ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਣ ਲਈ ਖੁਰਾਕ ''ਚ ਜ਼ਰੂਰ ਸ਼ਾਮਲ ਕਰੋ ਬਦਾਮ ਸਣੇ ਇਹ ਚੀਜ਼ਾਂ

08/17/2022 6:04:37 PM

ਨਵੀਂ ਦਿੱਲੀ- ਅੱਜ-ਕੱਲ੍ਹ ਹਰ ਕੋਈ ਫਿੱਟ ਰਹਿਣਾ ਚਾਹੁੰਦਾ ਹੈ। ਇਸ ਦੇ ਲਈ ਕਈ ਲੋਕ ਜਿਮ ਵੀ ਜਾਂਦੇ ਹਨ। ਜਿਮ ਜਾਣ ਵਾਲੇ ਲੋਕ ਘੰਟਾ ਲਗਾ ਕੇ ਆਪਣੇ ਸਰੀਰ ਨੂੰ ਮਜ਼ਬੂਤ ​​ਕਰਦੇ ਹਨ। ਖਾਸ ਤੌਰ 'ਤੇ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰਨ ਲਈ ਕਈ ਤਰ੍ਹਾਂ ਦੀਆਂ ਜਿਮ 'ਚ ਕਸਰਤਾਂ ਵੀ ਕਰਦੇ ਹਨ। ਪਰ ਤੁਸੀਂ ਸਿਰਫ਼ ਹੈਵੀ ਕਸਰਤਾਂ ਰਾਹੀਂ ਨਹੀਂ ਸਗੋਂ ਕੁਝ ਸ਼ਾਕਾਹਾਰੀ ਖੁਰਾਕ ਖਾ ਕੇ ਵੀ ਆਪਣੀਆਂ ਮਾਸਪੇਸ਼ੀਆਂ ਨੂੰ ਬਣਾ ਸਕਦੇ ਹੋ। ਜਿਸ ਖੁਰਾਕ 'ਚ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ ਉਹ ਕੋਸ਼ਿਕਾਵਾਂ ਦੀ ਮੁਰੰਮਤ ਕਰਦੇ ਹਨ। ਤੁਸੀਂ ਇਨ੍ਹਾਂ ਹਾਈ ਪ੍ਰੋਟੀਨ ਵਾਲੀ ਖੁਰਾਕ ਰਾਹੀਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਉਨ੍ਹਾਂ ਦੇ ਬਾਰੇ 'ਚ...

PunjabKesari
ਚਿੱਟੇ ਛੋਲੇ ਖਾਓ
ਛੋਲਿਆਂ 'ਚ ਪ੍ਰੋਟੀਨ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਮਾਹਰਾਂ ਅਨੁਸਾਰ 1/2 ਕੱਪ ਛੋਲਿਆਂ 'ਚ ਘੱਟੋ-ਘੱਟ 7.25 ਗ੍ਰਾਮ ਪ੍ਰੋਟੀਨ ਪਾਇਆ ਜਾਂਦਾ ਹੈ। ਛੋਲਿਆਂ 'ਚ ਵਿਟਾਮਿਨ-ਏ, ਵਿਟਾਮਿਨ-ਈ, ਵਿਟਾਮਿਨ-ਸੀ, ਫੋਲੇਟ, ਡਾਇਟਰੀ ਫਾਈਬਰ, ਪੋਟਾਸ਼ੀਅਮ ਅਤੇ ਆਇਰਨ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਤੁਸੀਂ ਛੋਲਿਆਂ ਦੀ ਸਬਜ਼ੀ ਜਾਂ ਫਿਰ ਉਬਾਲ ਕੇ ਇਸ ਦੀ ਚਾਟ ਬਣਾ ਕੇ ਖਾ ਸਕਦੇ ਹੋ।

PunjabKesari
ਪਨੀਰ ਖਾਓ
ਤੁਸੀਂ ਪਨੀਰ ਵੀ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰਨ ਲਈ ਖਾ ਸਕਦੇ ਹੋ। 100 ਗ੍ਰਾਮ ਪਨੀਰ 'ਚ 18-20 ਗ੍ਰਾਮ ਪ੍ਰੋਟੀਨ ਪਾਇਆ ਜਾਂਦਾ ਹੈ। ਇਹ ਪ੍ਰੋਟੀਨ ਤੁਹਾਡੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰਨ 'ਚ ਮਦਦ ਕਰਦਾ ਹੈ।

PunjabKesari
ਦਾਲ ਖਾਓ
ਦਾਲ ਦਾ ਸੇਵਨ ਵੀ ਮਾਸਪੇਸ਼ੀਆਂ ਬਣਾਉਣ ਲਈ ਕਰ ਸਕਦੇ ਹੋ। ਇਕ ਕੱਪ ਦਾਲ 'ਚ ਘੱਟੋ-ਘੱਟ 18 ਗ੍ਰਾਮ ਪ੍ਰੋਟੀਨ ਪਾਇਆ ਜਾਂਦਾ ਹੈ। ਇਹ ਪ੍ਰੋਟੀਨ ਤੁਹਾਡੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਣ 'ਚ ਸਹਾਇਤਾ ਕਰਦਾ ਹੈ। ਤੁਸੀਂ ਪ੍ਰੋਟੀਨ ਨਾਲ ਭਰਪੂਰ ਦਾਲਾਂ ਜਿਵੇਂ ਮੂੰਗ, ਅਰਹਰ ਅਤੇ ਛੋਲਿਆਂ ਦੀ ਦਾਲ ਖਾ ਸਕਦੇ ਹੋ।
ਬਦਾਮ ਖਾਓ
ਬਦਾਮਾਂ ਦਾ ਸੇਵਨ ਵੀ ਤੁਸੀਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਣ ਲਈ ਕਰ ਸਕਦੇ ਹੋ। ਬਦਾਮਾਂ 'ਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਪੋਟਾਸ਼ੀਅਮ, ਵਿਟਾਮਿਨ ਈ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ 'ਚ ਪਾਏ ਜਾਣ ਵਾਲੇ ਇਹ ਸਾਰੇ ਪੋਸ਼ਕ ਤੱਤ ਤੁਹਾਡੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਣ 'ਚ ਸਹਾਇਕ ਹੁੰਦੇ ਹਨ। ਬਦਾਮ ਦਾ ਸੇਵਨ ਕਰਨ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ। ਤੁਸੀਂ ਸਵੇਰੇ ਉੱਠਣ ਤੋਂ ਬਾਅਦ ਬਦਾਮ ਖਾ ਸਕਦੇ ਹੋ। ਤੁਸੀਂ ਰਾਤ ਨੂੰ ਇਨ੍ਹਾਂ ਨੂੰ ਪਾਣੀ 'ਚ ਭਿਓ ਕੇ ਸਵੇਰੇ ਇਸ ਦਾ ਸੇਵਨ ਕਰ ਸਕਦੇ ਹੋ। ਸਵੇਰੇ ਖਾਲੀ ਢਿੱਡ ਬਦਾਮ ਦਾ ਸੇਵਨ ਕਰਨਾ ਬਹੁਤ ਲਾਹੇਵੰਦ ਹੁੰਦਾ ਹੈ। ਭਿੱਜੇ ਹੋਏ ਬਦਾਮ ਆਸਾਨੀ ਨਾਲ ਪਚ ਜਾਂਦੇ ਹਨ।

PunjabKesari
ਮੂੰਗਫਲੀ ਖਾਓ
ਮੂੰਗਫਲੀ ਦੇ 100 ਗ੍ਰਾਮ ਦਾਣਿਆਂ 'ਚ ਘੱਟੋ-ਘੱਟ 25 ਗ੍ਰਾਮ ਪ੍ਰੋਟੀਨ ਪਾਇਆ ਜਾਂਦਾ ਹੈ। ਜੇਕਰ ਤੁਸੀਂ ਮਾਸਪੇਸ਼ੀਆਂ ਬਣਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ। ਤੁਸੀਂ ਮੂੰਗਫਲੀ ਨੂੰ ਭੁੰਨ ਕੇ ਵੀ ਖਾ ਸਕਦੇ ਹੋ। ਇਸ ਨਾਲ ਤੁਹਾਡੀਆਂ ਮਾਸਪੇਸ਼ੀਆਂ ਮਜ਼ਬੂਤ ​​ਹੋਣਗੀਆਂ।
ਬਰਾਊਨ ਰਾਈਸ ਖਾਓ
ਤੁਸੀਂ ਬਰਾਊਨ ਰਾਈਸ ਦਾ ਸੇਵਨ ਕਰ ਸਕਦੇ ਹੋ। 1 ਕੱਪ ਬ੍ਰਾਊਨ ਰਾਈਸ 'ਚ ਘੱਟੋ-ਘੱਟ 5-7 ਗ੍ਰਾਮ ਪ੍ਰੋਟੀਨ ਪਾਇਆ ਜਾਂਦਾ ਹੈ। ਇਹ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰਨ 'ਚ ਮਦਦ ਕਰਦਾ ਹੈ।

PunjabKesari
ਸੋਇਆਬੀਨ ਖਾਓ
ਤੁਸੀਂ ਸੋਇਆਬੀਨ ਦਾ ਸੇਵਨ ਵੀ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਣ ਲਈ ਕਰ ਸਕਦੇ ਹੋ। ਇਸ 'ਚ ਪ੍ਰੋਟੀਨ ਕਾਫੀ ਚੰਗੀ ਮਾਤਰਾ 'ਚ ਪਾਇਆ ਜਾਂਦਾ ਹੈ। 1 ਕੱਪ ਸੋਇਆਬੀਨ 'ਚ 10 ਗ੍ਰਾਮ ਪ੍ਰੋਟੀਨ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਵੀ ਮਜ਼ਬੂਤ ​​ਹੁੰਦੀਆਂ ਹਨ। 

PunjabKesari
 


Aarti dhillon

Content Editor

Related News