ਗਰਮੀਆਂ ''ਚ ਅੰਮ੍ਰਿਤ ਹੈ ਲੌਕੀ ਦਾ ਜੂਸ, ਪੀਣ ਨਾਲ ਮਿਲਦੇ ਹਨ ਕਈ ਹੈਰਾਨੀਜਨਕ ਫਾਇਦੇ

03/09/2023 6:21:27 PM

ਨਵੀਂ ਦਿੱਲੀ- ਵਰਤਮਾਨ ਸਮੇਂ 'ਚ ਲੋਕ ਆਪਣੀ ਸਿਹਤ ਪ੍ਰਤੀ ਕਾਫੀ ਜਾਗਰੂਕ ਹੋ ਗਏ ਹਨ। ਲੋਕ ਆਪਣੀ ਚੰਗੀ ਸਿਹਤ ਲਈ ਵੱਖ-ਵੱਖ ਪੌਸ਼ਟਿਕ ਆਹਾਰ ਲੈਂਦੇ ਹਨ ਜਿਸ 'ਚ ਜੂਸ ਵੀ ਸ਼ਾਮਲ ਹੈ। ਅੱਜ ਅਸੀਂ ਤੁਹਾਨੂੰ ਲੋਕੀ ਦਾ ਜੂਸ ਪੀਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਾਂਗੇ। ਲੌਕੀ ਦੀ ਤਾਸੀਰ ਠੰਡੀ ਹੁੰਦੀ ਹੈ ਅਤੇ ਇਸ ਵਿਚ ਬਹੁਤ ਸਾਰਾ ਪਾਣੀ ਹੁੰਦਾ ਹੈ। ਇਹ ਗਰਮੀਆਂ ਦੇ ਮੌਸਮ ਵਿਚ ਬਹੁਤ ਫਾਇਦੇਮੰਦ ਹੁੰਦਾ ਹੈ। ਲੌਕੀ ਦਾ ਸੇਵਨ ਸਬਜ਼ੀ, ਸਲਾਦ, ਰਾਇਤਾ, ਸੂਪ ਜਾਂ ਜੂਸ ਦੇ ਤੌਰ ਤੇ ਵੀ ਕੀਤੀ ਸਕਦੀ ਹੈ। ਲੌਕੀ ਵਿਚ ਭਰਪੂਰ ਮਾਤਰਾ ਵਿਚ ਆਇਰਨ ਹੁੰਦਾ ਹੈ। ਜਿਨਾਂ ਲੋਕਾਂ ਵਿਚ ਖੂਨ ਦੀ ਮਾਤਰਾ ਘੱਟ ਹੁੰਦੀ ਹੈ, ਉਨ੍ਹਾਂ ਨੂੰ ਲੌਕੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਵਿਚ ਫਾਈਬਰ ਵੀ ਹੁੰਦਾ ਹੈ, ਜਿਸ ਕਾਰਨ ਇਹ ਆਸਾਨੀ ਨਾਲ ਹਜ਼ਮ ਕਰਨ ਦੇ ਯੋਗ ਹੁੰਦਾ ਹੈ। ਇਸ ਤੋਂ ਇਲਾਵਾ ਲੌਕੀ ਵਿਚ ਵਿਟਾਮਿਨ ਬੀ, ਵਿਟਾਮਿਨ ਸੀ, ਆਇਰਨ ਅਤੇ ਸੋਡੀਅਮ ਵੀ ਲੌਗ ਵਿਚ ਪਾਏ ਜਾਂਦੇ ਹਨ। ਲੌਕੀ ਸਿਹਤ ਲਈ ਕਿੰਨੀ ਫਾਇਦੇਮੰਦ ਹੁੰਦੀ ਹੈ। ਇਹ ਜਾਣ ਕੇ ਤੁਸੀਂ ਨਿਸ਼ਚਤ ਰੂਪ ਵਿਚ ਲੌਕੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਪਸੰਦ ਕਰੋਗੇ। ਖ਼ਾਸਕਰ ਲੌਕੀ ਦਾ ਜੂਸ। ਆਓ ਜਾਣਦੇ ਹਾਂ ਲੌਕੀ ਦੇ ਜੂਸ ਦੇ ਫਾਇਦੇ ... 

ਲੌਕੀ ਦਾ ਜੂਸ ਬਣਾਉਣ ਦੀ ਵਿਧੀ

ਲੌਕੀ ਨੂੰ ਛਿੱਲ ਕੇ ਉਸ ਦੇ ਟੁੱਕੜੇ ਕਰ ਲਓ ਅਤੇ ਮਿਕਸੀ 'ਚ ਥੋੜ੍ਹਾ ਜਿਹਾ ਪਾਣੀ ਅਤੇ ਨਮਕ ਮਿਲਾ ਕੇ ਇਸ ਦਾ ਜੂਸ ਬਣਾ ਲਓ। ਤੁਸੀਂ ਆਪਣੀ ਮਰਜ਼ੀ ਦੇ ਹਿਸਾਬ ਨਾਲ ਇਸ 'ਚ ਕਾਲੀ ਮਿਰਚ ਵੀ ਮਿਲਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਰੋਜ਼ਾਨਾ ਫ੍ਰੈੱਸ਼ ਜੂਸ ਬਣਾ ਕੇ ਪੀ ਸਕਦੇ ਹੋ। 

ਇਹ ਵੀ ਪੜ੍ਹੋ : ਐਲੋਵੇਰਾ ਹੈ ਮਨੁੱਖ ਲਈ ਕੁਦਰਤ ਦਾ ਵਰਦਾਨ, ਜੋੜਾਂ ਦੇ ਦਰਦ, ਪੀਲੀਆ ਤੇ ਪਾਚਨ ਸਬੰਧੀ ਰੋਗਾਂ 'ਚ ਹੈ ਰਾਮਬਾਣ

ਲੌਕੀ ਦਾ ਜੂਸ ਪੀਣ ਦੇ ਫਾਇਦੇ
 
ਸ਼ੂਗਰ ਕਰੇ ਕੰਟਰੋਲ

ਇਸ ਜੂਸ ਨੂੰ ਪੀਣ ਨਾਲ ਸਰੀਰ ਦਾ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਪਰੇਸ਼ਾਨੀ ਹੈ, ਉਹ ਰੋਜ਼ ਸਵੇਰੇ ਇਸ ਜੂਸ ਨੂੰ ਜ਼ਰੂਰ ਪੀਣ। 

ਭਾਰ ਘੱਟ ਕਰੇ

ਰੋਜ਼ ਸਵੇਰੇ ਇਸ ਦਾ ਜੂਸ ਪੀਣ ਨਾਲ ਸਰੀਰ ਦਾ ਮੈਟਾਬਾਲੀਜ਼ਮ ਵਧਦਾ ਹੈ, ਜੋ ਸਰੀਰ ਦੀ ਫਾਲਤੂ ਚਰਬੀ ਨੂੰ ਘੱਟ ਕਰਦਾ ਹੈ ਅਤੇ ਭਾਰ ਵੀ ਘੱਟ ਕਰਨ 'ਚ ਮਦਦ ਕਰਦਾ ਹੈ।

ਇਹ ਵੀ ਪੜ੍ਹੋ : ਸਿਹਤ ਲਈ ਬੇਹੱਦ ਲਾਹੇਵੰਦ ਹੈ 'ਪੀਨਟ ਬਟਰ', ਭਾਰ ਘੱਟ ਕਰਨ ਸਣੇ ਹੁੰਦੇ ਨੇ ਕਈ ਫ਼ਾਇਦੇ

ਪਾਚਨ ਸਬੰਧੀ ਸਮੱਸਿਆਵਾਂ ਕਰੇ ਦੂਰ

ਲੌਕੀ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਲਈ ਇਸ ਜੂਸ ਨੂੰ ਪੀਣ ਨਾਲ ਪੇਟ ਦੀ ਜਲਣ ਤੇ ਪਾਚਨ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਗੈਸ ਦੀ ਪ੍ਰੇਸ਼ਾਨੀ ਹੈ ਉਨ੍ਹਾਂ ਲਈ ਇਹ ਜੂਸ ਕਾਫੀ ਫਾਇਦੇਮੰਦ ਹੁੰਦਾ ਹੈ। 

ਕਬਜ਼ ਕਰੇ ਦੂਰ

ਲੌਕੀ ਅਤੇ ਅਦਰਕ ਦੇ ਜੂਸ 'ਚ ਕਾਫੀ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ, ਇਸ ਨਾਲ ਪਾਚਨ ਸਿਸਟਮ ਸੁਧਰ ਜਾਂਦਾ ਹੈ ਅਤੇ ਕਬਜ਼ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। 

ਦਿਲ ਨੂੰ ਰੱਖਦਾ ਹੈ ਸਿਹਤਮੰਦ

ਇਸ ਨੂੰ ਪੀਣ ਨਾਲ ਸਰੀਰ 'ਚ ਕੌਲੇਸਟਰੋਲ ਦੀ ਮਾਤਰਾ ਸੰਤੁਲਿਤ ਰਹਿੰਦੀ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਤੇ ਹਾਰਟ ਅਟੈਕ ਹੋਣ ਦਾ ਖਤਰਾ ਨਹੀਂ ਰਹਿੰਦਾ। 

ਬਲੱਡ ਪ੍ਰੈਸ਼ਰ ਕਰੇ ਕੰਟਰੋਲ

ਇਸ ਦਾ ਜੂਸ ਪੀਣ ਨਾਲ ਸਰੀਰ 'ਚ ਬਲੱਡ ਸਰਕੁਲੇਸ਼ਨ ਤੇਜ਼ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। 

ਇਹ ਵੀ ਪੜ੍ਹੋ : Health Tips : ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹਨ 'ਕਰੇਲੇ', ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

Tarsem Singh

This news is Content Editor Tarsem Singh