ਅਦਰਕ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦਾ ਹੈ ਜੜ੍ਹ ਤੋਂ ਖਤਮ

Thursday, May 10, 2018 - 11:17 AM (IST)

ਨਵੀਂ ਦਿੱਲੀ— ਅਦਰਕ ਰਸੋਈ 'ਚ ਵਰਤਿਆ ਜਾਣ ਵਾਲਾ ਮਸਾਲਾ ਹੈ। ਇਸ 'ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਸਰਦੀ ਦੇ ਮੌਸਮ 'ਚ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ।ਇਸ ਬਿਨਾ ਕਿਸੇ ਵੀ ਸਬਜ਼ੀ ਦਾ ਸੁਆਦ ਹੀ ਨਹੀਂ ਆਉਂਦਾ। ਇਹ ਖਾਣੇ ਦਾ ਸੁਆਦ ਤਾਂ ਵਧਾਉਂਦਾ ਹੀ ਹੈ ਨਾਲ ਹੀ ਇਹ ਸਿਹਤ ਲਈ ਵੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਣ ਦਾ ਕੰਮ ਵੀ ਕਰਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਅਦਰਕ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
ਅਦਰਕ ਦੇ ਫਾਇਦੇ
1. ਪੇਟ ਦੀ ਗੈਸ

ਗਲਤ ਖਾਣ-ਪੀਣ ਕਰਕੇ ਪੇਟ 'ਚ ਗੈਸ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇਕ ਲੱਡੂ ਦੀ ਵਰਤੋਂ ਗਰਮ ਦੁੱਧ ਨਾਲ ਕਰਨ ਨਾਲ ਪੇਟ ਨਾਲ    ਜੁੜੀਆਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ।

PunjabKesari
2. ਦਸਤ
ਦਸਤ ਹੋਣ 'ਤੇ 100 ਗ੍ਰਾਮ ਸੁੰਢ, 3 ਛੋਟੇ ਚਮਚ ਨਮਕ, 4 ਚਮਚ ਭੁੰਨਿਆ ਹੋਇਆ ਜੀਰਾ ਪਾਊਡਰ, ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾ ਕੇ ਚੂਰਣ ਤਿਆਰ ਕਰ ਲਓ। ਖਾਣਾ ਖਾਣ ਦੇ ਬਾਅਦ ਇਸ ਚੂਰਣ ਨੂੰ ਇਕ ਚੱਮਚ ਪਾਣੀ ਨਾਲ ਖਾਣ ਨਾਲ ਦਸਤ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
3. ਕੰਨ ਦਰਦ
ਅੱਧਾ ਚੱਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾ ਅਦਰਕ ਦਾ ਰਸ ਮਿਲਾ ਕੇ ਕੰਨ 'ਚ ਪਾਓ। ਇਸ ਨਾਲ ਕੰਨ ਦਰਦ ਠੀਕ ਹੋ ਜਾਵੇਗਾ।

PunjabKesari
4. ਪੇਟ ਦੇ ਕੀੜੇ
ਅੱਧਾ ਚੱਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਪੇਟ ਪੀਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।
5. ਮੂੰਹ ਦੀ ਬਦਬੂ
1 ਚੱਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ 'ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।

PunjabKesari
6. ਕਬਜ਼ ਦੂਰ ਕਰੇ
ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਪੇਟ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ।

PunjabKesari
7. ਜ਼ੁਕਾਮ
ਜ਼ੁਕਾਮ ਹੋਣ 'ਤੇ 1 ਚੱਮਚ ਸ਼ੁੱਧ ਦੇਸੀ ਘਿਉ 'ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫਿਰ ਇਸ 'ਚ ਦਰਦਰੇ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾ ਦਿਓ। ਚੁਟਕੀ ਭਰ ਨਮਕ ਮਿਲਾ ਕੇ ਰਾਤ ਨੂੰ ਸੌਂਣ ਤੋਂ ਪਹਿਲਾ ਇਸ ਦੀ ਵਰਤੋਂ ਕਰੋ ਅਤੇ ਬਾਅਦ 'ਚ ਗਰਮ ਦੁੱਧ ਪੀ ਲਓ।

PunjabKesari
8. ਗਠੀਆ
100 ਗ੍ਰਾਮ ਅਦਰਕ ਦਾ ਰਸ ਅਤੇ 100 ਗ੍ਰਾਮ ਸਰ੍ਹੋਂ ਦਾ ਤੇਲ ਪਾ ਕੇ ਗੈਸ 'ਤੇ ਉਦੋਂ ਤੱਕ ਗਰਮ ਕਰੋ ਜਦੋਂ ਤੱਕ ਸਿਰਫ ਤੇਲ ਰਹਿ ਜਾਵੇ। ਜਦੋਂ ਤੇਲ ਕੋਸਾ ਹੋ ਜਾਵੇ ਤਾਂ ਇਸ ਤੇਲ ਨਾਲ ਮਾਲਿਸ਼ ਕਰੋ।

PunjabKesari
9. ਕਫ
ਸਰਦੀ ਕਾਰਨ ਜਮ੍ਹਾ ਕਫ ਤੋਂ ਰਾਹਤ ਪਾਉਣ ਲਈ 1 ਸੁੰਢ ਅਤੇ ਸ਼ਹਿਦ ਮਿਲਾ ਕੇ ਦਿਨ 'ਚ ਦੋ ਵਾਰ ਖਾਓ।

PunjabKesari
10. ਭੁੱਖ ਵਧਾਏੇ
ਅਦਕਰ ਨੂੰ ਛੋਟੇ-ਛੋਟੇ ਟੁੱਕੜਿਆਂ 'ਚ ਕੱਟ ਲਓ। ਇਸ 'ਤੇ ਨਿੰਬੂ ਨਿਚੋੜ ਲਓ ਅਤੇ ਥੋੜ੍ਹਾ ਜਿਹਾ ਨਮਕ ਪਾ ਕੇ ਇਸ ਨੂੰ ਸੁਕਾ ਲਓ। ਖਾਣਾ ਖਾਣ ਤੋਂ ਬਾਅਦ ਇਸਨੂੰ ਚੂਸੋ। ਇਸ ਨਾਲ ਭੁੱਖ ਵਧਦੀ ਹੈ।

PunjabKesari


Related News