ਲੌਕੀ ਅਤੇ ਅਦਰਕ ਦੇ ਜੂਸ ''ਚ ਲੁੱਕੇ ਹੁੰਦੇ ਹਨ ਸਿਹਤ ਨਾਲ ਜੁੜੇ ਕਈ ਫਾਇਦੇ

04/04/2018 2:37:47 PM

ਜਲੰਧਰ— ਭੱਜ-ਦੋੜ ਦੀ ਜ਼ਿੰਦਗੀ 'ਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਲੱਗੀਆਂ ਰਹਿੰਦੀਆਂ ਹਨ। ਅਜਿਹੀ ਹਾਲਤ 'ਚ ਸਰੀਰ ਨੂੰ ਫਿੱਟ ਰੱਖਣ ਦੇ ਲਈ ਲੌਕੀ ਅਤੇ ਅਦਰਕ ਦੇ ਜੂਸ ਪੀਣਾ ਚਾਹੀਦਾ ਹੈ। ਤੁਸੀਂ ਇਨ੍ਹਾਂ ਦੋਵਾਂ ਚੀਜ਼ਾਂ ਨੂੰ ਆਪਣੇ ਘਰ 'ਚ ਹੀ ਬਹੁਤ ਆਸਾਨੀ ਨਾਲ ਬਣਾ ਸਕਦੇ ਹੋ। ਲੌਕੀ 'ਚ ਮੌਜ਼ੂਦ ਪੋਟਾਸ਼ੀਅਮ, ਆਇਰਨ ਅਤੇ ਵਿਟਾਮਿਨਸ ਸਰੀਰ ਲਈ ਬਹੁਤ ਲਾਭਦਾਇਕ ਹੁੰਦੇ ਹਨ। ਉਂਝ ਤਾਂ ਸਾਰਿਆਂ ਦੇ ਘਰਾਂ 'ਚ ਲੌਕੀ ਦੀ ਸਬਜ਼ੀ ਬਣਾਈ ਜਾਂਦੀ ਹੈ ਪਰ ਲੌਕੀ ਅਤੇ ਅਦਰਕ ਦੇ ਜੂਸ ਨੂੰ ਰੋਜ਼ਾਨਾ ਪੀਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫਾਇਦਿਆਂ ਬਾਰੇ। 
1. ਜੂਸ ਬਣਾਉਣ ਦੀ ਵਿਧੀ
ਲੌਕੀ ਅਤੇ ਅਦਰਕ ਨੂੰ ਛਿੱਲ ਕੇ ਉਸ ਦੇ ਟੁੱਕੜੇ ਕਰ ਲਓ ਅਤੇ ਮਿਕਸੀ 'ਚ ਥੋੜ੍ਹਾ ਜਿਹਾ ਪਾਣੀ ਅਤੇ ਨਮਕ ਮਿਲਾ ਕੇ ਇਸ ਦਾ ਜੂਸ ਬਣਾ ਲਓ। ਤੁਸੀਂ ਆਪਣੀ ਮਰਜ਼ੀ ਦੇ ਹਿਸਾਬ ਨਾਲ ਇਸ 'ਚ ਕਾਲੀ ਮਿਰਚ ਵੀ ਮਿਲਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਰੋਜ਼ਾਨਾ ਫ੍ਰੈੱਸ਼ ਜੂਸ ਬਣਾ ਕੇ ਪੀ ਸਕਦੇ ਹੋ। 
ਫਾਇਦੇ
1. ਭਾਰ ਘੱਟ 
ਰੋਜ਼ ਸਵੇਰੇ ਇਸ ਦਾ ਜੂਸ ਪੀਣ ਨਾਲ ਸਰੀਰ ਦਾ ਮੈਟਾਬਾਲੀਜਮ ਵਧਦਾ ਹੈ ਜੋ ਸਰੀਰ ਦੀ ਫਾਲਤੂ ਚਰਬੀ ਨੂੰ ਘੱਟ ਕਰਦਾ ਹੈ ਅਤੇ ਭਾਰ ਵੀ ਘੱਟ ਕਰਨ 'ਚ ਮਦਦ ਕਰਦਾ ਹੈ। 
2. ਗੈਸ
ਲੌਕੀ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਲਈ ਇਸ ਜੂਸ ਨੂੰ ਪੀਣ ਨਾਲ ਪੇਟ ਦੀ ਜਲਨ ਘੱਟ ਹੁੰਦੀ ਹੈ। ਜਿਨ੍ਹਾਂ ਲੋਕਾਂ ਨੂੰ ਗੈਸ ਦੀ ਪਰੇਸ਼ਾਨੀ ਹੈ ਉਨ੍ਹਾਂ ਲਈ ਇਹ ਜੂਸ ਕਾਫੀ ਫਾਇਦੇਮੰਦ ਹੁੰਦਾ ਹੈ। 
3. ਸ਼ੂਗਰ
ਇਸ ਜੂਸ ਨੂੰ ਪੀਣ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇੰਝ ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਪਰੇਸ਼ਾਨੀ ਹੈ, ਉਹ ਰੋਜ਼ ਸਵੇਰੇ ਇਸ ਜੂਸ ਨੂੰ ਜ਼ਰੂਰ ਪੀਓ। 
4. ਕਬਜ਼
ਲੌਕੀ ਅਤੇ ਅਦਰਕ ਦੇ ਜੂਸ 'ਚ ਕਾਫੀ ਮਾਤਰਾ 'ਚ ਫਾਇਬਰ ਪਾਇਆ ਜਾਂਦਾ ਹੈ, ਇਸ ਨਾਲ ਪਾਚਣ ਸਿਸਟਮ ਸੁਧਰ ਜਾਂਦਾ ਹੈ ਅਤੇ ਕਬਜ਼ ਦੀ ਪਰੇਸ਼ਾਨੀ ਦੂਰ ਹੁੰਦੀ ਹੈ। 
5. ਦਿਲ ਦੀ ਬੀਮਾਰੀ
ਇਸ ਨੂੰ ਪੀਣ ਨਾਲ ਸਰੀਰ 'ਚ ਕੌਲੇਸਟਰੋਲ ਦੀ ਮਾਤਾਰ ਸੰਤੁਲਿਤ ਰਹਿੰਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖਤਰਾ ਨਹੀਂ ਰਹਿੰਦਾ। 
6. ਬਲੱਡ ਪ੍ਰੈਸ਼ਰ
ਇਸ ਦਾ ਜੂਸ ਪੀਣ ਨਾਲ ਸਰੀਰ 'ਚ ਬਲੱਡ ਸਰਕੂਲੇਸ਼ਨ ਤੇਜ਼ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। 
7. ਸਿਹਤਮੰਦ ਚਮੜੀ
ਇਸ 'ਚ ਮੌਜ਼ੂਦ ਐਂਟੀ-ਆਕਸੀਡੈਂਟ ਖੂਨ ਨੂੰ ਸਾਫ ਰੱਖਦਾ ਹੈ। ਜਿਸ ਨਾਲ ਚਮੜੀ ਠੀਕ ਰਹਿੰਦੀ ਹੈ ਅਤੇ ਦਾਗ-ਧੱਬੇ ਵੀ ਠੀਕ ਹੁੰਦੇ ਹਨ।


Related News