ਹਰਾ ਪਿਆਜ਼ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦਾ ਹੈ ਜੜ੍ਹ ਤੋਂ ਖਤਮ

Saturday, Mar 03, 2018 - 11:20 AM (IST)

ਹਰਾ ਪਿਆਜ਼ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦਾ ਹੈ ਜੜ੍ਹ ਤੋਂ ਖਤਮ

ਨਵੀਂ ਦਿੱਲੀ— ਹਰੇ ਪਿਆਜ਼ 'ਚ ਕੈਲੋਰੀ ਦੀ ਮਾਤਰਾ ਜ਼ਿਆਦਾ ਹੁੰੰਦੀ ਹੈ ਜੋ ਲੋਕ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਹਰਾ ਪਿਆਜ਼ ਬੜਾ ਹੀ ਫਾਇਦੇਮੰਦ ਹੁੰਦਾ ਹੈ। ਕੈਲੋਰੀ ਨਾਲ ਭਰਪੂਰ ਹਰੇ ਪਿਆਜ਼ ਨੂੰ ਖਾਣ ਨਾਲ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ ਅਤੇ ਇਹ ਦਿਲ ਸਬੰਧੀ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦੇ।
ਹਰਾ ਪਿਆਜ਼ ਖਾਣ ਦੇ ਫਾਇਦੇ:-
1. ਭਾਰ ਘੱਟ ਕਰੇ
ਇਸ 'ਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ ਜੋ ਭਾਰ ਘੱਟ ਕਰਨ 'ਚ ਫਾਇਦੇਮੰਦ ਹੁੰਦੀ ਹੈ।

PunjabKesari
2. ਦਿਲ ਨੂੰ ਸਿਹਤਮੰਦ ਰੱਖੇ
ਹਰਾ ਪਿਆਜ਼ ਖਾਣ ਨਾਲ ਕੋਲੈਸਟਰੋਲ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਦਿਲ ਸਬੰਧੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।

PunjabKesari
3. ਕਮਜ਼ੋਰੀ ਦੂਰ ਕਰੇ
ਇਸ 'ਚ ਵਿਟਾਮਿਨ 'ਸੀ' ਹੁੰਦਾ ਹੈ। ਜਿਸ ਨਾਲ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਐਨਰਜੀ ਮਿਲਦੀ ਹੈ।
4. ਪਾਚਨ ਕਿਰਿਆ ਨੂੰ ਠੀਕ ਰੱਖੇ
ਹਰੇ ਪਿਆਜ਼ 'ਚ ਫਾਇਬਰ ਜ਼ਿਆਦਾ ਹੁੰਦਾ ਹੈ ਜੋ ਡਾਇਜੇਸ਼ਨ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ।

PunjabKesari
5. ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖੇ
ਇਸ 'ਚ ਸਲਫਰ ਦੀ ਮਾਤਰਾ ਘੱਟ ਹੁੰਦੀ ਹੈ ਜੋ ਬੀਪੀ ਨੂੰ ਕੰਟਰੋਲ ਕਰਨ ਲਈ ਫਾਇਦੇਮੰਦ ਹੈ।

PunjabKesari
6. ਸ਼ੂਗਰ ਕੰਟਰੋਲ
ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਦੀ ਮਾਤਰਾ ਕੰਟਰੋਲ 'ਚ ਰਹਿੰਦੀ ਹੈ ਅਤੇ ਸ਼ੂਗਰ ਤੋਂ ਬਚਾਅ ਰਹਿੰਦਾ ਹੈ।

PunjabKesari
7. ਸਰਦੀ-ਜ਼ੁਕਾਮ ਤੋਂ ਆਰਾਮ
ਹਰੇ ਪਿਆਜ਼ 'ਚ ਐਂਟੀ ਬੈਕਟੀਰੀਅਲ ਗੁਣ ਹੁੰਦੇ ਹਨ ਜੋ ਸਰਦੀ-ਜ਼ੁਕਾਮ ਤੋਂ ਆਰਾਮ ਦਵਾਉਣ 'ਚ ਫਾਇਦੇਮੰਦ ਹੁੰਦਾ ਹੈ।

PunjabKesari
8. ਕੈਂਸਰ ਤੋਂ ਬਚਾਅ
ਇਸ 'ਚ ਪੇਕਿਟਨ ਹੁੰਦਾ ਹੈ ਜੋ ਕੈਂਸਰ ਤੋਂ ਬਚਾਉਣ 'ਚ ਮਦਦ ਕਰਦਾ ਹੈ।

PunjabKesari
9. ਐਂਟੀ ਇੰਫਲੇਮੇਟਰੀ ਗੁਣਾਂ ਨਾਲ ਭਰਪੂਰ
ਹਰੇ ਪਿਆਜ਼ 'ਚ ਐਂਟੀ ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਆਰਥਰਾਇਟਸ ਤੋਂ ਬਚਾਉਣ 'ਚ ਮਦਦ ਕਰਦਾ ਹੈ।
10. ਅੱਖਾਂ ਦੀ ਰੋਸ਼ਨੀ ਵਧਾਏ
ਇਸ 'ਚ ਵਿਟਾਮਿਲ 'ਏ' ਹੁੰਦਾ ਹੈ ਜੋ ਅੱਖਾਂ ਦੀ ਰੋਸ਼ਨੀ ਨੂੰ ਬਣਾਏ ਰੱਖਣ 'ਚ ਮਦਦ ਕਰਦਾ ਹੈ।

PunjabKesari


Related News