ਗਰਮੀ ’ਚ ਹੋਣ ਵਾਲੀਆਂ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਂਦਾ ਹੈ ‘ਗੁਲਕੰਦ’, ਜਾਣੋ ਹੋਰ ਵੀ ਫਾਇਦੇ

Wednesday, Aug 26, 2020 - 05:46 PM (IST)

ਜਲੰਧਰ- ਗੁਲਾਬ ਦੀ ਪੱਤੀਆਂ ਤੋਂ ਬਣਿਆ ਗੁਲਕੰਦ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਖਾਣ 'ਚ ਬਹੁਤ ਸੁਆਦ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਗਰਮੀਆਂ 'ਚ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦੈ। ਇਹ ਡਿਹਾਈਡ੍ਰੇਸ਼ਨ ਅਤੇ ਯੂਰਿਨ ਇਨਫੈਕਸ਼ਨ ਨੂੰ ਦੂਰ ਕਰਨ 'ਚ ਕਾਫੀ ਮਦਦਗਾਰ ਹੈ। ਗੁਲਾਬ ਦੀ ਪੰਖੁੜੀਆਂ ਦੀ ਵਰਤੋਂ ਚਾਹ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਗੁਲਕੰਦ ਖਾਣ 'ਚ ਬਹੁਤ ਮਿੱਠੀ ਹੁੰਦੀ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀਆਂ ਨੂੰ ਨਹੀਂ ਖਾਣੀ ਚਾਹੀਦੀ। ਗੁਲਕੰਦ ਦੀ ਵਰਤੋਂ ਕਰਨ ਨਾਲ ਮਹਿਲਾਵਾਂ ਨੂੰ ਸਿਹਤ ਨਾਲ ਜੁੜੀਆਂ ਆਪਣੀਆਂ ਵੱਡੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲ ਜਾਂਦੀ ਹੈ। ਆਯੁਰਵੈਦ ਵਿੱਚ ਪਿੱਤ ਦੋਸ਼ ਕਾਰਨ ਪੈਦਾ ਹੋਣ ਵਾਲੀਆਂ ਸਾਰੀਆਂ ਬੀਮਾਰੀਆਂ ਦੇ ਇਲਾਜ ਲਈ ਗੁਲਕੰਦ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਗੁਲਕੰਦ ਤੋਂ ਹੋਰ ਕੀ ਫਾਇਦੇ ਹੁੰਦੇ ਹਨ, ਦੇ ਬਾਰੇ ਜਾਣਦੇ ਹਾਂ...

1. ਮੂੰਹ ਦੇ ਛਾਲੇ ਦੂਰ ਕਰੇ
ਕੁਝ ਲੋਕਾਂ ਨੂੰ ਗਰਮੀ ਦੇ ਮੌਸਮ ’ਚ ਮੂੰਹ ਦੇ ਛਾਲੇ ਹੋ ਜਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ 'ਚ ਗੁੱਲਕੰਦ ਖਾਣ ਨਾਲ ਮੂੰਹ ਦੇ ਛਾਲੇ ਬਹੁਤ ਜਲਦੀ ਠੀਕ ਹੋ ਜਾਂਦੇ ਹਨ ਅਤੇ ਇਸ ਨਾਲ ਆਰਾਮ ਵੀ ਮਿਲਦਾ ਹੈ। 

PunjabKesari

2. ਲੂ ਤੋਂ ਬਚਾਅ
ਗੁਲਕੰਦ ਖਾਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਰੋਜ਼ਾਨਾਂ ਇਸਨੂੰ ਖਾਣ ਨਾਲ ਲੂ ਅਤੇ ਤੱਪਦੀ ਗਰਮੀ ਦੇ ਕਾਰਨ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ। 

3. ਅੱਖਾਂ ਲਈ ਫਾਇਦੇਮੰਦ
ਗਰਮੀ ਦੇ ਮੌਸਮ 'ਚ ਅੱਖਾਂ 'ਚ ਜਲਨ ਹੋਣਾ ਆਮ ਗੱਲ ਹੈ। ਅੱਖਾਂ ਨੂੰ ਠੰਡਕ ਪਹੁੰਚਾਉਣ ਦੇ ਲਈ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਦੇ ਲਈ ਗੁਲਕੰਦ ਜ਼ਰੂਰ ਖਾਓ। ਇਸ ਨਾਲ ਸਰੀਰ ਦੀ ਥਕਾਵਟ ਦੂਰ ਹੋ ਜਾਂਦੀ ਹੈ। 

PunjabKesari

4. ਤਣਾਅ ਨੂੰ ਕਰੇ ਦੂਰ
 ਜ਼ਿੰਦਗੀ ਤਣਾਅ ਹੋਣਾ ਆਮ ਹੈ ਪਰ ਤਣਾਅ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ। ਪੰਖੁੜੀਆਂ ਨੂੰ ਉਬਾਲ ਕੇ ਇਸ ਦਾ ਪਾਣੀ ਠੰਡਾ ਕਰ ਕੇ ਪੀਣ ਨਾਲ ਤਣਾਅ ’ਚ ਰਾਹਤ ਮਿਲਦੀ ਹੈ। ਇਸ ਮਾਸਪੇਸ਼ੀਆਂ ਦੀ ਅਕੜਨ ਦੂਰ ਹੁੰਦੀ ਹੈ।ਅਜਿਹੇ ’ਚ ਗੁਲਕੰਦ ਤੁਹਾਡੇ ਨਰਵਸ ਸਿਸਟਮ ਨੂੰ ਆਮ ਕਰਦਾ ਹੈ, ਜਿਸ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਦਿਮਾਗ ਸ਼ਾਂਤ ਰਹਿੰਦਾ ਹੈ।

5. ਥਕਾਵਟ ਕਰੇ ਦੂਰ
ਗੁਲਕੰਦ ਤੁਹਾਡੇ ਸਰੀਰ ਨੂੰ ਠੰਡਾ ਰੱਖਦਾ ਹੈ। ਇਹ ਥਕਾਵਟ, ਸੁਸਤੀ, ਖੁਜਲੀ, ਦਰਦ ਆਦਿ ਸਾਰੀਆਂ ਗਰਮੀਆਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਖਤਮ ਕਰਦਾ ਹੈ। ਗੁਲਕੰਦ ਨਾਲ ਤਲਵਿਆਂ ਅਤੇ ਹਥੇਲੀਆਂ ’ਚ ਹੋਣ ਵਾਲੀ ਜਲਣ ਤੋਂ ਵੀ ਰਾਹਤ ਮਿਲਦੀ ਹੈ। 

6. ਕਬਜ਼ ਦੀ ਸਮੱਸਿਆ ਹੁੰਦੀ ਹੈ ਦੂਰ
ਪੇਟ ਨਾਲ ਜੁੜੀਆਂ ਪਰੇਸ਼ਾਨੀਆਂ ਜਿਵੇਂ ਗੈਸ ਅਤੇ ਕਬਜ਼ ਹੋਣ ’ਤੇ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨੂੰ ਖਾਣ ਨਾਲ ਫਾਇਦਾ ਹੁੰਦਾ ਹੈ। ਇਸ ਨਾਲ ਭੋਜਨ ਵੀ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਭੁੱਖ ਵੀ ਲੱਗਣੀ ਸ਼ੁਰੂ ਹੋ ਜਾਂਦੀ ਹੈ

ਕੀ ਤੁਹਾਡਾ ਸਾਥੀ ਵੀ ਜ਼ਿੱਦੀ ਅਤੇ ਗੁੱਸਾ ਕਰਨ ਵਾਲਾ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੈਸੇ ਜੋੜਨ ਤੇ ਸੋਚ ਸਮਝ ਕੇ ਖਰਚਾ ਕਰਨ ’ਚ ਮਾਹਿਰ ਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਗੁਣ

PunjabKesari

7. ਚਿਹਰੇ ਨੂੰ ਬਣਾਏ ਚਮਕਦਾਰ
ਗੁਲਕੰਦ ਸਰੀਰ ਵਿੱਚੋਂ ਟਾੱਕਸਿਨ ਬਾਹਰ ਕੱਢਦਾ ਹੈ ਅਤੇ ਖੂਨ ਦੀ ਸਫਾਈ ਕਰਦਾ ਹੈ। ਜਿਸ ਨਾਲ ਚਿਹਰੇ ਦਾ ਰੰਗ ਨਿੱਖਰਦਾ ਹੈ ਅਤੇ ਫਿੰਸੀਆਂ, ਚਿੱਟੇ ਮੋਕਿਆਂ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

8. ਯਾਦ ਸ਼ਕਤੀ 'ਚ ਵਾਧਾ
ਸਵੇਰੇ ਸ਼ਾਮ ਦੁੱਧ ਦੇ ਨਾਲ 1 ਚਮਚ ਗੁਲਕੰਦ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਨਾਲ ਗੁੱਸਾ ਵੀ ਨਹੀਂ ਆਉਂਦਾ। 

ਸਿਹਤ ਲਈ ਕਈ ਗੁਣਾਂ ਲਾਹੇਵੰਦ ਸਿੱਧ ਹੁੰਦੀ ਹੈ ‘ਗੁੜ ਦੀ ਇਕ ਡੱਲੀ, ਜਾਣੋ ਹੋਰ ਵੀ ਫਾਇਦੇ

ਸਵੇਰ ਦੇ ਸਮੇਂ ਖਾਓ‘ਬੇਹੀ ਰੋਟੀ’, ਇਨ੍ਹਾਂ ਬਿਮਾਰੀਆਂ ਦੇ ਇਲਾਜ਼ 'ਚ ਹੈ ਮਦਦਗਾਰ

9. ਜ਼ਹਿਰੀਲੇ ਪਦਾਰਥ ਬਾਹਰ ਕੱਢਦਾ
ਇਸ ਨੂੰ ਖਾਣ ਨਾਲ ਸਰੀਰ ਵਿੱਚਲੇ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ, ਕਿਉਂਕਿ ਗੁਲਕੰਦ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਨਾਲ ਸਰੀਰ ਸਾਫ ਰਹਿੰਦਾ ਹੈ ਅਤੇ ਜ਼ਹਿਰੀਲੇ ਪਦਾਰਥ ਇਕੱਠੇ ਨਹੀਂ ਹੁੰਦੇ ਹਨ।

PunjabKesari


rajwinder kaur

Content Editor

Related News