ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ ਅਮਰੂਦ, ਜ਼ਰੂਰ ਕਰੋ ਖੁਰਾਕ ''ਚ ਸ਼ਾਮਲ
Sunday, Feb 14, 2021 - 10:55 AM (IST)
ਨਵੀਂ ਦਿੱਲੀ-ਅਮਰੂਦ ਵਿਟਾਮਿਨ-ਸੀ ਦਾ ਉਚਿਤ ਸਰੋਤ ਹੈ। ਇਸ ਤੋਂ ਇਲਾਵਾ ਇਸ ‘ਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਦੇ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਇਸ ਦੇ ਨਾਲ ਹੀ Food Safety and Standards Authority of India (FSSAI) ਨੇ ਆਪਣੇ ਅਧਿਕਾਰਤ ਟਵਿਟਰ ਅਕਾਊਟ ‘ਤੇ ਅਮਰੂਦ ਤੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ ਦੱਸਿਆ ਹੈ। ਗੱਲ ਜੇ ਅਸੀਂ ਇਸ ‘ਚ ਮੌਜੂਦ ਪੌਸ਼ਟਿਕ ਤੱਤਾਂ ਦੀ ਕਰੀਏ ਤਾਂ 100 ਗ੍ਰਾਮ ਅਮਰੂਦ ‘ਚ 8.59 ਗ੍ਰਾਮ ਫਾਈਬਰ, 45 ਕੈਲੋਰੀ, 0.32 ਗ੍ਰਾਮ ਫੈਟ, 1.4 ਗ੍ਰਾਮ ਪ੍ਰੋਟੀਨ, 45 ਕੈਲੋਰੀ ਅਤੇ 5 ਗ੍ਰਾਮ ਕਾਰਬ ਹੁੰਦਾ ਹੈ। ਇਸ ਲਈ ਤੰਦਰੁਸਤ ਅਤੇ ਠੀਕ ਰਹਿਣ ਲਈ ਇਸ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਆਓ ਅੱਜ ਅਸੀਂ ਤੁਹਾਨੂੰ ਇਸ ਦੇ ਫ਼ਇਦਿਆਂ ਬਾਰੇ ਦੱਸਦੇ ਹਾਂ ਪਰ ਇਸ ਤੋਂ ਪਹਿਲਾਂ ਜਾਣਦੇ ਹਾਂ ਇਸ ਦੀ ਵਰਤੋਂ ਦਾ ਤਰੀਕਾ…
ਇਹ ਵੀ ਪੜ੍ਹੋ:ਔਲਿਆਂ ਅਤੇ ਸ਼ਹਿਦ ਨੂੰ ਮਿਲਾ ਕੇ ਖਾਣ ਨਾਲ ਸਰਦੀ-ਖਾਂਸੀ ਸਮੇਤ ਹੁੰਦੀਆਂ ਹਨ ਕਈ ਸਮੱਸਿਆਵਾਂ ਦੂਰ
ਇੰਝ ਕਰੋ ਖੁਰਾਕ ‘ਚ ਸ਼ਾਮਲ…
ਇਸ ਨੂੰ ਫ਼ਲਾਂ ਦਾ ਸਲਾਦ ਬਣਾ ਕੇ ਖਾਧਾ ਜਾ ਸਕਦਾ ਹੈ।
ਇਸ ਦੀ ਚਟਨੀ ਬਣਾ ਕੇ ਵੀ ਖਾਧੀ ਜਾ ਸਕਦੀ ਹੈ।
ਇਸ ਦਾ ਜੂਸ ਕੱਢ ਕੇ ਪੀਓ।
ਅਮਰੂਦ ਨੂੰ ਕੱਟ ਕੇ ਲੂਣ ਲਗਾ ਕੇ ਖਾ ਸਕਦੇ ਹੋ।
ਅਮਰੂਦ ਤੋਂ ਮਿਲਣ ਵਾਲੇ ਫ਼ਾਇਦੇ…
ਇਸ ‘ਚ ਕੈਲਸ਼ੀਅਮ, ਪੋਟਾਸ਼ੀਅਮ, ਫਾਈਬਰ, ਆਇਰਨ ਹੁੰਦਾ ਹੈ।
ਇਸ ਦੀ ਵਰਤੋਂ ਨਾਲ ਪ੍ਰੋਸਟੇਟ ਕੈਂਸਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ।
ਅਮਰੂਦ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਠੀਕ ਰਹਿੰਦਾ ਹੈ।
ਸਾਹ ਨਾਲ ਜੁੜੀ ਕੋਈ ਵੀ ਸਮੱਸਿਆ ਹੋਣ ‘ਤੇ ਇਸ ਦੀ ਵਰਤੋਂ ਕਰਨੀ ਬਿਹਤਰ ਆਪਸ਼ਨ ਹੈ।
ਇਹ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਨ ‘ਚ ਸਹਾਇਤਾ ਕਰਦਾ ਹੈ।
ਭਾਰ ਘੱਟ ਕਰਨ ‘ਚ ਵੀ ਇਸ ਦੀ ਵਰਤੋਂ ਕਰਨੀ ਠੀਕ ਰਹੇਗੀ।
ਸ਼ੂਗਰ ਨੂੰ ਕੰਟਰੋਲ ਕਰਨ 'ਚ ਅਮਰੂਦ ਬਹੁਤ ਫ਼ਾਇਦੇਮੰਦ ਹੈ।
ਪੌਸ਼ਟਿਕ ਤੱਤਾਂ ਨਾਲ ਭਰਪੂਰ ਅਮਰੂਦ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਲੈਵਲ ਬੂਸਟ ਕਰਨ ‘ਚ ਮਦਦ ਮਿਲਦੀ ਹੈ।
ਅਮਰੂਦ ਖਾਣ ਦੇ ਹੋਰ ਫਾਇਦੇ…
ਸ਼ੂਗਰ 'ਚ ਲਾਹੇਵੰਦ
ਇਸ ‘ਚ ਖੰਡ ਦੀ ਘੱਟ ਮਾਤਰਾ ਹੋਣ ਕਾਰਨ ਸ਼ੂਗਰ ਕੰਟਰੋਲ ਰਹਿਣ ਦੇ ਨਾਲ ਹੀ ਇਸ ਦੇ ਹੋਣ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਇਕ ਖੋਜ ਦੇ ਅਨੁਸਾਰ ਇਸ ਦੀ ਸਹੀ ਮਾਤਰਾ ‘ਚ ਵਰਤੋਂ ਕਰਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਰੱਖਣ ‘ਚ ਮਦਦ ਮਿਲਦੀ ਹੈ।
ਕੈਂਸਰ ਤੋਂ ਬਚਾਏ
ਅਮਰੂਦ ਖਾਣ ‘ਚ ਸਵਾਦ ਹੋਣ ਦੇ ਨਾਲ ਸਰੀਰ ਨੂੰ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚਾਉਂਦਾ ਹੈ। ਇਕ ਖੋਜ ਦੇ ਅਨੁਸਾਰ ਅਮਰੂਦ ‘ਚ ਮੌਜੂਦ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਅਤੇ ਐਂਟੀ-ਕੈਸਰ ਗੁਣ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦੇ ਹਨ। ਇਹ ਸਰੀਰ ‘ਚ ਫ੍ਰੀ ਰੈਡੀਕਲਸ ਦੀ ਗਿਣਤੀ ਨੂੰ ਘਟਾ ਕੇ ਸੈੱਲਾਂ ਦੇ ਨੁਕਸਾਨ ਤੋਂ ਬਚਾਉਂਦਾ ਹੈ। ਅਜਿਹੇ ‘ਚ ਕੈਂਸਰ ਹੋਣ ਦੀ ਸੰਭਾਵਨਾ ਕਈ ਗੁਣਾਂ ਘੱਟ ਜਾਂਦੀ ਹੈ।
ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ
ਬਲੱਡ ਪ੍ਰੈਸ਼ਰ ਰਹੇ ਕੰਟਰੋਲ
ਇਸ ‘ਚ ਵਿਟਾਮਿਨ-ਸੀ, ਫਾਈਬਰ, ਪੋਟਾਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ।
ਇਮਿਊਨਿਟੀ ਵਧਾਏ
ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਅਮਰੂਦ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ। ਇਸ ਨਾਲ ਠੰਡ, ਜ਼ੁਕਾਮ ਅਤੇ ਹੋਰ ਮੌਸਮੀ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।
ਅੱਖਾਂ ਲਈ ਫ਼ਾਇਦੇਮੰਦ
ਇਸ ‘ਚ ਵਿਟਾਮਿਨ ਏ ਹੋਣ ਨਾਲ ਅੱਖਾਂ ਲਈ ਵੀ ਫਾਇਦੇਮੰਦ ਹੁੰਦਾ ਹੈ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧਣ ਦੇ ਨਾਲ ਇਸ ਨਾਲ ਜੁੜੀਆਂ ਸਮੱਸਿਆਵਾਂ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।
ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।