Health Tips: ਗਰਮੀਆਂ 'ਚ 'ਪਸੀਨੇ ਦੀ ਬਦਬੂ' ਤੋਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ
Tuesday, Apr 23, 2024 - 03:51 PM (IST)
ਜਲੰਧਰ (ਬਿਊਰੋ)- ਸਰੀਰ 'ਚ ਪਸੀਨਾ ਆਉਣਾ ਚੰਗੀ ਗੱਲ ਹੈ, ਕਿਉਂਕਿ ਪਸੀਨਾ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਦਾ ਹੈ। ਗਰਮੀ ਵਿਚ ਪੱਖੇ ਅਤੇ ਕੂਲਰ ਕੋਲ ਨਾ ਬੈਠਣ 'ਤੇ ਪਸੀਨੇ ਨਾਲ ਭਿੱਜ ਜਾਣਾ ਆਮ ਹੈ। ਕਈ ਵਾਰ ਸਰੀਰ 'ਚ ਪਸੀਨਾ ਆਉਣ 'ਤੇ ਬਦਬੂ ਆਉਣ ਲੱਗ ਜਾਂਦੀ ਹੈ। ਅਜਿਹੇ ਲੋਕਾਂ ਦਾ ਉੱਠਣਾ-ਬੈਠਣਾ ਮੁਸ਼ਕਲ ਹੋ ਜਾਂਦਾ ਹੈ। ਕਈ ਵਾਰ ਲੋਕ ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਡੀਓ ਜਾਂ ਪਰਫਿਊਮ ਲਗਾ ਕੇ ਬਾਹਰ ਨਿਕਲਦੇ ਹਨ ਪਰ ਕੁਝ ਸਮੇਂ ਬਾਅਦ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਅਸਰ ਵੀ ਖ਼ਤਮ ਹੋ ਜਾਂਦਾ ਹੈ। ਜ਼ਿਆਦਾਤਰ ਲੋਕਾਂ ਦੇ ਅੰਡਰਆਰਮਸ (ਕੱਛਾਂ) ਤੋਂ ਪਸੀਨੇ ਦੀ ਬਦਬੂ ਆਉਂਦੀ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਪਸੀਨੇ ਦੀ ਬਦਬੂ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਕੁਝ ਘਰੇਲੂ ਨੁਸਖਿਆਂ ਨੂੰ ਅਪਣਾ ਸਕਦੇ ਹੋ। ਇਸ ਨਾਲ ਪਸੀਨੇ ਦੀ ਬਦਬੂ ਤੋਂ ਕਾਫੀ ਰਾਹਤ ਮਿਲੇਗੀ। ਜਾਣੋ ਕਿ ਤੁਹਾਨੂੰ ਕੀ ਕਰਨਾ ਹੈ।
ਨਿੰਬੂ ਦਾ ਇਸਤੇਮਾਲ
ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਵੀ ਨਿੰਬੂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੀ ਵਰਤੋਂ ਕਰਨ ਲਈ ਇਕ ਨਿੰਬੂ ਨੂੰ ਅੱਧਾ ਕੱਟ ਕੇ ਅੰਡਰਆਰਮਸ 'ਤੇ 10 ਮਿੰਟ ਤੱਕ ਰਗੜੋ ਅਤੇ ਧੋ ਲਓ।
ਐਲੋਵੇਰਾ ਜੈੱਲ
ਤੁਸੀਂ ਥੋੜ੍ਹੀ ਜਿਹੀ ਐਲੋਵੇਰਾ ਜੈੱਲ ਲਓ ਅਤੇ ਰਾਤ ਨੂੰ ਇਸ ਨੂੰ ਆਪਣੇ ਅੰਡਰਆਰਮਸ 'ਤੇ ਲਗਾਓ ਅਤੇ ਅਗਲੀ ਸਵੇਰ ਇਸ ਨੂੰ ਪਾਣੀ ਨਾਲ ਧੋ ਲਓ, ਇਸ ਨਾਲ ਤੁਹਾਨੂੰ ਬਦਬੂ ਤੋਂ ਰਾਹਤ ਮਿਲੇਗੀ।
ਗੁਲਾਬ ਜਲ
ਅੰਡਰਆਰਮਸ ਅਤੇ ਪਸੀਨੇ ਵਾਲੇ ਸਥਾਨਾਂ 'ਤੇ ਗੁਲਾਬ ਜਲ ਦਾ ਛਿੜਕਾਅ ਕਰੋ ਜਾਂ ਰੂੰ ਦੀ ਮਦਦ ਨਾਲ ਅੰਡਰਆਰਮਸ ਨੂੰ ਸਾਫ਼ ਕਰੋ। ਜੇਕਰ ਤੁਸੀਂ ਨਹਾਉਣ ਵਾਲੇ ਪਾਣੀ 'ਚ ਥੋੜ੍ਹਾ ਜਿਹਾ ਗੁਲਾਬ ਜਲ ਮਿਲਾ ਕੇ ਇਸ਼ਨਾਨ ਕਰਦੇ ਹੋ ਤਾਂ ਇਸ ਨਾਲ ਪਸੀਨੇ ਦੀ ਬਦਬੂ ਤੋਂ ਵੀ ਰਾਹਤ ਮਿਲਦੀ ਹੈ।
ਇਹ ਵੀ ਪੜ੍ਹੋ : Health Tips: ਸਫ਼ਰ ਦੌਰਾਨ ਜੇਕਰ ਆਉਂਦੀ ਹੈ ਵਾਰ-ਵਾਰ 'ਉਲਟੀ', ਤਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਹੋਵੇਗਾ ਫ਼ਾਇਦਾ
ਟੀ-ਟ੍ਰੀ ਆਇਲ ਦੀ ਕਰੋ ਵਰਤੋਂ
ਟੀ-ਟ੍ਰੀ ਆਇਲ ਐਂਟੀ ਬੈਕਟੀਰੀਆ ਅਤੇ ਐਂਟੀ-ਸੈਪਟਿਕ ਦੇ ਤਰੀਕੇ ਨਾਲ ਕੰਮ ਕਰਦਾ ਹੈ। ਪਸੀਨੇ ਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਇਸ ਦਾ ਇਸਤੇਮਾਲ ਕਰ ਸਕਦੇ ਹੋ। ਇਕ ਕੱਪ ਪਾਣੀ 'ਚ 3-4 ਬੂੰਦਾਂ ਟੀ-ਟ੍ਰੀ ਆਇਲ ਨੂੰ ਮਿਕਸ ਕਰੋ। ਰੋਜ਼ ਨਹਾਉਣ ਤੋਂ ਬਾਅਦ ਇਸ ਨੂੰ ਅੰਡਰਆਰਮਸ 'ਤੇ ਸਪਰੇਅ ਕਰੋ। ਅਜਿਹਾ ਕਰਨ ਦੇ ਨਾਲ ਪਸੀਨੇ ਤੋਂ ਆਉਣ ਵਾਲੀ ਬਦਬੂ ਤੋਂ ਛੁਟਕਾਰਾ ਮਿਲੇਗਾ।
ਬੇਕਿੰਗ ਸੋਡਾ
ਤੁਸੀਂ ਨਿੰਬੂ ਦੇ ਰਸ 'ਚ ਇਕ ਚੱਮਚ ਬੇਕਿੰਗ ਸੋਡਾ ਮਿਲਾਓ ਅਤੇ ਇਸ ਨੂੰ 15 ਮਿੰਟ ਤੱਕ ਅੰਡਰਆਰਮਸ 'ਤੇ ਰੱਖੋ। ਇਸ ਤੋਂ ਬਾਅਦ ਚੰਗੀ ਤਰ੍ਹਾਂ ਇਸ਼ਨਾਨ ਕਰੋ। ਪਸੀਨੇ ਦੀ ਬਦਬੂ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : Health Tips: ਫੈਟੀ ਲਿਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਡਾਈਟ 'ਚ ਸ਼ਾਮਲ ਕਰਨ ਇਹ ਚੀਜ਼ਾਂ, ਜਲਦੀ ਹੋਵੇਗਾ ਅਸਰ
ਫਿਟਕਰੀ ਦੀ ਵਰਤੋਂ
ਫਿਟਕਰੀ ਵਿਚ ਐਂਟੀਸੈਪਟਿਕ ਗੁਣ ਹੁੰਦੇ ਹਨ। ਨਹਾਉਣ ਤੋਂ ਪਹਿਲਾਂ ਫਿਟਕਰੀ ਨੂੰ ਅੰਡਰਆਰਮਸ 'ਤੇ ਤਿੰਨ ਤੋਂ ਚਾਰ ਮਿੰਟ ਤੱਕ ਰਗੜੋ ਅਤੇ ਚੰਗੀ ਤਰ੍ਹਾਂ ਧੋ ਲਓ। ਅਜਿਹਾ ਕਰਨ ਨਾਲ ਅੰਡਰਆਰਮਸ ਤੋਂ ਬਦਬੂ ਨਹੀਂ ਆਵੇਗੀ। ਫਿਟਕਰੀ ਕਈ ਬੈਕਟੀਰੀਆ ਨੂੰ ਖ਼ਤਮ ਕਰਨ ਦਾ ਵੀ ਕੰਮ ਕਰਦੀ ਹੈ।