Health Tips: ਰੋਜ਼ਾਨਾ ਕਰੋ ਆਪਣੇ ‘ਪੈਰਾਂ ਦੀ ਮਾਲਸ਼’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ
Thursday, Feb 25, 2021 - 01:53 PM (IST)
ਜਲੰਧਰ (ਬਿਊਰੋ) - ਆਪਣੀ ਸਿਹਤ ਦਾ ਧਿਆਨ ਸਾਰੇ ਰੱਖਦੇ ਹਨ, ਜਿਸ ਕਰਕੇ ਲੋਕ ਸੈਰ ਅਤੇ ਕਸਰਤ ਕਰਦੇ ਹਨ। ਸਾਡੇ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ, ਜਿੰਨਾ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਪੈਰਾਂ ਦੀ ਮਾਲਸ਼ ਕਰਨ ਨਾਲ ਲੁਬਰੀਕੇਸ਼ਨ ਤੇ ਬਲੱਡ ਸਰਕੂਲੇਸ਼ਨ ਵਿੱਚ ਸੁਧਾਰ ਹੁੰਦਾ ਹੈ? ਇਸ ਤਰ੍ਹਾਂ ਕਰਨ ਨਾਲ ਜ਼ਹਿਰੀਲੇ ਪਦਾਰਥ ਬਾਹਰ ਨਿਕਲਣ ਵਿੱਚ ਮਦਦ ਮਿਲਦੀ ਹੈ? ਇੰਨਾ ਹੀ ਨਹੀਂ ਨਿਯਮਿਤ ਮਾਲਸ਼ ਨਾਲ ਪੈਰਾਂ ਦੀ ਮਜ਼ਬੂਤੀ ਤੇ ਜ਼ਿਆਦਾ ਲਚਕੀਲਾਪਣ ਹੁੰਦਾ ਹੈ। ਦੱਸ ਦੇਈਏ ਕਿ ਤੇਲ ਵਿੱਚ ਮੌਜੂਦ ਤੱਤ ਪੈਰ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ, ਜਿਸ ਨਾਲ ਸਰੀਰ ਵਿੱਚੋਂ ਤਣਾਅ ਘੱਟ ਹੁੰਦਾ ਹੈ ਤੇ ਨਾਲ ਹੀ ਬਲੱਡ ਸਰਕੂਲੇਸ਼ਨ ਵੀ ਚੰਗਾ ਹੁੰਦਾ ਹੈ। ਰੋਜ਼ ਮਾਲਸ਼ ਕਰਨ ਨਾਲ ਚੰਗੀ ਨੀਂਦ ਆਉਂਦੀ ਹੈ ਤੇ ਸਿਹਤ ਸਬੰਧੀ ਬੀਮਾਰੀਆਂ ਵੀ ਠੀਕ ਹੁੰਦੀਆਂ ਹਨ। ਰੋਜ਼ਾਨਾ ਹੋਣ ਵਾਲਾ ਸਿਰਦਰਦ ਵੀ ਠੀਕ ਰਹਿੰਦਾ ਹੈ। ਇਸ ਤੋਂ ਇਲਾਵਾ ਹੋਰੋ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ...
ਜੋੜਾਂ ਦੇ ਦਰਦ ਵਿੱਚ ਆਰਾਮ
ਜੋੜਾਂ ਦੇ ਦਰਦ ਵਿੱਚ ਛੁਟਕਾਰਾ ਪਾਉਣ ਦਾ ਸਭ ਤੋਂ ਆਸਾਨ ਤਰੀਕਾ ਹੈ ਪੈਰਾਂ ਦੀ ਮਾਲਸ਼। ਇਸ ਨਾਲ ਆਪ ਹਰ ਤਰ੍ਹਾਂ ਦੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ।
ਸਿਰਦਰਦ ਤੋਂ ਆਰਾਮ
ਪੈਰਾਂ ਵਿੱਚ ਮਾਲਸ਼ ਕਰਨ ਨਾਲ ਤੁਹਾਨੂੰ ਹਰ ਤਰ੍ਹਾਂ ਦੇ ਸਿਰਦਰਦ ਤੋਂ ਆਰਾਮ ਮਿਲਦਾ ਹੈ। ਰੋਜ਼ 15 ਮਿੰਟ ਮਾਲਸ਼ ਕਰਨ ਨਾਲ ਦਿਮਾਗ਼ ਸ਼ਾਂਤ ਹੁੰਦਾ ਹੈ ਤੇ ਤੁਸੀਂ ਚੰਗਾ ਕੰਮ ਕਰੋਗੇ।
ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ
ਬਲੱਡ ਸਰਕੂਲੇਸ਼ਨ ਵਿੱਚ ਸੁਧਾਰ
ਸਰੀਰ ਦੇ ਮਾਧਿਅਮ ਤੋਂ ਪ੍ਰਸਾਰਿਤ ਹੋਣ ਵਾਲਾ ਬਲੱਡ, ਸਰੀਰ ਦੀਆਂ ਕੋਸ਼ਿਕਾਵਾਂ ਨੂੰ ਆਕਸੀਜਨ ਤੇ ਪੋਸ਼ਣ ਪਹੁੰਚਾਉਣ ਲਈ ਜ਼ਿੰਮੇਵਾਰ ਹੁੰਦਾ ਹੈ। ਬਲੱਡ ਸਰੀਰ ਤੋਂ ਵਾਧੂ ਤੇ ਜ਼ਹਿਰੀਲੇ ਪਦਾਰਥਾਂ ਨੂੰ ਸ਼ੁੱਧ ਕਰਦਾ ਹੈ ਪਰ ਜਦੋਂ ਤਣਾਅ ਦੀ ਮੌਜੂਦਗੀ ਕਾਰਨ ਬਲੱਡ ਦਾ ਫਲੋਅ ਸੀਮਤ ਹੋ ਜਾਂਦਾ ਹੈ ਤਾਂ ਪੈਰਾਂ ਦੀ ਮਾਲਸ਼ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਇਸ ਨਾਲ ਬਲੱਡ ਸਰਕੂਲੇਸ਼ਨ ਬੇਰੋਕ ਫਲੋਅ ਹੁੰਦਾ ਹੈ।
ਪੈਰ ਦੀਆਂ ਪ੍ਰੇਸ਼ਾਨੀਆਂ
ਰੋਜ਼ਾਨਾ ਨਾਰੀਅਲ ਤੇਲ ਨਾਲ ਮਾਲਸ਼ ਕਰਨ ‘ਤੇ ਪੈਰ ਦੀ ਨਾੜੀ ਨੂੰ ਆਰਾਮ ਮਿਲਦਾ ਹੈ ਤੇ ਲੈੱਗ ਸਿੰਡਰੂਮ ਨੂੰ ਖ਼ਤਮ ਕਰਨ ਵਿੱਚ ਮਦਦ ਮਿਲਦੀ ਹੈ। ਇਸ ਲਈ ਇਸ ਪ੍ਰੇਸ਼ਾਨੀ ਤੋਂ ਨਿਜ਼ਾਤ ਪਾਉਣ ਲਈ ਰੋਜ਼ ਗਰਮ ਤੇਲ ਦੀ ਮਾਲਸ਼ ਕਰੋ।
ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ
ਸਰੀਰ ਦੇ ਐਸਿਡ ਤੋਂ ਨਿਜ਼ਾਤ
ਰੋਜ਼ਾਨਾ 20 ਮਿੰਟ ਪੈਰਾਂ ਦੀ ਮਾਲਸ਼ ਕਰਨ ਨਾਲ ਮਾਸਪੇਸ਼ੀਆਂ ਦੇ ਟਿਸ਼ੂ ਵਿੱਚ ਮੌਜੂਦ ਲੈਂਕਟਿਕ ਐਸਿਡ ਖ਼ਤਮ ਹੋਣ ਲੱਗਦਾ ਹੈ, ਜਿਹੜਾ ਕਸਰਤ ਕਰਨ ਨਾਲ ਹੁੰਦਾ ਹੈ। ਇਸ ਨੂੰ ਅਣਦੇਖਿਆ ਕਰਨ ਨਾਲ ਪੈਰਾਂ ਦੀਆਂ ਦੂਜੀਆਂ ਸਮੱਸਿਆਵਾਂ ਵਧ ਸਕਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ
ਲੋਅਰ ਬਲੱਡ ਪ੍ਰੈਸ਼ਰ
ਰੋਜ਼ ਸੌਣ ਤੋਂ ਪਹਿਲਾਂ 10 ਮਿੰਟ ਤੱਕ ਪੈਰਾਂ ਦੀ ਮਾਲਸ਼ ਕਰਨ ਨਾਲ ਸਵਿੰਗ ਤੇ ਐਂਗਜਾਇਟੀ ਦੀ ਪ੍ਰੇਸ਼ਾਨੀ ਖ਼ਤਮ ਹੋ ਜਾਂਦੀ ਹੈ। ਨਾਲ ਹੀ ਹਾਈ ਬਲੱਡ ਪ੍ਰੈਸ਼ਰ ਦੀ ਪ੍ਰੇਸ਼ਾਨੀ ਵੀ ਖ਼ਤਮ ਹੋ ਜਾਂਦੀ ਹੈ।
ਪੜ੍ਹੋ ਇਹ ਵੀ ਖ਼ਬਰ - ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਦੇ ਸਮੇਂ ਪਤੀ-ਪਤਨੀ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਵਧੇਗਾ ਪਿਆਰ
ਗਰਭਵਤੀ ਜਨਾਨੀਆਂ ਲਈ ਫ਼ਾਇਦੇਮੰਦ
ਗਰਭ ਅਵਸਥਾ ਦੇ ਆਖ਼ਰੀ ਮਹੀਨਿਆਂ ਵਿੱਚ ਗਰਭਵਤੀ ਜਨਾਨੀਆਂ ਨੂੰ ਪੈਰਾਂ ਵਿੱਚ ਮਾਲਸ਼ ਜ਼ਰੂਰ ਕਰਨੀ ਚਾਹੀਦੀ। ਇਸ ਨਾਲ ਪੈਰਾਂ ਵਿੱਚ ਜਮ੍ਹਾ ਤਰਲ ਪਦਾਰਥ ਕਿਡਨੀ ਵਿੱਚ ਵਾਪਸ ਚਲਾ ਜਾਂਦਾ ਹੈ, ਉੱਥੇ ਉਸ ਨੂੰ ਬਾਹਰ ਨਿਕਲਣ ਦਾ ਰਾਹ ਮਿਲਦਾ ਹੈ।
ਪੜ੍ਹੋ ਇਹ ਵੀ ਖ਼ਬਰ - ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ‘ਇਮਲੀ’, ਸ਼ੂਗਰ ਦੇ ਮਰੀਜ਼ਾਂ ਦੇ ਨਾਲ-ਨਾਲ ਇਨ੍ਹਾਂ ਲਈ ਵੀ ਹੈ ਫ਼ਾਇਦੇਮੰਦ