ਸਰਦੀਆਂ ’ਚ ਕਿਸੇ ਵਰਦਾਨ ਤੋਂ ਘੱਟ ਨਹੀਂ ਮੂੰਗਫਲੀ, ਕਈ ਬੀਮਾਰੀਆਂ ਨੂੰ ਦੂਰ ਕਰਕੇ ਸਰੀਰ ਨੂੰ ਦਿੰਦੀ ਹੈ ਅਨੋਖੇ ਫ਼ਾਇਦੇ

11/06/2023 6:12:09 PM

ਨਵੀਂ ਦਿੱਲੀ- ਸਰਦੀਆਂ 'ਚ ਖਾਈ ਜਾਣ ਵਾਲੀ ਮੂੰਗਫਲੀ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਸੁਆਦ ਅਤੇ ਗੁਣਾਂ ਨਾਲ ਭਰਪੂਰ ਹੋਣ ਕਾਰਨ ਮੂੰਗਫਲੀ ਨਾ ਸਿਰਫ਼ ਦਿਮਾਗ ਤੇਜ਼ ਕਰਨ ਦਾ ਕੰਮ ਕਰਦੀ ਹੈ, ਸਗੋਂ ਦਿਲ ਨੂੰ ਵੀ ਸਿਹਤਮੰਦ ਰੱਖਦੀ ਹੈ। ਇਸ ਦਾ ਤੇਲ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਮਿਨਰਲਸ, ਨਿਊਟ੍ਰਿਏਂਟਸ ਅਤੇ ਐਂਟੀ-ਆਕਸੀਡੈਂਟ ਰਿਬੋਫਲੇਵਿਨ, ਥਿਆਮਿਨ, ਵਿਟਾਮਿਨ ਬੀ6, ਵਿਟਾਮਿਨ ਬੀ9, ਪ੍ਰੋਟੀਨ ਅਤੇ ਫਾਈਬਰ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਲੰਮੇ ਸਮੇਂ ਤੱਕ ਭੁੱਖ ਨਹੀਂ ਲੱਗਦੀ, ਕਿਉਂਕਿ ਇਸ ‘ਚ ਕੈਲੋਰੀਜ਼ ਘੱਟ ਹੁੰਦੀ ਹੈ। ਇਸ ਨੂੰ ਖੁਰਾਕ ‘ਚ ਸ਼ਾਮਿਲ ਕਰਕੇ ਤੁਸੀਂ ਆਪਣਾ ਭਾਰ ਵੀ ਘਟਾ ਸਕਦੇ ਹੋ।

ਸਿਹਤਮੰਦ ਰਹਿੰਦਾ ਹੈ ਦਿਲ 
ਮੂੰਗਫ਼ਲੀ 'ਚ ਕਾਰਡੀਓ ਪ੍ਰੋਟੈਕਟਿਵ ਗੁਣ ਪਾਏ ਜਾਂਦੇ ਹਨ। ਇਸ ਨੂੰ ਰੋਜ਼ਾਨਾ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਦੇ ਖ਼ਤਰੇ ਨੂੰ ਘਟ ਕੀਤਾ ਜਾ ਸਕਦਾ ਹੈ। ਇਸ ਨਾਲ ਕੋਲੇਸਟ੍ਰੋਲ ਦੇ ਪੱਧਰ ਨੂੰ ਸੁਧਾਰਨ 'ਚ ਵੀ ਮਦਦ ਮਿਲਦੀ ਹੈ ਅਤੇ ਦਿਲ ਦਾ ਦੌਰਾ ਅਤੇ ਸਟ੍ਰੋਕ ਦਾ ਖ਼ਤਰਾ ਨਹੀਂ ਵਧਦਾ।

ਸਿਹਤਮੰਦ ਦਿਮਾਗ 
ਮੂੰਗਫਲੀ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਦਿਮਾਗ ਨੂੰ ਸਿਹਤਮੰਦ ਰੱਖਣ ਅਤੇ ਯਾਦਾਸ਼ਤ 'ਚ ਸੁਧਾਰ ਲਿਆਉਣ 'ਚ ਮਦਦ ਕਰਦਾ ਹੈ। ਬੱਚਿਆਂ ਲਈ ਮੂੰਗਫਲੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ, ਜਿਸ ਨਾਲ ਉਹਨਾਂ ਦਾ ਦਿਮਾਗ ਤੇਜ਼ ਹੁੰਦਾ ਹੈ।

ਚਮੜੀ ਲਈ ਫ਼ਾਇਦੇਮੰਦ 
ਮੂੰਗਫਲੀ 'ਚ ਐਂਟੀ ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸਨੂੰ ਖਾਣ ਨਾਲ ਝੁਰੜੀਆਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ।

ਪਾਚਨ 'ਚ ਸੁਧਾਰ 
ਮੂੰਗਫਲੀ 'ਚ ਫਾਈਬਰ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਪਾਚਨ 'ਚ ਸੁਧਾਰ ਹੁੰਦਾ ਹੈ। ਇਸ ਲਈ ਮੂੰਗਫਲੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ ਨਾਲ ਪਾਚਨ ਤੰਤਰ ਨੂੰ ਠੀਕ ਰੱਖਣ 'ਚ ਮਦਦ ਮਿਲਦੀ ਹੈ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।

ਭਾਰ ਘਟਾਏ
ਮੂੰਗਫਲੀ 'ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਐਨਰਜੀ ਦਾ ਚੰਗਾ ਸਰੋਤ ਹੈ ਇਸ ਲਈ ਇਸ ਨੂੰ ਖਾਣ 'ਤੇ ਜਲਦੀ ਭੁੱਖ ਨਹੀਂ ਲੱਗਦੀ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਥੋੜੀ ਜਿਹੀ ਮੂੰਗਫਲੀ ਦਾ ਸੇਵਨ ਜ਼ਰੂਰ ਕਰੋ। 

ਬਲੱਡ ਸ਼ੂਗਰ ਲਈ ਫਾਇਦੇਮੰਦ
ਮੂੰਗਫਲੀ ਵਿੱਚ ਮੈਂਗਨੀਜ਼, ਕੈਲਸ਼ੀਅਮ, ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ। ਜੇਕਰ ਤੁਹਾਨੂੰ ਸ਼ੂਗਰ ਦੀ ਸਮੱਸਿਆ ਹੈ ਤਾਂ ਮੂੰਗਫਲੀ ਦਾ ਸੇਵਨ ਤੁਹਾਡੇ ਲਈ ਫ਼ਾਇਦੇਮੰਦ ਹੋ ਸਕਦਾ ਹੈ।

ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਏ
ਮੂੰਗਫਲੀ ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਉਣ ਦਾ ਕੰਮ ਕਰਦੀ ਹੈ। ਇਹ ਸਰੀਰ ਨੂੰ ਅੰਦਰੋਂ ਗਰਮ ਰੱਖਦੀ ਹੈ। ਇਸ ਦਾ ਰੋਜ਼ਾਨਾ ਸੇਵਨ ਫੇਫੜਿਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਸਰਦੀਆਂ ਦੇ ਮੌਸਮ 'ਚ ਜੇਕਰ ਤੁਸੀਂ ਜ਼ੁਕਾਮ ਤੇ ਖੰਘ ਤੋਂ ਬਚਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਮੂੰਗਫਲੀ ਦਾ ਸੇਵਨ ਕਰੋ। 

rajwinder kaur

This news is Content Editor rajwinder kaur