Health Tips: ਤੰਦਰੁਸਤ ਤੇ ਫਿੱਟ ਰਹਿਣ ਲਈ ਪੱਲੇ ਬੰਨ੍ਹ ਲਓ ਇਹ ਨੁਕਤੇ, ਬੀਮਾਰੀਆਂ ਰਹਿਣਗੀਆਂ ਦੂਰ

06/13/2023 5:11:27 PM

ਜਲੰਧਰ (ਬਿਊਰੋ) - ਸਰੀਰ ਨੂੰ ਫਿੱਟ ਰੱਖਣ ਲਈ ਸਰੀਰਕ ਗਤੀਵਿਧੀਆਂ ਦੇ ਨਾਲ-ਨਾਲ ਸਿਹਤਮੰਦ ਖੁਰਾਕ ਲੈਣਾ ਬਹੁਤ ਜ਼ਰੂਰੀ ਹੁੰਦਾ ਹੈ। ਅੱਜ ਦੇ ਸਮੇਂ ਵਿੱਚ ਅਸੀਂ ਗ਼ਲਤ ਖਾਣ-ਪੀਣ ਦੀਆਂ ਆਦਤਾਂ ਅਤੇ ਮਾੜੀ ਜੀਵਨ ਸ਼ੈਲੀ ਦੇ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਾਂ। ਸਰੀਰ ਨੂੰ ਫਿੱਟ ਰੱਖਣ ਅਤੇ ਸਿਹਤਮੰਦ ਰਹਿਣ ਲਈ ਸਵੇਰੇ ਉੱਠਦੇ ਸਾਰ ਰੋਜ਼ਾਨਾ ਇਕ ਗਿਲਾਸ ਪਾਣੀ ਪੀਓ, ਜਿਸ ਨਾਲ ਬਹੁਤ ਫ਼ਾਇਦੇ ਹੁੰਦੇ ਹਨ ਅਤੇ ਸਰੀਰ ਹਾਈਡਰੇਟ ਰਹਿੰਦਾ ਹੈ। ਨਾਸ਼ਤੇ ਵਿੱਚ ਅਜਿਹੀਆਂ ਚੀਜ਼ਾਂ ਦਾ ਸੇਵਨ ਕਰੋ, ਜਿਸ 'ਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੋਵੇ। ਨਾਸ਼ਤੇ ਵਿੱਚ ਪ੍ਰੋਟੀਨ ਲੈਣ ਨਾਲ ਬਲੱਡ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ, ਸਰੀਰ ਨੂੰ ਊਰਜਾ ਮਿਲਦੀ ਹੈ, ਜਲਦੀ ਭੁੱਖ ਨਹੀਂ ਲੱਗਦੀ ਅਤੇ ਮੂਡ ਵੀ ਚੰਗਾ ਰਹਿੰਦਾ ਹੈ। ਇੰਨਾ ਹੀ ਨਹੀਂ ਤੁਸੀਂ ਭਾਰ ਨੂੰ ਵੀ ਕੰਟਰੋਲ ਕਰ ਸਕਦੇ ਹੋ।

ਸਰੀਰ ਨੂੰ ਫਿੱਟ ਰੱਖਣ ਅਤੇ ਸਿਹਤਮੰਦ ਰਹਿਣ ਅਪਣਾਓ ਇਹ ਤਰੀਕੇ

ਖਾਲੀ ਢਿੱਡ ਚਾਹ ਦੀ ਥਾਂ ਪੀਓ ਪਾਣੀ  
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸਵੇਰੇ ਉੱਠ ਕੇ ਚਾਹ ਜਾਂ ਕੌਫ਼ੀ ਪੀਣਾ ਪਸੰਦ ਕਰਦੇ ਹਨ, ਜੋ ਸਰੀਰ ਲਈ ਖ਼ਤਰਨਾਕ ਹੋ ਸਕਦੇ ਹਨ। ਇਸ ਲਈ ਆਪਣੀ ਸਵੇਰ ਦੀ ਸ਼ੁਰੂਆਤ ਇੱਕ ਵੱਡੇ ਗਲਾਸ ਪਾਣੀ ਨੂੰ ਪੀ ਕੇ ਕਰੋ। ਅਜਿਹਾ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਅਤੇ ਕਿਡਨੀ ਚੰਗੀ ਤਰ੍ਹਾਂ ਕੰਮ ਕਰੇਗੀ।

ਨਾਸ਼ਤੇ ਵਿੱਚ ਪ੍ਰੋਟੀਨ ਲਓ
ਸਵੇਰ ਦੇ ਨਾਸ਼ਤੇ 'ਚ ਅਜਿਹੀਆਂ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ, ਜੋ ਪ੍ਰੋਟੀਨ ਨਾਲ ਭਰਪੂਰ ਹੋਣ। ਇਸ ਨਾਲ ਤੁਸੀਂ ਦਿਨ ਭਰ ਫਿੱਟ ਅਤੇ ਊਰਜਾਵਾਨ ਮਹਿਸੂਸ ਕਰੋਗੇ। ਪ੍ਰੋਟੀਨ ਦੀ ਵਰਤੋਂ ਕਰਨ ਨਾਲ ਜਲਦੀ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਨਹੀਂ ਵਧੇਗਾ।

ਰੋਜ਼ਾਨਾ ਖਾਓ ਫਲ
ਸਰੀਰ ਨੂੰ ਫਿੱਟ ਅਤੇ ਤੰਦਰੁਸਤ ਰੱਖਣ ਲਈ ਆਪਣੀ ਖੁਰਾਕ ਵਿੱਚ ਘੱਟੋ-ਘੱਟ ਇੱਕ ਫਲ ਜ਼ਰੂਰ ਸ਼ਾਮਲ ਕਰੋ। ਇਸ ਨਾਲ ਤੁਹਾਡੇ ਸਰੀਰ ਨੂੰ ਫਾਈਬਰ, ਵਿਟਾਮਿਨ, ਮਿਨਰਲਸ ਮਿਲਦੇ ਹਨ, ਜਿਸ ਨਾਲ ਪਾਚਨ ਅਤੇ ਸਿਹਤ ਦੋਵੇਂ ਠੀਕ ਰਹਿੰਦੀਆਂ ਹਨ।

ਪੌੜੀਆਂ ਦਾ ਕਰੋ ਇਸਤੇਮਾਲ
ਇਕ ਰਿਸਰਚ ਮੁਤਾਬਕ ਜੇਕਰ ਤੁਸੀਂ ਦਿਨ 'ਚ ਤਿੰਨ ਵਾਰ 20 ਸੈਕਿੰਡ 'ਚ 60 ਪੌੜੀਆਂ ਚੜ੍ਹਦੇ ਹੋ ਤਾਂ ਇਸ ਨਾਲ ਕਾਰਡੀਓ ਫਿਟਨੈੱਸ 5 ਫ਼ੀਸਦੀ ਵਧ ਜਾਂਦੀ ਹੈ। ਤੁਹਾਡੀ ਸਮੁੱਚੀ ਤੰਦਰੁਸਤੀ ਲਈ ਕਾਰਡੀਓ ਫਿਟਨੈਸ ਸਭ ਤੋਂ ਮਹੱਤਵਪੂਰਨ ਹੈ। ਇਹ ਦਿਲ ਦੇ ਰੋਗਾਂ ਦੇ ਖ਼ਤਰੇ ਨੂੰ ਘਟਾਉਂਦਾ ਹੈ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ​​ਰੱਖਦਾ ਹੈ।

ਗ੍ਰੀਨ-ਟੀ ਦਾ ਸੇਵਨ 
ਜੇਕਰ ਤੁਸੀਂ ਚਾਹ ਅਤੇ ਕੌਫੀ ਦੀ ਬਜਾਏ ਗ੍ਰੀਨ-ਟੀ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਹੁਤ ਫ਼ਾਇਦਾ ਹੋ ਸਕਦਾ ਹੈ। ਇਹ ਕਠੋਰ ਬੀਮਾਰੀਆਂ ਨੂੰ ਦੂਰ ਰੱਖਦਾ ਹੈ। ਇਸ ਵਿਚ ਭਰਪੂਰ ਐਂਟੀਆਕਸੀਡੈਂਟ ਗੁਣ ਹੋਣ ਕਾਰਨ ਇਹ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ।


rajwinder kaur

Content Editor

Related News