ਹਰੀਆਂ ਸਬਜ਼ੀਆਂ ਦੇਖਦੇ ਹੀ ਮੂੰਹ ਬਣਾਉਣ ਵਾਲੇ ਲੋਕਾਂ ਲਈ ਖਾਸ ਖਬਰ, ਹੋਣਗੇ ਫਾਇਦੇ

Monday, Sep 07, 2020 - 06:17 PM (IST)

ਜਲੰਧਰ - ਘਰ ਦੇ ਵੱਡੇ ਹਮੇਸ਼ਾ ਬੱਚਿਆਂ ਨੂੰ ਸਬਜ਼ੀ ਖਾਣ ਦੀ ਨਸੀਹਤ ਦਿੰਦੇ ਹਨ। ਉਂਝ ਹੀ ਹਰੀ ਸਬਜ਼ੀਆਂ ਨੂੰ ਦੇਖਦੇ ਹੀ ਬੱਚਿਆਂ ਦਾ ਮੂੰਹ ਬਣ ਜਾਂਦਾ ਹੈ। ਸਬਜ਼ੀ ਨਾ ਖਾਣ ਕਰਕੇ ਉਹ ਕਈ ਤਰ੍ਹਾਂ ਦੇ ਬਹਾਨੇ ਬਣਾਉਂਦੇ ਸ਼ੁਰੂ ਕਰ ਦਿੰਦੇ ਹਨ। ਉਕਤ ਲੋਕਾਂ ਨੂੰ ਇਹ ਨਹੀਂ ਪਤਾ ਕਿ ਸਬਜ਼ੀਆਂ ਵਿਟਾਮਿਨ, ਖਣਿਜ ਪਦਾਰਥ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਦੀ ਅਣਦੇਖੀ ਕਰਨ ਨਾਲ ਸਰੀਰ ‘ਚ ਕਈ ਤਰ੍ਹਾਂ ਦੀਆਂ ਕਮੀਆਂ ਆਉਣ ਲੱਗਦੀਆਂ ਹਨ। ਪ੍ਰੋਟੀਨ, ਫਾਈਬਰਸ ਅਤੇ ਮਿਨਰਲਸ ਨਾਲ ਭਰਪੂਰ ਵੈਜੀਟੇਬਲ ਜਵਾਨ ਅਤੇ ਸਿਹਤਮੰਦ ਰੱਖਣ ‘ਚ ਮਦਦਗਾਰ ਹਨ।

ਕੱਦੂ ਦੀ ਸਬਜ਼ੀ
ਕੱਦੂ ਦਾ ਨਾਂ ਸੁਣਦੇ ਹੀ ਲੋਕ ਇਸ ਤੋਂ ਦੂਰ ਭੱਜਦੇ ਹਨ ਪਰ ਇਸ ‘ਚ ਫਾਲਿਕ ਐਸਿਡ, ਵਿਟਾਮਿਨ ਸੀ, ਜਿੰਕ ਅਤੇ ਮੈਗਨੀਜ ਭਰਪੂਰ ਮਾਤਰਾ ‘ਚ ਸ਼ਾਮਲ ਹੁੰਦੇ ਹਨ। ਇਹ ਸਕਿਨ ਅਤੇ ਹੱਡੀਆਂ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ।

ਕਰੇਲਾ ਸਿਹਤ ਲਈ ਫਾਇਦੇ
ਕੋੜਾ ਕਰੇਲਾ ਸਿਹਤ ਲਈ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕਰੇਲੇ ਦੀ ਵਰਤੋਂ ਕਰੋ। ਇਸ ਨਾਲ ਡਾਇਬਿਟੀਜ਼ ਅਤੇ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।

ਅਜਿਹੇ ਪਤੀ-ਪਤਨੀ ਇਕ-ਦੂਜੇ ਨੂੰ ਕਰਦੇ ਹਨ ਬਹੁਤ ‘ਪਿਆਰ’

PunjabKesari

ਬੈਂਗਣ ਦੇ ਫਾਇਦੇ
ਫਾਈਬਰ ਨਾਲ ਭਰਪੂਰ ਬੈਂਗਣ ਕੋਲੈਸਟਰੋਲ ਲੈਵਲ ਨੂੰ ਘਟਾਉਣ ਦਾ ਕੰਮ ਵੀ ਕਰਦਾ ਹੈ। ਇਸ ਤੋਂ ਇਲਾਵਾ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਵੀ ਇਹ ਬਹੁਤ ਹੀ ਫਾਇਦੇਮੰਦ ਹੁੰਦਾ ਹੈ।

ਭਿੰਡੀ ਦੀ ਸਬਜ਼ੀ
ਭਿੰਡੀ ‘ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਅਤੇ ਸੋਡੀਅਮ ਦੀ ਮਾਤਰਾ ਬਹੁਤ ਹੀ ਘੱਟ ਹੁੰਦੀ ਹੈ। ਇਹ ਕੈਲੋਰੀ ਨੂੰ ਘੱਟ ਕਰਨ ‘ਚ ਮਦਦਗਾਰ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜਾਂ ਲਈ ਵੀ ਇਹ ਸਬਜ਼ੀ ਬਹੁਤ ਹੀ ਜ਼ਿਆਦਾ ਲਾਭਕਾਰੀ ਹੁੰਦੀ ਹੈ।

ਕੀ ਤੁਸੀਂ ਐਲੂਮੀਨੀਅਮ ਦੇ ਭਾਂਡੇ ’ਚ ਖਾਣਾ ਪਕਾ ਰਹੇ ਹੋ ਤਾਂ ਹੋ ਜਾਵੋ ਸਾਵਧਾਨ, ਜਾਣੋ ਕਿਉਂ

ਫੁੱਲਗੋਭੀ
ਫੁੱਲਗੋਭੀ ’ਚ ਮੈਗਨੀਜ, ਫਾਸਫੋਰਸ, ਵਿਟਾਮਿਨ-ਬੀ ਕੰਪੋਨੈਂਟਸ ਵਰਗੇ ਭਰਪੂਰ ਤੱਤ ਪਾਏ ਜਾਂਦੇ ਹਨ। ਫੁੱਲਗੋਭੀ ‘ਚ ਕੈਲੋਰੀ, ਪ੍ਰੋਟੀਨ ਅਤੇ ਵਿਟਾਮਿਨ ਸੀ ਦੀ ਵੀ ਬਹੁਤ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰੋ।

ਵਿਆਹ ਤੋਂ ਬਾਅਦ ਸਹੁਰੇ ਘਰ ਰਾਜ ਕਰਦੀਆਂ ਹਨ ਇਹ ਕੁੜੀਆਂ, ਨਹੀਂ ਹੁੰਦੀ ਕਿਸੇ ਚੀਜ਼ ਦੀ ਕਮੀ

PunjabKesari

ਤੋਰੀ ਦੀ ਸਬਜ਼ੀ
ਹਰੀ ਸਬਜ਼ੀਆਂ ‘ਚ ਤੋਰੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਲੀਵਰ, ਸਿਹਤ, ਖੂਨ ਸਾਫ, ਪਾਚਨ ਕਿਰਿਆ ਬਿਹਤਰ ਅਤੇ ਕਿਡਨੀ ਦੇ ਰੋਗਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦੀ ਹੈ।

ਜਾਣੋ ਆਖਰ ਕਦੋਂ ਰਿਲੀਜ਼ ਹੋਵੇਗੀ ‘ਭਾਰਤੀ ਵੀਡੀਓ ਗੇਮ FAU-G (ਵੀਡੀਓ)

ਫ੍ਰੈਂਚ ਬੀਨਸ
ਫ੍ਰੈਂਚ ਬੀਨਸ ਮਤਲਬ ਫਲੀਆਂ ਵਿਟਾਮਿਨ ਏ,ਸੀ, ਬੀ, ਆਦਿ ਕਈ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦੀਆਂ ਹਨ। ਇਹ ਭਾਰ ਘਟਾਉਣ ਅਤੇ ਪੇਟ ਸੰਬੰਧੀ ਸਮੱਸਿਆਵਾਂ ਲਈ ਬੈਸਟ ਹੈ।

ਰੋਜ਼ਾਨਾ ਖਾਓ ਅਦਰਕ ਦਾ ਇਕ ਟੁਕੜਾ, ਸਰੀਰ ਨੂੰ ਹੋਣਗੇ ਹੈਰਾਨੀਜਨਕ ਫਾਇਦੇ

PunjabKesari


rajwinder kaur

Content Editor

Related News