ਸਰੀਰ ਲਈ ਫ਼ਾਇਦੇਮੰਦ ਹੁੰਦੈ 'ਅਮਰੂਦ', ਖਾਣ ਨਾਲ ਕਬਜ਼ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਛੁਟਕਾਰਾ
Saturday, Feb 24, 2024 - 06:05 PM (IST)
ਜਲੰਧਰ - ਸਿਹਤ ਦਾ ਖਜ਼ਾਨਾ ਮੰਨੇ ਜਾਣ ਵਾਲੇ ਅਮਰੂਦ ’ਚ ਕਈ ਗੁਣ ਲੁੱਕੇ ਹੋਏ ਹਨ। ਅਮਰੂਦ ’ਚ ਬਹੁਤ ਸਾਰੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ ਅਤੇ ਇਹ ਖਾਣ ’ਚ ਵੀ ਟੇਸਟੀ ਹੁੰਦਾ ਹੈ। ਇਸ ’ਚ ਵਿਟਾਮਿਨ-ਏ, ਵਿਟਾਮਿਨ-ਸੀ, ਬੈਟਾਕੈਰੋਟੀਨ, ਲਾਈਕੋਪੀਨ, ਫੋਲਿਕ ਐਸਿਡ. ਪੋਟਾਸ਼ਿਅਮ, ਤਾਂਬਾ, ਮੈਗਨੀਜ਼, ਫਾਈਬਰ, ਨਿਕੋਟੀਨ, ਆਇਰਨ, ਅਤੇ ਕੈਲਸ਼ਿਅਮ ਜਿਹੇ ਕਈ ਪੋਸ਼ਟਿਕ ਤੱਤ ਮਿਲਦੇ ਹਨ। ਇਹ ਰੋਗਾਂ ਤੋਂ ਲੜਨ ਦੀ ਸਮਰੱਥਾ ਵਧਾਉਂਦੇ ਹਨ। ਇਹ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਲਾਭਦਾਇਕ ਹੈ ਅਤੇ ਸਰਦੀਆਂ 'ਚ ਕਈ ਬੀਮਾਰੀਆਂ ਨਾਲ ਲੜਨ ’ਚ ਮਦਦ ਕਰਦਾ ਹੈ।
ਅਮਰੂਦ ਖਾਣ ਨਾਲ ਹੋਣ ਵਾਲੇ ਫ਼ਾਇਦੇ
ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ
ਲਾਲ ਅਮਰੂਦ ਦਾ ਠੰਡਾ ਪ੍ਰਭਾਵ ਹੁੰਦਾ ਹੈ, ਇਹ ਤੁਹਾਡੇ ਪੇਟ ਲਈ ਬਹੁਤ ਵਧੀਆ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਲਾਲ ਅਮਰੂਦ ਵਿੱਚ ਮੌਜੂਦ ਵਿਟਾਮਿਨ ਸੀ ਪਾਚਨ ਕਿਰਿਆ ਵਿੱਚ ਸੁਧਾਰ ਕਰਕੇ ਕਈ ਬਿਮਾਰੀਆਂ ਨੂੰ ਠੀਕ ਕਰ ਸਕਦਾ ਹੈ।
ਮੂੰਹ ਦੇ ਛਾਲਿਆਂ ਤੋਂ ਦੇਵੇ ਅਰਾਮ
ਜੇਕਰ ਤੁਹਾਡੇ ਮੂੰਹ 'ਚ ਛਾਲੇ ਹੋ ਗਏ ਹਨ ਜਾਂ ਫਿਰ ਅਕਸਰ ਤੁਹਾਨੂੰ ਮਾਊਥ ਅਲਸਰ ਦੀ ਸਮੱਸਿਆ ਰਹਿੰਦੀ ਹੈ ਤਾਂ ਅਮਰੂਦ ਦੀਆਂ ਨਵੀਆਂ-ਨਵੀਆਂ ਕੋਮਲ ਪੱਤੀਆਂ ਦਾ ਸੇਵਨ ਕਰੋ। ਇਸ ਨਾਲ ਆਰਾਮ ਮਿਲਦਾ ਹੈ।
ਸਰੀਰ ਕਰਦਾ ਹੈ ਫਿੱਟ ਐਂਡ ਫਾਈਨ
ਅਮਰੂਦ 'ਚ ਮੌਜੂਦ ਪੌਸ਼ਟਿਕ ਤੱਤ ਸਰੀਰ ਨੂੰ ਫਿੱਟ ਅਤੇ ਫਾਈਨ ਰੱਖਣ ਵਿਚ ਮਦਦ ਕਰਦੇ ਹਨ, ਜੇਕਰ ਇਸ ਨੂੰ ਸਹੀ ਸਮੇਂ 'ਤੇ ਖਾਧਾ ਜਾਵੇ। ਉਦਾਹਰਣ ਦੇ ਤੌਰ 'ਤੇ ਜੇਕਰ ਸਰਦੀਆਂ 'ਚ ਜੇਕਰ ਇਸ ਨੂੰ ਰਾਤ ਸਮੇਂ ਖਾਧਾ ਜਾਵੇ ਤਾਂਇਸ ਨਾਲ ਖਾਂਸੀ ਵੀ ਹੋ ਸਕਦੀ ਹੈ।
ਕਬਜ਼ ਤੋਂ ਛੁਟਕਾਰਾ
ਅਮਰੂਦ ਸਰੀਰ ਦੇ ਮੈਟਾਬੋਲਿਜ਼ਮ ਨੂੰ ਸੰਤੁਲਿਤ ਰੱਖਦਾ ਹੈ। ਅਮਰੂਦ ਖਾਣ ਨਾਲ ਕਬਜ਼ ਤੋਂ ਛੁਟਕਾਰਾ ਮਿਲ ਜਾਂਦਾ ਹੈ। ਅਮਰੂਦ ਦੇ ਬੀਜ ਕਬਜ਼ ਦੌਰਾਨ ਪੇਟ ਨੂੰ ਨਰਮ ਕਰਦੇ ਹਨ ਅਤੇ ਆਂਟੀਨ ਦੇ ਐਮੀਸ਼ਨ ਸਿਸਟਮ ਨੂੰ ਸਹੀ ਬਣਾਉਂਦੇ ਹਨ।
ਸਰਦੀ-ਜ਼ੁਕਾਮ ਤੋਂ ਰਾਹਤ
ਨਿਯਮਿਤ ਅਮਰੂਦ ਦੀ ਵਰਤੋਂ ਕਰਨ ਨਾਲ ਸਰਦੀ-ਜ਼ੁਕਾਮ ਵਰਗੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਲਾਲ ਅਮਰੂਦ ਦੇ ਬੀਜ ਜ਼ੁਕਾਮ ਅਤੇ ਫਲੂ ਤੋਂ ਦੂਰ ਰੱਖਦੇ ਹਨ। ਇਸ ਲਈ ਅਮਰੂਦ ਦੇ ਨਾਲ-ਨਾਲ ਇਸ ਦੇ ਬੀਜ ਵੀ ਖਾਓ। ਇੰਨਾ ਹੀ ਨਹੀਂ ਇਹ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ 'ਚ ਵੀ ਫ਼ਾਇਦੇਮੰਦ ਹੈ, ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਅੱਖਾਂ ਨੂੰ ਬਣਾਏ ਸਿਹਤਮੰਦ
ਅਮਰੂਦ 'ਚ ਵਿਟਾਮਿਨ-ਏ ਦੀ ਕਾਫੀ ਮਾਤਰਾ ਹੁੰਦੀ ਹੈ, ਜੋ ਅੱਖਾਂ ਨੂੰ ਸਿਹਤਮੰਦ ਬਣਾਈ ਰੱਖਦਾ ਹੈ। ਇਸ ਤੋਂ ਇਲਾਵਾ ਅਮਰੂਦ ਵਿਚ ਵਿਟਾਮਿਨ- ਸੀ ਵੀ ਹੁੰਦਾ ਹੈ, ਜੋ ਬੀਮਾਰੀਆਂ ਨੂੰ ਸਰੀਰ ਤੋਂ ਦੂਰ ਕਰਦਾ ਹੈ। ਇਸ 'ਚ ਮੌਜੂਦ ਪੋਟਾਸ਼ੀਅਮ ਕਾਰਨ ਇਸ ਦੇ ਰੋਜ਼ਾਨਾ ਸੇਵਨ ਨਾਲ ਚਮੜੀ 'ਚ ਚਮਕ ਆ ਜਾਂਦੀ ਹੈ ਅਤੇ ਕਿੱਲ-ਮੁਹਾਸਿਆਂ ਤੋਂ ਵੀ ਛੁਟਕਾਰਾ ਮਿਲਦਾ ਹੈ।
ਕੈਂਸਰ
ਅਮਰੂਦ ਵਿਚ ਲਾਈਕੋਪੀਨ ਨਾਂ ਦਾ ਫਾਇਟੋ ਨਿਊਟੀ੍ਰਏਸ ਮੌਜੂਦ ਹੁੰਦਾ ਹੈ, ਜੋ ਸਰੀਰ ਨੂੰ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਖਤਰੇ ਤੋਂ ਬਚਾਈ ਰੱਖਦਾ ਹੈ।