Health Tips: ਸਰੀਰ ਨੂੰ ਸਿਹਤਮੰਦ ਬਣਾਈ ਰੱਖਣ ਲਈ ਹਮੇਸ਼ਾ ਖਾਓ ਹਰੇ ਫ਼ਲ, ਕਈ ਬੀਮਾਰੀਆਂ ਤੋਂ ਮਿਲੇਗਾ ਛੁਟਕਾਰਾ
Thursday, Jul 27, 2023 - 06:32 PM (IST)
ਜਲੰਧਰ - ਹਰੇ ਫਲਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਮੰਨਿਆ ਜਾਂਦਾ ਹੈ ਕਿ ਹਰੇ ਫਲ ਜਾਂ ਸਬਜ਼ੀਆਂ ਵਿੱਚ ਕਲੋਰੋਫਿਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਹਰੇ ਫਲਾਂ ਦਾ ਸੇਵਨ ਕਰਨ ਨਾਲ ਕੋਲੈਸਟਰੋਲ ਦਾ ਲੈਵਲ ਕੰਟਰੋਲ ਵਿੱਚ ਰਹਿੰਦਾ ਹੈ ਅਤੇ ਥਾਇਰਾਇਡ ਸੰਬੰਧੀ ਹੋਣ ਵਾਲੀਆਂ ਬੀਮਾਰੀਆਂ ਦੀ ਸੰਭਾਵਨਾ ਘੱਟ ਜਾਂਦੀ ਹੈ। ਇਸ ਤੋਂ ਇਲਾਵਾ ਸਰੀਰ ਦੀ ਇਮਿਊਨਿਟੀ ਵਧਾਉਣ ਲਈ ਵੀ ਹਰੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਹਰੀ ਸਬਜ਼ੀਆਂ ਅਤੇ ਫ਼ਲ ਖਾਣ ਵਾਲੇ ਲੋਕ ਬਹੁਤ ਤੰਦਰੁਸਤ ਅਤੇ ਸਿਹਤਮੰਦ ਰਹਿੰਦੇ ਹਨ। ਹਰੇ ਫਲ ਖਾਣ ਵਾਲੇ ਲੋਕਾਂ ਨੂੰ ਦਿਲ ਦੀ ਬੀਮਾਰਿਆਂ ਹੋਣ ਦੀ ਸੰਭਾਵਨਾ ਵੀ ਘੱਟ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੇ ਹਰੇ ਫਲ ਖਾਣ ਨਾਲ ਸਰੀਰ ਨੂੰ ਫ਼ਾਇਦੇ ਹੁੰਦੇ ਹਨ...
ਕੀਵੀ
ਕੀਵੀ ਫਲ ਵਿਚ ਵਿਟਾਮਿਨ-ਈ, ਸੀ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਵਿੱਚ ਐਂਟੀਔਕਸੀਡੈਂਟ, ਐਂਟੀ-ਇੰਫਲੇਮੇਟਰੀ ਅਤੇ ਹਾਈਪਰਟੇਸਿੰਵ ਗੁਣ ਪਾਏ ਜਾਂਦੇ ਹਨ। ਕੀਵੀ ਵਿੱਚ ਫਲੋਟ ਹੁੰਦਾ ਹੈ। ਗਰਭਵਤੀ ਔਰਤਾਂ ਸਣੇ ਸ਼ੂਗਰ ਦੇ ਮਰੀਜ਼ ਵੀ ਇਸ ਦਾ ਸੇਵਨ ਕਰ ਸਕਦੇ ਹਨ। ਪਲੇਟਲੈਸ ਸੈੱਲ ਵਧਾਉਣ ਲਈ ਡਾਕਟਰ ਕੀਵੀ ਦਾ ਸੇਵਨ ਕਰਨ ਦੀ ਸਲਾਹ ਦਿੰਦੇ ਹਨ।
ਹਰਾ ਸੇਬ
ਹਰੇ ਸੇਬ ਵਿੱਚ ਆਇਰਨ, ਕੈਲਸ਼ੀਅਮ, ਵਿਟਾਮਿਨ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਹਰੇ ਸੇਬ ਵਿੱਚ ਮੌਜੂਦ ਕਿਊਰਸੇਟਿਨ ਤੱਤ ਨਾਲ ਮੈਂਟਲ ਹੈਲਥ ਨੂੰ ਵਧੀਆ ਬਣਾਉਣ ਵਿੱਚ ਮਦਦ ਮਿਲਦੀ ਹੈ। ਜਿਨ੍ਹਾਂ ਲੋਕਾਂ ਦੀ ਹੱਡੀਆਂ ਕਮਜ਼ੋਰ ਹਨ, ਉਨ੍ਹਾਂ ਨੂੰ ਹਰੇ ਸੇਬ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿੱਚ ਬਹੁਤ ਸਾਰਾ ਫਾਈਬਰ ਹੁੰਦਾ ਹੈ, ਜਿਸ ਦਾ ਸੇਵਨ ਕਰਨ ਨਾਲ ਵਜ਼ਨ ਘੱਟ ਕਰਨ ਵਿੱਚ ਮਦਦ ਮਿਲਦੀ ਹੈ।
ਅਮਰੂਦ
ਅਮਰੂਦ ਵਿੱਚ ਮੈਗਨੀਸ਼ੀਅਮ, ਵਿਟਾਮਿਨ-ਏ, ਸੀ, ਫੋਲੇਟ, ਕੋਪਰ ਅਤੇ ਜਿੰਕ ਵਰਗੇ ਪੋਸ਼ਕ ਤੱਤ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਤਣਾਅ ਘੱਟਦਾ ਹੈ। ਅਮਰੂਦ ਵਿਚ ਫਾਈਬਰ ਦੀ ਵਧੇਰੇ ਮਾਤਰਾ ਹੁੰਦੀ ਹੈ। ਭਾਰ ਘੱਟ ਕਰਨ ਲਈ ਅਮਰੂਦ ਦਾ ਸੇਵਨ ਕਰਨਾ ਚਾਹੀਦਾ ਹੈ। ਬਲੱਡ ਸ਼ੂਗਰ ਦਾ ਲੇਵਲ ਕੰਟਰੋਲ ਕਰਨ ਲਈ ਅਮਰੂਦ ਦਾ ਸੇਵਨ ਫ਼ਾਇਦੇਮੰਦ ਮੰਨਿਆ ਜਾਂਦਾ ਹੈ।
ਆਂਵਲਾ
ਆਂਵਲੇ ਵਿਚ ਵਿਟਾਮਿਨ-ਸੀ, ਵਿਟਾਮਿਨ-ਬੀ ਕੰਪਲੈਕਸ, ਪੋਟਾਸੀਅਮ, ਕੈਲਸ਼ੀਅਮ, ਮੈਗਨੀਸ਼ਮ, ਆਇਰਨ, ਕਾਰਬੋਹਾਈਡਰੇਟ, ਫਾਈਬਰ ਅਤੇ ਡਾਇਯੂਰੇਟਿਕ ਐਸਿਡ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਆਵਲੇ ਵਿੱਚ ਕਰੋਮੀਅਮ ਨਾਮ ਦਾ ਤੱਤ ਪਾਇਆ ਜਾਂਦਾ ਹੈ, ਜਿਸ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ। ਆਂਵਲੇ ਦਾ ਸੇਵਨ ਕਰਨ ਨਾਲ ਡਾਇਜੈਸਟਿਵ ਵਧੀਆ ਹੁੰਦਾ ਹੈ। ਸ਼ੰਕਰਮਨ ਨਾਲ ਲੜਨ ਦੇ ਲਈ ਆਂਵਲੇ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ।
ਅੰਗੂਰ
ਅੰਗੂਰ ਵਿਚ ਵਿਟਾਮਿਨ-ਏ, ਵਿਟਾਮਿਨ-ਸੀ, ਵਿਟਾਮਿਨ-ਬੀ, ਪੋਟਾਸ਼ੀਅਮ, ਕੈਲਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ। ਅੰਗੂਰ ਵਿੱਚ ਫਲੇਵੋਨਾਇਡ, ਐਂਟੀ ਆਕਸੀਡੈਂਟ ਵੀ ਪਾਏ ਜਾਂਦੇ ਹਨ। ਅੰਗੂਰ ਦਾ ਸੇਵਨ ਕਰਨ ਨਾਲ ਕੋਲੈਸਟਰੋਲ ਦਾ ਲੈਵਲ ਕੰਟਰੋਲ ਵਿਚ ਰਹਿੰਦਾ ਹੈ ਅਤੇ ਥਕਾਵਟ ਨਹੀਂ ਹੁੰਦੀ। ਇਸ ਨਾਲ ਹਾਈ ਬੀ.ਪੀ. ਅਤੇ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
ਨਾਸ਼ਪਤੀ
ਨਾਸ਼ਪਾਤੀ ਵਿਚ ਫਾਈਬਰ, ਪੋਸ਼ਕ ਤੱਤ, ਕੈਲਸ਼ੀਅਲ ਅਤੇ ਮਿਨਰਲਸ ਬਹੁਤ ਜ਼ਿਆਦਾ ਮਾਤਰਾ ਵਿਚ ਪਾਏ ਜਾਂਦੇ ਹਨ, ਜੋ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਇਸ ਵਿਚ ਕੈਲਸ਼ੀਅਲ ਪਾਇਆ ਜਾਂਦਾ ਹੈ। ਨਾਸ਼ਪਾਤੀ ਖਾਣ ਨਾਲ ਤੁਹਾਡੀਆਂ ਹੱਡੀਆਂ ਨੂੰ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਮਿਲਦਾ ਹੈ। ਇਸ ਨਾਲ ਕੋਲੈਸਟਰੋਲ ਘੱਟ ਕਰਨ ਵਿਚ ਮਦਦ ਮਿਲਦੀ ਹੈ। ਸਰੀਰ ਨੂੰ ਐਨਰਜੀ ਮਿਲਦੀ ਹੈ।