ਸਰਦੀਆਂ ਦੇ ਮੌਸਮ ''ਚ ਰੋਜ਼ਾਨਾ ਖਾਓ ''ਅਖਰੋਟ'', ਡਿਪ੍ਰੈਸ਼ਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

Tuesday, Jan 16, 2024 - 06:47 PM (IST)

ਸਰਦੀਆਂ ਦੇ ਮੌਸਮ ''ਚ ਰੋਜ਼ਾਨਾ ਖਾਓ ''ਅਖਰੋਟ'', ਡਿਪ੍ਰੈਸ਼ਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

ਜਲੰਧਰ - ਅਖਰੋਟ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ, ਕਿਉਂਕਿ ਇਸ 'ਚ ਬਹੁਤ ਸਾਰੇ ਵਿਟਾਮਿਨਸ ਪਾਏ ਜਾਂਦੇ ਹਨ। ਇਸੇ ਕਾਰਨ ਅਖਰੋਟ ਨੂੰ ਵਿਟਾਮਿਨਸ ਦਾ ਰਾਜਾ ਵੀ ਕਿਹਾ ਜਾਂਦਾ ਹੈ। ਅਖਰੋਟ 'ਚ ਪ੍ਰੋਟੀਨ ਤੋਂ ਇਲਾਵਾ ਕੈਨਸ਼ੀਅਮ, ਮੈਗਨੀਸ਼ੀਅਮ, ਆਇਰਨ, ਫਾਸਫੋਰਸ, ਕਾਪਰ, ਸੇਨੇਨਿਯਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਵਾਲਾਂ ਅਤੇ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਖਰੋਟ 'ਚ ਪਾਇਆ ਜਾਣ ਵਾਲਾ ਓਮੇਗਾ-3 ਫੈਟੀ ਐਸਿਡ ਸਰੀਰ ਨੂੰ ਅਸਥਮਾ, ਆਰਥਰਾਈਟਸ, ਸਕਿਨ ਦੀਆਂ ਸਮੱਸਿਆਵਾਂ, ਐਗਜ਼ੀਮਾ ਅਤੇ ਸੋਰਾਇਸਿਸ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਸਰਦੀਆਂ ਦੇ ਮੌਸਮ ਵਿਚ ਅਖਰੋਟ ਖਾਣ ਨਾਲ ਹੋਰ ਕਿਹੜੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ, ਦੇ ਬਾਰੇ ਆਓ ਜਾਣਦੇ ਹਾਂ....

1. ਹੱਡੀਆਂ ਮਜ਼ਬੂਤ
ਅਖਰੋਟ 'ਚ ਅਲਫਾ ਲਿਨੋਲੇਨਿਕ ਐਸਿਡ ਵੱਡੀ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਤੁਹਾਡੀਆਂ ਨੂੰ ਹੱਡੀਆਂ ਨੂੰ ਮਜਬੂਤ ਬਣਾਉਂਦਾ ਹੈ। ਅਖਰੋਟ 'ਚ ਪਾਏ ਜਾਣ ਵਾਲੇ ਓਮੇਗਾ-3 ਫੈਟੀ ਐਸਿਡ ਨਾਲ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। 

2. ਚੰਗੀ ਨੀਂਦ
ਅਖਰੋਟ 'ਚ ਮੇਲਾਨਿਨ ਨਾਮਕ ਕੰਪਾਊਂਡ ਮੌਜੂਦ ਹੁੰਦਾ ਹੈ, ਜਿਸ ਦਾ ਸੇਵਨ ਕਰਨ ਨਾਲ ਨੀਂਦ ਚੰਗੀ ਆਉਂਦੀ ਹੈ। ਚੰਗੀ ਨੀਂਦ ਲੈਣ ਲਈ ਆਪਣੀ ਡਾਇਟ 'ਚ ਅਖਰੋਟ ਨੂੰ ਜ਼ਰੂਰ ਸ਼ਾਮਲ ਕਰੋਂ, ਜਿਸ ਨਾਲ ਤੁਹਾਨੂੰ ਲਾਭ ਮਿਲੇਗਾ।

3. ਬ੍ਰੇਨ ਹੈਲਥ
ਅਖਰੋਟ 'ਚ ਓਮੇਗਾ-3 ਫੈਟੀ ਐਸਿਡਸ ਵੀ ਹੁੰਦਾ ਹੈ, ਜੋ ਸਾਡੇ ਦਿਮਾਗ ਦੀ ਸਿਹਤ ਨੂੰ ਸਿਹਤਮੰਦ ਰੱਖਦਾ ਹੈ। ਮੈਮਰੀ ਅਤੇ ਬ੍ਰੇਨ ਹੈਲਥ ਰੱਖਣ ਲਈ ਰੋਜ਼ਾਨਾ ਅਖਰੋਟ ਦਾ ਸੇਵਨ ਕਰੋ, ਜਿਸ ਨਾਲ ਬਹੁਤ ਫ਼ਾਇਦਾ ਹੁੰਦਾ ਹੈ। 

4. ਮਜਬੂਤ ਵਾਲਾਂ ਲਈ 
ਅਖਰੋਟ 'ਚ ਫੈਟੀ ਐਸਿਡਸ, ਸੇਲੇਨਿਯਮ, ਜਿੰਕ ਅਤੇ ਬਾਯੋਟਿਨ ਦੀ ਭਰਪੂਰ ਮਾਤਰਾ ਪਾਈ ਜਾਂਦਾ ਹੈ। ਅਖਰੋਟ ਖਾਣ ਨਾਲ ਵਾਲ ਮਜ਼ਬੂਤ ਹੁੰਦੇ ਹਨ ਅਤੇ ਉਨ੍ਹਾਂ 'ਚ ਸ਼ਾਇਨ ਵੀ ਆਉਂਦੀ ਹੈ। 

5. ਬਲੱਡ ਪ੍ਰੈਸ਼ਰ ਘੱਟ ਕਰਨ ਲਈ
ਅਖਰੋਟ ਓਮੇਗਾ-3 ਫੈਟੀ ਐਸਿਡਸ ਦਾ ਸਰੋਤ ਹੈ। ਇਸ ਨੂੰ ਖਾਣ ਨਾਲ ਕਾਰਡਿਰਯੋਵੈਸਕੂਲਰ ਸਿਸਟਮ ਠੀਕ ਰਹਿੰਦਾ ਹੈ। ਰਿਸਰਚ ਦੇ ਹਿਸਾਬ ਨਾਲ ਹਰ-ਰੋਜ ਕੁਝ ਅਖਰੋਟ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਕੰਟਰੋਲ ਰਹਿਣ ਲੱਗਦਾ ਹੈ।|

6. ਤਣਾਅ ਦੀ ਸਮੱਸਿਆ
ਜੇਕਰ ਤੁਸੀਂ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅਖਰੋਟ ਦਾ ਸੇਵਨ ਜ਼ਰੂਰ ਕਰੋਂ। ਅਖਰੋਟ ਖਾਣ ਨਾਲ ਤਣਾਅ ਘੁੱਟ ਹੁੰਦਾ ਹੈ ਅਤੇ ਤੁਸੀਂ ਡਿਪ੍ਰੈਸ਼ਨ ਦੇ ਖਤਰੇ ਤੋਂ ਵੀ ਬੱਚ ਜਾਂਦੇ ਹੋ। ਹਰ-ਰੋਜ ਅਖਰੋਟ ਦਾ ਸੇਵਨ ਕਰਨ ਨਾਲ ਹਾਈ ਕੋਲੇਸਟ੍ਰੋਲ ਘੱਟ ਹੁੰਦਾ ਹੈ। ਅਖਰੋਟ 'ਚ ਓਮੇਗਾ-3 ਫੈਟੀ ਐਸਿਡਸ ਅਤੇ ਫਾਇਬਰਸ ਦੀ ਮਾਤਰਾ ਵੱਧ ਹੁੰਦੀ ਹੈ। 

7. ਕੈਂਸਰ ਦਾ ਰਿਸਕ ਘੱਟ ਕਰੇ 
ਅਖਰੋਟ ਦਾ ਸੇਵਨ ਕਰਨ ਨਾਲ ਕੈਂਸਰ ਦਾ ਰਿਸਕ ਵੀ ਘੱਟ ਹੁੰਦਾ ਹੈ। ਸੂਤਰਾਂ ਦੀ ਮੰਨੀਏ ਤਾਂ ਹਰ-ਰੋਜ ਅਖਰੋਟ ਖਾਣ ਨਾਲ ਪ੍ਰੋਸਟੇਟ ਕੈਂਸਰ ਹੋਣ ਦਾ ਖਤਰਾ ਟਲ ਸਕਦਾ ਹੈ। ਜਾਨਵਰਾਂ 'ਤੇ ਰਿਸਰਚ ਕਰਨ 'ਤੇ ਪਤਾ ਲੱਗਾ ਕਿ ਅਖਰੋਟ ਖਾਣ ਨਾਲ ਬ੍ਰੇਸਟ ਕੈਂਸਰ ਦਾ ਰਿਸਕ ਵੀ ਘੱਟ ਜਾਂਦਾ ਹੈ।
 


author

rajwinder kaur

Content Editor

Related News