ਗਰਮੀਆਂ 'ਚ ਸਰੀਰ ਨੂੰ ਠੰਡਾ ਰੱਖਦੈ 'ਗੂੰਦ ਕਤੀਰਾ', ਜਾਣੋ ਹੋਰ ਵੀ ਲਾਜਵਾਬ ਫ਼ਾਇਦੇ

Saturday, Jun 12, 2021 - 04:34 PM (IST)

ਨਵੀਂ ਦਿੱਲੀ— ਗਰਮੀ ਦਾ ਸੇਕ ਪੂਰੇ ਸਿਖ਼ਰਾਂ 'ਤੇ ਹੈ। ਹਰ ਵਿਅਕਤੀ ਨੂੰ ਧੁੱਪ ਨੇ ਪ੍ਰੇਸ਼ਾਨ ਕਰ ਕੇ ਰੱਖਿਆ ਹੈ। ਤੁਸੀਂ ਇਸ ਮੌਸਮ 'ਚ ਕੁਝ ਅਜਿਹੀਆਂ ਚੀਜ਼ਾਂ ਖਾਓ ਜਿਸ ਨਾਲ ਤੁਹਾਡੇ ਸਰੀਰ ਨੂੰ ਠੰਡਕ ਮਿਲੇ ਇਸ ਨਾਲ ਤੁਹਾਡੀ ਸਿਹਤ ਵੀ ਠੀਕ ਰਹੇਗੀ। ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਗੂੰਦ ਕਤੀਰੇ ਦੀ। ਇਹ ਇਕ ਅਜਿਹਾ ਆਹਾਰ ਹੈ, ਜਿਸ ਦੀ ਤਾਸੀਰ ਠੰਡੀ ਹੁੰਦੀ ਹੈ। ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ ਅਤੇ ਫਾਲਿਕ ਐਸਿਡ ਵਰਗੇ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਸਾਨੂੰ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਮਦਦ ਕਰਦਾ ਹੈ। ਸਰਦੀ 'ਚ ਇਸ ਦੀ ਵਰਤੋਂ ਕਰਨਾ ਠੀਕ ਨਹੀਂ ਮੰਨਿਆ ਜਾਂਦਾ। ਗੂੰਦ ਕਤੀਰੇ ਨਾਲ ਸਰੀਰ 'ਚ ਐਨਰਜੀ ਬਣੀ ਰਹਿੰਦੀ ਹੈ। ਯੂਰਿਨ 'ਚ ਹੋਣ ਵਾਲੀ ਜਲਨ ਵੀ ਇਸ ਨਾਲ ਠੀਕ ਹੋ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਗੂੰਦ ਕਤੀਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ...

PunjabKesari
ਕਮਜ਼ੋਰੀ ਅਤੇ ਥਕਾਵਟ
ਹਰ ਰੋਜ਼ ਸਵੇਰੇ ਅੱਧਾ ਗਿਲਾਸ ਦੁੱਧ 'ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ 'ਚ ਭਿਓਂ ਕੇ ਰੱਖ ਲੈਣਾ ਚਾਹੀਦਾ ਹੈ।
ਪਸੀਨੇ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ, ਉਨ੍ਹਾਂ ਨੂੰ ਗੂੰਦ ਕਤੀਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਮੀਆਂ 'ਚ ਰੋਜ਼ਾਨਾ ਗੂੰਦ ਕਤੀਰੇ ਦੀ ਵਰਤੋਂ ਕਰੋ।

PunjabKesari
ਲੂ ਤੋਂ ਬਚਾਅ
ਤਪਦੀ ਗਰਮੀ 'ਚ ਘਰ ਤੋਂ ਬਾਹਰ ਜਾਣ ਨਾਲ ਲੂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਗਰਮੀ ਜ਼ਿਆਦਾ ਮਹਿਸੂਸ ਹੋਵੇ ਤਾਂ ਗੂੰਦ ਕਤੀਰਾ ਸਵੇਰੇ ਅਤੇ ਸ਼ਾਮ ਦੁੱਧ ਜਾਂ ਸ਼ਰਬਤ 'ਚ ਮਿਲਾ ਕੇ ਪੀਣਾ ਚਾਹੀਦਾ ਹੈ।

PunjabKesari
ਜਲਨ ਤੋਂ ਰਾਹਤ
ਜੇਕਰ ਤੁਹਾਡੇ ਹੱਥਾਂ-ਪੈਰਾਂ 'ਤੇ ਜਲਨ ਹੁੰਦੀ ਹੈ ਤਾਂ 2 ਚਮਚ ਗੂੰਦ ਕਤੀਰੇ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਿਲਾਸ ਪਾਣੀ 'ਚ ਭਿਓਂ ਦਿਓ। ਸਵੇਰੇ ਇਸ 'ਚ ਸ਼ੱਕਰ ਮਿਲਾ ਕੇ ਖਾ ਲਓ। ਇਸ ਨਾਲ ਜਲਨ ਠੀਕ ਹੋ ਜਾਂਦੀ ਹੈ।
ਖ਼ੂਨ ਦੀ ਘਾਟ ਪੂਰੀ ਕਰੇ
ਗੂੰਦ ਕਤੀਰੇ ਨੂੰ ਭਿਓਂ ਕੇ ਰੋਜ਼ ਖਾਣ ਨਾਲ ਖ਼ੂਨ ਦੀ ਘਾਟ ਪੂਰੀ ਹੁੰਦੀ ਹੈ। ਜੇ ਤੁਹਾਨੂੰ ਵੀ ਅਨੀਮੀਆ ਦੀ ਸਮੱਸਿਆ ਰਹਿੰਦੀ ਹੈ ਤਾਂ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰੋ।
ਕਈ ਬੀਮਾਰੀਆਂ ਤੋਂ ਛੁਟਕਾਰਾ
ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ, ਉੱਲਟੀ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਇਸ ਲਈ ਨਿਯਮਿਤ ਰੂਪ 'ਚ ਗੂੰਦ ਕਤੀਰੇ ਦੀ ਵਰਤੋਂ ਕਰੋ।


Aarti dhillon

Content Editor

Related News