੋਕਦਾ ਹੈ। ਇਸ ਤਰ੍ਹਾਂ ਬ੍ਰੈਸਟ ਕੈਂਸਰ, ਪ੍ਰੋਸਟੇਟ ਕੈਂਸਰ ਦੇ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। 

PunjabKesari
ਦਿਲ ਨੂੰ ਰੱਖੇ ਸਿਹਤਮੰਦ
ਬਲੱਡ ਪ੍ਰੈੱਸ਼ਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਪਾਲਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ 'ਚ ਕੈਲਸ਼ੀਅਮ, ਵਿਟਾਮਿਨ, ਆਇਰਨ, ਐਂਟੀ-ਆਕਸੀਡੈਂਟ ਗੁਣ ਹੋਣ ਕਰਕੇ ਕੈਲੋਸਟ੍ਰਾਲ ਘੱਟ ਹੁੰਦਾ ਹੈ। ਅਜਿਹੇ 'ਚ ਬਲੱਡ ਪ੍ਰੈੱਸ਼ਰ ਕੰਟਰੋਲ ਹੁੰਦਾ ਹੈ। ਇਸ ਕਰਕੇ ਹਾਰਟ ਅਟੈਕ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਦੇ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। 
ਦਿਮਾਗ ਕਰੇ ਤੇਜ਼
ਇਸ 'ਚ ਵਿਟਾਮਿਨ-ਈ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਦਿਮਾਗ ਦੀਆਂ ਕੋਸ਼ਿਕਾਵਾਂ ਨੂੰ ਪੋਸ਼ਣ ਮਿਲਦਾ ਹੈ। ਦਿਮਾਗ ਦੀ ਸਹੀ ਤਾਰੀਕੇ ਨਾਲ ਕੰਮ ਕਰਨ ਦੇ ਨਾਲ ਅਲਜ਼ਾਈਮਰ ਅਤੇ ਮਾਨਸਿਕ ਕਮਜ਼ੋਰੀ ਘੱਟ ਹੋਣ 'ਚ ਮਦਦ ਮਿਲਦੀ ਹੈ। 

PunjabKesari
ਭਾਰ ਘਟਾਏ
ਮੋਟਾਪਾ ਬੀਮਾਰੀਆਂ ਨੂੰ ਸੱਦਾ ਦੇਣ ਦਾ ਕੰਮ ਕਰਦਾ ਹੈ। ਅਜਿਹੇ 'ਚ ਤੁਹਾਡੇ ਭਾਰ ਨੂੰ ਘੱਟ ਕਰਨ ਦੇ ਲਈ ਪਾਲਕ ਦੀ ਵਰਤੋਂ ਕਰਨੀ ਬੈਸਟ ਆਪਸ਼ਨ ਹੈ। ਇਸ 'ਚ ਮੌਜੂਦ ਫਾਈਬਰ ਢਿੱਡ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਇਸ ਤਰ੍ਹਾਂ ਭਾਰ ਕੰਟਰੋਲ 'ਚ ਰਹਿੰਦਾ ਹੈ। ਜੋ ਲੋਕ ਤੇਜ਼ੀ ਨਾਲ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਲਕ ਦਾ ਜੂਸ ਅਤੇ ਸੂਪ ਬਣਾ ਕੇ ਪੀਣਾ ਚਾਹੀਦਾ।  

PunjabKesari
ਹੱਡੀਆਂ ਨੂੰ ਕਰੇ ਮਜ਼ਬੂਤ
ਕੈਲਸ਼ੀਅਮ ਦਾ ਉਚਿਤ ਸਰੋਤ ਹੋਣ ਕਰਕੇ ਇਸ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ 'ਚ ਮਜ਼ਬੂਤੀ ਆਉਂਦੀ ਹੈ। ਅਜਿਹੇ 'ਚ ਬੱਚਿਆਂ ਨੂੰ ਚੰਗੀ ਗਰੋਥ ਲਈ ਉਨ੍ਹਾਂ ਨੂੰ ਪਾਲਕ ਜ਼ਰੂਰ ਖਵਾਓ। 
ਅੱਖਾਂ ਦੀ ਰੋਸ਼ਨੀ ਵਧਾਏ
ਪਾਲਕ 'ਚ ਵਿਟਾਮਿਨ ਏ, ਈ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ ਗੁਣ ਹੋਣ ਨਾਲ ਅੱਖਾਂ ਦੀ ਰੋਸ਼ਨੀ ਵੱਧਣ 'ਚ ਮਦਦ ਮਿਲਦੀ ਹੈ।


Aarti dhillon

Content Editor

Related News