ਖਾਣੇ ’ਚ ਰੋਜ਼ਾਨਾ ਖਾਓ ਅਦਰਕ ਦਾ ਇਕ ਟੁਕੜਾ, ਗਠੀਆ ਦੇ ਦਰਦ ਤੋਂ ਛੁਟਕਾਰਾ ਮਿਲਣ ਸਣੇ ਹੋਣਗੇ ਕਈ ਫ਼ਾਇਦੇ

11/27/2022 12:09:26 PM

ਜਲੰਧਰ (ਬਿਊਰੋ) - ਅਦਰਕ ਸਾਡੇ ਸਾਰਿਆਂ ਦੀ ਰਸੋਈ ਘਰ 'ਚ ਇਸਤੇਮਾਲ ਹੋਣ ਵਾਲਾ ਮਸਾਲਾ ਹੈ। ਇਸ 'ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਪਾਏ ਜਾਂਦੇ ਹਨ। ਸਰਦੀ ਦੇ ਮੌਸਮ 'ਚ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਅਦਰਕ ਜਿਥੇ ਖਾਣੇ ਦਾ ਸੁਆਦ ਵਧਾਉਂਦਾ ਹੈ, ਉਥੇ ਇਹ ਸਿਹਤ ਲਈ ਵੀ ਫ਼ਾਇਦੇਮੰਦ ਹੈ। ਸਬਜ਼ੀ ’ਚ ਪਾਉਣ ਦੇ ਨਾਲ-ਨਾਲ ਅਦਰਕ ਦੀ ਵਰਤੋਂ ਚਾਹ ’ਚ ਵੀ ਕੀਤੀ ਜਾਂਦੀ ਹੈ, ਜਿਸ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਅਦਰਕ ਨਾਲ ਹੋਣ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ....

1. ਢਿੱਡ ਦੀ ਗੈਸ : ਗਲਤ ਖਾਣ-ਪੀਣ ਕਰਕੇ ਢਿੱਡ 'ਚ ਗੈਸ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ 125 ਗ੍ਰਾਮ ਸੁੰਢ ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇਕ ਲੱਡੂ ਦਾ ਸੇਵਨ ਗਰਮ ਦੁੱਧ ਨਾਲ ਕਰਨ ਨਾਲ ਢਿੱਡ ਨਾਲ ਜੁੜੀਆ ਸਾਰੀਆਂ ਪਰੇਸ਼ਾਨੀਆਂ ਤੋਂ ਆਰਾਮ ਮਿਲਦਾ ਹੈ।

2. ਦਸਤ : ਦਸਤ ਹੋਣ 'ਤੇ 100 ਗ੍ਰਾਮ ਸੁੰਢ, 3 ਛੋਟੇ ਚਮਚ ਲੂਣ, 4 ਚਮਚ ਭੁੰਨਿਆ ਹੋਇਆ ਜੀਰਾ ਪਾਊਡਰ, ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਚੂਰਨ ਤਿਆਰ ਕਰ ਲਓ। ਖਾਣਾ ਖਾਣ ਤੋਂ ਬਾਅਦ ਇਸ ਚੂਰਨ ਨੂੰ ਇਕ ਚਮਚ ਪਾਣੀ ਨਾਲ ਖਾਣ ਨਾਲ ਰਾਹਤ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ: Health Tips: ਨਾਸ਼ਤਾ ਕਰਦੇ ਸਮੇਂ ਕਦੇ ਨਾ ਖਾਓ ਬਰੈੱਡ, ਭਾਰ ਵੱਧਣ ਸਣੇ ਹੋ ਸਕਦੀਆਂ ਨੇ ਕਈ ਸਮੱਸਿਆਵਾਂ

3. ਕੰਨ ਦਰਦ : ਅੱਧਾ ਚਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾ ਅਦਰਕ ਦਾ ਰਸ ਮਿਲਾ ਕੇ ਕੰਨ 'ਚ ਪਾਓ। ਇਸ ਨਾਲ ਦਰਦ ਠੀਕ ਹੋ ਜਾਵੇਗਾ।

4. ਢਿੱਡ ਦੇ ਕੀੜੇ : ਅੱਧਾ ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਢਿੱਡ ਪੀਓ। ਅਜਿਹਾ ਕਰਨ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ।

ਪੜ੍ਹੋ ਇਹ ਵੀ ਖ਼ਬਰ:  Health Tips: ਖਾਣੇ ’ਚ ਰੋਜ਼ਾਨਾ ਸ਼ਾਮਲ ਕਰੋ ਇਹ ਲਾਹੇਵੰਦ ਸਬਜ਼ੀਆਂ, ਨਜ਼ਰਅੰਦਾਜ਼ ਕਰਨ ’ਤੇ ਹੋ ਸਕਦੇ ਹੋ ਬੀਮਾਰ

5. ਮੂੰਹ ਦੀ ਬਦਬੂ : 1 ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ 'ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।

6. ਕਬਜ਼ ਦੂਰ ਕਰੇ : ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਢਿੱਡ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ।

7. ਜ਼ੁਕਾਮ : ਜ਼ੁਕਾਮ ਹੋਣ 'ਤੇ 1 ਚਮਚ ਸ਼ੁਧ ਦੇਸੀ ਘਿਓ 'ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫਿਰ ਇਸ 'ਚ ਦਰਦਰੇ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾ ਦਿਓ। ਚੁਟਕੀ ਭਰ ਲੂਣ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰ ਕਰੋ ਅਤੇ ਬਾਅਦ 'ਚ ਗਰਮ ਦੁੱਧ ਪੀ ਲਓ।

8. ਗਠੀਆ ਦਰਦ ਤੋਂ ਛੁਟਕਾਰਾ : ਅਦਰਕ 'ਚ ਬਹੁਤ ਸਾਰੇ ਗੁਣ ਹੁੰਦੇ ਹਨ ਜੋ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ 'ਚ ਸਾਡੀ ਸਹਾਇਤਾ ਕਰਦਾ ਹੈ। ਅਦਰਕ ਖਾਣ ਨਾਲ ਜਾਂ ਇਸ ਦਾ ਲੇਪ ਲਗਾਉਣ ਨਾਲ ਦਰਦ ਖਤਮ ਹੁੰਦਾ ਹੈ। ਇਸ ਦਾ ਲੇਪ ਲਗਾਉਣ ਨਾਲ ਅਦਰਕ ਨੂੰ ਚੰਗੀ ਤਰ੍ਹਾਂ ਪੀਸ ਲਓ। ਉਸ 'ਚ ਹਲਦੀ ਮਿਲਾ ਲਓ। ਇਸ ਪੇਸਟ ਨੂੰ ਦਿਨ 'ਚ 2 ਬਾਰ ਲਗਾਓ। ਕੁਝ ਹੀ ਦਿਨਾਂ 'ਚ ਫਰਕ ਨਜ਼ਰ ਆਉਣ ਲੱਗੇਗਾ।

ਪੜ੍ਹੋ ਇਹ ਵੀ ਖ਼ਬਰ: Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਵਾਈ, ਘਰੇਲੂ ਤਰੀਕਿਆਂ ਨਾਲ ਇੰਝ ਪਾਓ ਰਾਹਤ

9. ਭੁੱਖ ਵਧਾਵੇ : ਅਦਕਰ ਨੂੰ ਛੋਟੇ-ਛੋਟੇ ਟੁਕੜਿਆਂ ’ਚ ਕੱਟ ਲਓ। ਇਸ 'ਤੇ ਨਿੰਬੂ ਨਿਚੋੜ ਲਓ ਅਤੇ ਥੋੜ੍ਹਾ ਜਿਹਾ ਨਮਕ ਪਾ ਕੇ ਇਸਨੂੰ ਸੁਕਾ ਲਓ। ਖਾਣਾ ਖਾਣ ਤੋਂ ਬਾਅਦ ਇਸਨੂੰ ਚੂਸੋ। ਇਸ ਨਾਲ ਭੁੱਖ ਵੱਧਦੀ ਹੈ।


sunita

Content Editor

Related News