ਕੱਚੇ ਪਿਆਜ਼ ਦਾ ਸੇਵਨ ਸਿਹਤ ਲਈ ਹੈ ਗੁਣਕਾਰੀ, ਫਾਇਦੇ ਜਾਣ ਹੋ ਜਾਵੋਗੇ ਹੈਰਾਨ

03/16/2023 9:16:54 PM

ਨਵੀਂ ਦਿੱਲੀ : ਪਿਆਜ਼ ਦੀ ਵਰਤੋਂ ਹਰ ਸਬਜ਼ੀ 'ਚ ਕੀਤੀ ਜਾਂਦੀ ਹੈ। ਪਿਆਜ਼ 'ਚ ਵਿਟਾਮਿਨ ਸੀ, ਫੋਲਿਕ ਐਸਿਡ ਅਤੇ ਕੈਲਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਪਿਆਜ਼ ਹਰ ਮੌਸਮ 'ਚ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਰੋਜ਼ਾਨਾ ਇੱਕ ਕੱਚੇ ਪਿਆਜ਼ ਨੂੰ ਸਲਾਦ ਦੇ ਤੌਰ 'ਤੇ ਜਾਂ ਘੱਟ ਮਾਤਰਾ 'ਚ ਸੇਵਨ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।

ਇਹ ਵੀ ਪੜ੍ਹੋ : ਖਾਲੀ ਢਿੱਡ ਅਨਾਰ ਖਾਣ ਦੇ ਜ਼ਬਰਦਸਤ ਲਾਭ, ਜਾਣੋ ਕੁਝ ਨੁਕਸਾਨ ਵੀ

ਕੱਚਾ ਪਿਆਜ਼ ਖਾਣ ਦੇ ਬੇਮਿਸਾਲ ਫਾਇਦੇ

ਦਿਲ ਦੀਆਂ ਸਮੱਸਿਆਵਾਂ 'ਚ ਗੁਣਕਾਰੀ

ਪਿਆਜ਼ ਦਿਲ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਪਿਆਜ਼ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਤੇ ਕੋਲੈਸਟ੍ਰੋਲ ਘੱਟ ਹੋ ਸਕਦਾ ਹੈ।

PunjabKesari

ਕਬਜ਼ ਤੋਂ ਦੇਵੇ ਰਾਹਤ

ਪਿਆਜ਼ 'ਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਬਜ਼ ਦੀ ਸਮੱਸਿਆ ਤੋਂ ਰਾਹਤ ਦਿੰਦੇ ਹਨ। ਇਸ ਲਈ ਰੋਜ਼ਾਨਾ ਸਲਾਦ ਦੇ ਰੂਪ 'ਚ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ।

PunjabKesari

ਅੱਖਾਂ ਲਈ ਫਾਇਦੇਮੰਦ

ਕੱਚਾ ਪਿਆਜ਼ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅੱਖਾਂ ਦੀ ਰੋਸ਼ਨੀ ਵਧਾਉਣ ਲਈ ਰੋਜ਼ਾਨਾ ਇੱਕ ਪਿਆਜ਼ ਖਾਣਾ ਚਾਹੀਦਾ ਹੈ। ਐਨਕ ਲਗਾਉਣ ਵਾਲੇ ਲੋਕਾਂ ਨੂੰ ਵੀ ਰੋਜ਼ਾਨਾ ਕੱਚੇ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਐਨਕਾਂ ਜਲਦੀ ਉਤਰ ਜਾਣਗੀਆਂ।

ਬਲੱਡ ਪ੍ਰੈਸ਼ਰ ਰੱਖੇ ਕੰਟਰੋਲ

ਪਿਆਜ਼ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਵਰਦਾਨ ਸਾਬਤ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਕੱਚਾ ਪਿਆਜ਼ ਜ਼ਰੂਰ ਖਾਣਾ ਚਾਹੀਦਾ ਹੈ।

PunjabKesari

ਪਿੱਤੇ ਦੀ ਪੱਥਰੀ ਤੋਂ ਛੁਟਕਾਰਾ

ਜਿਹੜੇ ਲੋਕ ਪੱਥਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ। ਗਲਤ ਖਾਣ-ਪੀਣ ਕਾਰਨ ਕਿਡਨੀ ਸਟੋਨ ਦੀ ਸਮੱਸਿਆ ਹੋ ਜਾਂਦੀ ਹੁੰਦੀ ਹੈ। ਪਿਆਜ਼ ਦੇ ਰਸ 'ਚ ਪੱਥਰੀ ਦੇ ਦਰਦ ਨਾਲ ਲੜਨ ਦੀ ਸਮਰੱਥਾ ਹੁੰਦੀ ਹੈ। ਰੋਜ਼ਾਨਾ ਖਾਲੀ ਢਿੱਡ ਪਿਆਜ਼ ਦੇ ਰਸ ਦਾ ਸੇਵਨ ਕਰਨ ਨਾਲ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਸ਼ੂਗਰ ਨੂੰ ਕਰੇ ਕੰਟਰੋਲ

ਪਿਆਜ਼ ਸ਼ੂਗਰ ਦੇ ਮਰੀਜ਼ਾਂ ਲਈ ਚੰਗਾ ਹੈ। ਇਸ ਨੂੰ ਰੋਜ਼ਾਨਾ ਸਲਾਦ ਦੇ ਰੂਪ 'ਚ ਖਾਣਾ ਚਾਹੀਦਾ ਹੈ। ਇਸ ਨਾਲ ਸ਼ੂਗਰ ਲੈਵਲ ਘੱਟ ਹੁੰਦਾ ਹੈ।

PunjabKesari

ਲੂ ਲੱਗਣ ਤੋਂ ਦੇਵੇ ਸੁਰੱਖਿਆ

ਗਰਮੀਆਂ 'ਚ ਅਕਸਰ ਲੂ ਲੱਗਣ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਇਸ ਤੋਂ ਬਚਣ ਲਈ ਰੋਜ਼ਾਨਾ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਖਾਂਦੇ ਹੋ ਨੀਂਦ ਦੀਆਂ ਗੋਲੀਆਂ, ਤਾਂ ਹੋ ਜਾਓ ਸਾਵਧਾਨ, ਜਾਨਲੇਵਾ ਹੈ ਤੁਹਾਡੀ ਇਹ ਆਦਤ

ਗਠੀਏ ਦੇ ਦਰਦ ਤੋਂ ਦੇਵੇ ਰਾਹਤ

ਗਠੀਆ ਦੇ ਦਰਦ ਤੋਂ ਪੀੜਤ ਲੋਕਾਂ ਲਈ ਵੀ ਪਿਆਜ਼ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰ੍ਹੋਂ ਦੇ ਤੇਲ 'ਚ ਪਿਆਜ਼ ਦਾ ਰਸ ਮਿਲਾ ਕੇ ਦਰਦ ਵਾਲੀ ਥਾਂ 'ਤੇ ਮਾਲਿਸ਼ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ।

PunjabKesari

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News