ਪ੍ਰੋਟੀਨ ਦੀ ਜ਼ਿਆਦਾ ਵਰਤੋਂ ਨਾਲ ਸਰੀਰ ਨੂੰ ਹੁੰਦੇ ਹਨ ਕਈ ਨੁਕਸਾਨ

07/12/2018 5:57:33 PM

ਨਵੀਂ ਦਿੱਲੀ— ਪ੍ਰੋਟੀਨ ਸਰੀਰ ਲਈ ਬਹੁਤ ਹੀ ਜ਼ਰੂਰੀ ਤੱਤ ਹੈ। ਸਰੀਰ ਦੀ ਚੰਗੀ ਗ੍ਰੋਥ ਲਈ ਪ੍ਰੋਟੀਨ ਨਾਲ ਭਰਪੂਰ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ ਪਰ ਜੇ ਇਸ ਦੀ ਵਰਤੋਂ ਜ਼ਿਆਦਾ ਮਾਤਰਾ 'ਚ ਕੀਤੀ ਜਾਵੇ ਤਾਂ ਸਰੀਰ ਨੂੰ ਕਈ ਨੁਕਸਾਨ ਹੁੰਦੇ ਹਨ। ਆਓ ਜਾਣਦੇ ਹਾਂ ਪ੍ਰੋਟੀਨ ਦੀ ਜ਼ਿਆਦਾ ਮਾਤਰਾ 'ਚ ਵਰਤੋਂ ਕਰਨ ਨਾਲ ਸਰੀਰ ਨੂੰ ਕੀ-ਕੀ ਨੁਕਸਾਨ ਹੋ ਸਕਦੇ ਹਨ। 
1. ਭਾਰ ਵਧ ਸਕਦਾ ਹੈ
ਇਕ ਸ਼ੋਧ ਮੁਤਾਬਕ ਜ਼ਿਆਦਾ ਪ੍ਰੋਟੀਨ ਦੀ ਵਰਤੋਂ ਕਰਨ ਨਾਲ ਹਾਈ ਪ੍ਰੋਟੀਨ ਲੋਅ ਕਾਰਬ ਡਾਈਟ 'ਚ ਬਦਲ ਜਾਂਦੇ ਹਨ। ਇਸ ਨਾਲ ਸਰੀਰ 'ਚ ਫੈਟ ਜਮ੍ਹਾਂ ਹੋਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਭਾਰ ਵਧਣ ਲੱਗਦਾ ਹੈ ਅਤੇ ਕੰਮ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ।
2. ਕਬਜ਼ 
ਪ੍ਰੋਟੀਨ ਦੀ ਜ਼ਿਆਦਾ ਮਾਤਰਾ ਨਾਲ ਸਰੀਰ 'ਚ ਫਾਈਬਰ ਦੀ ਕਮੀ ਹੋਣ ਲੱਗਦੀ ਹੈ, ਜਿਸ ਨਾਲ ਪੇਟ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਕਬਜ਼ ਇਸ ਦਾ ਮੁੱਖ ਕਾਰਨ ਹੈ। 
3. ਹੱਡੀਆਂ ਕਮਜ਼ੋਰ 
ਜ਼ਿਆਦਾ ਪ੍ਰੋਟੀਨ ਦੀ ਵਰਤੋਂ ਕਰਨ ਨਾਲ ਹੱਡੀਆਂ ਨੂੰ ਭਰਪੂਰ ਮਾਤਰਾ 'ਚ ਕੈਲਸ਼ੀਅਮ ਨਹੀਂ ਮਿਲਦਾ, ਜਿਸ ਵਜ੍ਹਾ ਨਾਲ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ।
4. ਦਿਲ ਦੀਆਂ ਬੀਮਾਰੀਆਂ 
ਹਾਈ ਪ੍ਰੋਟੀਨ ਦੀ ਵਰਤੋਂ ਕਰਨ ਨਾਲ ਕੋਲੈਸਟਰੋਲ ਦੀ ਮਾਤਰਾ ਵਧਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਦਿਲ ਸੰਬੰਧੀ ਸਮੱਸਿਆਵਾਂ ਹੋਣ ਦਾ ਖਤਰਾ ਵਧ ਜਾਂਦਾ ਹੈ। 
5. ਡਾਇਰੀਆ 
ਜ਼ਰੂਰਤ ਤੋਂ ਜ਼ਿਆਦਾ ਡੇਅਰੀ ਪ੍ਰਾਡਕਟਸ ਦੀ ਵਰਤੋਂ ਕਰਨ ਨਾਲ ਡਾਇਰੀਆ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।
6. ਚੱਕਰ ਆਉਣਾ
ਸਿਰਦਰਦ, ਦਿਮਾਗੀ ਕਮਜ਼ੋਰੀ, ਨੀਂਦ ਨਾ ਆਉਣਾ, ਚੱਕਰ ਆਉਣਾ, ਤਣਾਅ ਆਦਿ ਸਮੱਸਿਆਵਾਂ ਪ੍ਰੋਟੀਨ ਦੀ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਹੋ ਸਕਦੀਆਂ ਹਨ।


Related News