ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ

Monday, Feb 22, 2021 - 04:50 PM (IST)

ਜਲੰਧਰ (ਬਿਊਰੋ) - ਕਈ ਵਾਰ ਜ਼ਿਆਦਾ ਥਕਾਵਟ ਦੀ ਕਾਰਨ ਚੱਕਰ ਆਉਣ ਲੱਗਦੇ ਹਨ ਪਰ ਕਈ ਲੋਕਾਂ ਨੂੰ ਬਹੁਤ ਜ਼ਿਆਦਾ ਚੱਕਰ ਆਉਂਦੇ ਹਨ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ। ਰੋਜ਼ਾਨਾ ਬਿਨਾਂ ਕਿਸੇ ਕਾਰਨ ਤੋਂ ਚੱਕਰ ਆਉਣੇ ਭਾਵੇਂ ਤੁਹਾਨੂੰ ਸਾਧਾਰਨ ਲੱਗਦੇ ਹਨ ਪਰ ਇਹ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਵੀ ਹੋ ਸਕਦੇ ਹਨ। ਜਦੋਂ ਸਾਡੇ ਸਰੀਰ ਵਿਚ ਅੱਖਾਂ, ਦਿਮਾਗ, ਕੰਨ, ਪੈਰ ਜਾਂ ਫਿਰ ਰੀੜ੍ਹ ਦੀ ਹੱਡੀ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ ਆਉਣ ਲੱਗਦੇ ਹਨ। ਇਸ ਨਾਲ ਅੱਖਾਂ ਅੱਗੇ ਹਨੇਰਾ ਆ ਜਾਂਦਾ ਹੈ। ਇਸ ਲਈ ਇਸ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਸਮੱਸਿਆਵਾਂ ਜਿਨ੍ਹਾਂ ਵਿੱਚ ਚੱਕਰ ਆਉਂਦੇ ਹਨ ਅਤੇ ਚੱਕਰ ਆਉਣੇ ਇਨ੍ਹਾਂ ਗੰਭੀਰ ਬੀਮਾਰੀਆਂ ਦਾ ਸੰਕੇਤ ਹੁੰਦਾ ਹੈ ।

ਕਿਉਂ ਆਉਂਦੇ ਹਨ ਚੱਕਰ

ਦਰਅਸਲ ਜਦੋਂ ਅੱਖਾਂ, ਦਿਮਾਗ, ਕੰਨ, ਪੈਰਾਂ ਅਤੇ ਰੀੜ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ, ਅੱਖਾਂ ਦੇ ਅੱਗੇ ਹਨ੍ਹੇਰਾ ਛਾ ਜਾਣ ਵਰਗੇ ਲੱਛਣ ਦਿਖਾਈ ਦਿੰਦੇ ਹਨ। ਅਜਿਹੇ ‘ਚ ਇਸ ਨੂੰ ਹਲਕੇ ‘ਚ ਲੈਣਾ ਤੁਹਾਡੇ ਲਈ ਹਾਨੀਕਾਰਕ ਹੋ ਸਕਦਾ ਹੈ। ਕਈ ਵਾਰ ਚੱਕਰ ਆਉਣਾ ਤਣਾਅ, ਮਾਈਗ੍ਰੇਨ, ਬ੍ਰੇਨ ਜਾਂ ਕੰਨ ਦਾ ਟਿਊਮਰ, ਤੰਤਰਿਕਾ ਤੰਤਰ ‘ਚ ਪ੍ਰਾਬਲਮ ਦਾ ਸੰਕੇਤ ਵੀ ਹੋ ਸਕਦਾ ਹੈ। ਅਜਿਹੇ ‘ਚ ਇਸ ਨੂੰ ਨਜ਼ਰ-ਅੰਦਾਜ਼ ਬਿਲਕੁੱਲ ਵੀ ਨਾ ਕਰੋ।

ਨਸਾਂ ਦੀ ਕਮਜ਼ੋਰੀ
ਨਸਾਂ ਵਿੱਚ ਕਮਜ਼ੋਰੀ ਹੋਣ ਦੇ ਕਾਰਨ ਨਸਾਂ ਵਿਚ ਦਰਦ ਅਤੇ ਸੋਜ ਹੋਣ ਲੱਗਦੀ ਹੈ। ਇਸ ਦੇ ਨਾਲ ਚੱਕਰ ਆਉਣ ਲੱਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।

ਪੜ੍ਹੋ ਇਹ ਵੀ ਖ਼ਬਰ - ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਦੇ ਸਮੇਂ ਪਤੀ-ਪਤਨੀ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਵਧੇਗਾ ਪਿਆਰ 

ਮਾਈਗ੍ਰੇਨ ਦੀ ਸਮੱਸਿਆ
ਬਹੁਤ ਵਾਰ ਚੱਕਰ ਆਉਣੇ ਤਣਾਅ, ਦਿਮਾਗ, ਦਿਮਾਗ ਜਾਂ ਫਿਰ ਕੰਨ ਦਾ ਟਿਊਮਰ ਅਤੇ ਮਾਈਗ੍ਰੇਨ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਰੋਜ਼ਾਨਾ ਬਹੁਤ ਜ਼ਿਆਦਾ ਚੱਕਰ ਆਉਣੇ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ ।

ਦਿਮਾਗ ਤੱਕ ਆਕਸੀਜਨ ਦਾ ਨਾ ਪਹੁੰਚਣੀ
ਸਾਡੇ ਦਿਮਾਗ ਨੂੰ ਆਕਸੀਜਨ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ। ਇਹ ਖੂਨ ਰਾਹੀਂ ਦਿਮਾਗ ਤਕ ਪਹੁੰਚਦੀ ਹੈ ਪਰ ਕਈ ਵਾਰ ਖ਼ੂਨ ਦੇ ਥੱਕੇ ਬਣਨ ਅਤੇ ਖ਼ਰਾਬ ਬਲੱਡ ਸਰਕੁਲਸ਼ਨ ਦੇ ਕਾਰਨ ਦਿਮਾਗ ਤਕ ਸਹੀ ਮਾਤਰਾ ਵਿੱਚ ਆਕਸੀਜਨ ਨਹੀਂ ਪਹੁੰਚਦੀ। ਇਸ ਨਾਲ ਚੱਕਰ ਅਤੇ ਬੇਹੋਸ਼ੀ ਜਿਹੀ ਸਮੱਸਿਆ ਹੋਣ ਲੱਗਦੀ ਹੈ ।

ਪੜ੍ਹੋ ਇਹ ਵੀ ਖ਼ਬਰ - Health Tips: ਜੇਕਰ ਤੁਸੀਂ ਹੋ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਤਾਂ ਕਦੇ ਨਾ ਖਾਓ ‘ਬਾਦਾਮ’, ਹੋ ਸਕਦੈ ਨੁਕਸਾਨ

ਕੰਨ ਵਿਚ ਇਨਫੈਕਸ਼ਨ ਹੋਣੀ
ਜਦੋਂ ਸਾਡੇ ਕੰਨ ਵਿਚ ਇਨਫੈਕਸ਼ਨ ਹੋ ਲੱਗਦੀ ਹੈ ਜਾਂ ਫਿਰ ਸੁਣਨ ਵਿੱਚ ਦਿੱਕਤ ਹੋਣ ਦੇ ਕਾਰਨ ਵੀ ਚੱਕਰ ਆਉਣ ਲੱਗਦੇ ਹਨ । ਇਸ ਲਈ ਚੱਕਰ ਆਉਣ ਦਾ ਮੁੱਖ ਕਾਰਨ ਕੰਨਾਂ ਦੀ ਇਨਫੈਕਸ਼ਨ ਵੀ ਹੋ ਸਕਦਾ ਹੈ ।

ਸਰੀਰ ਵਿੱਚ ਪਾਣੀ ਦੀ ਕਮੀ ਹੋਣੀ
ਜੋ ਲੋਕ ਘੱਟ ਮਾਤਰਾ ਵਿਚ ਪਾਣੀ ਪੀਂਦੇ ਹਨ। ਉਨ੍ਹਾਂ ਨੂੰ ਵੀ ਜ਼ਿਆਦਾਤਰ ਚੱਕਰ ਆਉਣੇ, ਲਗਾਤਾਰ ਸਿਰਦਰਦ ਰਹਿਣਾ ਅਤੇ ਅੱਖਾਂ ਅੱਗੇ ਧੁੰਦਲਾਪਣ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਹ ਸਮੱਸਿਆ ਜ਼ਿਆਦਾਤਰ ਬਜ਼ੁਰਗਾਂ ਅਤੇ ਸ਼ੂਗਰ ਦੇ ਮਰੀਜ਼ਾਂ ਵਿੱਚ ਜ਼ਿਆਦਾ ਹੁੰਦੀ ਹੈ ।

ਪੜ੍ਹੋ ਇਹ ਵੀ ਖ਼ਬਰ - ਸਾਉਣ ਦੇ ਮਹੀਨੇ ਇੰਝ ਕਰੋ ਭਗਵਾਨ ਸ਼ਿਵ ਜੀ ਦੀ ਖ਼ਾਸ ਪੂਜਾ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

ਸਰੀਰ ਵਿਚ ਸੈੱਲਸ ਘੱਟ ਹੋਣੇ
ਸਰੀਰ ਵਿਚ ਕਮਜ਼ੋਰੀ, ਖੂਨ ਦੀ ਕਮੀ ਜਾਂ ਫਿਰ ਸੈਲਸ ਘੱਟ ਹੋਣ ਦੇ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਤੁਹਾਨੂੰ ਹੈਲਦੀ ਡਾਈਟ ਜਿਵੇਂ ਫਲ, ਸਬਜ਼ੀਆਂ, ਕੀਵੀ, ਅਨਾਰ ਅਤੇ ਨਾਰੀਅਲ ਪਾਣੀ ਵੱਧ ਤੋਂ ਵੱਧ ਦੇਣਾ ਚਾਹੀਦਾ ਹੈ ।

ਪੜ੍ਹੋ ਇਹ ਵੀ ਖ਼ਬਰ - ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ‘ਇਮਲੀ’, ਸ਼ੂਗਰ ਦੇ ਮਰੀਜ਼ਾਂ ਦੇ ਨਾਲ-ਨਾਲ ਇਨ੍ਹਾਂ ਲਈ ਵੀ ਹੈ ਫ਼ਾਇਦੇਮੰਦ


rajwinder kaur

Content Editor

Related News