ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ਮਸ਼ਰੂਮ, ਖਾਣ ਨਾਲ ਹੁੰਦੇ ਨੇ ਕਈ ਹੈਰਾਨੀਜਨਕ ਫਾਇਦੇ

Tuesday, Sep 03, 2024 - 12:51 PM (IST)

ਨਵੀਂ ਦਿੱਲੀ— ਮਸ਼ਰੂਮ ਖਾਣ 'ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਮਸ਼ਰੂਮ ਦੀ ਸਬਜ਼ੀ ਹਰ ਕੋਈ ਖਾਣਾ ਪਸੰਦ ਕਰਦਾ ਹੈ ਪਰ ਇਸ ਦੇ ਫਾਇਦਿਆਂ ਬਾਰੇ ਸ਼ਾਇਦ ਹੀ ਕੋਈ ਜਾਣਦਾ ਹੋਵੇਗਾ। ਐਂਟੀ-ਆਕਸੀਡੈਂਟਸ, ਪ੍ਰੋਟੀਨ, ਵਿਟਾਮਿਨ ਡੀ, ਸੇਲਿਨਿਯਮ ਅਤੇ ਜ਼ਿੰਕ ਨਾਲ ਭਰਪੂਰ ਹੋਣ ਕਾਰਨ ਇਸ ਦੀ ਵਰਤੋਂ ਦਵਾਈਆਂ ਬਣਾਉਣ ਲਈ ਵੀ ਕੀਤੀ ਜਾਂਦੀ ਹੈ। ਇਸ 'ਚ ਮੌਜੂਦ ਪੋਸ਼ਕ ਤੱਤ ਤੁਹਾਡੇ ਸਰੀਰ ਨੂੰ ਕਈ ਖਤਰਨਾਕ ਬੀਮਾਰੀਆਂ ਤੋਂ ਬਚਾਈ ਰੱਖਦੇ ਹਨ। ਇਸ ਤੋਂ ਇਲਾਵਾ ਮਸ਼ਰੂਮ ਦੀ ਵਰਤੋਂ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ਕਰਦੀ ਹੈ। ਆਓ ਜਾਣਦੇ ਹਾਂ ਕਈ ਗੁਣਾਂ ਨਾਲ ਭਰਪੂਰ ਮਸ਼ਰੂਮ ਦੀ ਵਰਤੋਂ ਕਰਨ ਨਾਲ ਤੁਸੀਂ ਕਿਹੜੀਆਂ ਬੀਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਬਾਰੇ...

1. ਕੈਂਸਰ ਦਾ ਖਤਰਾ ਹੁੰਦੈ ਘੱਟ
ਇਸ 'ਚ ਬੀਟਾ ਗਲਾਈਸੀਨ ਅਤੇ ਲਿਨਾਲਿਕ ਐਸਿਡ ਹੁੰਦਾ ਹੈ ਜੋ ਤੁਹਾਨੂੰ ਪ੍ਰਾਸਟੇਟ ਅਤੇ ਬ੍ਰੈਸਟ ਕੈਂਸਰ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ ਮਸ਼ਰੂਮ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ।

2. ਭਾਰ ਘੱਟ ਕਰੇ
ਮਸ਼ਰੂਮ ਦੀ ਵਰਤੋਂ ਕਰਨ ਨਾਲ ਭਾਰ ਜਲਦੀ ਘੱਟ ਕਰਨ 'ਚ ਮਦਦ ਮਿਲਦੀ ਹੈ। ਤੁਸੀਂ ਇਸ ਨੂੰ ਉਬਾਲ ਕੇ ਆਪਣੇ ਬ੍ਰੇਕਫਾਸਟ 'ਚ ਸ਼ਾਮਲ ਕਰ ਸਕਦੇ ਹੋ।ਇਸ ਦੀ ਵਰਤੋਂ ਨਾਲ ਤੁਹਾਡਾ ਭਾਰ ਜਲਦੀ ਘੱਟ ਹੋਵੇਗਾ।

3. ਸ਼ੂਗਰ ਲੈਵਲ ਕਰੇ ਕੰਟਰੋਲ
ਮਸ਼ਰੂਮ 'ਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਘੱਟ ਹੋਣ ਕਾਰਨ ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦੀ ਹੈ। ਡਾਇਬਿਟੀਜ਼ ਮਰੀਜ਼ਾਂ ਲਈ ਇਹ ਸਭ ਤੋਂ ਚੰਗਾ ਫੂਡ ਹੈ।

4. ਇਮਿਊਨ ਸਿਸਟਮ ਨੂੰ ਮਜ਼ਬੂਤ ਕਰੇ
ਸੇਲਿਨਿਯਮ ਨਾਲ ਭਰਪੂਰ ਮਸ਼ਰੂਮ ਦੀ ਵਰਤੋਂ ਕਰਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਸਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਇਸ ਲਈ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

5. ਦਿਲ ਦੇ ਰੋਗਾਂ ਦੇ ਖਤਰੇ ਨੂੰ ਕਰੇ ਘੱਟ
ਇਸ 'ਚ ਮੌਜੂਦ ਪੋਸ਼ਕ ਤੱਤ ਦਿਲ ਦੇ ਰੋਗਾਂ ਦਾ ਖਤਰਾ ਘੱਟ ਕਰਦੇ ਹਨ।ਇਸ ਲਈ ਹਫਤੇ 'ਚ ਘੱਟ ਤੋਂ ਘੱਟ 3 ਵਾਰ ਇਸ ਦੀ ਵਰਤੋਂ ਜ਼ਰੂਰ ਕਰੋ।

6. ਪੇਟ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ
ਕਾਰਬੋਹਾਈਡ੍ਰੇਟਸ ਦੀ ਮਾਤਰਾ ਨਾਲ ਭਰਪੂਰ ਮਸ਼ਰੂਮ ਦੀ ਵਰਤੋਂ ਕਰਨ ਨਾਲ ਅਪਚ, ਪੇਟ ਦਰਦ, ਗੈਸ ਅਤੇ ਐਸਿਡਿਟੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।

7. ਹਾਈ ਬਲੱਡ ਪ੍ਰੈਸ਼ਰ ਹੁੰਦਾ ਨਾਰਮਲ
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਹ ਆਪਣੀ ਖੁਰਾਕ 'ਚ ਮਸ਼ਰੂਮ ਸ਼ਾਮਿਲ ਕਰ ਸਕਦੇ ਹਨ। ਇਸ 'ਚ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਪੋਟਾਸ਼ੀਅਮ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਹਾਈ ਬੀਪੀ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।

8. ਅੱਖਾਂ ਲਈ ਫਾਇਦੇਮੰਦ
ਵਿਟਾਮਿਨ ਏ ਨਾਲ ਭਰਪੂਰ ਮਸ਼ਰੂਮ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਇਸ 'ਚ ਬੀਟਾ-ਕੈਰੋਟੀਨ ਪਾਇਆ ਜਾਂਦਾ ਹੈ, ਜੋ ਅੱਖਾਂ ਨੂੰ ਨਜ਼ਰ ਦੀ ਖਰਾਬੀ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਮਸ਼ਰੂਮ 'ਚ ਵਿਟਾਮਿਨ ਬੀ2 ਪਾਇਆ ਜਾਂਦਾ ਹੈ, ਇਹ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦਾ ਹੈ।
 


Tarsem Singh

Content Editor

Related News