ਖਾਲੀ ਪੇਟ ਨਿੰਮ ਦੇ ਪੱਤੇ ਖਾਣ ਨਾਲ ਮਿਲਣਗੇ ਇਹ ਫਾਇਦੇ
Friday, Sep 20, 2024 - 01:47 PM (IST)
ਜਲੰਧਰ- ਨਿੰਮ ਨੂੰ ਆਯੁਰਵੈਦਿਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਤੁਸੀਂ ਇਸ ਤੱਥ ਤੋਂ ਜਾਣੂ ਹੋਵੋਗੇ ਕਿ ਨਿੰਮ ਦਾ ਸਵਾਦ ਕੌੜਾ ਹੋਣ ਦੇ ਬਾਵਜੂਦ ਨਿੰਮ ਵਿੱਚ ਕਈ ਔਸ਼ਧੀ ਗੁਣ ਹੁੰਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਆਯੁਰਵੇਦ ਅਨੁਸਾਰ ਜੇਕਰ ਸਵੇਰੇ ਖਾਲੀ ਪੇਟ ਨਿੰਮ ਦਾ ਸੇਵਨ ਕੀਤਾ ਜਾਵੇ ਤਾਂ ਸਰੀਰ ਦੇ ਅੱਧੇ ਰੋਗ ਠੀਕ ਹੋ ਜਾਂਦੇ ਹਨ। ਆਓ ਇਸ ਲੇਖ ਦੇ ਜ਼ਰੀਏ ਜਾਣਦੇ ਹਾਂ ਕਿ ਖਾਲੀ ਪੇਟ ਨਿੰਮ ਖਾਣ ਦੇ ਕੀ ਫਾਇਦੇ ਹਨ।
1. ਇਮਿਊਨਿਟੀ ਵਧਾਉਣ 'ਚ ਮਦਦਗਾਰ
ਨਿੰਮ ਦੀਆਂ ਪੱਤੀਆਂ 'ਚ ਕਈ ਤਰ੍ਹਾਂ ਦੇ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਾਡੀ ਇਮਿਊਨਿਟੀ ਨੂੰ ਵਧਾਉਣ 'ਚ ਮਦਦ ਕਰਦੇ ਹਨ। ਇੰਨਾ ਹੀ ਨਹੀਂ ਇਸ ਦੀ ਵਰਤੋਂ ਜ਼ੁਕਾਮ ਅਤੇ ਖੰਘ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ ਲਈ ਕੀਤੀ ਜਾਂਦੀ ਹੈ।
2.ਮਸੂੜਿਆਂ ਲਈ ਫਾਇਦੇਮੰਦ
ਮਸੁੜਿਆਂ ਦੀਆਂ ਬੀਮਾਰੀਆਂ 'ਚ ਵੀ ਨਿੰਮ ਫਾਇਦੇਮੰਦ ਹੁੰਦੀ ਹੈ। ਇਹ ਮਸੂੜਿਆਂ ਦੀ ਸੋਜ ਨੂੰ ਖਤਮ ਕਰਦੀ ਹੈ। ਇਸ ਤੋਂ ਇਲਾਵਾ ਮੂੰਹ 'ਚੋਂ ਆਉਣ ਵਾਲੀ ਬਦਬੂ ਨੂੰ ਵੀ ਇਹ ਦੂਰ ਕਰਨ ਦਾ ਕੰਮ ਕਰਦੀ ਹੈ। ਨਿੰਮ ਦੇ ਪੱਤਿਆਂ ਦਾ ਰਸ ਮਸੂੜਿਆਂ 'ਤੇ ਰਗੜਣ ਨਾਲ ਫਾਇਦਾ ਹੁੰਦਾ ਹੈ।
3.ਡਾਇਬਿਟੀਜ਼
ਨਿੰਮ ਡਾਇਬਿਟੀਜ਼ ਰੋਗੀਆਂ ਲਈ ਫਾਇਦੇਮੰਦ ਹੁੰਦੇ ਹਨ। ਇਹ ਸ਼ੂਗਰ ਨੂੰ ਕੰਟਰੋਲ 'ਚ ਕਰਦਾ ਹੈ। ਨਿੰਮ ਦੇ ਪੱਤਿਆਂ ਨੂੰ ਖਾਣ ਨਾਲ ਡਾਇਬਿਟੀਜ਼ ਰੋਗੀਆਂ ਨੂੰ ਲਾਭ ਮਿਲਦਾ ਹੈ।
4.ਪੇਟ ਦੇ ਕੀੜਿਆਂ ਨੂੰ ਕਰੇ ਖਤਮ
ਨਿੰਮ ਦੇ ਪੱਤੇ ਪੇਟ ਦੇ ਕੀੜਿਆਂ ਨੂੰ ਵੀ ਮਾਰਣ ਦਾ ਕੰਮ ਕਰਦੇ ਹਨ। ਖਾਲੀ ਪੇਟ ਨਿੰਮ ਦੇ ਪੱਤਿਆਂ ਨੂੰ ਚਬਾਉਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ ਅਤੇ ਇਸ ਸਮੱਸਿਆ ਤੋਂ ਰਾਹਤ ਮਿਲਦੀ ਹੈ।
5.ਚਿਹਰੇ ਤੋਂ ਹਟਾਉਂਦੀ ਹੈ ਦਾਣੇ
ਨਿੰਮ ਨੂੰ ਪਾਣੀ 'ਚ ਉਬਾਲ ਕੇ ਉਸ ਨਾਲ ਮੂੰਹ ਧੋਣ ਨਾਲ ਚਿਹਰੇ ਦੀ ਚਮੜੀ ਨੂੰ ਰੋਗਮੁਕਤ ਕਰਦੀ ਹੈ। ਇਸ ਤੋਂ ਇਲਾਵਾ ਚਿਹਰੇ 'ਤੇ ਨਿਕਲੇ ਦਾਣਿਆਂ ਦਾ ਵੀ ਸਫਾਇਆ ਕਰਦੀ ਹੈ।
6. ਖੂਨ ਨੂੰ ਸ਼ੁੱਧ ਕਰਦੇ
ਨਿੰਮ ਦੀਆਂ ਪੱਤੀਆਂ ਨੂੰ ਚਬਾਉਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਹ ਸਰੀਰ ਵਿੱਚ ਖੂਨ ਨੂੰ ਸ਼ੁੱਧ ਕਰਦੇ ਹਨ। ਸਾਫ਼ ਖ਼ੂਨ ਨਾ ਸਿਰਫ਼ ਤੁਹਾਡੀ ਸਿਹਤ ਲਈ ਚੰਗਾ ਹੁੰਦਾ ਹੈ, ਸਗੋਂ ਇਹ ਚਮੜੀ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਨਿੰਮ ਦੇ ਪੱਤੇ ਸਰੀਰ ਨੂੰ ਡੀਟੌਕਸਫਾਈ ਕਰਦੇ ਹਨ, ਜਿਸ ਨਾਲ ਬੀਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।