ਅਮਰੂਦ ''ਚ ਲੁਕਿਆ ਹੈ ਕਈ ਬੀਮਾਰੀਆਂ ਦਾ ਇਲਾਜ

Saturday, Nov 24, 2018 - 10:42 AM (IST)

ਅਮਰੂਦ ''ਚ ਲੁਕਿਆ ਹੈ ਕਈ ਬੀਮਾਰੀਆਂ ਦਾ ਇਲਾਜ

ਨਵੀਂ ਦਿੱਲੀ— ਜ਼ਿਆਦਤਰ ਲੋਕ ਅਮਰੂਦ ਦੀ ਵਰਤੋਂ ਕਰਦੇ ਹਨ ਇਹ ਖਾਣ 'ਚ ਬਹੁਤ ਸੁਆਦ ਹੁੰਦੇ ਹਨ। ਅਮਰੂਦ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ 'ਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ, ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਅਮਰੂਦ ਦੇ ਅਣਗਿਣਤ ਫਾਇਦਿਆਂ ਬਾਰੇ...
 

1. ਭਾਰ ਘੱਟ ਕਰੇ
ਅਮਰੂਦ ਭਾਰ ਘਟਾਉਣ 'ਚ ਬਹੁਤ ਮਦਦਗਾਰ ਹੁੰਦਾ ਹੈ। ਇਸ ਨੂੰ ਖਾਣ ਨਾਲ ਪੇਟ ਵੀ ਭਰ ਜਾਂਦਾ ਹੈ ਅਤੇ ਇਸ ਦਾ ਸਭ ਤੋਂ ਜ਼ਿਆਦਾ ਫਾਇਦਾ ਇਹ ਹੈ ਕਿ ਇਸ 'ਚ ਕੈਲੋਰੀ ਵੀ ਘੱਟ ਹੁੰਦੀ ਹੈ।
 

2. ਡਾਇਬੀਟੀਜ਼
ਇਸ 'ਚ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ, ਜੋ ਡਾਇਬਿਟੀਜ਼ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ।ਇਸ ਦੇ ਇਲਾਵਾ ਇਸ ਨੂੰ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।
 

3. ਕਬਜ਼
ਅਮਰੂਦ ਦੇ ਬੀਜ ਬੇਹੱਦ ਫਾਇਦੇਮੰਦ ਹੁੰਦੇ ਹਨ। ਇਸ ਨਾਲ ਪੇਟ ਦੀ ਸਫਾਈ ਹੋ ਜਾਂਦੀ ਹੈ।ਇਸ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
 

4. ਦੰਦਾਂ ਦੇ ਦਰਦ ਲਈ ਲਾਭਕਾਰੀ
ਇਹ ਦੰਦਾਂ ਦੀ ਇਨਫੈਕਸ਼ਨ ਨੂੰ ਦੂਰ ਕਰਨ ਅਤੇ ਕੀੜੇ ਮਾਰਨ 'ਚ ਬਹੁਤ ਮਦਦਗਾਰ ਹੈ ਇਸ ਦੀਆਂ ਪੱਤੀਆਂ ਦੇ ਰਸ ਨਾਲ ਦੰਦਾਂ ਅਤੇ ਦਾੜਾਂ ਦੀ ਮਾਲਿਸ਼ ਕਰਨ ਨਾਲ ਬਹੁਤ ਫਾਇਦਾ ਹੁੰਦਾ ਹੈ।
 

5. ਕੈਂਸਰ
ਅਮਰੂਦ 'ਚ ਮੌਜੂਦ ਵਿਟਾਮਿਨ ਸੀ ਅਤੇ ਲਾਇਕੋਪੀਨ ਨਾਮਕ ਫਾਇਟੋ ਪੌਸ਼ਟਿਕ ਤੱਤ ਪਾਇਆ ਜਾਂਦਾ ਹੈ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਦਾ ਹੈ।
 

6. ਦਿਮਾਗ ਲਈ ਫਾਇਦੇਮੰਦ
ਅਮਰੂਦ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਨਸਾਂ ਨੂੰ ਆਰਾਮ ਮਿਲਦਾ ਹੈ।ਇਸ ਨੂੰ ਖਾਣ ਨਾਲ ਖੂਨ ਦੇ ਦੌਰੇ 'ਚ ਸੁਧਾਰ ਹੁੰਦਾ ਹੈ।


author

Neha Meniya

Content Editor

Related News