ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੈ 'ਅੰਗੂਰ', ਖਾਣ ਨਾਲ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

Saturday, Feb 24, 2024 - 05:27 PM (IST)

ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੈ 'ਅੰਗੂਰ', ਖਾਣ ਨਾਲ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

ਜਲੰਧਰ (ਬਿਊਰੋ) - ਅੰਗੂਰ ਇੱਕ ਰਸੀਲਾ ਫੱਲ ਹੈ, ਜਿਸ ਨੂੰ ਬਹੁਤ ਸਾਰੇ ਲੋਕ ਖਾਣਾ ਪਸੰਦ ਕਰਦੇ ਹਨ। ਅੰਗੂਰ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਦੂਜੇ ਫਲਾਂ ਦੀ ਤਰ੍ਹਾਂ ਇਸਨੂੰ ਕੱਟਣ ਅਤੇ ਛੀਲਣ ਦਾ ਝੰਜਟ ਨਹੀਂ ਹੋਵੇਗਾ। ਆਮ ਤੌਰ ‘ਤੇ ਦੋ ਤਰ੍ਹਾਂ ਦੇ ਅੰਗੂਰ ਭਾਰਤ ਵਿੱਚ ਮਿਲਦੇ ਹਨ, ਕਾਲੇ ਅਤੇ ਹਰੇ ਅੰਗੂਰ। ਅੰਗੂਰ ਬੇਸ਼ੱਕ ਹੀ ਕਿਸੇ ਵੀ ਰੰਗ ਦਾ ਖਾਓ, ਇਹ ਤੁਹਾਡੀ ਸਿਹਤ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਪਹੁੰਚਾਉਂਦੇ ਹਨ। ਅੰਗੂਰ ਖਾਣ ਨਾਲ ਅੱਖਾਂ ਨੂੰ ਬਹੁਤ ਫ਼ਾਇਦਾ ਹੁੰਦਾ ਹੈ। ਇਸ 'ਚ ਮੌਜੂਦ ਐਂਟੀਆਕਸੀਡੈਂਟ ਨਾਂ ਦੇ ਪੋਸ਼ਕ ਅੱਖਾਂ ਲਈ ਲਾਹੇਵੰਦ ਹੁੰਦੇ ਹਨ। ਅੰਗੂਰ ਖਾਣ 'ਚ ਮਿੱਠਾ ਅਤੇ ਸੁਆਦ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ ਜੋ ਦਿਲ ਦੇ ਦੌਰੇ ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਨਾਲ ਲੜਣ 'ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ...

ਖੂਨ ਦੀ ਕਮੀ
ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਅੰਗੂਰ ਦਾ ਸੇਵਨ ਕਰੋ, ਕਿਉਂਕਿ ਇਸ ਵਿਚ ਆਇਰਨ ਭਰਪੂਰ ਮਾਤਰਾ 'ਚ ਹੁੰਦਾ ਹੈ। ਇਹ ਸਰੀਰ 'ਚੋਂ ਖੂਨ ਦੀ ਕਮੀ ਨੂੰ ਪੂਰਾ ਕਰਦਾ ਹੈ। ਐਨੀਮੀਆ ਦੀ ਸ਼ਿਕਾਇਤ ਦੂਰ ਕਰਨ ਲਈ ਤੁਸੀਂ ਇਕ ਗਿਲਾਸ ਅੰਗੂਰਾਂ ਦਾ ਜੂਸ 'ਚ 2 ਚਮਚੇ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਓ। ਇਸ ਨਾਲ ਸਰੀਰ 'ਚ ਹੀਮੋਗਲੋਬਿਨ ਵੱਧ ਮਾਤਰਾ 'ਚ ਬਣੇਗਾ। 

PunjabKesari

ਦਾਗ ਧੱਬੇ ਅਤੇ ਝੁਰੜੀਆਂ ਦੂਰ
ਅੰਗੂਰ ਦੀ ਵਰਤੋਂ ਨਾਲ ਚਿਹਰੇ ਦੇ ਦਾਗ-ਧੱਬੇ ਅਤੇ ਝੁਰੜੀਆਂ ਦੂਰ ਰਹਿੰਦੀਆਂ ਹਨ। ਅੰਗੂਰ ਖਾਣ ਨਾਲ ਚਮੜੀ ਚਮਕਦਾਰ ਅਤੇ ਖ਼ੂਬਸੂਰਤ ਹੁੰਦੀ ਹੈ। ਇਸ 'ਚ ਵਿਟਾਮਿਨ-ਸੀ ਚਮੜੀ ਦੇ ਸੈੱਲਾਂ 'ਚ ਜਾਨ ਭਰ ਦਿੰਦੇ ਹਨ, ਜਿਸ ਨਾਲ ਚਮੜੀ ਚਮਕਦਾਰ ਲੱਗਦੀ ਹੈ।

ਦਿਲ ਦੀ ਬੀਮਾਰੀ
ਦਿਲ ਦੀ ਬੀਮਾਰੀਆਂ ਅਤੇ ਹਾਰਟ ਅਟੈਕ ਲਈ ਅੰਗੂਰ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਅੰਗੂਰ ਐਸਪ੍ਰਿਨ ਦੀ ਗੋਲੀ ਵਾਂਗ ਕੰਮ ਕਰਦਾ ਹੈ, ਕਿਉਂਕਿ ਇਹ ਸਰੀਰ 'ਚ ਖੂਨ ਨੂੰ ਜੰਮਣ ਨਹੀਂ ਦਿੰਦੀ। ਜੇਕਰ ਤੁਸੀਂ ਵੀ ਹਾਰਟ ਅਟੈਕ ਦੇ ਮਰੀਜ਼ ਹੋ ਤਾਂ ਕਾਲੇ ਅੰਗੂਰਾਂ ਦਾ ਜੂਸ ਪੀਣਾ ਚਾਹੀਦਾ ਹੈ। ਅੰਗੂਰ ਦਿਲ 'ਚ ਜਮ੍ਹਾ ਬੈਡ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ। 

PunjabKesari

ਕਬਜ਼ ਦੀ ਸਮੱਸਿਆ
ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਅਤੇ ਖੁਲ੍ਹ ਕੇ ਭੁੱਖ ਵੀ ਨਹੀਂ ਲੱਗਦੀ ਤਾਂ ਤੁਹਾਡੇ ਲਈ ਅੰਗੂਰ ਦਾ ਰਸ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਭੁੱਖ ਵੀ ਲੱਗਦੀ ਹੈ।

ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ
ਅੰਗੂਰ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਹੀਂ ਹੁੰਦੀ। ਕਿਸੇ ਨੂੰ ਜੇਕਰ ਬੀ.ਪੀ. ਦੀ ਸਮੱਸਿਆ ਹੈ ਤਾਂ ਅੰਗੂਰ ਖਾਣ ਨਾਲ ਬਲੱਡ ਪ੍ਰੈਸ਼ਰ ਘੱਟ ਹੋਵੇਗਾ, ਕਿਉਂਕਿ ਅੰਗੂਰ 'ਚ ਮੌਜੂਦ ਪੋਟਾਸ਼ੀਅਮ ਦੀ ਮਾਤਰਾ ਸੋਡੀਅਮ ਦੀ ਮਾਤਰਾ ਨੂੰ ਘੱਟ ਕਰਦੀ ਹੈ।

ਐਲਰਜੀ 'ਚ ਫ਼ਾਇਦੇਮੰਦ
ਅੰਗੂਰ ਦੀ ਵਰਤੋਂ ਨਾਲ ਐਲਰਜੀ ਦੀ ਸਮੱਸਿਆ ਵੀ ਨਹੀਂ ਹੁੰਦੀ। ਇਸ 'ਚ ਮੌਜੂਦ ਜਵਲਣਸ਼ੀਲ ਵਿਰੋਧੀ ਤੱਤ ਸਰੀਰ 'ਚੋਂ ਐਲਰਜੀ ਨੂੰ ਘੱਟ ਕਰਦੇ ਹਨ।

PunjabKesari

ਸ਼ੂਗਰ 'ਚ ਲਾਭਕਾਰੀ
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਡੇ ਲਈ ਅੰਗੂਰ ਖਾਣੇ ਬਹੁਤ ਫ਼ਾਇਦੇਮੰਦ ਹਨ। ਅੰਗੂਰ ਸਰੀਰ 'ਚ ਸ਼ੂਗਰ ਦੀ ਮਾਤਰਾ ਘੱਟ ਕਰਦੇ ਹਨ।

ਅੱਖਾਂ ਲਈ ਫ਼ਾਇਦੇਮੰਦ
ਅੰਗੂਰ ਖਾਣ ਨਾਲ ਅੱਖਾਂ ਨੂੰ ਵੀ ਬਹੁਤ ਫ਼ਾਇਦਾ ਹੁੰਦਾ ਹੈ। ਇਸ 'ਚ ਮੌਜੂਦ ਐਂਟੀਆਕਸੀਡੈਂਟ ਲਿਊਟਿਨ ਨਾਂ ਦੇ ਪੋਸ਼ਕ ਅੱਖਾਂ ਲਈ ਬੇਹੱਦ ਫ਼ਾਇਦੇਮੰਦ ਹੁੰਦੇ ਹਨ।

ਪੋਸ਼ਕ ਤੱਤਾਂ ਨਾਲ ਭਰਪੂਰ
ਅੰਗੂਰ 'ਚ ਗਲੂਕੋਜ, ਮੈਗਨੀਸ਼ੀਅਮ ਅਤੇ ਪਾਲੀਫਿਨੋਲਸ ਨਾਂ ਦਾ ਐਂਟੀਆਕੀਸਡੈਂਟ ਵਰਗੇ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਹ ਟੀਬੀ, ਕੈਂਸਰ, ਬਲੱਡ ਕੈਂਸਰ, ਬਲੱਡ ਇਨਫੈਕਸ਼ਨ ਵਰਗੀਆਂ ਖ਼ਤਰਨਾਕ ਬੀਮਾਰੀਆਂ 'ਚ ਲਾਭਕਾਰੀ ਹੁੰਦੇ ਹਨ।

PunjabKesari


author

rajwinder kaur

Content Editor

Related News