Health Tips: ਗਰਮੀਆਂ ਦੇ ਮੌਸਮ ''ਚ ਹੀਟ ਸਟ੍ਰੋਕ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਖਾਓ ''ਗੂੰਦ ਕਤੀਰੇ'' ਸਣੇ ਇਹ ਚੀਜ਼ਾਂ

Friday, Apr 05, 2024 - 05:20 PM (IST)

Health Tips: ਗਰਮੀਆਂ ਦੇ ਮੌਸਮ ''ਚ ਹੀਟ ਸਟ੍ਰੋਕ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਖਾਓ ''ਗੂੰਦ ਕਤੀਰੇ'' ਸਣੇ ਇਹ ਚੀਜ਼ਾਂ

ਨਵੀਂ ਦਿੱਲੀ (ਬਿਊਰੋ) : ਗਰਮੀਆਂ ਦੇ ਮੌਸਮ 'ਚ ਕੜਾਕੇ ਦੀ ਧੁੱਪ ਪੈਂਦੀ ਹੈ, ਜਿਸ ਨਾਲ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ। ਗਰਮੀ ’ਚ ਜਿਵੇਂ-ਜਿਵੇਂ ਤੇਜ਼ ਧੁੱਪ ਅਤੇ ਗਰਮ ਹਵਾਵਾਂ ਚਲਦੀਆਂ ਹਨ, ਉਸੇ ਤਰ੍ਹਾਂ ਸਾਡਾ ਮਨ ਠੰਡੀਆਂ ਚੀਜ਼ਾਂ ਖਾਣ ਨੂੰ ਕਰਦਾ ਹੈ। ਬਦਲ ਰਹੇ ਮੌਸਮ ਦੇ ਹਿਸਾਬ ਨਾਲ ਸਬਜ਼ੀਆਂ ਖਾਣ ’ਤੇ ਸਿਹਤ ਚੰਗੀ ਅਤੇ ਤੰਦਰੁਸਤ ਰਹਿੰਦੀ ਹੈ। ਸਰਦੀਆਂ 'ਚ ਗਰਮ ਅਤੇ ਗਰਮੀਆਂ 'ਚ ਠੰਡੀ ਤਾਸੀਰ ਵਾਲੀਆਂ ਚੀਜ਼ਾਂ ਖਾਣੀਆਂ ਚੰਗੀਆਂ ਲੱਗਦੀਆਂ ਹਨ। ਪ੍ਰੋਟੀਨ ਅਤੇ ਕਾਰਬੋਹਾਈਡ੍ਰੇਟ ਨਾਲ ਭਰਪੂਰ ਸਬਜ਼ੀਆਂ ਸੁਆਦ ਤਾਂ ਬਣਦੀਆਂ ਹਨ ਪਰ ਇਹ ਗਰਮ ਹੁੰਦੀਆਂ ਹਨ, ਜੋ ਸਿਹਤ ਨੂੰ ਖ਼ਰਾਬ ਕਰਦੀਆਂ ਹਨ। ਸਰੀਰ ਨੂੰ ਠੰਡਾ ਰੱਖਣ ਲਈ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ, ਦੇ ਬਾਰੇ ਆਓ ਜਾਣਦੇ ਹਾਂ... 

ਬੇਲ ਦਾ ਸ਼ਰਬਤ
ਆਯੁਰਵੇਦ ਅਨੁਸਾਰ ਗਰਮੀਆਂ ਵਿੱਚ ਬੇਲ ਦਾ ਰਸ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਬੇਲ ਵਿੱਚ ਵਿਟਾਮਿਨ ਸੀ ਅਤੇ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਬੇਲ ਦਾ ਸ਼ਰਬਤ ਪੀਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਬੇਲ ਦਾ ਸ਼ਰਬਤ ਗਰਮੀ ਅਤੇ ਖੁਸ਼ਕੀ ਤੋਂ ਬਚਾਉਂਦਾ ਹੈ ਅਤੇ ਪਾਚਨ ਤੰਤਰ ਨੂੰ ਸਿਹਤਮੰਦ ਰੱਖਦਾ ਹੈ। ਜੇਕਰ ਤੁਸੀਂ ਗਰਮੀਆਂ 'ਚ ਹੋਣ ਵਾਲੀਆਂ ਸਰੀਰਕ ਸਮੱਸਿਆਵਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਖਾਣਾ ਖਾਣ ਤੋਂ ਪਹਿਲਾਂ ਰੋਜ਼ਾਨਾ ਦੋ ਵਾਰ ਬੇਲ ਦੇ ਜੂਸ ਦਾ ਸੇਵਨ ਕਰੋ।

PunjabKesari

ਘੀਆ ਕੱਦੂ 
ਘੀਆ ਕੱਦੂ ਜ਼ਿਆਦਾਤਰ ਲੋਕਾਂ ਨੂੰ ਕਾਫ਼ੀ ਪਸੰਦ ਹੈ। ਇਸ 'ਚ ਬਹੁਤ ਸਾਰਾ ਪਾਣੀ ਹੁੰਦਾ ਹੈ ਤੇ ਇਹ ਖਾਣ 'ਚ ਮਿੱਠਾ ਹੁੰਦਾ ਹੈ। ਇਸ ਨੂੰ ਖਾਣ ਨਾਲ ਗਰਮੀ ਦੂਰ ਹੁੰਦੀ ਹੈ ਤੇ ਇਹ ਢਿੱਡ ਦੇ ਸਾਰੇ ਰੋਗ ਜਿਵੇਂ ਐਸੀਡਿਟੀ ਤੇ ਬਦਹਜ਼ਮੀ ਨੂੰ ਦੂਰ ਕਰਦਾ ਹੈ। ਇਸ 'ਚ ਸੋਡੀਅਮ ਹੁੰਦਾ ਹੈ।

ਸੇਬ ਦਾ ਸਿਰਕਾ
ਜੇਕਰ ਗਰਮੀਆਂ 'ਚ ਲੂ ਲੱਗ ਜਾਵੇ ਤਾਂ ਸਰੀਰ 'ਚ ਮਿਨਰਲਸ ਅਤੇ ਇਲੈਕਟ੍ਰੋਲਾਈਟਸ ਦੀ ਕਮੀ ਹੋ ਜਾਂਦੀ ਹੈ। ਗਰਮੀਆਂ ਦੇ ਮੌਸਮ 'ਚ ਤਾਪਮਾਨ ਵਧਣ ਕਾਰਨ ਸਰੀਰ 'ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਜ਼ਰੂਰੀ ਖਣਿਜਾਂ ਦੀ ਮਾਤਰਾ ਕਾਫ਼ੀ ਘੱਟ ਹੋ ਸਕਦੀ ਹੈ। ਇਸ ਤੋਂ ਬਚਣ ਲਈ ਅਤੇ ਖਣਿਜਾਂ ਦੀ ਕਮੀ ਨੂੰ ਪੂਰਾ ਕਰਨ ਲਈ ਸੇਬ ਦੇ ਸਿਰਕੇ ਦਾ ਸੇਵਨ ਕਰੋ। ਸੇਬ ਦਾ ਸਿਰਕਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਦੋ ਚਮਚ ਸੇਬ ਦੇ ਸਿਰਕੇ ਨੂੰ ਇੱਕ ਗਲਾਸ ਪਾਣੀ ਵਿੱਚ ਮਿਲਾ ਕੇ ਦਿਨ ਵਿੱਚ ਦੋ ਵਾਰ ਸੇਵਨ ਕਰੋ।

ਇਹ ਵੀ ਪੜ੍ਹੋ : ਸਾਵਧਾਨ! 'ਹਾਰਟ ਅਟੈਕ' ਸਣੇ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਨੇ 'ਬੱਚੇ', ਮਾਤਾ-ਪਿਤਾ ਰੱਖਣ ਖ਼ਾਸ ਧਿਆਨ

PunjabKesari

ਗੂੰਦ ਕਤੀਰਾ 
ਗੂੰਦ ਕਤੀਰੇ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਨੂੰ ਖਾਣ ਤੋਂ ਪਹਿਲਾਂ ਪਾਣੀ 'ਚ ਭਿਉਂਕੇ ਰੱਖਿਆ ਜਾਂਦਾ ਹੈ। ਗਰਮੀ ਦੇ ਮੌਸਮ 'ਚ ਇਸ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਨਿੰਬੂ ਪਾਣੀ ਜਾਂ ਦੁੱਧ 'ਚ ਮਿਲਾ ਕੇ ਖਾਣਾ ਚਾਹੀਦਾ ਹੈ। ਇਸ ਨਾਲ ਸਰੀਰ 'ਚ ਪਈ ਗਰਮੀ ਖ਼ਤਮ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਪ੍ਰੋਟੀਨ ਅਤੇ ਫਾਲਿਕ ਐਸਿਡ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਖ਼ਤਮ ਕਰਦੇ ਹਨ। 

ਆਂਵਲਾ
ਆਂਵਲੇ ਵਿੱਚ ਲਾਭਦਾਇਕ ਆਯੁਰਵੈਦਿਕ ਗੁਣ ਹੁੰਦੇ ਹਨ। ਇਸ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਆਂਵਲੇ ਦੇ ਸੇਵਨ ਨਾਲ ਖੰਘ ਵੀ ਦੂਰ ਹੁੰਦੀ ਹੈ। ਗਰਮੀਆਂ ਵਿੱਚ ਕੱਚੇ ਆਂਵਲੇ ਦਾ ਸੇਵਨ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਆਂਵਲਾ ਸਰੀਰ ਨੂੰ ਹੀਟ ਸਟ੍ਰੋਕ ਜਾਂ ਤੇਜ਼ ਲੂ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਂਦਾ ਹੈ। ਗਰਮੀਆਂ ਵਿੱਚ ਤੁਸੀਂ ਆਂਵਲੇ ਦਾ ਰਸ, ਕੱਚਾ, ਅਚਾਰ, ਆਂਵਲਾ ਪਾਊਡਰ ਜਾਂ ਮੁਰੱਬੇ ਦਾ ਸੇਵਨ ਕਰ ਸਕਦੇ ਹੋ।

ਇਹ ਵੀ ਪੜ੍ਹੋ : ਬਾਥਰੂਮ 'ਚ ਬੈਠ ਕੇ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ! ਇਨ੍ਹਾਂ ਬੀਮਾਰੀਆਂ ਦਾ ਵੱਧ ਸਕਦੈ ਖ਼ਤਰਾ

PunjabKesari

ਖੀਰਾ
ਇਸ 'ਚ 96 ਫ਼ੀਸਦੀ ਪਾਣੀ ਪਾਇਆ ਜਾਂਦਾ ਹੈ, ਜਿਸ ਨਾਲ ਸਰੀਰ ਹਮੇਸ਼ਾ ਨਮ ਰਹਿੰਦਾ ਹੈ ਅਤੇ ਸਰੀਰ ਦਾ ਤਾਪਮਾਨ ਕੰਟਰੋਲ 'ਚ ਰਹਿੰਦਾ ਹੈ। ਖੀਰੇ 'ਚ ਬਹੁਤ ਸਾਰਾ ਪੋਟਾਸ਼ੀਅਮ, ਮੈਗਨੀਸ਼ੀਅਮ ਤੇ ਫਾਈਬਰ ਪਾਇਆ ਜਾਂਦਾ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਹਮੇਸ਼ਾ ਕੰਟਰੋਲ ਰਹਿੰਦਾ ਹੈ। ਉਂਝ ਇਸ ਨੂੰ ਸਲਾਦ ਵਜੋਂ ਹੀ ਖਾਧਾ ਜਾ ਸਕਦਾ ਹੈ।

ਗੁਲਕੰਦ  
ਗੁਲਾਬ ਦੀ ਪੱਤੀਆਂ ਤੋਂ ਬਣਿਆ ਗੁਲਕੰਦ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਇਹ ਖਾਣ 'ਚ ਬਹੁਤ ਸੁਆਦ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਗਰਮੀਆਂ 'ਚ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦੈ। ਇਹ ਡਿਹਾਈਡ੍ਰੇਸ਼ਨ ਅਤੇ ਯੂਰਿਨ ਇਨਫੈਕਸ਼ਨ ਨੂੰ ਦੂਰ ਕਰਨ 'ਚ ਕਾਫ਼ੀ ਮਦਦਗਾਰ ਹੈ। ਗੁਲਾਬ ਦੀ ਪੰਖੁੜੀਆਂ ਦੀ ਵਰਤੋਂ ਚਾਹ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਗੁਲਕੰਦ ਖਾਣ 'ਚ ਬਹੁਤ ਮਿੱਠੀ ਹੁੰਦੀ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀਆਂ ਨੂੰ ਨਹੀਂ ਖਾਣੀ ਚਾਹੀਦੀ। ਗੁਲਕੰਦ ਦੀ ਵਰਤੋਂ ਕਰਨ ਨਾਲ ਮਹਿਲਾਵਾਂ ਨੂੰ ਸਿਹਤ ਨਾਲ ਜੁੜੀਆਂ ਆਪਣੀਆਂ ਵੱਡੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲ ਜਾਂਦੀ ਹੈ।

ਇਹ ਵੀ ਪੜ੍ਹੋ : ਸਾਵਧਾਨ! ਵਾਰ-ਵਾਰ ਚੱਕਰ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਹੋ ਸਕਦੈ ਇਨ੍ਹਾਂ ਬੀਮਾਰੀਆਂ ਦਾ ਖ਼ਤਰਾ

PunjabKesari


author

rajwinder kaur

Content Editor

Related News