ਰੋਜ਼ਾਨਾ ਪੀਓ 2 ਛੋਟੀਆਂ ਇਲਾਇਚੀਆਂ ਦਾ ਪਾਣੀ, ਇਨ੍ਹਾਂ ਰੋਗਾਂ ਤੋਂ ਮਿਲੇਗੀ ਰਾਹਤ

Friday, Jul 03, 2020 - 01:39 PM (IST)

ਰੋਜ਼ਾਨਾ ਪੀਓ 2 ਛੋਟੀਆਂ ਇਲਾਇਚੀਆਂ ਦਾ ਪਾਣੀ, ਇਨ੍ਹਾਂ ਰੋਗਾਂ ਤੋਂ ਮਿਲੇਗੀ ਰਾਹਤ

ਜਲੰਧਰ— ਛੋਟੀ ਇਲਾਇਚੀ ਦਾ ਇਸਤੇਮਾਲ ਹਰ ਘਰ 'ਚ ਖਾਣੇ ਦਾ ਸੁਆਦ ਵਧਾਉਣ ਲਈ ਕੀਤਾ ਜਾਂਦਾ ਹੈ। ਇਲਾਇਚੀ 'ਚ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਦੇ ਇਲਾਵਾ ਭਰਪੂਰ ਖਣਿਜ ਪਦਾਰਥ ਹੁੰਦੇ ਹਨ। ਇਹ ਸਾਰੇ ਪਦਾਰਥ ਪਾਚਨ 'ਚ ਸੁਧਾਰ ਕਰਨ ਦੇ ਨਾਲ-ਨਾਲ ਕੈਂਸਰ ਵਰਗੀ ਬੀਮਾਰੀਆਂ ਤੋਂ ਵੀ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ। ਛੋਟੀ ਇਲਾਇਚੀ ਸੁਆਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ ਪਰ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਲੋਕਾਂ ਦੇ ਮਨ 'ਚ ਇਹ ਸਵਾਲ ਉੱਠਦਾ ਹੈ ਕਿ ਇਸ ਦੀ ਤਾਸੀਰ ਗਰਮ ਹੈ ਜਾਂ ਠੰਡੀ। ਜਦਕਿ ਸੱਚਾਈ ਇਹ ਹੈ ਕਿ ਛੋਟੀ ਹਰੀ ਇਲਾਇਚੀ ਦੀ ਤਾਸੀਰ ਗਰਮ ਹੁੰਦੀ ਹੈ। ਜਿੰਨੀ ਛੋਟੀ ਇਲਾਇਚੀ ਸਿਹਤ ਲਈ ਫਾਇਦੇਮੰਦ ਹੁੰਦੀ ਹੈ, ਉਨਾ ਹੀ ਇਸ ਦਾ ਪਾਣੀ ਸਿਹਤ ਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। ਅੱਜ ਅਸੀਂ ਤੁਹਾਨੂੰ ਇਲਾਇਚੀ ਖਾਣ ਦੇ ਫਾਇਦਿਆਂ ਦੇ ਨਾਲ-ਨਾਲ ਇਸ ਦਾ ਪਾਣੀ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਵੀ ਦੱਸਣ ਜਾ ਰਹੇ ਹਾਂ।  

1. ਗਲੇ ਦੀ ਇਨਫੈਕਸ਼ਨ ਕਰੇ ਦੂਰ
ਜੇਕਰ ਗਲੇ 'ਚ ਤਕਲੀਫ ਰਹਿੰਦੀ ਹੈ ਜਾਂ ਗਲਾ ਦਰਦ ਹੋ ਰਿਹਾ ਹੈ ਤਾਂ ਸਵੇਰੇ ਉੱਠਦੇ ਅਤੇ ਰਾਤ ਨੂੰ ਸੌਣ ਸਮੇਂ ਇਚਾਇਚੀ ਚਬਾ ਕੇ ਖਾਣ ਤੋਂ ਬਾਅਦ ਖੋੜ੍ਹਾ ਗਰਮ ਪਾਣੀ ਪੀਓ।

PunjabKesari

2. ਵਾਲਾਂ ਦਾ ਝੜਣਾ ਕਰੇ ਘੱਟ
ਪ੍ਰਦੂਸ਼ਣ ਦਾ ਅਟੈਕ, ਤਣਾਅ ਅਤੇ ਖਰਾਬ ਡਾਈਟ ਵਾਲਾਂ ਨੂੰ ਕਮਜ਼ੋਰ ਕਰ ਦਿੰਦੀ ਹੈ, ਜਿਸ ਕਾਰਨ ਵਾਲ ਝੜਣ ਲੱਗਦੇ ਹਨ। ਪਰ ਇਹ ਉਪਾਅ ਵਾਲਾਂ ਨੂੰ ਝੜਣ ਤੋਂ ਰੋਕਣ 'ਚ ਕਾਫੀ ਹੱਦ ਤੱਕ ਮਦਦਗਾਰ ਸਾਬਤ ਹੋ ਸਕਦਾ ਹੈ। ਨਾਲ ਹੀ ਇਸ ਨਾਲ ਸਿਕਰੀ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।

3. ਮੂੰਹ ਦੀ ਬਦਬੂ ਕਰੇ ਖਤਮ
ਕਈ ਵਾਰ ਇਨਸਾਨ ਨੂੰ ਮੂੰਹ 'ਚੋਂ ਬਦਬੂ ਆਉਣ ਕਰਕੇ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰੀ ਇਲਾਇਚੀ ਦਾ ਪਾਣੀ ਮੂੰਹ 'ਚੋਂ ਬਦਬੂ ਖਤਮ ਕਰਨ 'ਚ ਬੇਹੱਦ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਸਵੇਰ ਦੇ ਸਮੇਂ ਇਲਾਇਚੀ ਵਾਲਾ ਉਬਲਿਆ ਹੋਇਆ ਪਾਣੀ ਚਾਹੀਦਾ ਹੈ। ਅਜਿਹਾ ਕਰਨ ਦੇ ਨਾਲ ਮੂੰਹ 'ਚੋਂ ਆਉਣ ਵਾਲੀ ਬਦਬੂ ਤੋਂ ਰਾਹਤ ਮਿਲੇਗੀ।

PunjabKesari

4. ਫਟੇ ਬੁੱਲ੍ਹ ਹੋਣਗੇ ਠੀਕ
ਬਦਲਦੇ ਮੌਸਮ 'ਚ ਬੁੱਲ੍ਹ ਫੱਟਣ ਦੀ ਸਮੱਸਿਆ ਆਮ ਹੈ ਅਜਿਹੇ 'ਚ ਇਲਾਇਚੀ ਨੂੰ ਪੀਸ ਕੇ ਮੱਖਣ ਦੇ ਨਾਲ ਮਿਲਾ ਕੇ ਦਿਨ 'ਚ ਦੋ ਵਾਰ ਲਗਾਓ। ਸੱਤ ਦਿਨਾਂ 'ਚ ਹੀ ਤੁਹਾਨੂੰ ਫਰਕ ਦਿਖਾਈ ਦੇਣ ਲੱਗੇਗਾ।

5. ਕਬਜ਼ ਤੋਂ ਦੇਵੇ ਛੁਟਕਾਰਾ
ਇਲਾਇਚੀ ਵਾਲਾ ਪਾਣੀ ਕਬਜ਼ ਤੋਂ ਰਾਹਤ ਦਿਵਾਉਣ 'ਚ ਵੀ ਬੇਹੱਦ ਫਾਇਦੇਮੰਦ ਸਾਬਤ ਹੁੰਦਾ ਹੈ। ਜੇਕਰ ਤੁਹਾਨੂੰ ਵੀ ਕਬਜ਼ ਰਹਿੰਦੀ ਹੈ ਤਾਂ ਰੋਜ਼ਾਨਾ ਇਲਾਇਚੀ ਵਾਲਾ ਉਬਲਿਆ ਹੋਇਆ ਪਾਣੀ ਚਾਹੀਦਾ ਹੈ।

PunjabKesari

6. ਭੁੱਖ ਵਧਾਏ
ਇਲਾਇਚੀ ਵਾਲਾ ਪਾਣੀ ਭੁੱਖ ਵਧਾਉਣ 'ਚ ਵੀ ਬੇਹੱਦ ਲਾਹੇਵੰਦ ਹੁੰਦਾ ਹੈ। ਜੇਕਰ ਤੁਹਾਨੂੰ ਭੁੱਖ ਘੱਟ ਲੱਗਦੀ ਹੈ ਤਾਂ ਫਿਰ ਰੋਜ਼ਾਨਾ ਤੁਹਾਨੂੰ ਇਕ ਗਿਲਾਸ ਇਲਾਇਚੀ ਵਾਲਾ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਲਾਇਚੀ ਵਾਲਾ ਪਾਣੀ ਮੂੰਹ ਦੇ ਛਾਲੇ ਵੀ ਖਤਮ ਕਰ ਦਿੰਦਾ ਹੈ।

7. ਪੇਟ ਹੋ ਜਾਵੇਗਾ ਅੰਦਰ
ਜੇਕਰ ਤੁਸੀਂ ਆਪਣੇ ਵਧੇ ਹੋਏ ਪੇਟ ਨੂੰ ਅੰਦਰ ਕਰਨਾ ਚਾਹੁੰਦੇ ਹੋ ਤਾਂ ਰਾਤ ਨੂੰ 2 ਇਲਾਇਚੀ ਖਾ ਕੇ ਗਰਮ ਪਾਣੀ ਪੀ ਲਓ। ਇਸ 'ਚ ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਬੀ-1, ਬੀ-6ਅਤੇ ਵਿਟਾਮਿਨ-ਸੀ ਹੁੰਦਾ ਹੈ, ਜੋ ਐਕਸਟਰਾ ਕੈਲੋਰੀ ਬਰਨ ਕਰਨ 'ਚ ਮਦਦ ਕਰਦਾ ਹੈ।

ਰੋਜ਼ ਖਾਓ ਅਦਰਕ ਦਾ ਇਕ ਟੁਕੜਾ, ਫਿਰ ਹੋਣਗੇ ਇਹ ਫ਼ਾਇਦੇ

ਤੁਸੀਂ ਵੀ ਹੋ ਟੈਟੂ ਬਣਵਾਉਣ ਦੇ ਸ਼ੌਕੀਨ ਤਾਂ ਇਨ੍ਹਾਂ ਖ਼ਾਸ ਗੱਲਾਂ ਦਾ ਰੱਖੋ ਧਿਆਨ

PunjabKesari

8. ਪ੍ਰੈਗਨੈਂਸੀ 'ਚ ਫਾਇਦੇ
ਗਰਭਵਤੀ ਔਰਤਾਂ ਨੂੰ ਹਮੇਸ਼ਾ ਚੱਕਰ ਆਉਣ ਦੀ ਸਮੱਸਿਆ ਰਹਿੰਦੀ ਹੈ। ਇਸ ਤੋਂ ਰਾਹਤ ਪਾਉਣ ਲਈ ਇਲਾਇਚੀ ਦੇ ਕਾੜ੍ਹੇ 'ਚ ਗੁੜ ਮਿਲਾ ਕੇ ਸਵੇਰੇ ਅਤੇ ਸ਼ਾਮ ਪੀਣ ਨਾਲ ਚੱਕਰ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ।
 
9. ਤਣਾਅ ਤੋਂ ਦੇਵੇ ਛੁਟਕਾਰਾ
ਇਲਾਇਚੀ ਚਬਾਉਣ ਨਾਲ ਹਾਰਮੋਨਜ਼ 'ਚ ਤੁਰੰਤ ਬਦਲਾਅ ਹੁੰਦਾ ਹੈ। ਇਸ ਨਾਲ ਤਣਾਅ ਤੋਂ ਬਹੁਤ ਜਲਦੀ ਛੁਟਕਾਰਾ ਮਿਲਦਾ ਹੈ।

ਗੁਣਾਂ ਦਾ ਭੰਡਾਰ ਹੈ 'ਪਪੀਤਾ', ਵਧਾਉਂਦਾ ਹੈ ਇਨ੍ਹਾਂ ਰੋਗਾਂ ਨਾਲ ਲੜਨ ਦੀ ਸਮਰਥਾ

ਹਰ ਤੀਵੀਂ ਆਪਣੇ ਪਤੀ ਤੋਂ ਕੁੱਝ ਖ਼ਾਸ ਗੱਲਾਂ ਦੀ ਕਰਦੀ ਹੈ ਉਮੀਦ, ਜਾਣੋ ਕਿਹੜੀਆਂ

PunjabKesari


author

rajwinder kaur

Content Editor

Related News